ਸ੍ਰੀ ਫ਼ਤਹਿਗੜ੍ਹ ਸਾਹਿਬ/30 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ, ਮੰਡੀ ਗੋਬਿੰਦਗੜ੍ਹ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਸਤਿਕਾਰਯੋਗ ਕੈਂਪਸ ਜੀਵਨ ਨੂੰ ਯਕੀਨੀ ਅਤੇ ਸੰਵੇਦਨਸ਼ੀਲ ਬਣਾਉਣ ਲਈ ਇੱਕ ਐਂਟੀ-ਰੈਗਿੰਗ ਪ੍ਰੋਗਰਾਮ ਕਰਵਾਇਆ।ਇਸ ਮੌਕੇ 'ਤੇ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਵਿੱਚ ਕੰਜ਼ਰਵੇਟਿਵ ਡੈਂਟਿਸਟਰੀ ਅਤੇ ਐਂਡੋਡੋਂਟਿਕਸ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਸੁਨੀਲ ਮਲਹਨ ਅਤੇ ਡੈਂਟਲ ਕੌਂਸਲ ਆਫ਼ ਇੰਡੀਆ ਦੇ ਮੈਂਬਰ ਵੀ ਮੌਜ਼ੂਦ ਸਨ।ਪ੍ਰੋਗਰਾਮ ਦੀ ਸ਼ੁਰੂਆਤ ਦੇਸ਼ ਭਗਤ ਡੈਂਟਲ ਕਾਲਜ ਅਤੇ ਹਸਪਤਾਲ ਦੇ ਪ੍ਰਿੰਸੀਪਲ ਡਾ. ਵਿਕਰਮ ਬਾਲੀ ਨੇ ਸੰਸਥਾ ਦੇ ਰੈਗਿੰਗ ਵਿਰੋਧੀ ਯਤਨਾਂ ਅਤੇ ਐਂਟੀ-ਰੈਗਿੰਗ ਕਮੇਟੀ ਦੇ ਕੰਮਕਾਜ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।