ਤਰਨਤਾਰਨ, 31 ਅਕਤੂਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਲਹਿਰ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਪਿੰਡ-ਪਿੰਡ ਹੋ ਰਹੇ ਜਨਤਕ ਇਕੱਠਾਂ ਵਿੱਚ ਮਿਲ ਰਿਹਾ ਭਰਵਾਂ ਸਮਰਥਨ 'ਆਪ' ਦੀ ਵੱਡੀ ਜਿੱਤ ਵੱਲ ਇਸ਼ਾਰਾ ਕਰ ਰਿਹਾ ਹੈ।
ਇਸੇ ਲੜੀ ਤਹਿਤ ਹਲਕੇ ਦੇ ਪਿੰਡ ਭੂਸੇ ਵਿਖੇ ਸਰਦਾਰ ਅਮਰਜੀਤ ਸਿੰਘ ਅਤੇ ਸਰਪੰਚ ਬੀਬੀ ਹਰਜਿੰਦਰ ਕੌਰ ਜੀ ਦੇ ਸਹਿਯੋਗ ਸਦਕਾ ਉਨ੍ਹਾਂ ਦੇ ਗ੍ਰਹਿ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਪਾਰਟੀ ਆਗੂਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।