ਤਰਨਤਾਰਨ , 31 ਅਕਤੂਬਰ, 2025 
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਹੁੰਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਤੋਂ ਸੂਬਾ ਵਾਸੀ ਬਹੁਤ ਖੁਸ਼ ਹਨ। ਜਿਸਦੇ ਚਲਦਿਆਂ ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਹੋਣ ਵਾਲੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਵੱਡੇ ਅੰਤਰ ਨਾਲ ਜਿੱਤ ਹਾਸਲ ਕਰਨਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਵੱਲੋਂ ਤਰਨਤਾਰਨ ਵਿਖੇ ਚੋਣ ਪ੍ਰਚਾਰ ਦੌਰਾਨ ਕੀਤਾ ਗਿਆ। 
ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ, ਜਿਸ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਜੋ ਵਿਕਾਸ ਕੀਤਾ ਹੈ ਅਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਜੋ ਸਕੀਮਾਂ ਚਲਾਇਆ ਹਨ, ਉਸ ਤੋਂ ਹਰ ਵਰਗ ਦੇ ਲੋਕ ਬਹੁਤ ਖੁਸ਼ ਹਨ।