ਤਰਨਤਾਰਨ, 1 ਨਵੰਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਮੁਹਿੰਮ ਦਿਨ-ਬ-ਦਿਨ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ 'ਆਪ' ਦੀ ਚੋਣ ਮੁਹਿੰਮ ਦੀ ਨਵੀਂ ਸਵੇਰ ਦੀ ਸ਼ੁਰੂਆਤ ਹਲਕਾ ਤਰਨਤਾਰਨ ਦੇ ਪਿੰਡ ਗੰਡੀਵਿੰਡ ਤੋਂ ਹੋਈ।
ਪਿੰਡ ਗੰਡੀਵਿੰਡ ਵਿਖੇ ਹੋਏ ਪ੍ਰਭਾਵਸ਼ਾਲੀ ਇਕੱਠ ਦੌਰਾਨ 'ਆਪ' ਉਮੀਦਵਾਰ ਦੇ ਹੱਕ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਿੰਡ ਦੇ ਲੋਕਾਂ ਨੇ ਇਕਜੁੱਟ ਹੋ ਕੇ ਆਉਣ ਵਾਲੀ ਜ਼ਿਮਨੀ ਚੋਣ ਦਾ ਮੈਦਾਨ ਫ਼ਤਿਹ ਕਰਨ ਲਈ ਪੂਰੀ ਪ੍ਰਤੀਬੱਧਤਾ ਜ਼ਾਹਰ ਕੀਤੀ। ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ 'ਆਪ' ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਇੱਕ ਕਰ ਦੇਣਗੇ।
ਇਸ ਮੌਕੇ ਮਿਲੇ ਭਰਵੇਂ ਹੁੰਗਾਰੇ 'ਤੇ ਬੋਲਦਿਆਂ ਪਾਰਟੀ ਆਗੂਆਂ ਨੇ ਕਿਹਾ ਕਿ ਤਰਨਤਾਰਨ ਵਾਸੀਆਂ ਦੁਆਰਾ ਪ੍ਰਗਟਾਏ ਗਏ ਇਸ ਪਿਆਰ-ਭਾਵ ਅਤੇ ਸਨੇਹ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਹੋਰ ਵੀ ਪੱਕਾ ਕਰ ਦਿੱਤਾ ਹੈ। ਲੋਕਾਂ ਦਾ ਇਹ ਇਕੱਠ ਸਾਬਤ ਕਰਦਾ ਹੈ ਕਿ ਹਲਕੇ ਦੇ ਲੋਕ 'ਆਪ' ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ ਅਤੇ ਮੁੜ ਤੋਂ 'ਆਪ' ਦੇ ਹੱਕ ਵਿੱਚ ਫਤਵਾ ਦੇਣ ਲਈ ਤਿਆਰ ਹਨ।