ਸ੍ਰੀ ਫਤਹਿਗੜ੍ਹ ਸਾਹਿਬ/1 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸਮਾਜਸ਼ਾਸਤਰ ਵਿਭਾਗ ਦੀ ਮੁਖੀ ਡਾ. ਨਵ ਸ਼ਗਨਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਸਟਾਫ ਨੇ ਕੱਪੜੇ, ਖਾਣ-ਪੀਣ ਸਮਾਨ ਅਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਇਕੱਠੀਆਂ ਕਰਕੇ ਪ੍ਰਭ ਆਸਰਾ ਝੰਜੇੜੀ ਨੂੰ ਦਾਨ ਕੀਤੀਆਂ। ਵਿਦਿਆਰਥੀਆਂ ਨੇ ਰਹਿਣ ਵਾਲਿਆਂ ਨਾਲ ਗੱਲਬਾਤ ਕਰਦਿਆਂ ਸੇਵਾ ਤੇ ਹਮਦਰਦੀ ਦੇ ਮੁੱਲ ਸਮਝੇ। ਪ੍ਰਭ ਆਸਰਾ ਦੇ ਪ੍ਰਬੰਧਕਾਂ ਨੇ ਯੂਨੀਵਰਸਿਟੀ ਦਾ ਧੰਨਵਾਦ ਕੀਤਾ।ਵਾਈਸ ਚਾਂਸਲਰ ਪ੍ਰੋ. (ਡਾ.) ਪ੍ਰੀਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿੱਲਿੰਗ ਨੇ ਇਸ ਸਮਾਜਿਕ ਪਹਲ ਦੀ ਸਰਾਹਨਾ ਕੀਤੀ। ਦਾਨ ਮੁਹਿੰਮ ਦੀ ਕੋਆਰਡੀਨੇਸ਼ਨ ਅਸਿਸਟੈਂਟ ਪ੍ਰੋਫੈਸਰ ਪਰਮਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਕੀਤੀ, ਜਿਨ੍ਹਾਂ ਨਾਲ ਏਕਰੂਪ ਕੌਰ ਅਤੇ ਡਾ. ਹਰਮਨਪ੍ਰੀਤ ਕੌਰ ਵੀ ਮੌਜੂਦ ਸਨ।