ਸ੍ਰੀ ਫ਼ਤਹਿਗੜ੍ਹ ਸਾਹਿਬ/3 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਵਿਭਾਗ ਵੱਲੋਂ ਵਿਸ਼ਵ ਵੀਗਨ ਦਿਵਸ 2025 ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੀਗਨ ਪੀਣਯੋਗ ਪਦਾਰਥਾਂ ਅਤੇ ਮਿੱਠਿਆਂ ਦੇ 20 ਸਟਾਲ ਲਗਾ ਕੇ ਆਪਣੀ ਰਚਨਾਤਮਕਤਾ ਦਿਖਾਈ।ਇਹ ਕਾਰਜਕ੍ਰਮ ਡਾ. ਰੁਪਿੰਦਰ ਪਾਲ ਸਿੰਘ ਦੀ ਦੇਖ-ਰੇਖ ਹੇਠ ਕੋਮਲਪ੍ਰੀਤ ਕੌਰ ਨੇ ਕੋਆਰਡੀਨੇਟ ਕੀਤਾ। ਡਾ. ਨਵਦੀਪ ਕੌਰ, ਪ੍ਰੋ. (ਡਾ.) ਪਰਿਤ ਪਾਲ ਸਿੰਘ, ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਅਤੇ ਡਾ. ਸਿਕੰਦਰ ਸਿੰਘ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਯਤਨਾਂ ਦੀ ਸਰਾਹਨਾ ਕੀਤੀ।