ਤਰਨਤਾਰਨ, 6 ਨਵੰਬਰ
ਆਮ ਆਦਮੀ ਪਾਰਟੀ (ਆਪ) ਦੇ ਤਰਨਤਾਰਨ ਜਿਮਨੀ ਚੋਣ ਲਈ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਫੈਸਲਾਕੁੰਨ ਜੰਗ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ ਇਸ ਵਚਨਬੱਧਤਾ ਕਾਰਨ ਅੱਜ ਨਸ਼ਾ ਤਸਕਰਾਂ ਦਾ ਲੱਕ ਟੁੱਟ ਗਿਆ ਹੈ ਅਤੇ ਤਰਨਤਾਰਨ ਦੇ ਲੋਕ ਇਸ ਜ਼ਿਮਨੀ ਚੋਣ ਵਿੱਚ ਨਸ਼ਾ-ਮੁਕਤ ਏਜੰਡੇ 'ਤੇ ਮੋਹਰ ਲਾਉਣ ਦਾ ਮਨ ਬਣਾ ਚੁੱਕੇ ਹਨ।
ਹਰਮੀਤ ਸਿੰਘ ਸੰਧੂ ਨੇ ਪੰਜਾਬ ਪੁਲਿਸ ਦੀ ਕਾਰਵਾਈ ਦੇ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ" ਦੇ 249ਵੇਂ ਦਿਨ ਹੀ ਪੁਲਿਸ ਨੇ 97 ਹੋਰ ਤਸਕਰਾਂ ਨੂੰ 1.3 ਕਿਲੋ ਹੈਰੋਇਨ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਦਿਖਾਉਂਦਾ ਹੈ ਕਿ ਮਾਨ ਸਰਕਾਰ ਹਰ ਰੋਜ਼ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ।