ਸ੍ਰੀ ਫ਼ਤਹਿਗੜ੍ਹ ਸਾਹਿਬ/6 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਵਿਭਾਗ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜਿਲੇ ਅੰਦਰ 03 ਤੋਂ 09 ਨਵੰਬਰ ਤੱਕ ਸਿਹਤ ਵਿਭਾਗ ਵੱਲੋਂ ਵਨ ਹੈਲਥ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ । ਸਿਹਤ ਵਿਭਾਗ ਦੇ ਹਫਤਾ ਭਰ ਚੱਲਣ ਵਾਲੇ ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ, ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸਿਹਤਮੰਦ ਜੀਵਨ ਲਈ ਬਿਮਾਰੀਆਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ।