ਤਰਨਤਾਰਨ, 6 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉਸ ਇਤਿਹਾਸਕ ਫੈਸਲੇ ਦੀ ਸ਼ਲਾਘਾ ਕੀਤੀ ਹੈ, ਜਿਸ ਤਹਿਤ ਖਿਡਾਰੀਆਂ ਲਈ 'ਸਪੋਰਟਸ ਮੈਡੀਕਲ ਕਾਡਰ' ਵਿੱਚ 110 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਸ਼ੈਰੀ ਕਲਸੀ ਨੇ ਕਿਹਾ ਕਿ ਇਹ ਕਦਮ ਸਾਬਤ ਕਰਦਾ ਹੈ ਕਿ 'ਆਪ' ਸਰਕਾਰ ਸਿਰਫ਼ ਗੱਲਾਂ ਨਹੀਂ ਕਰਦੀ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਦੇ ਭਵਿੱਖ ਨੂੰ ਸੁਧਾਰਨ ਲਈ ਠੋਸ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਲੋਕ 'ਆਪ' ਸਰਕਾਰ ਦੇ ਇਸੇ ਲੋਕ-ਪੱਖੀ ਏਜੰਡੇ ਨੂੰ ਦੇਖ ਕੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ।