ਤਰਨਤਾਰਨ, 7 ਨਵੰਬਰ
ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਕਾਲੀ ਦਲ ਅਤੇ ਕਾਂਗਰਸ ਨੂੰ ਲਗਾਤਾਰ ਵੱਡੇ ਝਟਕੇ ਦੇ ਰਹੀ ਹੈ। ਸ਼ੁਕਰਵਾਰ ਨੂੰ ਦੋਵੇਂ ਪਾਰਟੀਆਂ ਦੇ ਕਈ ਪ੍ਰਮੁੱਖ ਨੇਤਾ ਤੇ ਵਰਕਰ ਆਪਣੀ ਪਾਰਟੀ ਛੱਡ ਕੇ ਆਪ ਵਿੱਚ ਸ਼ਾਮਲ ਹੋ ਗਏ।
ਇਹ ਸ਼ਮੂਲੀਅਤ ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸੂਬਾ ਸਕਤਰ ਹਰਚੰਦ ਸਿੰਘ ਬਰਸਟ ਅਤੇ ਡਾ. ਐਸ.ਐਸ. ਅਹਲੂਵਾਲੀਆ ਦੀ ਹਾਜ਼ਰੀ ਵਿੱਚ ਹੋਈ। ਆਪ ਆਗੂਆਂ ਨੇ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਸਪਾਲ ਸਿੰਘ, ਸੁਖਵਿੰਦਰ ਸਿੰਘ, ਅਮਰਜੀਤ ਕੌਰ, ਰਾਜਵੀਰ ਕੌਰ, ਜਸਵੰਤ ਸਿੰਘ, ਮਘਰ ਸਿੰਘ, ਮਹਿੰਦਰ ਕੌਰ, ਹਰਜਿੰਦਰ ਸਿੰਘ, ਸੋਨੀਆ, ਅਮਨਪ੍ਰੀਤ ਕੌਰ, ਪਰਮਜੀਤ ਕੌਰ, ਬਲਜੀਤ ਸਿੰਘ, ਰਜਿੰਦਰ ਸਿੰਘ, ਮਨਜਿੰਦਰ ਕੌਰ, ਬਖ਼ਸ਼ੀਸ਼ ਸਿੰਘ, ਅਨੀਤਾ ਸ਼ਰਮਾ, ਪਰਮਿੰਦਰ ਕੌਰ, ਰੀਤਾ, ਮਾਇਆ ਅਤੇ ਕੋਮਲ ਸ਼ਾਮਲ ਹਨ।