ਤਰਨਤਾਰਨ, 8 ਨਵੰਬਰ
ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਯਕੀਨੀ ਬਣਾਉਣ ਲਈ ਪਾਰਟੀ ਦੇ ਮਹਿਲਾ ਵਿੰਗ ਨੇ ਵੀ ਪੂਰੀ ਤਾਕਤ ਝੋਕ ਦਿੱਤੀ ਹੈ। ਅੱਜ 'ਆਪ' ਪੰਜਾਬ ਦੇ ਮਹਿਲਾ ਵਿੰਗ ਦੀਆਂ ਅਹੁਦੇਦਾਰਾਂ ਨੇ ਸੂਬਾ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਹਲਕੇ ਵਿੱਚ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।
ਡਾ. ਅਮਨਦੀਪ ਕੌਰ ਅਰੋੜਾ ਅਤੇ ਹੋਰ ਮਹਿਲਾ ਆਗੂਆਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਵੋਟਰਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 3.5 ਸਾਲਾਂ ਵਿੱਚ ਕੀਤੇ ਗਏ ਰਿਕਾਰਡ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਡਾ. ਅਰੋੜਾ ਨੇ ਕਿਹਾ ਕਿ ਲੋਕਾਂ ਵਿੱਚ ਮਾਨ ਸਰਕਾਰ ਪ੍ਰਤੀ ਭਾਰੀ ਉਤਸ਼ਾਹ ਹੈ। ਉਨ੍ਹਾਂ ਸਮੂਹ ਹਲਕਾ ਨਿਵਾਸੀਆਂ, ਖਾਸਕਰ ਮਹਿਲਾ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਤਰਨਤਾਰਨ ਦੇ ਸੁਨਹਿਰੀ ਭਵਿੱਖ ਲਈ ਆਉਣ ਵਾਲੀ 11 ਨਵੰਬਰ ਨੂੰ 'ਝਾੜੂ' ਦਾ ਬਟਨ ਦਬਾਉਣ ਅਤੇ ਹਰਮੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਵਿਧਾਨ ਸਭਾ ਭੇਜਣ।