ਤਰਨਤਾਰਨ, 8 ਨਵੰਬਰ
ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕਾਂ ਵਿੱਚ ਭਾਰੀ ਉਤਸ਼ਾਹ ਦੀ ਲਹਿਰ ਦਿਖ ਰਹੀ ਹੈ। ਇਸ ਸਬੰਧ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਆਪ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਟਾਂਗ ਸ਼ਤਰੀ ਮੁਹੱਲਾ ਵਿਖੇ ਜੋਸ਼ ਭਰੀ ਨੁਕੱੜ ਮੀਟਿੰਗ ਕੀਤੀ ਗਈ।
ਇਸ ਮੌਕੇ ਸ. ਬਰਸਟ ਨੇ ਲੋਕਾਂ ਨਾਲ ਖਾਸ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੇ ਲੋਕ ਪੱਖੀ ਕਾਰਜਾਂ ਤੇ ਉਪਲੱਬਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਤੀ ਤਰਨਤਾਰਨ ਦੇ ਲੋਕਾਂ ਦੇ ਪਿਆਰ ਤੇ ਉਤਸ਼ਾਹ ਤੋਂ ਸੱਪਸ਼ਟ ਹੈ ਕਿ ਤਰਨਤਾਰਨ ਜਿਮਨੀ ਚੋਣ ਵਿੱਚ ਆਪ ਦੀ ਜਿੱਤ ਪੱਕੀ ਹੈ।