ਨਵੀਂ ਦਿੱਲੀ, 10 ਨਵੰਬਰ
ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਕਪੂਰਪੁਰ ਖੇਤਰ ਵਿੱਚ 50,000 ਰੁਪਏ ਦਾ ਇਨਾਮੀ ਅਪਰਾਧੀ ਹਸੀਨ, ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ।
ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਪੁਲਿਸ ਨੇ ਐਤਵਾਰ ਦੇਰ ਰਾਤ ਨੂੰ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਬਾਰੇ ਇੱਕ ਖਾਸ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਚੈਕਿੰਗ ਆਪ੍ਰੇਸ਼ਨ ਦੌਰਾਨ ਉਸਨੂੰ ਰੋਕਿਆ।
ਪੁਲਿਸ ਸੂਤਰਾਂ ਅਨੁਸਾਰ, ਦੋਸ਼ੀ, ਜਿਸਦੇ ਖਿਲਾਫ 25 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਸਨ, ਕਥਿਤ ਤੌਰ 'ਤੇ ਗਊ ਹੱਤਿਆ (ਗੋਕਸ਼) ਦੀ ਘਟਨਾ ਦੀ ਯੋਜਨਾ ਬਣਾ ਰਿਹਾ ਸੀ ਜਦੋਂ ਪੁਲਿਸ ਟੀਮ ਨੇ ਉਸਦੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਆਤਮ ਸਮਰਪਣ ਕਰਨ ਦੀ ਬਜਾਏ, ਹਸੀਨ ਨੇ ਪੁਲਿਸ ਟੀਮ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਜਵਾਬੀ ਗੋਲੀਬਾਰੀ ਵਿੱਚ, ਦੋਸ਼ੀ ਨੂੰ ਗੋਲੀਆਂ ਲੱਗੀਆਂ ਅਤੇ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸਦੀ ਮੌਤ ਹੋ ਗਈ।
ਪੁਲਿਸ ਅਧਿਕਾਰੀਆਂ ਨੇ ਮੁਕਾਬਲੇ ਵਾਲੀ ਥਾਂ ਤੋਂ ਇੱਕ ਪਿਸਤੌਲ ਅਤੇ ਇੱਕ ਵਾਹਨ (ਸਵਿਫਟ ਡਿਜ਼ਾਇਰ) ਬਰਾਮਦ ਕੀਤਾ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਅਤੇ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।