ਧੂਰੀ/ਸੰਗਰੂਰ, 11 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਪ੍ਰਸਿੱਧ ਲੇਖਕ ਸ਼੍ਰੀ ਮੁਨੀਸ਼ ਜਿੰਦਲ ਵੱਲੋਂ ਲਿਖੀ ਪ੍ਰਸਿੱਧ ਪੁਸਤਕ 'ਸਾਡਾ ਪੰਜਾਬ' ਦਾ ਪੰਜਾਬੀ ਐਡੀਸ਼ਨ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਵਿਖੇ ਰਿਲੀਜ਼ ਕੀਤਾ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਦੇ ਜੰਮਪਲ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿੱਤੀ ਅਤੇ ਉਹਨਾਂ ਵੱਲੋਂ ਪੰਜਾਬ ਦੇ ਇਤਿਹਾਸ ਅਤੇ ਸਭਿਆਚਾਰ ਸਮੇਤ ਮੁਕੰਮਲ ਗਿਆਨ ਪ੍ਰਦਾਨ ਕਰਦੀ ਇਸ ਵਿਆਪਕ ਪੁਸਤਕ ਦਾ ਪੰਜਾਬੀ ਐਡੀਸ਼ਨ ਪੇਸ਼ ਕਰਨ ਲਈ ਸਰਾਹਨਾ ਕੀਤੀ।