ਸ੍ਰੀ ਫ਼ਤਹਿਗੜ੍ਹ ਸਾਹਿਬ/11 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਯੂਨੀਵਰਸਿਟੀ ਦੀ ਐਨਐਸਐਸ ਯੂਨਿਟ ਵੱਲੋਂ ‘ਮੇਰਾ ਯੁਵਾ ਭਾਰਤ’ ਦੇ ਸਹਿਯੋਗ ਨਾਲ ਸਰਦਾਰ ਵੱਲਭਭਾਈ ਪਟੇਲ ਦੀ ਯਾਦ ਵਿੱਚ “ਪਦ ਯਾਤਰਾ 150 ਯੂਨਿਟੀ ਮਾਰਚ” ਅਤੇ ਸੱਭਿਆਚਾਰਕ ਸਮਾਰੋਹ ਆਯੋਜਿਤ ਕੀਤਾ ਗਿਆ। ਚਾਂਸਲਰ ਡਾ. ਜ਼ੋਰਾ ਸਿੰਘ ਮੁੱਖ ਮਹਿਮਾਨ ਸਨ, ਜਦਕਿ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਤੇ ਹੋਰ ਮਹਿਮਾਨ ਹਾਜ਼ਰ ਸਨ।