ਚੰਡੀਗੜ੍ਹ, 11 ਨਵੰਬਰ
ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਠਾਨਕੋਟ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਈ ਜ਼ਿਲ੍ਹਿਆਂ ਵਿੱਚ ਕੰਮ ਕਰਨ ਵਾਲੇ ਗੈਂਗਸਟਰ-ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।
ਡੀਜੀਪੀ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਆਪਣੇ ਯੂਕੇ-ਅਧਾਰਤ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ, ਜਿਸਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ ਅਤੇ ਉਨ੍ਹਾਂ ਨੂੰ ਗੁਰਦਾਸਪੁਰ, ਬਟਾਲਾ ਅਤੇ ਅੰਮ੍ਰਿਤਸਰ ਖੇਤਰਾਂ ਵਿੱਚ ਖਾਸ ਟੀਚਿਆਂ ਦੀ ਰੇਕੀ ਕਰਨ ਦਾ ਕੰਮ ਸੌਂਪਿਆ ਸੀ।
ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ, ਅੰਮ੍ਰਿਤਸਰ ਵਿੱਚ ਅਸਲਾ ਐਕਟ ਦੀ ਧਾਰਾ 25, ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਅਤੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਕੇਸ ਦਰਜ ਕੀਤਾ ਗਿਆ ਹੈ।