ਚੰਡੀਗੜ੍ਹ, 12 ਨਵੰਬਰ-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਅੱਜ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਤਹਿਤ ਪੰਜਾਬ ਨੂੰ "ਟਾਪ ਅਚੀਵਰ" ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ।
ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕੌਮੀ ਰਾਜਧਾਨੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੂਬੇ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ।