ਸ੍ਰੀ ਫ਼ਤਹਿਗੜ੍ਹ ਸਾਹਿਬ/12 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਯੂਨੀਵਰਸਿਟੀ ਦੇ ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਨੂੰ ਰੋਟਰੀ ਕਲੱਬ ਦੇ ਇੱਕ ਸਨਮਾਨ ਸਮਾਰੋਹ ਦੌਰਾਨ ਚਾਰਟਰ ਨਾਲ ਸਨਮਾਨਿਤ ਕੀਤਾ ਗਿਆ। ਡਾ. ਸੰਦੀਪ ਸਿੰਘ ਨੂੰ ਇਹ ਵਿਸ਼ੇਸ਼ ਸਨਮਾਨ ਇੰਟਰਨੈਸ਼ਨਲ ਰੋਟਰੀ ਦੇ ਪ੍ਰੈਜ਼ੀਡੈਂਟ ਡਾ. ਫਰਾਂਸਿਸਕੋ ਅਰੇਜ਼ੋ ਅਤੇ ਰੋਟੇਰੀਅਨ ਅੰਨਾ ਮਾਰੀਆ ਵੱਲੋਂ ਪ੍ਰਦਾਨ ਕੀਤਾ ਗਿਆ। ਚੰਡੀਗੜ੍ਹ ਦੇ ਹਯਾਤ ਸੈਂਟਰਿਕ ਵਿਖੇ ਆਯੋਜਿਤ ਸਮਾਰੋਹ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਸਿੱਧ ਰੋਟੇਰੀਅਨ ਆਗੂਆਂ ਦੀ ਹਾਜ਼ਰੀ ਨੇ ਸਮਾਗਮ ਦੀ ਸ਼ੋਭਾ ਵਧਾਈ।ਇਸ ਮੌਕੇ ਇਸ ਪ੍ਰਾਪਤੀ ਲਈ ਡਾ. ਸੰਦੀਪ ਸਿੰਘ ਨੇ ਕਿਹਾ ਕਿ ਰੋਟਰੀ ਕਲੱਬ ਦਾ ਹਿੱਸਾ ਬਣਨਾ ਸਮਾਜਿਕ ਸੇਵਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ।ਇਸ ਮੌਕੇ ‘ਤੇ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤੇਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਡਾ. ਸੰਦੀਪ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।