ਸ੍ਰੀ ਫ਼ਤਹਿਗੜ੍ਹ ਸਾਹਿਬ/12 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵੱਲੋਂ ਨੈਸ਼ਨਲ ਸਰਵਿਸ ਸਕੀਮ (ਐਨ.ਐਸ.ਐਸ.) ਦੇ ਤਹਿਤ ਇੱਕ ਯੁਵਾ ਕਨੇਕਟ ਪ੍ਰੋਗ੍ਰਾਮ ਕਰਵਾਇਆ ਗਿਆ।ਇਸ ਮੌਕੇ ਯੁਵਾ ਆਇਕਾਨ ਮਨਮੀਤ ਸੋਹਲ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਸਰਗਰਮ ਯੋਗਦਾਨ ਦੇਣ ਲਈ ਉਤਸ਼ਾਹਿਤ ਕੀਤਾ।ਡਾ. ਹਰਨੀਤ ਬਿਲਿੰਗ, ਪ੍ਰੋਗ੍ਰਾਮ ਕੋਆਰਡੀਨੇਟਰ, ਐਨ.ਐਸ.ਐਸ., ਨੇ ਯੁਵਾ ਸੰਸਦ ਅਤੇ ਯੁਵਾ ਕਨੇਕਟ ਮੁਹਿੰਮ ਦੀ ਦ੍ਰਿਸ਼ਟੀ ਅਤੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਪ੍ਰੋ. (ਡਾ.) ਪਰਿਤ ਪਾਲ ਸਿੰਘ, ਵਾਈਸ ਚਾਂਸਲਰ, ਅਤੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਨੇ ਐਨ.ਐਸ.ਐਸ. ਟੀਮ ਅਤੇ ਸਟਾਫ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗ੍ਰਾਮ ਨੌਜਵਾਨਾਂ ਵਿੱਚ ਨੇਤ੍ਰਿਤਵ ਗੁਣਾਂ, ਨਾਗਰਿਕ ਜ਼ਿੰਮੇਵਾਰੀ ਅਤੇ ਰਾਸ਼ਟਰ-ਨਿਰਮਾਣ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ, ਜੋ ਕਿ ਵਿਕਸਿਤ ਭਾਰਤ@2047 ਦੇ ਸਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।