ਸ੍ਰੀ ਫ਼ਤਹਿਗੜ੍ਹ ਸਾਹਿਬ/14 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ,ਫ਼ਤਹਿਗੜ੍ਹ ਸਾਹਿਬ ਵਿੱਚ ਭਾਰਤਲੌਜਿਕ ਅਦਾਰੇ ਵੱਲੋਂ ਬੀ.ਟੈਕ (ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ)ਅਤੇ ਬੀ.ਸੀ.ਏ. ਦੇ ਵਿਦਿਆਰਥੀਆਂ ਲਈ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕੀਤੀ ਗਈ।ਭਰਤੀ ਪ੍ਰਕਿਰਿਆ ਦੌਰਾਨ ਤਿੰਨ ਵਿਦਿਆਰਥੀਆਂ ਦੀ ਚੋਣ ਕੀਤੀ ਗਈ ਜਿਨ੍ਹਾਂ ਨੂੰ ਜਨਵਰੀ 2026 ਵਿਚ ਨੌਕਰੀ ਸੰਭਾਲਣ ਲਈ ਕਿਹਾ ਗਿਆ।।ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਉੱਤਮ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਤ ਕਰਦਿਆਂ ਨੌਕਰੀ ਲਈ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।