ਚੰਡੀਗੜ੍ਹ, 14 ਨਵੰਬਰ
ਪੰਜਾਬ ਪੁਲਿਸ ਨੇ ਡੇਰਾ ਬੱਸੀ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅੰਤਰਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਜ਼ਬਤ ਕੀਤੀ ਹੈ, ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।
ਬਰਾਮਦਗੀ ਵਿੱਚ 11,05,000 ਰੁਪਏ ਦੀ ਅਸਲੀ ਪੁਰਾਣੀ ਕਰੰਸੀ ਅਤੇ 9.88 ਕਰੋੜ ਰੁਪਏ ਦੀ ਨਕਲੀ ਕਰੰਸੀ ਸ਼ਾਮਲ ਹੈ। ਕਰੰਸੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੀ ਸਕਾਰਪੀਓ-ਐਨ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਯਾਤਰਾ ਕਰ ਰਹੇ ਸਨ।
ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ ਕਿਉਂਕਿ ਜਾਂਚ ਜਾਰੀ ਹੈ।