ਸ੍ਰੀ ਫ਼ਤਹਿਗੜ੍ਹ ਸਾਹਿਬ/15 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਪਲੇਸਬੋ ਕਲੱਬ, ਸਕੂਲ ਆਫ਼ ਫਾਰਮੇਸੀ, ਸਰਦਾਰ ਲਾਲ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਅਤੇ ਮਾਤਾ ਜਰਨੈਲ ਕੌਰ ਕਾਲਜ ਆਫ਼ ਫਾਰਮੇਸੀ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਆਈਆਈਸੀ ਅਤੇ ਆਈਕਿਊਏਸੀ ਦੇ ਸਹਿਯੋਗ ਨਾਲ ਮੌਜੂਦਾ ਚੰਗੇ ਨਿਰਮਾਣ ਅਭਿਆਸਾਂ (ਸੀਜੀਐਮਪੀ) ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਇਸ ਸੈਸ਼ਨ ਵਿੱਚ ਐਚਐਨਈ ਹੈਲਥਕੇਅਰ ਪ੍ਰਾਈਵੇਟ ਲਿਮਟਿਡ, ਪੰਚਕੂਲਾ ਦੇ ਜਨਰਲ ਮੈਨੇਜਰ ਸੋਮ ਗੁਪਤਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਫਾਰਮਾਸਿਊਟੀਕਲ ਜਗਤ ਵਿਚ ਜੋਖਮ ਪ੍ਰਬੰਧਨ,ਮੁਲਾਂਕਣ, ਮਹੱਤਵਪੂਰਨ ਗੁਣਵੱਤਾ ਵਿਸ਼ੇਸ਼ਤਾਵਾਂ ਅਤੇ ਗੁਣਵੱਤਾ ਨਿਯੰਤਰਣ ਦੀਆਂ ਭੂਮਿਕਾਵਾਂ ’ਤੇ ਚਰਚਾ ਕੀਤੀ।