ਚੰਡੀਗੜ੍ਹ, 16 ਨਵੰਬਰ
ਪੰਜਾਬ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਾਰਕੋ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.01 ਕਿਲੋਗ੍ਰਾਮ ਹੈਰੋਇਨ ਦੇ ਨਾਲ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਪ੍ਰਿੰਸ, ਕਰਨਬੀਰ ਸਿੰਘ ਉਰਫ਼ ਕਰਨ, ਸੁਖਵਿੰਦਰ ਸਿੰਘ, ਸਾਰੇ ਵਾਸੀ ਅੰਮ੍ਰਿਤਸਰ (ਦਿਹਾਤੀ) ਅਤੇ ਗੁਰਭੇਜ ਸਿੰਘ ਉਰਫ਼ ਭੀਜਾ, ਵਾਸੀ ਤਰਨਤਾਰਨ ਵਜੋਂ ਹੋਈ ਹੈ।