ਸ੍ਰੀ ਫ਼ਤਹਿਗੜ੍ਹ ਸਾਹਿਬ/17 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ , ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਹੋਣ ਜਾ ਰਹੀ ਸ਼ਹੀਦੀ ਸਭਾ ਦੌਰਾਨ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਦੇਣ ਦਾ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨੇ ਇੱਕ ਜ਼ਰੂਰੀ ਮੀਟਿੰਗ ਕੀਤੀ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸ਼ਹੀਦੀ ਸਭਾ ਦੌਰਾਨ ਸੰਗਤਾਂ ਲਈ ਸਿਹਤ ਸੇਵਾਵਾਂ ਦਾ ਪ੍ਰਬੰਧ ਕਰਨ ਲਈ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ , ਸਮੂਹ ਸੀਨੀਅਰ ਮੈਡੀਕਲ ਅਫਸਰਾਂ, ਅਧਿਕਾਰੀਆਂ/ਕਰਮਚਾਰੀਆਂ, ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ।