ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਸਹਾਇਕ ਗਤੀਵਿਧੀ ਕਲੱਬ ਵੱਲੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਲਈ ਵਿਰਾਸਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਜਿਹਨਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 18 ਟੀਮਾਂ ਨੇ ਭਾਗ ਲਿਆ। ਮੁਕਾਬਲੇ ਦੇ ਪਹਿਲੇ ਚਰਨ ਅਧੀਨ ਲਿਖਤੀ ਪ੍ਰੀਖਿਆ ਕਰਵਾਈ ਗਈ, ਜਿਸ ਦੇ ਆਧਾਰ ‘ਤੇ ਸਿਖਰ ਦੀਆਂ ਪੰਜ ਟੀਮਾਂ ਦੀ ਚੋਣ ਕੀਤੀ ਗਈ।