ਸ੍ਰੀ ਫ਼ਤਹਿਗੜ੍ਹ ਸਾਹਿਬ/17 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਯੂਨੀਵਰਸਿਟੀ ਦੀ ਫੈਕਲਟੀ ਆਫ਼ ਫਾਰਮੇਸੀ ਵੱਲੋਂ ਸਪੋਰਟਸ ਮੀਟ 2025 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਕ੍ਰਿਕਟ, ਵਾਲੀਬਾਲ, ਬੈਡਮਿੰਟਨ, ਫੁੱਟਬਾਲ ਅਤੇ ਐਥਲੈਟਿਕਸ ਸਮੇਤ ਵੱਖ-ਵੱਖ ਇੰਡੋਰ-ਆਊਟਡੋਰ ਖੇਡਾਂ ਵਿੱਚ ਹਿੱਸਾ ਲਿਆ। ਬੀ. ਫਾਰਮੇਸੀ 7ਵੇਂ ਸਮੈਸਟਰ ਦੀ ਕ੍ਰਿਕਟ ਟੀਮ ਅਤੇ 5ਵੇਂ ਸਮੈਸਟਰ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।