ਨਵੀਂ ਦਿੱਲੀ, 19 ਨਵੰਬਰ
ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੌਰਾਨ ਸਾਰੇ ਮੈਂਬਰ ਸੂਬਿਆਂ ਨੇ ਆਪੋ-ਆਪਣੇ ਮਸਲਿਆਂ ਉਤੇ ਰਾਏ ਰੱਖੀ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਮੇਤ ਬਹੁਤੇ ਸੂਬੇ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਨ ਲਈ ਪੱਬਾਂ ਭਾਰ ਸਨ।