ਚੰਡੀਗੜ੍ਹ, 20 ਨਵੰਬਰ
ਪੰਜਾਬੀ ਸਾਹਿਤ ਸਭਾ, ਡੀ.ਏ.ਵੀ. ਕਾਲਜ, ਸੈਕਟਰ-10, ਚੰਡੀਗੜ੍ਹ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅੱਜ 20 ਨਵੰਬਰ 2025 ਨੂੰ ਸਵੇਰੇ 11:00 ਵਜੇ ਕਾਨਫਰੰਸ ਹਾਲ ਵਿੱਚ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।
ਇਸ ਸਮਾਗਮ ਲਈ ਡਾ. ਅੰਮ੍ਰਿਤ ਪਾਲ ਸਿੰਘ, ਅਸਿਸਟੈਂਟ ਪ੍ਰੋਫੈਸਰ, ਇਤਿਹਾਸ ਵਿਭਾਗ, ਐਸ.ਜੀ.ਜੀ.ਐੱਸ. ਕਾਲਜ, ਚੰਡੀਗੜ੍ਹ ਨੂੰ ਮੁੱਖ ਵਕਤਾ ਵਜੋਂ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਨੇ ਸ਼੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਸ਼ਹਾਦਤ ਨੂੰ ਇਤਿਹਾਸਕ ਪ੍ਰਸੰਗ ਵਿੱਚ ਰੱਖਦੇ ਹੋਏ 17ਵੀਂ ਸਦੀ ਦੇ ਧਾਰਮਿਕ, ਸਮਾਜਕ ਅਤੇ ਰਾਜਨੀਤਿਕ ਪਹਿਰੇਦਾਰਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।