ਸ੍ਰੀ ਫ਼ਤਹਿਗੜ੍ਹ ਸਾਹਿਬ/20 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿੱਚ ਨਵੀਨਤਾ, ਡਿਜ਼ਾਈਨ ਅਤੇ ਉੱਦਮਤਾ ’ਤੇ ਦੋ ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਸ਼ੁਰੂਆਤ ਹੋਈ। ਇਹ ਪ੍ਰੋਗਰਾਮ ਸਕੂਲ ਸਿੱਖਿਆ ਵਿਭਾਗ, ਏਆਈਸੀਟੀਈ, ਐਮਆਈਸੀ ਅਤੇ ਵਾਧਵਾਨੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਯੋਜਿਤ ਕਰਵਾਇਆ ਗਿਆ। ਵਰਕਸ਼ਾਪ ਦਾ ਉਦੇਸ਼ ਡੀਈਓ ਅਤੇ ਡਾਇਟ ਮੈਂਬਰਾਂ ਨੂੰ ਰਾਸ਼ਟਰੀ ਸਿੱਖਿਆ ਪਾਲਿਸੀ 2020 ਅਨੁਸਾਰ ਨਵੀਨਤਾ, ਰਚਨਾਤਮਕਤਾ ਅਤੇ ਉੱਦਮਤਾ ਦੇ ਹੁਨਰਾਂ ਨਾਲ ਲੈਸ ਕਰਨਾ ਹੈ।