ਸ੍ਰੀ ਫ਼ਤਹਿਗੜ੍ਹ ਸਾਹਿਬ/24 ਨਵੰਬਰ :
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਇੱਕ ਟੀਮ ਜਿਸ ਵਿੱਚ ਜ਼ਿਲਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਅਤੇ ਡਿਪਟੀ ਮਾਸ ਮੀਡੀਆ ਅਤੇ ਸੂਚਨਾ ਅਫਸਰ ਅਮਨਪ੍ਰੀਤ ਸਿੰਘ ਸ਼ਾਮਲ ਸਨ ਵੱਲੋਂ ਨੇ ਸਰਹਿੰਦ ਅਤੇ ਫਤਹਿਗੜ੍ਹ ਸਾਹਿਬ ਦੇ ਇਲਾਕੇ ਚ ਵਿੱਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 9 ਦੁਕਾਨਦਾਰਾਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਦੇ 4 ਵਿਅਕਤੀਆਂ ਦੇ ਮੌਕੇ ’ਤੇ ਚਲਾਨ ਕੱਟੇ ਗਏ। ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਤੇ ਪੂਰਨ ਪਾਬੰਦੀ ਹੈ।