ਪਣਜੀ, 26 ਮਈ (ਏਜੰਸੀ) : ਦੱਖਣੀ ਗੋਆ ਜਿਲ੍ਹੇ ਵਿੱਚ ਇੱਕ 28 ਸਾਲਾ ਵਿਅਕਤੀ ਉੱਤੇ ਗੋਆ ਪੁਲਿਸ ਨੇ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਅਤੇ ਉਸਨੂੰ ਗਰਭਵਤੀ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੇ ਏਜੰਸੀ ਨੂੰ ਦੱਸਿਆ ਕਿ ਪੀੜਤਾ ਦੀ ਮਾਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਦੋਸ਼ੀ ਵਿਅਕਤੀ ਨੇ ਉਸ ਦੀ ਧੀ ਨਾਲ ਬਲਾਤਕਾਰ ਕੀਤਾ, ਜਿਸ ਕਾਰਨ ਉਹ ਗਰਭਵਤੀ ਹੋ ਗਈ।
ਮੁਲਜ਼ਮ ਦੀ ਪਛਾਣ ਪੱਛਮੀ ਬੰਗਾਲ ਦੇ ਰਹਿਣ ਵਾਲੇ ਰਾਹੁਲ ਚੰਦਰ ਵਜੋਂ ਹੋਈ ਹੈ। ਪੁਲਿਸ ਨੇ ਕਿਹਾ, "ਉਹ ਗੋਆ ਵਿੱਚ ਕੰਮ ਕਰ ਰਿਹਾ ਹੈ। ਪਰ ਫਿਲਹਾਲ ਉਹ ਫਰਾਰ ਹੈ। ਅਸੀਂ ਉਸ ਦੀ ਭਾਲ ਕਰ ਰਹੇ ਹਾਂ।"
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਅਤੇ ਪੀੜਤ ਪਿਛਲੇ ਦੋ ਸਾਲਾਂ ਤੋਂ ਦੋਸਤ ਸਨ।
ਪੁਲਿਸ ਨੇ ਕਿਹਾ, "ਉਹ ਪਿਛਲੇ ਦੋ ਸਾਲਾਂ ਤੋਂ ਇੱਕ ਦੂਜੇ ਨੂੰ ਜਾਣਦੇ ਹਨ। ਪੀੜਤਾ ਦੀ ਡਾਕਟਰੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਦੱਸਿਆ ਕਿ ਉਹ ਪਿਛਲੇ ਚਾਰ ਮਹੀਨਿਆਂ ਤੋਂ ਗਰਭਵਤੀ ਹੈ।"
ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।