ਪੰਜਾਬ

ਡਿਫਾਲਟਰ ਬਿਜਲੀ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ

May 26, 2023

ਬਿਜਲੀ ਬਿੱਲਾਂ ਦੇ ਬਕਾਏ ਭਰਨ ਲਈ ਯਕਮੁਸ਼ਤ ਨਿਬੇੜਾ ਸਕੀਮ ਦਾ ਐਲਾਨ
ਬਕਾਇਆ ਰਾਸ਼ੀ ਦੇ ਵਿਆਜ 'ਚ ਛੋਟ ਸਮੇਤ ਕਿਸ਼ਤਾਂ 'ਚ ਬਕਾਇਆ ਭਰਨ ਦੀ ਸਹੂਲਤ
ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ

ਚੰਡੀਗੜ੍ਹ, 26 ਮਈ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖਪਤਕਾਰਾਂ ਲਈ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦਾ ਐਲਾਨ ਕੀਤਾ ਹੈ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਨ੍ਹਾਂ ਨੂੰ ਸੁਨਹਿਰੀ ਮੌਕਾ ਮਿਲੇ। ਇਹ ਸਕੀਮ ਤਿੰਨ ਮਹੀਨਿਆਂ ਲਈ ਹਰ ਵਰਗ ਦੇ ਖਪਤਕਾਰ ਖ਼ਾਸ ਤੌਰ ‘ਤੇ ਉਦਯੋਗਿਕ ਖਪਤਕਾਰਾਂ ਲਈ ਜਾਰੀ ਰਹੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੀਆਂ ਸਾਰੀਆਂ ਸ਼੍ਰੇਣੀਆਂ ਦੇ ਖਪਤਕਾਰਾਂ ਖਾਸ ਤੌਰ ਤੇ ਉਦਯੋਗਿਕ ਖਪਤਕਾਰਾਂ ਜਿਨ੍ਹਾਂ ਦੇ ਕੁਨੈਕਸ਼ਨ ਆਰਥਿਕ ਮਜਬੂਰੀਆਂ ਕਾਰਨ ਬਿੱਲ ਜਮ੍ਹਾਂ ਨਾ ਕਰਵਾਉਣ ਕਰਕੇ ਕੱਟੇ ਹੋਏ ਸਨ ਜਾਂ ਬਕਾਇਆ ਰਕਮ ਕਲੀਅਰ ਨਾ ਹੋਣ ਕਰਕੇ ਕੁਨੈਕਸ਼ਨ ਮੁੜ ਜੋੜੇ ਨਹੀਂ ਜਾ ਰਹੇ ਸਨ, ਉਨ੍ਹਾਂ ਨੂੰ ਇੱਕ ਸੁਨਹਿਰੀ ਮੌਕਾ ਦਿੰਦੇ ਹੋਏ ਪੀ.ਐਸ.ਪੀ.ਸੀ.ਐਲ ਵੱਲੋਂ ਓ.ਟੀ.ਐਸ ਤਿੰਨ ਮਹੀਨਿਆਂ ਲਈ ਚਾਲੂ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਓ ਟੀ.ਐਸ ਅਧੀਨ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਦੇਰੀ ਨਾਲ ਅਦਾਇਗੀ ਉਤੇ ਵਿਆਜ 9 ਫੀਸਦੀ ਦੀ ਸਾਧਾਰਨ ਦਰ ਦੇ ਹਿਸਾਬ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਘੱਟ ਹੈ ਤਾਂ ਕੋਈ ਵੀ ਫਿਕਸਡ ਚਾਰਜਿਜ਼ ਨਹੀਂ ਲਏ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਛੇ ਮਹੀਨੇ ਜਾਂ ਇਸ ਤੋਂ ਵੱਧ ਹੈ ਤਾਂ ਫਿਕਸਡ ਚਾਰਜਿਜ਼ ਕੇਵਲ ਛੇ ਮਹੀਨਿਆਂ ਲਈ ਹੀ ਲਏ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਬਕਾਇਆ ਰਕਮ ਨੂੰ ਇਕ ਸਾਲ ਦੇ ਅੰਦਰ ਚਾਰ ਕਿਸ਼ਤਾਂ ਵਿਚ ਜਮ੍ਹਾਂ ਕਰਵਾਇਆ ਜਾ ਸਕੇਗਾ, ਜਦੋਂ ਕਿ ਪਹਿਲਾਂ ਅਜਿਹੀ ਕੋਈ ਸਹੂਲਤ ਨਹੀਂ ਸੀ।  ਉਨ੍ਹਾਂ ਕਿਹਾ ਕਿ ਬਿੱਲਾਂ ਦੀ ਬਕਾਇਆ ਰਹਿੰਦੀ ਡਿਫਾਲਟਿੰਗ ਰਕਮ ਉਪਰ ਲੇਟ ਅਦਾਇਗੀ ਉਤੇ 18 ਫੀਸਦੀ ਕੰਪਾਉਂਡਿਡ ਦੇ ਹਿਸਾਬ ਨਾਲ ਵਿਆਜ ਲਿਆ ਜਾਂਦਾ ਸੀ ਅਤੇ ਕੁਨੈਕਸ਼ਨ ਕੱਟਣ ਦੀ ਮਿਤੀ ਤੋਂ ਕੁਨੈਕਸ਼ਨ ਜੋੜਨ ਦੀ ਮਿਆਦ ਤੱਕ ਦੇ ਪੂਰੇ ਸਮੇਂ ਦੇ ਫਿਕਸਡ ਚਾਰਜਿਜ਼ ਲਏ ਜਾਂਦੇ ਸਨ, ਜੋ ਹੁਣ ਬਿਲਕੁਲ ਬੰਦ ਕਰ ਦਿੱਤੇ ਗਏ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬੀਐਸਐਫ ਨੇ ਪੰਜਾਬ ਵਿੱਚ ਸਰਹੱਦ ਨੇੜੇ ਪਾਕਿ ਡਰੋਨ ਦੁਆਰਾ ਸੁੱਟੀ ਗਈ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਬੀਐਸਐਫ ਨੇ ਪੰਜਾਬ ਵਿੱਚ ਸਰਹੱਦ ਨੇੜੇ ਪਾਕਿ ਡਰੋਨ ਦੁਆਰਾ ਸੁੱਟੀ ਗਈ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਬੇਲਾ ਕਾਲਜ ਆਫ਼ ਫਾਰਮੇਸੀ ਨੇ ਭਾਰਤ ਵਿੱਚ N9R6 ਰੈਂਕ 69 ਵੇਂਸਥਾਨ 'ਤੇ ਰੱਖਿਆ ਹੈ

ਬੇਲਾ ਕਾਲਜ ਆਫ਼ ਫਾਰਮੇਸੀ ਨੇ ਭਾਰਤ ਵਿੱਚ N9R6 ਰੈਂਕ 69 ਵੇਂਸਥਾਨ 'ਤੇ ਰੱਖਿਆ ਹੈ

ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ : ਡਾ.ਬਲਜੀਤ ਕੌਰ

ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ : ਡਾ.ਬਲਜੀਤ ਕੌਰ

ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਧਾਲੀਵਾਲ

ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਧਾਲੀਵਾਲ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ  ਸਟੇਟ ਲੈਵਲ 'ਮੈਗਾ ਜੌਬ ਫੇਅਰ’'

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਇਆ ਗਿਆ ਸਟੇਟ ਲੈਵਲ 'ਮੈਗਾ ਜੌਬ ਫੇਅਰ’'

ਪੁਰਾਤਨ ਪੰਜਾਬ ਦੇ ਮੂਲ ਅਨਾਜ ਦੀ ਵਰਤੋਂ ਅਤੇ ਮਹੱਤਤਾ ਬਾਰੇ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ

ਪੁਰਾਤਨ ਪੰਜਾਬ ਦੇ ਮੂਲ ਅਨਾਜ ਦੀ ਵਰਤੋਂ ਅਤੇ ਮਹੱਤਤਾ ਬਾਰੇ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ

ਕਰੰਟ ਲੱਗਣ ਕਾਰਨ ਪਿੰਡ ਚੋਲਟੀ ਖੇੜ੍ਹੀ ਦੇ 19 ਸਾਲਾ ਨੌਜਵਾਨ ਦੀ ਹੋਈ ਮੌਤ

ਕਰੰਟ ਲੱਗਣ ਕਾਰਨ ਪਿੰਡ ਚੋਲਟੀ ਖੇੜ੍ਹੀ ਦੇ 19 ਸਾਲਾ ਨੌਜਵਾਨ ਦੀ ਹੋਈ ਮੌਤ

BSF, ਪੰਜਾਬ ਪੁਲਿਸ ਨੇ ਪਾਕਿ ਡਰੋਨ ਰਾਹੀਂ ਸੁੱਟੇ ਨਸ਼ੀਲੇ ਪਦਾਰਥ ਬਰਾਮਦ ਕੀਤੇ

BSF, ਪੰਜਾਬ ਪੁਲਿਸ ਨੇ ਪਾਕਿ ਡਰੋਨ ਰਾਹੀਂ ਸੁੱਟੇ ਨਸ਼ੀਲੇ ਪਦਾਰਥ ਬਰਾਮਦ ਕੀਤੇ

ਰਿਆਸਤ-ਏ-ਰਾਣਾ ਅਤੇ ਰਾਣਾ ਹੈਰੀਟੇਜ ਨੇ ਹਰਿਆਵਲ ਪਹਿਲ ਨਾਲ ਮਨਾਇਆ ਵਾਤਾਵਰਨ ਦਿਵਸ

ਰਿਆਸਤ-ਏ-ਰਾਣਾ ਅਤੇ ਰਾਣਾ ਹੈਰੀਟੇਜ ਨੇ ਹਰਿਆਵਲ ਪਹਿਲ ਨਾਲ ਮਨਾਇਆ ਵਾਤਾਵਰਨ ਦਿਵਸ

ਪੰਜਾਬ ਸਰਕਾਰ ਔਰਤਾਂ ਦਾ ਵਿਦੇਸ਼ਾਂ ਵਿੱਚ ਸ਼ੋਸ਼ਣ ਰੋਕਣ ਲਈ ਉਲੀਕੇਗੀ ਨਵੀਂ ਨੀਤੀ : ਵਿਧਾਇਕ ਰਾਏ

ਪੰਜਾਬ ਸਰਕਾਰ ਔਰਤਾਂ ਦਾ ਵਿਦੇਸ਼ਾਂ ਵਿੱਚ ਸ਼ੋਸ਼ਣ ਰੋਕਣ ਲਈ ਉਲੀਕੇਗੀ ਨਵੀਂ ਨੀਤੀ : ਵਿਧਾਇਕ ਰਾਏ