Sunday, September 08, 2024  

ਸੰਖੇਪ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਵਿਖੇ ਸਰਹੰਦ ਚੋਅ ਨਾਲ ਬਣਾਏ ਗਏ 1300 ਮੀਟਰ ਲੰਬੇ ਵਾਕਿੰਗ ਟਰੈਕ ਦਾ ਉਦਘਾਟਨ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਵਾਸੀਆਂ ਨੂੰ ਇੱਕ ਹੋਰ ਅਹਿਮ ਸੌਗਾਤ ਦਿੰਦੇ ਹੋਏ ਸਰਹੰਦ ਚੋਅ ਦੇ ਨਾਲ ਨਵੇਂ ਬਣਾਏ ਗਏ ਵਾਕਿੰਗ ਟਰੈਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੇ ਮਨ ਵਿੱਚ ਇਹ ਵਿਚਾਰ ਸੀ ਕਿ ਮੁੱਖ ਸੜਕਾਂ ਦੇ ਆਲੇ ਦੁਆਲੇ ਸੈਰ ਕਰਨ ਵਾਲੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਕੋਈ ਅਜਿਹਾ ਪ੍ਰੋਜੈਕਟ ਬਣਾਇਆ ਜਾਵੇ ਜਿਥੇ ਲੋਕ ਬੇਫ਼ਿਕਰ ਹੋ ਕੇ ਖੁਸ਼ਗਵਾਰ ਮਾਹੌਲ ਵਿੱਚ ਸੈਰ ਦਾ ਆਨੰਦ ਮਾਣ ਸਕਣ ਜਿਸ ਤਹਿਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਉਨ੍ਹਾਂ ਨੇ ਸੁਨਾਮ ਸ਼ਹਿਰ ਵਿੱਚ ਜਿਹੜੇ ਪ੍ਰੋਜੈਕਟ ਮੁਢਲੇ ਤੌਰ ’ਤੇ ਆਰੰਭੇ ਸਨ, ਉਨ੍ਹਾਂ ਵਿੱਚ ਇਹ ਵਾਕਿੰਗ ਟਰੈਕ ਪ੍ਰੋਜੈਕਟ ਵੀ ਸ਼ਾਮਲ ਸੀ, ਜਿਹੜਾ ਕਿ ਅੱਜ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਵਾਕਿੰਗ ਟਰੈਕ ਦੀ ਲੰਬਾਈ 1300 ਮੀਟਰ ਤੇ ਚੌੜਾਈ 8 ਫੁੱਟ ਹੈ ਜਿਸ ਵਿੱਚ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਸੁਵਿਧਾ ਲਈ ਹੋਰ ਸਹੂਲਤਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਵਾਕਿੰਗ ਟਰੈਕ ਦਾ ਲਾਭ ਲੈਣ ਵਾਲੇ ਲੋਕਾਂ ਦੀ ਸੁਵਿਧਾ ਲਈ ਇੱਥੇ ਬੈਠਣ ਦੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਹਰਿਆਲੀ ਭਰਪੂਰ ਵਾਤਾਵਰਣ ਸਿਰਜਣ ਲਈ 3700 ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਸੈਰ ਕਰਨ ਵਾਲੇ ਕੁਦਰਤ ਨਾਲ ਵੀ ਸਾਂਝ ਪਾ ਸਕਣ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਪੜਾਅਵਾਰ ਢੰਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਲੜੀ ਤਹਿਤ ਕਰੋੜਾਂ ਰੁਪਏ ਦੀ ਲਾਗਤ ਵਾਲੇ ਕਾਰਜ ਜਿਥੇ ਪ੍ਰਗਤੀ ਅਧੀਨ ਹਨ ਉਥੇ ਹੀ ਕਈ ਲੋਕ ਪੱਖੀ ਪ੍ਰੋਜੈਕਟ ਲੋਕਾਂ ਨੂੰ ਮੁਕੰਮਲ ਹੋਣ ਮਗਰੋਂ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।
ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਅਜੇ ਗਰਗ, ਬਾਲ ਕ੍ਰਿਸ਼ਨ ਈਓ, ਆਸ਼ਾ ਬਜਾਜ,

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ੲੱਕ ਵਿਅਕਤੀ ਦੀਆਂ ਦਾਨ ਕੀਤੀਆਂ ਅੱਖਾਂ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਉਂਦੀਆਂ ਹਨ - ਏ ਡੀ ਸੀ ਪੋਪਲੀ

ਅੱਖਾਂ ਦਾਨ ਬਹੁਤ ਹੀ ਨੇਕ ਕੰਮ ਹੈ ਅਤੇ ਇਸ ਕੰਮ ਨੂੰ ਅੱਗੇ ਲਿਜਾਣ ਲਈ ਜ਼ਿਲਾ ਪ੍ਰਸ਼ਾਸਨ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਲਈ ਤਿਆਰ ਹੈ। ਇੱਕ ਵਿਅਕਤੀ ਦੀਆਂ ਅੱਖਾਂ ਦਾਨ ਕਰਨ ਨਾਲ ਦੋ ਨੇਤਰਹੀਣਾਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਆਉਂਦੀ ਹੈ। ਇਹ ਸ਼ਬਦ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਫਾਜ਼ਿਲਕਾ ਦੀ 4 ਦਹਾਕੇ ਪੁਰਾਣੀ ਮੋਹਰੀ ਸਮਾਜ ਸੇਵੀ ਸੰਸਥਾ ਜੋ ਕਿ 17 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਅੱਖਾਂ ਦਾਨ ਦੇ ਪ੍ਰੋਜੈਕਟ ਨਾਲ ਜੁੜੀ ਹੋਈ ਹੈ, ਵੱਲੋਂ 39ਵੇਂ ਰਾਸ਼ਟਰੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜੇ ਦੌਰਾਨ ਕਰਵਾਏ ਗਏ ਸੈਮੀਨਾਰ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਨੌਜਵਾਨ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਦੀਆਂ ਜੜ੍ਹਾਂ ਬਹੁਤ ਡੂੰਘੀਆਂ ਹਨ ਅਤੇ ਉਹ ਜਾਗਰੂਕਤਾ ਪੈਦਾ ਕਰਨ ਅਤੇ ਨੈਤਿਕਤਾ ਨੂੰ ਕਾਇਮ ਰੱਖਣ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਪੋਪਲੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਫਾਜ਼ਿਲਕਾ ਦੇ ਵਿਦਿਆਰਥੀ ਬਹੁਤ ਅਨੁਸ਼ਾਸਿਤ ਹਨ ਜਿਸ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਇਹ ਜਾਗਰੂਕਤਾ ਸੈਮੀਨਾਰ ਅੱਜ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਲਾਲਾ ਸਰੰਦਾਸ ਬੂਟਾ ਰਾਮ ਅਗਰਵਾਲ ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਸੁਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ, ਜਨਰਲ ਸਕੱਤਰ ਸੰਦੀਪ ਅਨੇਜਾ, ਵਿੱਤ ਸਕੱਤਰ ਨਰੇਸ਼ ਮਿੱਤਲ ਅਤੇ ਸੀਨੀਅਰ ਮੀਤ ਪ੍ਰਧਾਨ ਬਾਬੂ ਲਾਲ ਅਰੋੜਾ, ਸਕੂਲ ਪ੍ਰਬੰਧਕ ਅਸ਼ੋਕ ਮੋਂਗਾ ਅਤੇ ਪਿMੰਸੀਪਲ ਮਧੂ ਸ਼ਰਮਾ ਦੇ ਸਹਿਯੋਗ ਨਾਲ ਲਗਾਇਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਰਥਨਾ ਅਤੇ ਦੀਪ ਜਗਾ ਕੇ ਕੀਤੀ ਗਈ।

Mpox ਹਵਾ ਰਾਹੀਂ ਆਸਾਨੀ ਨਾਲ ਨਹੀਂ ਫੈਲਦਾ: US CDC

Mpox ਹਵਾ ਰਾਹੀਂ ਆਸਾਨੀ ਨਾਲ ਨਹੀਂ ਫੈਲਦਾ: US CDC

mpox ਦੇ ਵਿਸ਼ਵਵਿਆਪੀ ਪ੍ਰਕੋਪ ਦੇ ਵਿਚਕਾਰ, ਇੱਕ US CDC ਦੀ ਰਿਪੋਰਟ ਦਰਸਾਉਂਦੀ ਹੈ ਕਿ, ਕੋਵਿਡ -19 ਦੇ ਉਲਟ, ਬਾਂਦਰਪੌਕਸ ਵਾਇਰਸ (MPXV) ਹਵਾ ਰਾਹੀਂ ਆਸਾਨੀ ਨਾਲ ਨਹੀਂ ਫੈਲਦਾ ਹੈ।

ਸੀਡੀਸੀ ਦੀ ਨਵੀਨਤਮ 'ਰੋਗ ਅਤੇ ਮੌਤ' ਹਫਤਾਵਾਰੀ ਰਿਪੋਰਟ ਵਿੱਚ ਐਮਪੀਓਕਸ ਵਾਲੇ 113 ਵਿਅਕਤੀਆਂ 'ਤੇ ਇੱਕ ਅਧਿਐਨ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ਨੇ 2021-22 ਦੌਰਾਨ 221 ਉਡਾਣਾਂ ਵਿੱਚ ਯਾਤਰਾ ਕੀਤੀ ਸੀ।

ਨਤੀਜਿਆਂ ਨੇ ਦਿਖਾਇਆ ਕਿ 1,046 ਯਾਤਰੀ ਸੰਪਰਕਾਂ ਵਿੱਚੋਂ ਕੋਈ ਵੀ ਸੰਕਰਮਿਤ ਨਹੀਂ ਹੋਇਆ।

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਬਣੇਗੀ ਡਾਕਟਰ

ਨੈਸਨਲ ਟੈਸਟਿੰਗ ਏਜੰਸੀ ਵੱਲੋਂ ਲਈ ਨੀਟ-2024 ਪ੍ਰੀਖਿਆ ਦੇ ਐਲਾਨੇ ਨਤੀਜਿਆਂ ਉਪਰੰਤ ਸ਼ੁਰੂ ਹੋਈ ਕਾਉਂਸਲਿੰਗ ਦੌਰਾਨ ਸਥਾਨਕ ਕਸਬਾ ਨਿਵਾਸੀ ਗਰੀਬ ਪਰਿਵਾਰ ਦੀ ਧੀ ਤਮੰਨਾ ਬੱਤਰਾ ਸਪੁੱਤਰੀ ਸਤਪਾਲ ਬੱਤਰਾ ਨੂੰ ਆਪਣੀ ਮਿਹਨਤ ਸਦਕਾ ਸਰਕਾਰੀ ਮੈਡੀਕਲ ਕਾਲਜ ਅਮਿ੍ਰਤਸਰ ਵਿਖੇ ਐਮ.ਬੀ.ਬੀ.ਐਸ. ਵਿੱਚ ਦਾਖਲਾ ਮਿਲ ਗਿਆ ਹੈ। ਜਾਣਕਾਰੀ ਅਨੁਸਾਰ ਤਮੰਨਾ ਬੱਤਰਾ ਨੇ 720 ਵਿੱਚੋਂ 617 ਅੰਕ ਲੈ ਕੇ ਆਲ ਇੰਡੀਆ ਰੈਂਕ 58256 ਪ੍ਰਾਪਤ ਕੀਤਾ ਹੈ, ਜਿਸ ਸਦਕਾ ਉਸਦਾ ਡਾਕਟਰ ਬਨਣ ਦਾ ਸੁਪਨਾ ਸਾਕਾਰ ਹੋ ਸਕੇਗਾ। ਜਿਰਯੋਗ ਹੈ ਕਿ ਤਮੰਨਾ ਦੇ ਪਿਤਾ ਸਤਪਾਲ ਬੱਤਰਾ, ਮੋਟਰਸਾਈਕਲ ਮਕੈਨਿਕ ਹਨ ਅਤੇ ਮਾਤਾ ਮਮਤਾ ਰਾਣੀ ਇੱਕ ਘਰੇਲੂ ਔਰਤ ਹੈ। ਇਸ ਮੌਕੇ ਤਮੰਨਾ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਹੌਲ ਵੇਖਣ ਨੂੰ ਮਿਲ ਰਿਹਾ ਹੈ। ਉਸਦੇ ਤਾਇਆ ਮੱਖਣ ਲਾਲ ਜੇ.ਈ. ਪਾਵਰਕਾਮ, ਪ੍ਰੇਮ ਨਾਥ ਅਧਿਆਪਕ ਅਤੇ ਤਾਰਾ ਚੰਦ ਨੇ ਦੱਸਿਆ ਕਿ ਤਮੰਨਾ ਨੇ ਬੇਹੱਦ ਮਿਹਨਤ ਕਰ ਕੇ ਸਾਡਾ ਮਾਣ ਵਧਾਇਆ ਹੈ। ਉਹਨਾਂ ਕਿਹਾ ਕਿ ਤਮੰਨਾ ਦੀ ਇਹ ਸਫਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਮਿਹਨਤ ਅਤੇ ਲਗਨ ਨਾਲ ਹਰ ਮੁਸਕਿਲ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਨਵਯੁੱਗ ਸਾਹਿਤ ਕਲਾ ਮੰਚ ਭੀਖੀ ਅਤੇ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬਰੇਰੀ ਭੀਖੀ ਦੇ ਪ੍ਰਧਾਨ ਭੁਪਿੰਦਰ ਫੌਜੀ, ਐਸ ਅਮਰੀਕ ਭੀਖੀ, ਅਮੋਲਕ ਡੇਲੂਆਣਾ, ਗੁਰਲਾਲ ਗੁਰਨੇ, ਗੁਰਿੰਦਰ ਔਲਖ, ਗੁਰਨਾਮ ਭੀਖੀ ਕਿਸਾਨ ਆਗੂ, ਸਤਪਾਲ ਭੀਖੀ, ਬਲਦੇਵ ਸਿੱਧੂ, ਦਰਸਨ ਟੇਲਰ, ਐਸਡੀਓ ਰਜਿੰਦਰ ਰੋਹੀ, ਮਾ. ਮੱਖਣ ਸਿੰਘ, ਵਿਨੋਦ ਕੁਮਾਰ ਸਿੰਗਲਾ ਸਾਬਕਾ ਪ੍ਰਧਾਨ ਨ.ਪ. ਆਦਿ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਕੌਮੀ ਖੁਰਾਕ ਹਫ਼ਤੇ ਤਹਿਤ ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ

ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ.ਜਗਦੀਪ ਚਾਵਲਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਹਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਲੰਬੀ ਦੀਆਂ ਸਿਹਤ ਟੀਮਾਂ ਵਲੋਂ ਕੌਮੀ ਖੁਰਾਕ ਹਫ਼ਤੇ ਦੌਰਾਨ ਸੰਤੁਲਿਤ ਖਾਧ-ਖੁਰਾਕ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ.ਸ਼ਕਤੀਪਾਲ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤਾ ਮਨਾਉਂਦਿਆਂ ਸਿਹਤ ਕਰਮੀਆਂ ਵਲੋਂ ਗਰਭਵਤੀ ਮਹਿਲਾਵਾਂ ਨੂੰ ਲੋੜੀਂਦਾ ਟੀਕਾਕਰਣ ਅਤੇ ਗਰਭ ਵਿੱਚ ਪਲ ਰਹੇ ਬੱਚੇ ਵਾਸਤੇ ਲੋੜੀਂਦੀ ਪੌਸ਼ਟਿਕ ਖੁਰਾਕ ਬਾਰੇ ਜਾਣਕਾਰੀ ਦੇ ਨਾਲ ਨਾਲ ਦੁੱਧ ਪਿਲਾਉਣ ਵਾਲੀਆਂ ਮਾਂਵਾਂ ਨੂੰ ਆਪਣੇ ਬੱਚਿਆਂ ਦੀ ਤੰਦਰੁਸਤ ਸਿਹਤ ਲਈ ਸੰਤੁਲਿਤ ਖੁਰਾਕ ਦੇ ਸੇਵਨ ਬਾਰੇ ਵੀ ਦੱਸਿਆ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਪ੍ਰਿਤਪਾਲ ਸਿੰਘ ਤੂਰ ਐਸਆਈ ਨੇ ਕਿਹਾ ਕਿ ਬਦਲ ਰਹੀ ਜੀਵਨ ਸ਼ੈਲੀ ਨਾਲ ਲੋਕਾਂ ਦੀਆਂ ਖਾਣ-ਪੀਣ ਦੀਆਂ ਆਦਤਾਂ ਬਦਲ ਰਹੀਆਂ ਹਨ, ਜਿਸ ਕਾਰਨ ਜਾਣੇ ਅਣਜਾਣੇ ਵਿਚ ਬਹੁਤ ਸਾਰੇ ਜ਼ਰੂਰੀ ਖੁਰਾਕੀ ਤੱਤ ਸਾਡੇ ਭੋਜਨ ਵਿਚ ਸ਼ਾਮਲ ਨਹੀਂ ਹੋ ਪਾਉਂਦੇ। ਇਸ ਲਈ ਕੌਮੀ ਖੁਰਾਕ ਹਫ਼ਤੇ ਰਾਹੀਂ ਉਨ੍ਹਾਂ ਜ਼ਰੂਰੀ ਤੱਤਾਂ ਵੱਲ ਧਿਆਨ ਦਿਵਾਇਆ ਜਾ ਰਿਹਾ ਹੈ ਤਾਂ ਕਿ ਬੱਚਿਆਂ ਦਾ ਸਰਬਪੱਖੀ ਵਿਕਾਸ ਹੋ ਸਕੇ।

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਗੁੰਮ ਹੋਇਆ ਨਾਬਾਲਿਗ ਲੜਕਾ ਗੁ : ਸ਼ਹੀਦਾਂ ਤੋਂ ਟ੍ਰੇਸ ਕਰਕੇ ਪੁਲਿਸ ਨੇ ਪਰਿਵਾਰ ਦੇ ਹਵਾਲੇ ਕੀਤਾ

ਥਾਣਾ ਬੀ ਡਵੀਜਨ ਦੇ ਇਲਾਕੇ ਵਿੱਚ ਬੀਤੇ ਕੱਲ ਦੀ ਰਾਤ ਪੰਕਜ ਕੁਮਾਰ ਵਾਸੀ ਮਕਾਨ ਨੰ 509 ਗਲੀ ਨੰ 03 ਨਿਊ ਪ੍ਰਤਾਪ ਨਗਰ ਸ਼ਕਾਇਤ ਕੀਤੀ ਕਿ ਉਨ੍ਹਾਂ ਦਾ ਬੇਟਾ ਆਰਿਅਨ ਉਮਰ ਕਰੀਬ 10 ਸਾਲ ਸੁਭਾ ਘਰ ਤੋ ਸਕੂਲ ਗਿਆ ਪਰ ਵਾਪਸ ਨਹੀ ਆਇਆ। ਮਾਮਲੇ ਦੀ ਸੰਜੀਦਗੀ ਨੂੰ ਵੇਖਦੇ ਹੋਏ ਤੁਰੰਤ ਸੀਨੀਅਰ ਅਫਸਰਾਨ ਦੇ ਧਿਆਨ ਵਿੱਚ ਲਿਆਦਾ ਗਿਆ ਅਤੇ ਸਾਰੇ ਪੰਜਾਬ ਵਿੱਚ ਅਲਰਟ ਜਾਰੀ ਕੀਤਾ ਗਿਆ ਅਤੇ ਮਾਣਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼੍ਰੀ ਰਣਜੀਤ ਸਿੰਘ ਢਿਲੋ ਆਈ ਪੀ ਐਸ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਗੁਰਿੰਦਰਬੀਰ ਸਿੰਘ ਸਹਾਇਕ ਕਮਿਸ਼ਨਰ ਪੁਲਿਸ ਪੂਰਬੀ, ਅੰਮ੍ਰਿਤਸਰ ਸ਼ਹਿਰ, ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਬੀ ਡਵੀਜ਼ਨ, ਸਮੇਤ ਮੁੱਖ ਅਫਸਰ ਥਾਣਾ ਏ ਡਵੀਜ਼ਨ, ਮੁੱਖ ਅਫਸਰ ਥਾਣਾ ਮਕਬੂਲਪੁਰਾ, ਮੁੱਖ ਅਫਸਰ ਥਾਣਾ ਵੱਲਾ, ਇੰਚਾਰਜ ਸੀ.ਆਈ.ਏ ਸਟਾਫ-1 ਅਤੇ ਇੰਚਾਰਜ ਸੀ.ਆਈ.ਏ ਸਟਾਫ-2 ਦੀਆਂ ਟੀਮਾਂ ਵੱਲੋ ਸਾਰੀ ਰਾਤ ਅਣਥੱਕ ਮਿਹਨਤ ਕੀਤੀ ਗਈ, ਹੂਟਰ ਅਤੇ ਡੋਰ ਬੈਲ ਵਜਾ-ਵਜਾ ਕੇ ਸਾਰੀ ਰਾਤ ਲੋਕਾਂ ਦੀ ਮਦਦ ਅਤੇ ਸੀ.ਸੀ.ਟੀ.ਵੀ ਕੈਮਰਿਆਂ ਨੂੰ ਟਰੈਕ ਕਰਦੇ ਹੋਏ ਬੱਚੇ ਨੂੰ ਟਰੇਸ ਕੀਤਾ ਜੋ ਘਰੋਂ ਰੁੱਸ ਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਚਲਾ ਗਿਆ ਸੀ ਅਤੇ ਅੱਜ ਉਥੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਮਦਦ ਨਾਲ ਬੱਚੇ ਨੂੰ ਸਹੀ ਸਲਾਮਤ ਬ੍ਰਾਮਦ ਕਰਕੇ ਦਰੁਸਤ ਹਾਲਤ ਵਿੱਚ ਉਸ ਦੇ ਵਾਰਸਾਂ ਦੇ ਹਵਾਲੇ ਕੀਤਾ ਗਿਆ ।

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਐਸ ਐਸ ਮੈਡੀਸਿਟੀ ਹਸਪਤਾਲ ਵਿੱਚ ਮੁਫਤ ਚੈਕ ਅੱਪ ਕੈਂਪ ਵਿੱਚ 300 ਮਰੀਜਾਂ ਦੀ ਜਾਂਚ

ਐਨਐਚਐਸ ਹਸਪਤਾਲ ਜਲੰਧਰ ਵੱਲੋਂ ਮੁਫਤ ਮੈਡੀਕਲ ਜਾਂਚ ਕੈਂਪ ਐਸਐਸ ਮੈਡੀਸਿਟੀ ਹਸਪਤਾਲ ਤਲਵਾੜਾ ਰੋਡ ਮੁਕੇਰੀਆਂ ਵਿਖੇ ਡਾ. ਹਰਜੀਤ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਡਾ. ਹਰਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਐਨਐਚਐਸ ਹਸਪਤਾਲ ਦੇ ਮਾਹਿਰ ਡਾ. ਨਵੀਨ ਚਿਤਕਾਰਾ, ਡਾ. ਸੁ?ਭਾਂਗ ਅਗਰਵਾਲ, ਡਾ. ਸਾਹਿਲ ਸਰੀਨ, ਡਾ. ਸੌਰਭ ਮਿਸ਼ਰਾ ਵੱਲੋਂ ਦਿਲ, ਦਿਮਾਗ, ਰੀੜ ਦੀ ਹੱਡੀ, ਗੋਡੇ, ਚੂਲੇ ਅਤੇ ਪੇਟ ਦੇ ਰੋਗਾਂ ਦੇ ਮਾਹਿਰ ਡਾਕਟਰਾ ਵੱਲੋ 300 ਦੇ ਕਰੀਬ ਮਰੀਜ਼ਾ ਦਾ ਫ੍ਰੀ ਮੈਡੀਕਲ ਚੈਕਅਪ ਕੀਤਾ ਗਿਆ ਅਤੇ ਮਰੀਜ਼ਾ ਦੇ ਫ੍ਰੀ ਸ਼ੂਗਰ , ਵੀ ਪੀ ਟੈਸਟ ਅਤੇ ਈ. ਸੀ. ਜੀ, ਈਕੋ ਤੇ ਹੋਰ ਟੈਸਟ ਫਰੀ ਕੀਤੇ ਗਏ। ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਐਸ. ਐਸ. ਮੈਡਿਸਿਟੀ ਹਸਪਤਾਲ ਮੁਕੇਰੀਆਂ ਵਲੋਂ ਇਲਾਕਾ ਮੁਕੇਰੀਆਂ ਦੇ ਲੋਕਾਂ ਦੀ ਭਲਾਈ ਵਾਸਤੇ ਸਮੇ -ਸਮੇ ਉੱਤੇ ਇਹੋ ਜਹੇ ਲੋਕ ਭਲਾਈ ਦੇ ਕੈਂਪ ਲਗਾਏ ਜਾਂਦੇ ਰਹਿੰਦੇ ਹਨ ।ਉਹਨਾਂ ਕਿਹਾ ਕਿ ਅਜਿਹੇ ਕੈਂਪ ਲਗਾਉਣ ਦਾ ਸਾਡਾ ਮੁੱਖ ਮਕਸਦ ਹੈ ਕਿ ਕੋਈ ਵੀ ਵਿਅਕਤੀ ਬਿਮਾਰੀ ਦੀ ਲਪੇਟ ਚ ਨਾ ਆ ਸਕੇ। ਇਸ ਮੌਕੇ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਅੱਜ ਦੀ ਦੌੜ ਭਰੀ ਜ਼ਿੰਦਗੀ ਵਿੱਚ ਹਰ ਤੀਸਰਾ ਵਿਅਕਤੀ ਕੋਈ ਨਾ ਕੋਈ ਬਿਮਾਰੀ ਤੋਂ ਪੀੜਤ ਹੈ। ਇਸ ਮੌਕੇ ਡਾਕਟਰ ਹਰਜੀਤ ਸਿੰਘ ਨੇ ਕਿਹਾ ਕਿ ਦੂਰ ਦੁਰਾਡੇ ਤੋਂ ਆਏ ਮਰੀਜ਼ਾਂ ਨੇ ਇਸ ਮੈਡੀਕਲ ਚੈਕਅਪ ਕੈਂਪ ਵਿੱਚ ਆ ਕੇ ਕਾਫੀ ਲਾਭ ਲਿਆ। ਉਨ੍ਹਾਂ ਕਿਹਾ ਕਿ ਐਨਐਚਐਸ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ ਵੀਰਵਾਰ ਦੇ ਵੀਰਵਾਰ ਮਰੀਜ਼ਾਂ ਦਾ ਚੈੱਕ ਅਪ ਕੀਤਾ ਜਾਂਦਾ ਹੈ ਅਤੇ ਉਹਨਾਂ ਦਾ ਇਲਾਜ ਕੀਤਾ ਜਾਂਦਾ ਹੈ। ਇਸ ਮੌਕੇ ਭੁਪਿੰਦਰ ਸਿੰਘ ਪਿੰਕੀ ਬਲਵਿੰਦਰ ਸਿੰਘ ਬਿੰਦਾ ਤਰਲੋਚਨ ਸਿੰਘ ਹਾਜ਼ਰ ਸਨ।

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਰਾਏ

ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਨੂੰ ਨਮੂਨੇ ਦਾ ਹਸਪਤਾਲ ਬਣਾਵਾਂਗੇ ਤੇ ਇਸ ਦੇ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਦਾ ਦੌਰਾ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਸਹੂਲਤਾਂ ਨੂੰ ਪਹਿਲ ਦੇ ਅਧਾਰ ਤੇ ਪ੍ਰਫੁੱਲਿਤ ਕਰਨਾ ਚਾਹੁੰਦੀ ਹੈ, ਸਿਹਤ ਸਹੂਲਤਾਂ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਮਰੀਜ਼ਾਂ ਦੀ ਓ. ਪੀ. ਡੀ. ਕਈ ਗੁਣਾ ਵਧੀ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਤੈਨਾਤੀ ਵਧਾਈ ਜਾਵੇਗੀ। ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਕਨੀਕੀ ਪੱਧਰ 'ਤੇ ਵੀ ਸੁਧਾਰ ਕੀਤੇ ਜਾਣਗੇ। ਉਹਨਾਂ ਦਾ ਸੁਪਨਾ ਹੈ ਕਿ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਨੂੰ ਜ਼ਿਲ੍ਹੇ ਦਾ ਨਮੂਨੇ ਦਾ ਹਸਪਤਾਲ ਬਣਾਇਆ ਜਾਵੇਗਾ, ਤਾਂ ਜੋ ਕਿਸੇ ਤਰ੍ਹਾਂ ਦੀ ਸਮੱਸਿਆ ਵਾਲੇ ਮਰੀਜ਼ ਨੂੰ ਰੈਫਰ ਕਰਨ ਦੀ ਲੋੜ ਨਾ ਪਵੇ। ਉਨਾਂ ਇਹ ਵੀ ਦੱਸਿਆ ਕਿ ਹੁਣ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਨਵੇਂ ਐਸ.ਐਮ.ਓ. ਡਾ. ਕਮਲਦੀਪ ਸਿੰਘ ਤੈਨਾਤ ਕੀਤੇ ਗਏ ਹਨ, ਜੋ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਸਮਰੱਥ ਹਨ। ਹਸਪਤਾਲ ਦੀ ਇੱਕ ਨਵੀਂ ਬਿਲਡਿੰਗ ਤਿਆਰ ਹੋ ਰਹੀ ਹੈ ਵਿਧਾਇਕ ਵੱਲੋਂ ਉਸ ਦਾ ਵੀ ਜਾਇਜ਼ਾ ਲਿਆ ਗਿਆ ਹੈ।ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਦਾ ਜੋ ਨਵਾਂ ਕਨਸੈਪਟ ਲਿਆਂਦਾ ਗਿਆ ਹੈ ਉਸ ਦੇ ਨਾਲ ਸੂਬੇ ਦੇ ਲੋਕਾਂ ਦਾ ਸਿਹਤ ਸਹੂਲਤਾਂ ਤੇ ਭਰੋਸਾ ਵਧਿਆ ਹੈ, ਜਿਆਦਾਤਰ ਲੋਕ ਸਰਕਾਰੀ ਹਸਪਤਾਲਾਂ ਦੇ ਵਿੱਚ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ। ਕਿਉਂਕਿ ਆਮ ਆਦਮੀ ਕਲੀਨਿਕ ਉੱਤੇ ਦਵਾਈਆਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਖੂਨ ਦੇ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਬਾਤਿਸ਼, ਜਗਜੀਤ ਰਿਉਣਾ, ਸੁਨੀਤ ਕੁਮਾਰ ਜਿਲ੍ਹਾ ਪ੍ਰਧਾਨ ਕਮਿਸਟ ਐਸੋਸੀਏਸ਼ਨ ਫਤਹਿਗੜ੍ਹ ਸਾਹਿਬ, ਅਸੀਸ ਕੁਮਾਰ ਅੱਤਰੀ, ਦਫਤਰ ਸਕੱਤਰ ਬਹਾਦਰ ਖਾਨ,  ਬਹਾਦਰ ਜਲਾਲ, ਬੰਟੀ ਸੈਣੀ, ਪ੍ਰਿਤਪਾਲ ਜੱਸੀ, ਰਜੇਸ਼ ਉੱਪਲ, ਰਜੇਸ਼ ਕੁਮਾਰ ਹਰਮਿੰਦਰ ਸੂਦ, ਮਨਦੀਪ  ਸਿੰਘ ਆਦਿ ਵੀ ਹਾਜ਼ਰ ਸਨ।

ਇਸ ਵਾਰ ਮੋਹਾਲੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਗਣਪਤੀ ਮਹਾਰਾਜ ਉਤਸਵ ਮਨਾਇਆ ਜਾਵੇਗਾ

ਇਸ ਵਾਰ ਮੋਹਾਲੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਗਣਪਤੀ ਮਹਾਰਾਜ ਉਤਸਵ ਮਨਾਇਆ ਜਾਵੇਗਾ

ਪਿਛਲੇ 8 ਸਾਲਾਂ ਤੋਂ ਫੇਜ਼ 9 ਦੀ ਮਾਰਕੀਟ ਵਿੱਚ ਸ਼੍ਰੀ ਗਣੇਸ਼ ਉਤਸਵ ਕਮੇਟੀ ਵੱਲੋਂ ਸ਼੍ਰੀ ਗਣੇਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਾਲ ਵੀ ਗਣੇਸ਼ ਚਤੁਰਥੀ ਸ਼ੁਰੂ ਹੋ ਗਈ ਹੈ। ਪਰ ਇਸ ਵਾਰ ਫੇਜ਼ 9 ਵਿੱਚ ਗਣਪਤੀ ਜੀ ਦਾ ਵਿਸ਼ਾਲ ਪੰਡਾਲ ਨਹੀਂ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਗਣੇਸ਼ ਮਹੋਤਸਵ ਕਮੇਟੀ ਦੇ ਪ੍ਰਧਾਨ ਰਮੇਸ਼ ਦੱਤ ਨੇ ਦੱਸਿਆ ਕਿ ਇਸ ਵਾਰ ਕੁਝ ਕਾਰਨਾਂ ਕਰਕੇ ਫੇਜ਼ 9 ਦੀ ਮਾਰਕੀਟ ਵਿੱਚ ਸ਼੍ਰੀ ਗਣੇਸ਼ ਮਹਾਰਾਜ ਦਾ ਵਿਸ਼ਾਲ ਪੰਡਾਲ ਨਹੀਂ ਸਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਰ ਇਸ ਵਾਰ ਵੀ ਪੂਰੇ ਸ਼ਹਿਰ 'ਚ ਸ਼੍ਰੀ ਗਣੇਸ਼ ਚਤੁਰਥੀ 'ਤੇ ਭਗਵਾਨ ਸ਼੍ਰੀ ਗਣੇਸ਼ ਜੀ ਦਾ ਪ੍ਰਕਾਸ਼ ਉਤਸਵ ਮਨਾਇਆ ਜਾਵੇਗਾ ਅਤੇ ਸ਼ਹਿਰ ਦੇ ਵੱਖ-ਵੱਖ ਥਾਵਾਂ ਅਤੇ ਸੈਕਟਰਾਂ 'ਚ ਭਗਵਾਨ ਗਣੇਸ਼ ਦੀ ਸਥਾਪਨਾ ਕੀਤੀ ਜਾਵੇਗੀ।

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ

ਜਿਲ੍ਹਾ ਮੋਹਾਲੀ ਇੰਟਕ ਦੇ ਗੁਰਪ੍ਰੀਤ ਸਿੰਘ ਪ੍ਰਧਾਨ ਨਿਯੁਕਤ ਕੀਤੇ ਗਏ

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਏਸ਼ੀਅਨ ਚੈਂਪੀਅਨ ਤੀਰ ਅੰਦਾਜ਼ ਦੀਪਸ਼ਿਖਾ ਦਾ ਕੀਤਾ ਸ਼ਾਨਦਾਰ ਸਵਾਗਤ

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਏਸ਼ੀਅਨ ਚੈਂਪੀਅਨ ਤੀਰ ਅੰਦਾਜ਼ ਦੀਪਸ਼ਿਖਾ ਦਾ ਕੀਤਾ ਸ਼ਾਨਦਾਰ ਸਵਾਗਤ

ਗਾਜ਼ਾ ਵਿੱਚ ਫਲਸਤੀਨੀ ਮਰਨ ਵਾਲਿਆਂ ਦੀ ਗਿਣਤੀ 40,939 ਹੋ ਗਈ: ਸਿਹਤ ਅਧਿਕਾਰੀ

ਗਾਜ਼ਾ ਵਿੱਚ ਫਲਸਤੀਨੀ ਮਰਨ ਵਾਲਿਆਂ ਦੀ ਗਿਣਤੀ 40,939 ਹੋ ਗਈ: ਸਿਹਤ ਅਧਿਕਾਰੀ

ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਸੁਵਿਧਾ ਦੇਣ ਲਈ ਵਚਨਬੱਧ : ਵਿਧਾਇਕ ਸੇਖੋਂ

ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਸੁਵਿਧਾ ਦੇਣ ਲਈ ਵਚਨਬੱਧ : ਵਿਧਾਇਕ ਸੇਖੋਂ

ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ - ਈਟੀਓ

ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ - ਈਟੀਓ

ਪਬਲਿਕ ਹੈਲਥ ਕਰਮਚਾਰੀਆਂ ਦਾ ਵਫ਼ਦ ਚੀਫ਼ ਇੰਜੀਨੀਅਰ ਨੂੰ ਮਿਲਿਆ

ਪਬਲਿਕ ਹੈਲਥ ਕਰਮਚਾਰੀਆਂ ਦਾ ਵਫ਼ਦ ਚੀਫ਼ ਇੰਜੀਨੀਅਰ ਨੂੰ ਮਿਲਿਆ

ਡਾਇਟ ਫਿਰੋਜ਼ਪੁਰ ਵਿਖੇ ਸਾਖਰਤਾ ਹਫ਼ਤਾ ਮਨਾਇਆ ਜਾ ਰਿਹਾ

ਡਾਇਟ ਫਿਰੋਜ਼ਪੁਰ ਵਿਖੇ ਸਾਖਰਤਾ ਹਫ਼ਤਾ ਮਨਾਇਆ ਜਾ ਰਿਹਾ

ਨਵ ਨਿਯੁਕਤ ਡੀਐਸਪੀ ਦਾ ਕੀਤਾ ਸਨਮਾਨ

ਨਵ ਨਿਯੁਕਤ ਡੀਐਸਪੀ ਦਾ ਕੀਤਾ ਸਨਮਾਨ

ਅਡਾਨੀ ਮਹਿਲਾ DPL T20: ਉੱਤਰੀ ਦਿੱਲੀ ਸਟ੍ਰਾਈਕਰਜ਼ ਮਹਿਲਾ ਸੱਤ ਵਿਕਟਾਂ ਦੀ ਜਿੱਤ ਨਾਲ ਫਾਈਨਲ ਲਈ ਕੁਆਲੀਫਾਈ

ਅਡਾਨੀ ਮਹਿਲਾ DPL T20: ਉੱਤਰੀ ਦਿੱਲੀ ਸਟ੍ਰਾਈਕਰਜ਼ ਮਹਿਲਾ ਸੱਤ ਵਿਕਟਾਂ ਦੀ ਜਿੱਤ ਨਾਲ ਫਾਈਨਲ ਲਈ ਕੁਆਲੀਫਾਈ

ਕਾਂਗਰਸ ਨੇ APCC ਦੇ ਉਪ-ਪ੍ਰਧਾਨ, ਜਨਰਲ ਸਕੱਤਰਾਂ ਦੀ ਨਿਯੁਕਤੀ ਕੀਤੀ

ਕਾਂਗਰਸ ਨੇ APCC ਦੇ ਉਪ-ਪ੍ਰਧਾਨ, ਜਨਰਲ ਸਕੱਤਰਾਂ ਦੀ ਨਿਯੁਕਤੀ ਕੀਤੀ

ਸਿਹਤ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ਭਾਰਤ ਵਿੱਚ ਪ੍ਰੋਸੈਸਡ, ਪੈਕ ਕੀਤੇ ਭੋਜਨ ਦੀ ਵੱਧ ਰਹੀ ਖਪਤ

ਸਿਹਤ ਦੇ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਲਈ ਭਾਰਤ ਵਿੱਚ ਪ੍ਰੋਸੈਸਡ, ਪੈਕ ਕੀਤੇ ਭੋਜਨ ਦੀ ਵੱਧ ਰਹੀ ਖਪਤ

ਮੇਰੇ ਪਤੀ ਪੀਐਮ ਮੋਦੀ ਅੱਗੇ ਨਹੀਂ ਝੁਕਣਗੇ: ਹਰਿਆਣਾ ਰੈਲੀ ਵਿੱਚ ਸੁਨੀਤਾ ਕੇਜਰੀਵਾਲ

ਮੇਰੇ ਪਤੀ ਪੀਐਮ ਮੋਦੀ ਅੱਗੇ ਨਹੀਂ ਝੁਕਣਗੇ: ਹਰਿਆਣਾ ਰੈਲੀ ਵਿੱਚ ਸੁਨੀਤਾ ਕੇਜਰੀਵਾਲ

ਚੀਨ ਹੈਨਾਨ, ਗੁਆਂਗਡੋਂਗ ਨੂੰ ਆਫ਼ਤ ਰਾਹਤ ਫੰਡ ਦਿੰਦਾ

ਚੀਨ ਹੈਨਾਨ, ਗੁਆਂਗਡੋਂਗ ਨੂੰ ਆਫ਼ਤ ਰਾਹਤ ਫੰਡ ਦਿੰਦਾ

ਅਡਾਨੀ DPL T20: ਰਿਸ਼ਭ ਪੰਤ ਨੇ ਸੈਮੀਫਾਈਨਲ ਤੋਂ ਪਹਿਲਾਂ ਪੁਰਾਣੀ ਦਿਲੀ 6 ਨਾਲ ਲੰਬੇ ਸਮੇਂ ਲਈ ਸਹਿਯੋਗ ਦੀ ਸਹੁੰ ਖਾਧੀ

ਅਡਾਨੀ DPL T20: ਰਿਸ਼ਭ ਪੰਤ ਨੇ ਸੈਮੀਫਾਈਨਲ ਤੋਂ ਪਹਿਲਾਂ ਪੁਰਾਣੀ ਦਿਲੀ 6 ਨਾਲ ਲੰਬੇ ਸਮੇਂ ਲਈ ਸਹਿਯੋਗ ਦੀ ਸਹੁੰ ਖਾਧੀ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

Back Page 1