ਲੁਧਿਆਣਾ ਪੱਛਮੀ ਜਿਮਨੀ ਚੋਣ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਆਮ ਲੋਕਾਂ ਅਤੇ ਦੂਜੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣਾ ਲਗਾਤਾਰ ਜਾਰੀ ਹੈ। ਬੁਧਵਾਰ ਨੂੰ ਵੀ ਦੇ ਸੈਂਕੜੇ ਕਾਂਗਰਸੀ ਆਗੂ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।
ਕੈਬਨਿਟ ਮੰਤਰੀ ਲਾਲਚੰਦ ਕਟਾਰੂਚਕ ਨੇ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। 
ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਲੈਕਾਂ ਵਿੱਚ ਸੁਦੇਸ਼ ਕੁਮਾਰ ਡੋਗਰਾ, ਭੁਪਿੰਦਰ ਨਾਗਰਾ, ਆਜ਼ਾਦ ਗਹਿਲੋਤ, ਅਜੀਤ ਟਾਂਕ, ਕਾਰਤਿਕ ਟਾਂਕ, ਗੌਰਵ, ਅਰੁਣ ਬਿਰਲਾ, ਪ੍ਰਵੇਸ਼ ਕੁਮਾਰ, ਗੁਰਮੀਤ ਸਿੰਘ ਬੰਟੀ, ਪ੍ਰਯੰਸ਼ੂ, ਬਲਜੀਤ ਸਿੰਘ, ਗੁਰਮੀਤ ਸਿੰਘ, ਦਵਿੰਦਰ ਸ਼ਰਮਾ ਪ੍ਰਮੁੱਖ ਹਨ।