ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ 367.59 ਕਰੋੜ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਚਾਲੂ ਵਿੱਤੀ ਸਾਲ ਦੌਰਾਨ 377.00 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਸੀ। ਇਸ ਰਾਸ਼ੀ ਵਿੱਚੋਂ 367.59 ਕਰੋੜ ਰੁਪਏ ਦੀ ਰਾਸ਼ੀ ਬੇਸਹਾਰਾ ਬੱਚਿਆਂ 'ਤੇ ਖ਼ਰਚ ਕੀਤੀ ਜਾ ਚੁੱਕੀ ਹੈ।