ਆਲ ਇੰਡੀਆ ਅੱਤਵਾਦ ਪੀੜਤ ਐਸੋਸੀਏਸ਼ਨ ਨੇ ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਇੱਕ ਪ੍ਰੈਸ ਕਾਨਫਰੰਸ ਦੌਰਾਨ ਐਸੋਸੀਏਸ਼ਨ ਦੇ ਮੁਖੀ ਡਾ. ਬੋਧ ਰਾਜ ਹਸਤੀਰ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਗੋਇਲ ਅਤੇ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਸਰਕਾਰ ਦੇ ਡਾਇਰੈਕਟਰ ਰਵਿੰਦਰ ਹੰਸ ਦੀ ਹਾਜਰੀ ਵਿੱਚ ਵਿੱਚ ਪੂਰੀ ਸੰਸਥਾ ਵਲੋਂ ਆਪ ਉਮੀਦਵਾਰ ਹਰਮੀਤ ਸੰਧੂ ਨੂੰ ਸਰਬਸੰਮਤੀ ਨਾਲ ਸਮਰਥਨ ਦੇਣ ਦਾ ਐਲਾਨ ਕੀਤਾ।