Thursday, May 01, 2025  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਈ ਅਲੂਮਨੀ ਮੀਟ 

ਮਾਤਾ ਗੁਜਰੀ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਅਲੂਮਨੀ ਮੀਟ 2025 ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੰਨ 1995 ਤੋਂ 2024 ਤੱਕ ਕਾਲਜ ਵਿਖੇ ਪੜ੍ਹੇ ਵੱਖ-ਵੱਖ ਬੈਚਾਂ ਦੇ ਸਾਬਕਾ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਅਰਥ ਸ਼ਾਸਤਰ ਵਿਭਾਗ ਦੇ ਸਾਬਕਾ ਵਿਦਿਆਰਥੀਆਂ ਨੂੰ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਨਾਮਨਾ ਖੱਟਣ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਉਤਸ਼ਾਹਿਤ ਕੀਤਾ।  ਇਸ ਤੋਂ ਪਹਿਲਾਂ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ. ਨਵਜੀਤ ਕੌਰ ਨੇ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਭਾਗ ਦੇ ਹੋਣਹਾਰ ਵਿਦਿਆਰਥੀਆਂ ਨੇ ਵੱਖ-ਵੱਖ ਵਿੱਦਿਅਕ, ਆਰਥਿਕ ਅਤੇ ਸਮਾਜਿਕ ਖੇਤਰਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੱਲਾਂ ਮਾਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਅਲੂਮਨੀ ਐਸੋਸੀਏਸ਼ਨ ਦੇ ਡੀਨ ਡਾ. ਜਗਪਾਲ ਸਿੰਘ ਨੇ ਸਾਬਕਾ ਵਿਦਿਆਰਥੀਆਂ ਨੂੰ ਆਪਣੇ ਸਕਾਰਾਤਮਕ ਫੀਡਬੈਕ ਦੁਆਰਾ ਵਿਭਾਗ ਦੀਆਂ ਭਵਿੱਖ ਦੀਆਂ ਯੋਜਨਾਵਾਂ ਵਿੱਚ ਬੜੀ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮਗਰੋਂ ਪ੍ਰੋ. ਜੁਪਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੂੰ ਕਾਲਜ ਨਾਲ ਜੋੜੀ ਰੱਖਦੇ ਹਨ ਅਤੇ ਉਨ੍ਹਾਂ ਵੱਲੋਂ ਪੇਸ਼ ਕੀਤੇ ਜਾਂਦੇ ਵਡਮੁੱਲੇ ਵਿਚਾਰ ਕਾਲਜ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅਖੀਰ ਵਿੱਚ ਵਿਭਾਗ ਦੇ ਕੁਝ ਸਾਬਕਾ ਵਿਦਿਆਰਥੀਆਂ ਨੇ ਆਪਣੇ ਵਿਦਿਆਰਥੀ ਜੀਵਨ ਦੇ ਯਾਦਗਾਰੀ ਪਲਾਂ ਨੂੰ ਸਾਂਝਾ ਕੀਤਾ ਅਤੇ ਵਿਭਾਗ ਦੇ ਅਧਿਆਪਕਾਂ ਦਾ ਸਹੀ ਮਾਰਗਦਰਸ਼ਨ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਸ ਮੌਕੇ ਗਣਿਤ ਵਿਭਾਗ ਦੇ ਮੁਖੀ ਪ੍ਰੋ. ਨਮਿਤਾ ਬੇਰੀ ਅਤੇ ਅਰਥ ਸ਼ਾਸਤਰ ਵਿਭਾਗ ਦੇ ਡਾ. ਹਰਸਿਮਰਨ ਸਿੰਘ, ਡਾ. ਹਰਵਿੰਦਰ ਕੌਰ, ਡਾ. ਗੁਰਜਿੰਦਰ ਕੌਰ ਅਤੇ ਪ੍ਰੋ. ਰਾਜਵੀਰ ਕੌਰ ਹਾਜ਼ਰ ਸਨ।

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਨਸ਼ਿਆਂ ਦੀ ਲਾਹਨਤ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾਉਣ ਅਤੇ ਉਨ੍ਹਾਂ ਦੇ ਮੁੜ ਵਸੇਬੇ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਜਿਸ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1500 ਤੋਂ ਵਧਾ ਕੇ 5000 ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ 'ਤੇ ਪਹਿਲਾਂ ਹੀ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਦੇ ਨਾਲ ਹੀ ਨਸ਼ਿਆਂ ਦੀ ਸਪਲਾਈ ਲਾਈਨ ਟੁੱਟ ਗਈ ਹੈ ਜਿਸ ਦੇ ਨਤੀਜੇ ਵਜੋਂ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਪੀੜਤਾਂ ਦੀ ਗਿਣਤੀ ਵਧ ਗਈ ਹੈ। ਇਸ ਲਈ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦਾ ਨੈੱਟਵਰਕ ਸਥਾਪਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਆਦੀਆਂ ਨੂੰ ਨਸ਼ਾ ਛੱਡਣ ਵਿੱਚ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਮਾਣ-ਸਨਮਾਨ ਵਾਲੀ ਜ਼ਿੰਦਗੀ ਜਿਊਣ ਦਾ ਮੌਕਾ ਦਿੱਤਾ ਜਾ ਸਕੇ।
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਮੱਦੇਨਜ਼ਰ ਮੌਜੂਦਾ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਦੀ ਸਮਰੱਥਾ ਵਿੱਚ ਕਾਫ਼ੀ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਨਵੇਂ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਮੌਜੂਦਾ ਕੇਂਦਰਾਂ ਵਿੱਚ ਸੇਵਾ ਦੀ ਗੁਣਵੱਤਾ ਅਤੇ ਸਮੁੱਚੇ ਮਾਹੌਲ ਵਿੱਚ ਕਾਫ਼ੀ ਸੁਧਾਰ ਕੀਤਾ ਗਿਆ ਹੈ, ਜਿਸ ਵਿੱਚ ਏਅਰ ਕੰਡੀਸ਼ਨਿੰਗ ਦੀ ਵਿਵਸਥਾ ਵੀ ਸ਼ਾਮਲ ਹੈ। ਸਰਕਾਰ ਦੁਆਰਾ ਪ੍ਰਬੰਧਿਤ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕਰ ਦਿੱਤੀ ਗਈ ਹੈ।

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਛੇ ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਥਾਣਾ ਸੰਗਤ ਦੀ ਪੁਲਿਸ ਦੇ ਚੜ੍ਹੇ ਅੜਿੱਕੇ

ਜ਼ਿਲ੍ਹਾ ਬਠਿੰਡਾ ਦੇ ਥਾਣਾ ਸੰਗਤ ਦੀ ਪੁਲਿਸ ਨੇ ਚਿੱਟਾ ਵੇਚਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ ਛੇ (6)ਗ੍ਰਾਮ ਚਿੱਟਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਾਣਕਾਰੀ ਦਿੰਦੇ ਹੋਏ ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਪਾਰਟੀ ਵੱਲੋਂ ਪਿੰਡ ਗੁਰਥੜੀ ਤੋਂ ਸੰਗਤ ਕਲਾਂ ਨੂੰ ਜਾਂਦੀ ਲਿੰਕ ਰੋਡ ਸੜਕ ਤੇ ਗਸਤ ਕੀਤੀ ਜਾ ਰਹੀ ਸੀ ਤਾਂ ਦੋ ਨੌਜਵਾਨ ਬੈਠੇ ਦਿਖਾਈ ਦਿੱਤੇ ਜਦ ਦੋਨਾਂ ਨੌਜਵਾਨਾਂ ਨੇ ਪੁਲਿਸ ਨੂੰ ਦੇਖਿਆ ਤਾਂ ਉਹ ਘਬਰਾ ਗਏ ਪੁਲਿਸ ਨੂੰ ਸ਼ੱਕ ਪੈਣ ਤੇ ਜਦ ਉਨਾਂ ਨੂੰ ਕਾਬੂ ਕਰਕੇ ਉਨਾਂ ਦੀ ਤਲਾਸ਼ੀ ਲਈ ਗਈ ਤਾਂ ਉਨਾਂ ਪਾਸੋਂ ਛੇ ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਹੈ ਕਿ ਕਾਬੂ ਕੀਤੇ ਗਏ ਦੋਨਾਂ ਨੌਜਵਾਨਾਂ ਦੀ ਪਹਿਚਾਣ ਬੂਟਾ ਰਾਮ ਅਤੇ ਰਘਵੀਰ ਸਿੰਘ ਵਾਸੀ ਪਿੰਡ ਗੁਰਥੜੀ ਦੇ ਤੌਰ ਤੇ ਹੋਈ ਹੈ ਜਿਨ੍ਹਾਂ ਦੇ ਖਿਲਾਫ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਹੈ ਕਿ ਇਹ ਦੋਨੇ ਨੌਜਵਾਨ ਚਿੱਟਾ ਵੇਚਣ ਦੇ ਆਦੀ ਹਨ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ

ਪੰਜਾਬ ਸਰਕਾਰ ਦੇ ਦਿਸ਼ਾਨਿਰਦੇਸ਼ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਇੱਕ ਜਾਗਰੂਕਤਾ ਰੈਲੀ ਮਕਬੂਲਪੁਰਾ ਚੌਂਕ ਅੰਮ੍ਰਿਤਸਰ ਵਿਖੇ ਤੋਂ ਕੱਢੀ ਗਈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਪੂਰੇ ਜ਼ਿਲੇ ਭਰ ਵਿੱਚ ਵੱਖ-ਵੱਖ ਥਾਵਾਂ ਤੇ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਸ ਦਾ ਮੁੱਖ ਮਕਸਦ ਆਮ ਲੋਕਾਂ ਤੱਕ ਇਸ ਮੁਹਿੰਮ ਬਾਰੇ ਜਾਣਕਾਰੀ ਪਹੁੰਚਾਉਣਾ ਹੈ ਤਾਂ ਜੋ ਜਿਹੜੇ ਵੀ ਲੋਕ ਨਸ਼ੇ ਛੱਡਣੇ ਚਾਹੁੰਦੇ ਹਨ, ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਖੇ ਮੁਫਤ ਇਲਾਜ ਲਈ ਲਿਆਂਦਾ ਜਾ ਸਕੇ। ਉਹਨਾਂ ਆਖਿਆ ਕਿ ਸਰਕਾਰੀ ਨਸ਼ਾ ਛਡਾਊ ਕੇਂਦਰ ਵਿਖੇ, ਨਸ਼ਾ ਕਰਨ ਵਾਲਿਆਂ ਦਾ ਮੈਡੀਕਲ ਤਰੀਕੇ ਨਾਲ ਮੁਫਤ ਇਲਾਜ ਕੀਤਾ ਜਾਂਦਾ ਹੈ ਅਤੇ ਇਲਾਜ ਤੋ ਇਨਾ ਲੋਕਾਂ ਨੂੰ ਰੋਜ਼ਗਾਰ ਕਰਨ ਦੇ ਕਾਬਲ ਬਣਾਇਆ ਜਾਂਦਾ ਹੈ ਤਾਂ ਜੋ ਉਹ ਸਮਾਜ ਵਿੱਚ ਬੋਝ ਨਾ ਬਣਨ ਅਤੇ ਆਪਣੇ ਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੀ ਦੇਖਭਾਲ ਕਰ ਸਕਣ। ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ ਇਸ ਸਬੰਧੀ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ। ਜੋ ਕਿ 1800-1376-754 ਹੈ। ਇਸ ਨੰਬਰ ਤੇ ਇਸ ਮੁਹਿੰਮ ਸਬੰਧੀ ਪੂਰੀ ਜਾਣਕਾਰੀ ਉਪਲਬਧ ਹੈ। ਇਸ ਰੈਲੀ ਵਿੱਚ ਅਮਰਦੀਪ ਸਿੰਘ, ਪੈਰਾਮੈਡੀਕਲ ਸਟਾਫ ਅਤੇ ਅਮਨਦੀਪ ਨਰਸਿੰਗ ਕਾਲਜ ਦੇ ਨਰਸਿੰਗ ਸਟੂਡੈਂਟਸ ਨੇ ਹਿੱਸਾ ਲਿਆ।

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ

ਅੱਜ ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਉਨਿਟੀ ਅਫੇਅਰ ਡਵੀਜਨ ਪੰਜਾਬ ਜੀ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਤੇ ਜਿਲਾ ਕਮਿਊਨਿਟੀ ਪੁਲਿਸ ਅਫਸਰ ਸ਼ਹੀਦ ਭਗਤ ਸਿੰਗ ਨਗਰ ਜੀ ਦੀਆਂ ਹਦਾਇਤਾਂ ਅਨੁਸਾਰ 1si ਕੁਲਦੀਪ ਰਾਜ ਇੰਚਾਰਜ ਸਾਂਝ ਕੇਂਦਰ ਨਵਾਂਸਹਿਰ ਅਤੇ ਹੋਲਦਾਰ ਮਦਨ ਗੋਪਾਲ ਸਾਂਝ ਕੇਂਦਰ ਨਵਾਂਸਹਿਰ ਵੱਲੋ ਹਰਗੋਬਿੰਦ ਨਗਰ ਸੋਨਾ ਰੋਡ ਨਵਾਂਸਹਿਰ ਦੀ ਗਰਾਊਂਡ ਵਿੱਚ ਹੋਰ ਰਹੇ ਫੁੱਟਵਾਲ ਮੈਚ ਦੋਰਾਨ ਬੱਚਿਆ ਨੂੰ ਪੰਜਾਬ ਸਰਕਾਰ ਵਲੋ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ਤਹਿਤ ਨਸ਼ਿਆਂ ਦੇ ਮਾੜੇ ਨਤੀਜਿਆ ਸਬੰਧੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ ।ਇਸ ਸੈਮੀਨਾਰ ਦੋਰਾਨ ਹਾਜਰੀਨ ਨੂੰ ਨਸ਼ਿਆ ਤੋ ਦੂਰ ਰਹਿ ਕੇ ਖੇਡਾਂ ਵੱਲ ਆਪਣਾ ਧਿਆਨ ਕੇਂਦਰਤ ਕਰਨ ਬਾਰੇ ਜਾਗਰੂਕ ਕੀਤਾ ਗਿਆ ਇਸ ਤੋ ਇਲਾਵਾ ਸਾਂਣ ਸਟਾਫ ਵਲੋ ਸਾਂਝ ਕੇਂਦਰਾਂ ਵਿੱਚ ਦਿੱਤੀਆ ਜਾਣ ਵਾਲੀਆਂ ਸੇਵਾਵਾਂ ਅਤੇ ਪੁਲਿਸ ਹੈਲਪ ਲਾਈਨ ਨੰਬਰਾਂ 112, 1930 ਬਾਰੇ ਵੀ ਜਾਣੂ ਕਰਾਇਆ ਗਿਆ।

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਡਾ.ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਨੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਇਆ ਪੰਜਵਾਂ ਮਾਨਵ ਜਾਗ੍ਰਿਤੀ ਸੰਮੇਲਨ 

ਡਾ. ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੁਸਾਇਟੀ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਦੇ ਸਨਮਾਨ ਵਿੱਚ ਪੰਜਵੇਂ ਮਾਨਵ ਜਾਗ੍ਰਿਤੀ ਸੰਮੇਲਨ ਕਰਵਾਇਆ ਗਿਆ। ਇਹ ਸਮਾਗਮ ਡੀ.ਬੀ.ਯੂ. ਦੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਦੀ ਮੌਜੂਦਗੀ ਚ ਕਰਵਾਇਆ ਗਿਆ, ਜਿਨ੍ਹਾਂ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਕਈ ਪ੍ਰਸਿੱਧ ਸ਼ਖਸੀਅਤਾਂ ਦੇ ਨਾਲ ਸ਼ਿਰਕਤ ਕੀਤੀ। ਇਸ ਸੰਮੇਲਨ ਦੀ ਸ਼ੁਰੂਆਤ ਇੱਕ ਪ੍ਰਤੀਕਾਤਮਕ ਪੌਦੇ ਵੰਡ ਸਮਾਰੋਹ ਨਾਲ ਹੋਈ, ਜਿਸ ਵਿੱਚ ਵਾਤਾਵਰਣ ਜਾਗਰੂਕਤਾ ਅਤੇ ਟਿਕਾਊ ਜੀਵਨ ਨੂੰ ਉਤਸ਼ਾਹਿਤ ਕੀਤਾ ਗਿਆ। ਪ੍ਰਮੁੱਖ ਹਾਜ਼ਰੀਨ ਵਿੱਚ ਪਾਵਨ ਵਾਲਮੀਕਿ ਤੀਰਥ, ਅੰਮ੍ਰਿਤਸਰ ਤੋਂ ਸੰਤ ਬਾਬਾ ਮਲਕੀਤ ਨਾਥ ਜੀ ਅਤੇ ਹਰਦੇਵ ਸਿੰਘ ਆਦਿ ਸ਼ਾਮਲ ਸਨ। ਇਸ ਮੌਕੇ ਸਾਬਕਾ ਕੌਂਸਲਰ ਅਤੇ ਐਸ.ਸੀ.ਬੀ.ਸੀ. ਚੇਅਰਮੈਨ ਪੰਜਾਬ ਹਰਵਿੰਦਰ ਵਾਲੀਆ ਅਤੇ ਅੰਬੇਡਕਰ ਮਹਾਂ ਸਭਾ ਇੰਡੀਆ (ਹਰਿਆਣਾ) ਦੀ ਰਾਸ਼ਟਰੀ ਪ੍ਰਧਾਨ ਰੀਨਾ ਵਾਲਮੀਕੀ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਨਾਂ ਰਾਹੀਂ ਡਾ. ਅੰਬੇਡਕਰ ਦੇ ਸਮਾਨਤਾ ਅਤੇ ਸਿੱਖਿਆ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕੀਤਾ।ਐਡਵੋਕੇਟ ਨੂਪੁਰ ਚੈਤਲੀ ਅਤੇ ਨੇਹਾ ਵਾਲੀਆ ਨੇ ਕਵਿਤਾ ਦੇ ਰਾਹੀਂ ਡਾ. ਅੰਬੇਡਕਰ ਦੀ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਸਟੇਟ ਐਵਾਰਡੀ ਬੇਅੰਤ ਭਾਮਰੀ ਅਤੇ ਓਮ ਪ੍ਰਕਾਸ਼ ਗੱਬਰ ਅਤੇ ਰਾਕੇਸ਼ ਬਹਾਦਰ ਵਰਗੇ ਹੋਰ ਪ੍ਰਸਿੱਧ ਮਹਿਮਾਨਾਂ ਨੇ ਸਿੱਖਿਆ ਅਤੇ ਸਮਾਜਿਕ ਉੱਨਤੀ ਵਿੱਚ ਡੀਬੀਯੂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਇਸ ਸਮਾਗਮ ਦੌਰਾਨ ਨੇੜਲੇ ਪਿੰਡਾਂ ਦੇ ਕਈ ਸਥਾਨਕ ਪਤਵੰਤਿਆਂ, ਪੰਚਾਇਤ ਆਗੂਆਂ, ਸਰਪੰਚਾਂ ਅਤੇ ਸਿੱਖਿਅਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਸਮਾਗਮ ਦੀ ਸਮਾਪਤੀ ਅੰਬੇਡਕਰ ਜਾਗ੍ਰਿਤੀ ਵੈਲਫੇਅਰ ਸੋਸਾਇਟੀ ਵੱਲੋਂ ਡੀ.ਬੀ.ਯੂ. ਦੇ ਚਾਂਸਲਰ ਡਾ. ਜ਼ੋਰਾ ਸਿੰਘ ਦੇ ਕੀਤੇ ਗਏ ਵਿਸ਼ੇਸ਼ ਸਨਮਾਨ ਨਾਲ ਹੋਈ।

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਮਲੇਰੀਆ ਜਾਗਰੂਕਤਾ ਸਬੰਧੀ ਪੋਸਟਰ ਕੀਤਾ ਜਾਰੀ 

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ. ਹਿਤਿੰਦਰ ਕੌਰ ਵੱਲੋਂ ਸੂਬੇ ਦੇ ਆਮ ਲੋਕਾਂ ਨੂੰ ਮਲੇਰੀਆ ਸਬੰਧੀ ਜਾਗਰੂਕ ਕਰਨ ਦੇ ਮੰਤਵ ਨਾਲ ਸਟੇਟ ਪੱਧਰ ਤੋਂ ਮਲੇਰੀਆ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ । ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੋਸਟਰ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਮਲੇਰੀਆ ਖਤਮ ਕੀਤਾ ਜਾ ਸਕਦਾ ਹੈ ਅਤੇ ਜਾਗਰੂਕ ਹੋ ਕੇ ਹੀ ਅਸੀਂ ਪੰਜਾਬ ਨੂੰ ਮਲੇਰੀਆ ਮੁਕਤ ਰਾਜ ਬਣਾਉਣ ਦਾ ਟੀਚਾ ਹਾਸਲ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਸੂਬੇ ਦੇ ਪਿੰਡਾਂ, ਸ਼ਹਿਰਾਂ ਅਤੇ ਸਿਹਤ ਕੇਂਦਰਾਂ ਤੇ ਫੀਲਡ ਸਟਾਫ ਵਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹਰ ਸ਼ੁਕਰਵਾਰ ਨੂੰ "ਫਰਾਈ ਡੇਅ ਬਤੌਰ ਡਰਾਈ ਡੇਅ" ਵਜੋਂ ਮਨਾਇਆ ਜਾਂਦਾ ਹੈ ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰੀਆ ਦੀ ਜਾਂਚ ਅਤੇ ਇਸਦਾ ਇਲਾਜ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦਾ ਹੈ , ਇਸ ਲਈ ਕੋਈ ਵੀ ਬੁਖਾਰ ਹੋਣ ਤੇ ਨੇੜੇ ਦੀ ਸਿਹਤ ਸੰਸਥਾ ਨਾਲ ਤੁਰੰਤ ਸੰਪਰਕ ਕੀਤਾ ਜਾਵੇ। ਉਹਨਾਂ ਸਿਵਲ ਸਰਜਨਾਂ ਨੂੰ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ,ਪਿੰਡਾਂ ,ਸ਼ਹਿਰਾਂ ਅਤੇ ਪਬਲਿਕ ਸਥਾਨਾ ਤੇ ਮਲੇਰੀਆ ਵਿਰੋਧੀ ਜਾਗਰੂਕ ਪੋਸਟਰ ਲਗਾਏ ਜਾਣ ।ਇਸ ਮੌਕੇ ਤੇ ਹਾਜ਼ਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਮਲੇਰੀਆਂ ਦੇ ਲੱਛਣ, ਬਚਾਅ ਅਤੇ ਇਸ ਦੇ ਇਲਾਜ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਲੇਰੀਆ ਮਾਦਾ ਮੱਛਰ ਐਨਾਫ਼ਲੀਜ਼ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ ਇਹ ਰਾਤ ਤੇ ਸਵੇਰ ਵੇਲੇ ਕੱਟਦੇ ਹਨ , ਕਾਂਬੇ ਨਾਲ ਤੇਜ਼ ਬੁਖਾਰ ,ਸਿਰ ਦਰਦ ,ਬੁਖਾਰ ਉਤਰ ਜਾਣ ਤੇ ਪਸੀਨਾ ਆਉਣਾ , ਸਰੀਰਕ ਥਕਾਵਟ , ਕਮਜ਼ੋਰੀ ਆਦਿ ਇਸ ਦੇ ਮੁੱਖ ਲੱਛਣ ਹੁੰਦੇ ਹਨ ।ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ। ਮੱਛਰਾਂ ਦੇ ਕੱਟਣ ਤੋਂ ਬਚਣ ਲਈ ਮੱਛਰਦਾਨੀ, ਮੱਛਰ ਭਜਾਓ ਕਰੀਮਾਂ, ਜਾਲੀਦਾਰ ਦਰਵਾਜੇ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਡਿਪਟੀ ਡਾਇਰੈਕਟਰ, ਸਿਵਲ ਸਰਜਨਜ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ। 

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ : ਲਖਬੀਰ ਸਿੰਘ ਰਾਏ

ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਅਧੀਨ ਹਲਕੇ ਦੇ 4 ਸਰਕਾਰੀ ਸਕੂਲਾਂ ਵਿੱਚ 21.66 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਿਕ ਅਤੇ ਕ੍ਰਾਂਤੀਕਾਰੀ ਤਬਦੀਲੀ ਨੂੰ ਯਕੀਨੀ ਬਣਾਇਆ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣ।ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਛੰਨਾ ਵਿਖੇ 7.08 ਲੱਖ, ਸਰਕਾਰੀ ਹਾਈ ਸਕੂਲ ਨਲੀਨੀ ਵਿਖੇ 5.42 ਲੱਖ, ਸਰਕਾਰੀ ਮਿਡਲ ਸਕੂਲ ਖਰੋੜਾ ਵਿਖੇ 4.93 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਖਰੋੜਾ ਵਿਖੇ 1.23 ਲੱਖ ਅਤੇ ਸਰਕਾਰੀ ਮਿਡਲ ਸਕੂਲ ਆਦਮਪੁਰ ਵਿਖੇ 3.00 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਅਧੀਨ ਜਿਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਸਰਕਾਰੀ ਸਕੂਲਾਂ ਵਿੱਚ ਉਸਾਰੂ ਵਿਦਿਅਕ ਮਾਹੌਲ ਯਕੀਨੀ ਬਣਾਇਆ ਜਾ ਰਿਹਾ ਹੈ।ਵਿਧਾਇਕ ਰਾਏ ਨੇ ਕਿਹਾ ਕਿ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਰਕਾਰੀ ਸਕੂਲਾਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਅਤੇ ਸਕੂਲ ਆਫ ਹੈਪੀਨੈੱਸ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੇ ਹਨ।ਇਸ ਮੌਕੇ ਹਰਮੇਸ਼ ਸਿੰਘ ਛੰਨਾ, ਨਾਹਰ ਸਿੰਘ, ਸ਼ਿੰਗਾਰਾ ਸਿੰਘ ਬੱਗਾ ਨਲੀਨੀ ਅਮਰੀਕ ਸਿੰਘ ਮਾਸਟਰ ਗੱਜਣ ਸਿੰਘ, ਸਰਪੰਚ ਸਤਨਾਮ ਸਿੰਘ , ਡਾ. ਰਾਜਵੀਰ ਸਿੰਘ ਢੀਂਡਸਾ, ਹੈਪੀ ਮਹਿੰਦਰਜੀਤ ਖਰੋੜੀ, ਰਜਿੰਦਰ ਸਿੰਘ ਰਾਜੂ, ਬਲਜਿੰਦਰ ਸਿੰਘ ਆਦਮਪੁਰ, ਗੁਰਮੀਤ ਸਿੰਘ, ਰਣਜੀਤ ਸਿੰਘ ਨੰਬਰਦਾਰ, ਗੁਰਜੀਤ ਸਿੰਘ, ਪਿੰਡ ਪੰਡਰਾਲੀ ਦੇ ਸਰਪੰਚ ਹਰਜਿੰਦਰ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਨਰੰਗ ਸਿੰਘ ਬੰਟੀ ਸੈਣੀ ਹਾਜਰ ਸਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਸੁਪਰੀਮ ਕੋਰਟ ਅਤੇ ਰਾਸ਼ਟਰਪਤੀ ਭਵਨ ਦਾ ਵਿਦਿਅਕ ਦੌਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਚਾਲੀ ਵਿਦਿਆਰਥੀਆਂ ਨੇ ਨਵੀਂ ਦਿੱਲੀ ਦੀ ਤਿੰਨ ਦਿਨਾਂ ਦੇ ਵਿਦਿਅਕ ਦੌਰੇ ਦੌਰਾਨ ਭਾਰਤ ਦੀ ਸੁਪਰੀਮ ਕੋਰਟ, ਰਾਸ਼ਟਰਪਤੀ ਭਵਨ, ਇੰਡੀਅਨ ਲਾਅ ਇੰਸਟੀਚਿਊਟ, ਅਤੇ ਵੱਖ-ਵੱਖ ਸਰਕਾਰੀ ਸੰਸਥਾਵਾਂ ਅਤੇ ਅਜਾਇਬ ਘਰਾਂ ਵਰਗੇ ਪ੍ਰਮੁੱਖ ਅਦਾਰਿਆਂ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀਆਂ ਕਾਨੂੰਨੀ ਅਤੇ ਸਰਕਾਰੀ ਪ੍ਰਣਾਲੀਆਂ ਦਾ ਵਿਹਾਰਕ ਅਨੁਭਵ ਪ੍ਰਦਾਨ ਕਰਨਾ ਸੀ। ਪ੍ਰੋ. (ਡਾ.) ਅਮਿਤਾ ਕੌਸ਼ਲ, ਮੁਖੀ ਅਤੇ ਡੀਨ ਨੇ ਕਿਹਾ ਕਿ ਵਿਦਿਆਰਥੀਆਂ ਲਈ ਅਦਾਲਤੀ ਕਾਰਵਾਈਆਂ ਨੂੰ ਲਾਈਵ ਦੇਖਣਾ, ਨਿਆਂਇਕ ਪ੍ਰਕਿਰਿਆਵਾਂ ਦੀ ਸਿੱਧੀ ਸਮਝ ਪ੍ਰਾਪਤ ਕਰਨਾ ਲਈ ਇਹ ਦੌਰਾ ਇੱਕ ਵਧੀਆ ਅਨੁਭਵ ਰਿਹਾ। ਵਿਦਿਆਰਥੀਆਂ ਨੇ ਸੁਪਰੀਮ ਕੋਰਟ ਵਿੱਚ ਦਲੀਲਾਂ ਅਤੇ ਅਦਾਲਤੀ ਕਾਰਵਾਈ ਨੂੰ ਦੇਖਣ ਦੇ ਮਹੱਤਵ ਨੂੰ ਨੋਟ ਕੀਤਾ, ਜਿਸ ਨੇ ਉਨ੍ਹਾਂ ਦੇ ਪੇਸ਼ੇਵਰ ਦ੍ਰਿਸ਼ਟੀਕੋਣ ਨੂੰ ਡੂੰਘਾ ਕੀਤਾ। ਇਹ ਦੌਰਾ ਡਾ. ਨਵਨੀਤ ਕੌਰ, ਇੰਚਾਰਜ ਅਤੇ ਅੰਮ੍ਰਿਤਪਾਲ ਸਿੰਘ ਨੇ ਯੋਜਨਾਬਧ ਕੀਤਾ। ਰਾਸ਼ਟਰਪਤੀ ਭਵਨ ਦੇ ਦੌਰੇ ਨੇ ਵਿਦਿਆਰਥੀਆਂ ਨੂੰ ਭਾਰਤ ਦੇ ਸੰਵਿਧਾਨਕ ਢਾਂਚੇ ਵਿੱਚ ਸੂਝ ਪ੍ਰਦਾਨ ਕੀਤੀ, ਜਦੋਂ ਕਿ ਇੰਡੀਅਨ ਲਾਅ ਇੰਸਟੀਚਿਊਟ ਨੇ ਵਿਦਿਆਰਥੀਆਂ ਨੂੰ ਉੱਨਤ ਕਾਨੂੰਨੀ ਖੋਜ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸਰਕਾਰੀ ਸੰਸਥਾਵਾਂ ਅਤੇ ਅਜਾਇਬ ਘਰਾਂ ਦਾ ਵੀ ਦੌਰਾ ਕੀਤਾ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਸਕੂਲ ਦੇ ਮੁਖੀ ਅਤੇ ਫੈਕਲਟੀ ਵੱਲੋਂ ਅਜਿਹੇ ਵਿਦਿਅਕ ਯਾਤਰਾ ਦੀ ਯੋਜਨਾ ਬਣਾਉਣ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਦੌਰੇ ਨੇ ਵਿਦਿਆਰਥੀਆਂ ਦੇ ਵਿਕਾਸ 'ਤੇ ਸਕਾਰਾਤਮਕ ਪ੍ਰਭਾਵ ਪਾਇਆ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਰਾਸਤੀ ਖੇਡ ਗੱਤਕਾ ਤੇ ਕਰਵਾਇਆ ਗਿਆ ਸੈਮੀਨਾਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਰਾਸਤੀ ਖੇਡ ਗੱਤਕਾ ਤੇ ਕਰਵਾਇਆ ਗਿਆ ਸੈਮੀਨਾਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਵਿਰਾਸਤੀ ਖੇਡ ਗਤਕਾ ਉੱਤੇ ਡੀਨ ਵਿਦਿਆਰਥੀ ਭਲਾਈ ਅਤੇ ਸਰੀਰਕ ਸਿੱਖਿਆ ਅਤੇ ਖੇਡ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਵਿਰਾਸਤੀ ਅਤੇ ਸਿੱਖ ਮਾਰਸਲ ਆਰਟ ਗਤਕਾ ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਕੌਮੀ ਗਤਕਾ ਖਿਡਾਰੀ ਗੁਰਮੇਲ ਸਿੰਘ ਬਿਲਿੰਗ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਯੂਨੀਵਰਸਿਟੀ ਦੇ ਗੱਤਕਾ ਖਿਡਾਰੀਆਂ ਨਾਲ ਆਪਣੀ ਜ਼ਿੰਦਗੀ ਅਤੇ ਖੇਡ ਦੇ ਤਜਰਬੇ ਸਾਂਝੇ ਕੀਤੇ।

ਦ੍ਰਿੜ ਇਰਾਦੇ ਨਾਲ ਨਸ਼ਾ ਛੱਡਣ ਵਾਲੇ ਅਸਲ ' ਹੀਰੋ ' ਹੋਰਨਾਂ ਲਈ ਵੀ ਬਣਨਗੇ ਰਾਹ ਦਸੇਰਾ : ਢਿੱਲਵਾਂ

ਦ੍ਰਿੜ ਇਰਾਦੇ ਨਾਲ ਨਸ਼ਾ ਛੱਡਣ ਵਾਲੇ ਅਸਲ ' ਹੀਰੋ ' ਹੋਰਨਾਂ ਲਈ ਵੀ ਬਣਨਗੇ ਰਾਹ ਦਸੇਰਾ : ਢਿੱਲਵਾਂ

ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਹੋਈ ਗੋਲੀਬਾਰੀ: ਦੋ ਬੰਦੂਕਧਾਰੀਆਂ ਨੇ ਨੌਜਵਾਨ ਦੀ ਹੱਤਿਆ ਕਰ ਦਿੱਤੀ, ਮੌਕੇ ਤੋਂ ਭੱਜ ਗਏ

ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਹੋਈ ਗੋਲੀਬਾਰੀ: ਦੋ ਬੰਦੂਕਧਾਰੀਆਂ ਨੇ ਨੌਜਵਾਨ ਦੀ ਹੱਤਿਆ ਕਰ ਦਿੱਤੀ, ਮੌਕੇ ਤੋਂ ਭੱਜ ਗਏ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼

ਮਾਤਾ ਗੁਜਰੀ ਕਾਲਜ ਦੇ ਮਨੋਵਿਗਿਆਨ ਵਿਭਾਗ ਵੱਲੋਂ ਵਿੱਦਿਅਕ ਦੌਰਾ

ਮਾਤਾ ਗੁਜਰੀ ਕਾਲਜ ਦੇ ਮਨੋਵਿਗਿਆਨ ਵਿਭਾਗ ਵੱਲੋਂ ਵਿੱਦਿਅਕ ਦੌਰਾ

'ਸੀ.ਐਮ. ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਰੋਜ਼ਾਨਾ ਲੱਗ ਰਹੇ ਹਨ 120 ਯੋਗ ਸਿਖਲਾਈ ਸੈਸ਼ਨ 

'ਸੀ.ਐਮ. ਦੀ ਯੋਗਸ਼ਾਲਾ' ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਰੋਜ਼ਾਨਾ ਲੱਗ ਰਹੇ ਹਨ 120 ਯੋਗ ਸਿਖਲਾਈ ਸੈਸ਼ਨ 

ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਨੇ ਚਲਾਈ ਨਾਈਟ ਸਵੀਪਿੰਗ ਮੁਹਿੰਮ : ਈ.ਓ. ਸੰਗੀਤ ਕੁਮਾਰ

ਨਗਰ ਕੌਂਸਲ ਸਰਹਿੰਦ ਫਤਿਹਗੜ੍ਹ ਸਾਹਿਬ ਨੇ ਚਲਾਈ ਨਾਈਟ ਸਵੀਪਿੰਗ ਮੁਹਿੰਮ : ਈ.ਓ. ਸੰਗੀਤ ਕੁਮਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ "ਮੌਲੀਕਿਊਲਰ ਬਾਇਓਲੋਜੀ ਤਕਨੀਕਾਂ" ਵਿਸ਼ੇ 'ਤੇ ਪੰਜ-ਰੋਜ਼ਾ ਵਰਕਸ਼ਾਪ

ਮਾਤਾ ਗੁਜਰੀ ਕਾਲਜ ਦੇ ਅਕਾਦਮਿਕ ਸੈਸ਼ਨ 2025-26 ਦਾ ਪ੍ਰਾਸਪੈਕਟਸ ਜਾਰੀ

ਮਾਤਾ ਗੁਜਰੀ ਕਾਲਜ ਦੇ ਅਕਾਦਮਿਕ ਸੈਸ਼ਨ 2025-26 ਦਾ ਪ੍ਰਾਸਪੈਕਟਸ ਜਾਰੀ

ਪੰਜਾਬ ਦੇ ਚਾਰ ਵਾਈਸ ਚਾਂਸਲਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਕੀਤਾ ਦੌਰਾ

ਪੰਜਾਬ ਦੇ ਚਾਰ ਵਾਈਸ ਚਾਂਸਲਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਕੀਤਾ ਦੌਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾਂ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵੱਡੇ ਫੈਸਲੇ ਕੀਤੇ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਮੇਸ਼ਾਂ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਰਾਖੀ ਲਈ ਵੱਡੇ ਫੈਸਲੇ ਕੀਤੇ : ਲਾਲ ਚੰਦ ਕਟਾਰੂਚੱਕ

ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕੀਤੀ ਚੈਕਿੰਗ

ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕੀਤੀ ਚੈਕਿੰਗ

ਮੀਟਿੰਗ ਲਈ ਲਗਵਾਏ ਜਿੰਦਰੇ ਨਿੰਦਣਯੋਗ, ਪਰ ਦੁਰਕਾਰੇ ਜਾ ਚੁੱਕੇ ਦੋਵੇ ਧੜੇ ਹੁਣ ਸਿੱਖ ਕੌਮ ਦੀ ਅਗਵਾਈ ਕਰਨ ਦੇ ਯੋਗ ਨਹੀ : ਟਿਵਾਣਾ

ਮੀਟਿੰਗ ਲਈ ਲਗਵਾਏ ਜਿੰਦਰੇ ਨਿੰਦਣਯੋਗ, ਪਰ ਦੁਰਕਾਰੇ ਜਾ ਚੁੱਕੇ ਦੋਵੇ ਧੜੇ ਹੁਣ ਸਿੱਖ ਕੌਮ ਦੀ ਅਗਵਾਈ ਕਰਨ ਦੇ ਯੋਗ ਨਹੀ : ਟਿਵਾਣਾ

ਪਾਕਿਸਤਾਨ ਨਾਲ ਤਣਾਅ ਵਧਣ ਕਾਰਨ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ

ਪਾਕਿਸਤਾਨ ਨਾਲ ਤਣਾਅ ਵਧਣ ਕਾਰਨ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ

ਪਾਵਰ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਸੀ.ਐੱਮ.ਡੀ. ਸ਼੍ਰੀ ਅਜੋਏ ਕੁਮਾਰ ਸਿਨਹਾ ਦੀ ਪ੍ਰਧਾਨਗੀ ਹੇਠ ਪੀ.ਐੱਸ.ਪੀ.ਸੀ.ਐੱਲ. ਰੈਸਟ ਹਾਊਸ, ਅੰਮ੍ਰਿਤਸਰ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਹੋਈ।

ਪਾਵਰ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਸੀ.ਐੱਮ.ਡੀ. ਸ਼੍ਰੀ ਅਜੋਏ ਕੁਮਾਰ ਸਿਨਹਾ ਦੀ ਪ੍ਰਧਾਨਗੀ ਹੇਠ ਪੀ.ਐੱਸ.ਪੀ.ਸੀ.ਐੱਲ. ਰੈਸਟ ਹਾਊਸ, ਅੰਮ੍ਰਿਤਸਰ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਹੋਈ।

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

Back Page 1