ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮਜੀਠਾ ਵਿਧਾਨ ਸਭਾ ਹਲਕੇ ਦੇ ਕਈ ਪ੍ਰਮੁੱਖ ਸਰਪੰਚ ਅਤੇ ਗ੍ਰਾਮ ਪੰਚਾਇਤਾਂ ਆਪ ਵਿੱਚ ਸ਼ਾਮਲ ਹੋ ਗਈਆਂ। ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਇਆ ਅਤੇ ਸਵਾਗਤ ਕੀਤਾ। ਉਨ੍ਹਾਂ ਦੇ ਨਾਲ। ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸੀਨੀਅਰ ਆਗੂ ਤਲਵੀਰ ਸਿੰਘ ਗਿੱਲ ਦੀ ਮੌਜੂਦ ਸਨ। ਇਸ ਮਹੱਤਵਪੂਰਨ ਸ਼ਮੂਲੀਅਤ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਵੱਡੀ ਤਾਕਤ ਮਿਲੇਗੀ।
ਸਰਪੰਚਾਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਜ਼ਮੀਨੀ ਪੱਧਰ ਦੇ ਆਗੂਆਂ ਦੇ ਸਮਰਥਨ ਦੀ ਇਹ ਲਹਿਰ ਸਾਬਤ ਕਰਦੀ ਹੈ ਕਿ ਲੋਕਾਂ ਦਾ ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਰਵਾਇਤੀ ਪਾਰਟੀਆਂ ਤੋਂ ਭਰੋਸਾ ਉਠ ਗਿਆ ਹੈ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਦੀ ਇਮਾਨਦਾਰ ਰਾਜਨੀਤੀ ਅਤੇ ਲੋਕ-ਪੱਖੀ ਸ਼ਾਸਨ ਵਿੱਚ ਉਮੀਦ ਦੇਖਦੇ ਹਨ।