Thursday, May 08, 2025  

ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਸ਼ਹੀਦੀ ਦਿਵਸ ਦੇ ਮੌਕੇ ’ਤੇ ਆਪਣੇ ਕੈਂਪਸ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਕਰਕੇ ਮਹਾਨ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕੀਤੀ।ਇਸ ਪ੍ਰੋਗਰਾਮ ਦੀ ਸ਼ੁਰੂਆਤ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਦੁਆਰਾ ਕ੍ਰਾਂਤੀਕਾਰੀਆਂ ਦੀਆਂ ਤਸਵੀਰਾਂ ’ਤੇ ਫੁੱਲ ਚੜ੍ਹਾ ਕੇ ਸ਼ਰਧਾਂਜਲੀ ਭੇਟ ਨਾਲ ਕੀਤੀ ਗਈ।

ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਨੂੰ ਇਸਰੋ-ਆਈਆਈਆਰਐਸ ਵੱਲੋਂ ਕੀਤਾ ਗਿਆ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਨੂੰ ਇਸਰੋ-ਆਈਆਈਆਰਐਸ ਵੱਲੋਂ ਕੀਤਾ ਗਿਆ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ ਨੂੰ ਦੇਹਰਾਦੂਨ ਵਿਖੇ ਹੋਏ ਇੱਕ ਰਾਸ਼ਟਰੀ ਸਮਾਰੋਹ ਵਿੱਚ ਇਸਰੋ-ਆਈਆਈਆਰਐਸ ਵੱਲੋਂ ਦੇਸ਼ ਦੇ ਸਰਵੋਤਮ ਸਟਾਰਟ ਕੋਆਰਡੀਨੇਟਰ ਵਜੋਂ ਸਨਮਾਨਿਤ ਕੀਤਾ ਗਿਆ ਹੈ। ਦੇਸ਼ ਭਗਤ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਾੜ ਵਿਗਿਆਨ ਅਤੇ ਤਕਨਾਲੋਜੀ ਜਾਗਰੂਕਤਾ ਸਿਖਲਾਈ ਪ੍ਰੋਗਰਾਮ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਵੱਕਾਰੀ ਸਾਲਾਨਾ ਪੁਰਸਕਾਰ 2025 ਦਿੱਤਾ ਗਿਆ ਹੈ। ਇਹ ਪੁਰਸਕਾਰ ਇਸਰੋ ਦੇ ਸਾਬਕਾ ਚੇਅਰਮੈਨ ਪਦਮਸ਼੍ਰੀ ਡਾ. ਏ. ਐਸ. ਕਿਰਨ ਕੁਮਾਰ ਵੱਲੋਂ ਦਿੱਤਾ ਗਿਆ। ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ (ਪੰਜਾਬ) ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਡਾ. ਸਦਾਵਰਤੀ ਨੂੰ ਪੁਰਸਕਾਰ ਲਈ ਵਧਾਈ ਦਿੰਦੇ ਹੋਏ ਇਸਨੂੰ ਪੂਰੀ ਯੂਨੀਵਰਸਿਟੀ ਲਈ ਮਾਣ ਵਾਲਾ ਪਲ ਦੱਸਿਆ।

ਇੰਜ: ਇੰਦਰਪਾਲ ਸਿੰਘ ਅਤੇ ਇੰਜ: ਹੀਰਾ ਲਾਲ ਗੋਇਲ ਨੂੰ ਪੀਐਸਪੀਸੀਐਲ ਵਿੱਚ ਡਾਇਰੈਕਟਰ ਨਿਯੁਕਤ ਕੀਤਾ ਗਿਆ

ਇੰਜ: ਇੰਦਰਪਾਲ ਸਿੰਘ ਅਤੇ ਇੰਜ: ਹੀਰਾ ਲਾਲ ਗੋਇਲ ਨੂੰ ਪੀਐਸਪੀਸੀਐਲ ਵਿੱਚ ਡਾਇਰੈਕਟਰ ਨਿਯੁਕਤ ਕੀਤਾ ਗਿਆ

ਇੰਜ: ਇੰਦਰਪਾਲ ਸਿੰਘ ਅਤੇ ਇੰਜ:ਹੀਰਾ ਲਾਲ ਗੋਇਲ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਕ੍ਰਮਵਾਰ ਡਾਇਰੈਕਟਰ (ਵੰਡ) ਅਤੇ ਡਾਇਰੈਕਟਰ (ਕਮਰਸ਼ੀਅਲ) ਵਜੋਂ ਨਿਯੁਕਤ ਹੋਏ ਹਨ।

ਉਨ੍ਹਾਂ ਦੀਆਂ ਨਿਯੁਕਤੀਆਂ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ, ਬਿਜਲੀ ਵਿਭਾਗ, ਪੰਜਾਬ ਵੱਲੋਂ ਨਿਯੁਕਤੀ ਹੋਣ ਦੀ ਮਿਤੀ ਤੋਂ ਦੋ ਸਾਲਾਂ ਦੇ ਕਾਰਜਕਾਲ ਲਈ ਕੀਤੀਆਂ ਗਈਆਂ ਸਨ। ਹਾਲਾਂਕਿ, ਉਹ 65 ਸਾਲ ਦੀ ਉਮਰ ਤੋਂ ਬਾਅਦ ਸੇਵਾ ਵਿੱਚ ਜਾਰੀ ਰਹਿਣ ਦੇ ਯੋਗ ਨਹੀਂ ਹੋਣਗੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ "ਔਰਤਾਂ ਅਤੇ ਸਮਾਨਤਾ" ਵਿਸ਼ੇ 'ਤੇ ਕਰਵਾਇਆ ਗਿਆ ਰਾਸ਼ਟਰੀ ਸੈਮੀਨਾਰ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਨੇ "ਔਰਤਾਂ ਅਤੇ ਸਮਾਨਤਾ" ਸਿਰਲੇਖ ਹੇਠ ਇੱਕ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ। ਸੈਮੀਨਾਰ ਦਾ ਉਦੇਸ਼ ਲਿੰਗ ਸਮਾਨਤਾ ਦੇ ਬਹੁਪੱਖੀ ਸੁਭਾਅ ਦੀ ਪੜਚੋਲ ਕਰਨਾ ਅਤੇ ਲਿੰਗ ਨਿਆਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਮਾਵੇਸ਼ੀ ਨੀਤੀਆਂ ਨੂੰ ਸਮਝਣਾ ਸੀ। ਇਸ ਸਮਾਗਮ ਵਿਚ ਪ੍ਰੋ. ਪਰਿਤ ਪਾਲ ਸਿੰਘ, ਵਾਈਸ ਚਾਂਸਲਰ, ਅਤੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਸ਼ਿਰਕਤ ਕੀਤੀ। 

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕਰਨਗੀਆਂ।

ਸਿਹਤ ਵਿਭਾਗ ਨੇ

ਸਿਹਤ ਵਿਭਾਗ ਨੇ "ਵਿਸ਼ਵ ਟੀਬੀ ਦਿਵਸ" ਦੇ ਮੌਕੇ ਤੇ ਜਾਗਰੂਕਤਾ ਪੋਸਟਰ ਕੀਤਾ ਜਾਰੀ

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲਾ ਸਿਹਤ ਵਿਭਾਗ ਵੱਲੋਂ 'ਵਿਸ਼ਵ ਟੀਬੀ ਦਿਵਸ' ਦੇ ਮੌਕੇ ਤੇ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਹ ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਸਧਾਰਨ ਖੰਘ ਤੇ ਟੀਬੀ ਵਿੱਚ ਕੀ ਫਰਕ ਹੈ ਅਤੇ ਇਸ ਤੋਂ ਕਿਸ ਤਰ੍ਹਾਂ ਬਚਿਆ ਜਾ ਸਕਦਾ ਹੈ ਬਾਰੇ ਵਿਸਥਾਰ ਸਹਿਤ ਦੱਸਿਆ ।ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤਪਦਿਕ ਦੀ ਬਿਮਾਰੀ ਹੋ ਜਾਂਦੀ ਹੈ ਤਾਂ ਉਸ ਨੂੰ ਆਪਣਾ ਮੁਕੰਮਲ ਇਲਾਜ ਕਰਵਾਉਣਾ ਚਾਹੀਦਾ ਹੈ ।

ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ

ਭਗਵੰਤ ਮਾਨ ਨੇ ਐਸ.ਬੀ.ਐਸ. ਨਗਰ ਵਿਖੇ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ

ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।

ਇਹ ਦੋਆਬਾ ਖੇਤਰ ਵਿੱਚ ਤੀਜਾ ਮੈਡੀਕਲ ਕਾਲਜ ਹੈ ਕਿਉਂਕਿ ਮੁੱਖ ਮੰਤਰੀ ਨੇ ਪਹਿਲਾਂ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਿਆ ਸੀ। ਮੁੱਖ ਮੰਤਰੀ ਦੀ ਦੂਰਦਰਸ਼ੀ ਪਹੁੰਚ ਕਾਰਨ ਦੋਆਬਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚੋਂ ਤਿੰਨ ਭਾਵ ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੁਣ ਸਰਕਾਰੀ ਮੈਡੀਕਲ ਕਾਲਜ ਹੋਣਗੇ। ਨਵਾਂ ਸਰਕਾਰੀ ਮੈਡੀਕਲ ਕਾਲਜ ਸਿਵਲ ਹਸਪਤਾਲ ਨਾਲ ਜੁੜੇਗਾ। ਇਸ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਅਤੇ ਇਹ ਸੰਸਥਾ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੈ।

ਸੜਕ ਹਾਦਸੇ ’ਚ ਇਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜਖ਼ਮੀ

ਸੜਕ ਹਾਦਸੇ ’ਚ ਇਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜਖ਼ਮੀ

ਸਮਾਣਾ-ਪਾਤੜਾਂ ਸੜਕ ਤੇ ਪਿੰਡ ਰੇਤਗੜ੍ਹ ਨੇੜੇ ਜੇ.ਸੀ.ਬੀ. ਮਸ਼ੀਨ ਅਤੇ ਟਰੈਕਟਰ ਨਾਲ ਜੁੜੀ ਸੀਮਿੰਟ ਮਿਕਸਿੰਗ ਮਸ਼ੀਨ ਦੀ ਟਕੱਰ ’ਚ ਮਿਕਸਿੰਗ ਮਸ਼ੀਨ ਤੇ ਸਵਾਰ ਇਕ ਨੋਜਵਾਨ ਦੀ ਮੌਤ ਹੋ ਗਈ, ਜਦੋਂ ਕਿ ਟਰੈਕਟਰ ਚਾਲਕ ਸਣੇ ਮਿਕਸਿੰਗ ਮਸ਼ੀਨ ਤੇ ਸਵਾਰ ਉਸ ਦੇ ਹੋਰ ਤਿੰਨ ਸਾਥੀ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਹਾਦਸੇ ਉਪਰੰਤ ਚਾਲਕ ਜੇ.ਸੀ.ਬੀ. ਨੂੰ ਹਾਦਸੇ ਵਾਲੀ ਜਗ੍ਹਾ ਤੇ ਛੱਡ ਕੇ ਫਰਾਰ ਹੋ ਗਿਆ।
ਮਾਮਲੇ ਦੇ ਜਾਂਚ ਅਧਿਕਾਰੀ ਸਿਟੀ ਪੁਲਸ ਦੇ ਏ.ਐਸ.ਆਈ. ਧਰਮਿੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਹਸਪਤਾਲ ’ਚ ਇਲਾਜ ਅਧੀਨ ਗਗਨਦੀਪ ਸਿੰਘ ਨਿਵਾਸੀ ਪਿੰਡ ਸ਼ਾਹਪੁਰ ਵੱਲੋਂ ਪੁਲਸ ਨੂੰ ਦਰਜ਼ ਕਰਵਾਏ ਬਿਆਨ ਅਨੁਸਾਰ ਸ਼ਨੀਵਾਰ ਸਵੇਰੇ ਟਰੈਕਟਰ ਸਣੇ ਮਿਕਸਿੰਗ ਮਸ਼ੀਨ ਉਹ ਆਪਣੇ ਤਿੰਨ ਹੋਰ ਸਾਥੀਆਂ ਸਣੇ ਲੈਂਟਰ ਪਾਉਣ ਲਈ ਸਮਾਣਾ ਆ ਰਹੇ ਸਨ, ਕਿ ਪਿੰਡ ਰੇਤਗੜ੍ਹ ਨੇੜੇ ਇਕ ਲਾਪ੍ਰਵਾਹ ਚਾਲਕ ਨੇ ਆਪਣੀ ਤੇਜ ਰਫਤਾਰ ਜੇ.ਸੀ.ਬੀ. ਮਸ਼ੀਨ ਨਾਲ ਉਨ੍ਹਾਂ ਦੀ ਮਿਕਸਿੰਗ ਮਸ਼ੀਨ ’ਚ ਟਕੱਰ ਮਾਰ ਦਿੱਤੀ। ਇਸ ਹਾਦਸੇ ਵਿਚ ਮਿਕਸਿੰਗ ਮਸ਼ੀਨ ਤੇ ਬੈਠਾ ਲਵਪ੍ਰੀਤ ਸਿੰਘ (22) ਨਿਵਾਸੀ ਪਿੰਡ ਸ਼ਾਹਪੁਰ ਡਿੱਗ ਕੇ ਮਸ਼ੀਨ ਦੇ ਹੇਠਾਂ ਆ ਗਿਆ,ਜਦੋਂ ਕਿ ਟਰੈਕਟਰ ਚਾਲਕ ਜਨਕ ਰਾਜ ਅਤੇ ਬੀਰਾ ਸਿੰਘ ਨਿਵਾਸੀ ਪਿੰਡ ਕਕਰਾਲਾ ਅਤੇ ਉਹ ਖੁੱਦ ਵੀ ਡਿੱਗ ਕੇ ਗੰਭੀਰ ਜਖ਼ਮੀ ਹੋ ਗਏ। ਸਾਰੇ ਜਖ਼ਮੀਆਂ ਨੂੰ ਇਲਾਜ ਲਈ ਤਰੁੰਤ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਜਿਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਦੇ ਤਿੰਨ ਸਾਥੀਆਂ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਡਾਕਟਰਾਂ ਨੇ ਪਟਿਆਲਾ ਰੈਫਰ ਕਰ ਦਿੱਤਾ। ਜਿਥੇ ਇਲਾਜ ਦੌਰਾਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਪੁਲਸ ਨੇ ਬਿਨਾਂ ਨੰਬਰੀ ਜੇ.ਸੀ.ਬੀ. ਦੇ ਚਾਲਕ ਨਿਰਭੈ ਸਿੰਘ ਨਿਵਾਸੀ ਪਿੰਡ ਠਸਕਾ(ਸੰਗਰੂਰ) ਦੇ ਖਿਲਾਫ ਮਾਮਲਾ ਦਰਜ਼ ਕਰਕੇ ਹਾਦਸਾ ਗ੍ਰਸਤ ਵਾਹਨਾਂ ਨੂੰ ਆਪਣੇ ਕਬਜੇ ਵਿਚ ਲੈ ਲਿਆ, ਜਦੋਂ ਕਿ ਪੋਸਟਮਾਰਟਮ ਉਪਰੰਤ ਮਿ੍ਰੱਤਕ ਦੀ ਲਾਸ਼ ਵਾਰਸਾ ਹਵਾਲੇ ਕਰ ਦਿੱਤੀ।

*7.5 ਲੱਖ ਨਸ਼ੀਲੀਆਂ ਗੋਲੀਆਂ, 1277 ਕਿਲੋ ਭੁੱਕੀ, 33 ਕਿਲੋ ਗਾਂਜਾ ਅਤੇ 4.5 ਕਿਲੋ ਚਰਸ ਵੀ ਜ਼ਬਤ*

*7.5 ਲੱਖ ਨਸ਼ੀਲੀਆਂ ਗੋਲੀਆਂ, 1277 ਕਿਲੋ ਭੁੱਕੀ, 33 ਕਿਲੋ ਗਾਂਜਾ ਅਤੇ 4.5 ਕਿਲੋ ਚਰਸ ਵੀ ਜ਼ਬਤ*

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ' ਦੀ ਸਫ਼ਲਤਾ ਬਾਰੇ ਵਿਸਥਾਰ ਨਾਲ ਦੱਸਿਆ ਅਤੇ 21 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਸ਼ਨੀਵਾਰ ਨੂੰ ਲਾਲਜੀਤ ਭੁੱਲਰ ਨੇ ਇਸ ਮੁਹਿੰਮ ਨਾਲ ਸਬੰਧਤ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੰਤਰੀ ਨੇ ਕਿਹਾ ਕਿ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੇ ਹਨ। ਲੋਕ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੀ ਤਾਰੀਫ ਵੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਬੜੀ ਸਫਲਤਾ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ 121 ਕਿਲੋ ਹੈਰੋਇਨ, 78 ਕਿਲੋ ਅਫੀਮ ਅਤੇ ਕਰੀਬ 5.25 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਜਦੋਂ ਕਿ 2015 ਵਿੱਚ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 3376 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ-ਡਾ. ਬਲਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਕਨਵੋਕੇਸ਼ਨ ਸਮਾਰੋਹ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਕਨਵੋਕੇਸ਼ਨ ਸਮਾਰੋਹ 

ਦੇਸ਼ ਭਗਤ ਯੂਨੀਵਰਸਿਟੀ ਵੱਲੋਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਇਆ ਗਿਆ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਕਰਵਾਇਆ ਗਿਆ "ਟੈਕ ਟਾਈਟਨਸ 2025" ਟੈਕ ਫੈਸਟ 

ਸਿਹਤ ਕੇਂਦਰਾਂ ਵਿੱਚ ਦਵਾਈਆਂ ਦੀ ਹੋਵੇਗੀ ਬਾਰ ਕੋਡਿੰਗ : ਡਾ. ਦਵਿੰਦਰਜੀਤ ਕੌਰ

ਸਿਹਤ ਕੇਂਦਰਾਂ ਵਿੱਚ ਦਵਾਈਆਂ ਦੀ ਹੋਵੇਗੀ ਬਾਰ ਕੋਡਿੰਗ : ਡਾ. ਦਵਿੰਦਰਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

ਇੰਡਸਟਰੀ ਐਂਡ ਕਾਮਰਸ ਮੰਤਰੀ ਨੇ ਮੋਹਾਲੀ ਨੂੰ ਆਈਟੀ ਹੱਬ ਵਜੋਂ ਵਿਕਸਤ ਕਰਨ ਦਾ ਕੀਤਾ ਏਲਾਨ, ਨਵੀਂ ਪਾਲਿਸੀ ਜਲਦ ਹੋਵੇਗੀ ਜਾਰੀ

ਇੰਡਸਟਰੀ ਐਂਡ ਕਾਮਰਸ ਮੰਤਰੀ ਨੇ ਮੋਹਾਲੀ ਨੂੰ ਆਈਟੀ ਹੱਬ ਵਜੋਂ ਵਿਕਸਤ ਕਰਨ ਦਾ ਕੀਤਾ ਏਲਾਨ, ਨਵੀਂ ਪਾਲਿਸੀ ਜਲਦ ਹੋਵੇਗੀ ਜਾਰੀ

ਮੰਤਰੀ ਨੇ ਪੰਜਾਬ ਦੇ ਪੰਚਾਂ-ਸਰਪੰਚਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ, ਕਿਹਾ- ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਓ

ਮੰਤਰੀ ਨੇ ਪੰਜਾਬ ਦੇ ਪੰਚਾਂ-ਸਰਪੰਚਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ, ਕਿਹਾ- ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਓ

ਜਿਲ੍ਹਾ ਸਿਹਤ ਵਿਭਾਗ ਨੁਕੜ ਨਾਟਕ ਰਾਹੀਂ ਲੋਕਾਂ ਨੂੰ ਕਰ ਰਿਹੈ ਜਾਗਰੂਕ

ਜਿਲ੍ਹਾ ਸਿਹਤ ਵਿਭਾਗ ਨੁਕੜ ਨਾਟਕ ਰਾਹੀਂ ਲੋਕਾਂ ਨੂੰ ਕਰ ਰਿਹੈ ਜਾਗਰੂਕ

'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਮੁੱਦਿਆਂ 'ਤੇ ਕਾਂਗਰਸ ਦੇ ਦੋਹਰੇ ਮਾਪਦੰਡਾਂ ਅਤੇ ਪਖੰਡ ਦੀ ਕੀਤੀ ਨਿੰਦਾ

'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਮੁੱਦਿਆਂ 'ਤੇ ਕਾਂਗਰਸ ਦੇ ਦੋਹਰੇ ਮਾਪਦੰਡਾਂ ਅਤੇ ਪਖੰਡ ਦੀ ਕੀਤੀ ਨਿੰਦਾ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਸਰਵਪੱਖੀ ਵਿਕਾਸ ਨੂੰ ਦੇ ਰਹੀ ਤਰਜ਼ੀਹ-ਵਿਧਾਇਕ ਰਾਏ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਸਰਵਪੱਖੀ ਵਿਕਾਸ ਨੂੰ ਦੇ ਰਹੀ ਤਰਜ਼ੀਹ-ਵਿਧਾਇਕ ਰਾਏ

ਬਾਰਡਰ ਬੰਦ ਕਰਨ ਦਾ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਪੈ ਰਿਹਾ,ਇਸ ਨਾਲ ਪੰਜਾਬ ਦੀ ਆਰਥਿਕਤਾ, ਉਦਯੋਗ ਅਤੇ ਲੋਕਾਂ ਨੂੰ ਸਿੱਧਾ ਨੁਕਸਾਨ ਹੋ ਰਿਹਾ ਹੈ: ਡਾ ਬਲਬੀਰ ਸਿੰਘ

ਬਾਰਡਰ ਬੰਦ ਕਰਨ ਦਾ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਪੈ ਰਿਹਾ,ਇਸ ਨਾਲ ਪੰਜਾਬ ਦੀ ਆਰਥਿਕਤਾ, ਉਦਯੋਗ ਅਤੇ ਲੋਕਾਂ ਨੂੰ ਸਿੱਧਾ ਨੁਕਸਾਨ ਹੋ ਰਿਹਾ ਹੈ: ਡਾ ਬਲਬੀਰ ਸਿੰਘ

ਕਿਸਾਨ ਕੇਂਦਰ ਨਾਲ ਲੜ ਰਹੇ ਹਨ ਪਰ ਪੰਜਾਬ ਦੀਆਂ ਸੜਕਾਂ ਬੰਦ ਹਨ, ਜਿਸ ਕਾਰਨ ਪੰਜਾਬ ਦਾ ਵਿਕਾਸ ਰੁਕ ਰਿਹਾ ਹੈ

ਕਿਸਾਨ ਕੇਂਦਰ ਨਾਲ ਲੜ ਰਹੇ ਹਨ ਪਰ ਪੰਜਾਬ ਦੀਆਂ ਸੜਕਾਂ ਬੰਦ ਹਨ, ਜਿਸ ਕਾਰਨ ਪੰਜਾਬ ਦਾ ਵਿਕਾਸ ਰੁਕ ਰਿਹਾ ਹੈ

ਡਰਗਸ ਨਾਲ ਨਜਿੱਠਣ ਅਤੇ ਪੰਜਾਬ ਨੂੰ ਇੱਕਜੁਟ ਕਰਨ ਲਈ ਸਨਮਾਨਜਨਕ ਸੰਵਾਦ ਅਤੇ ਉਦਯੋਗਿਕ ਵਿਕਾਸ ਮਹੱਤਵਪੂਰਨ: ਤਰੁਣਪ੍ਰੀਤ ਸੌਂਧ

ਡਰਗਸ ਨਾਲ ਨਜਿੱਠਣ ਅਤੇ ਪੰਜਾਬ ਨੂੰ ਇੱਕਜੁਟ ਕਰਨ ਲਈ ਸਨਮਾਨਜਨਕ ਸੰਵਾਦ ਅਤੇ ਉਦਯੋਗਿਕ ਵਿਕਾਸ ਮਹੱਤਵਪੂਰਨ: ਤਰੁਣਪ੍ਰੀਤ ਸੌਂਧ

ਪੰਜਾਬ ਸਰਕਾਰ ਨੇ ਕਿਸਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ, ਜਨਤਕ ਹਿੱਤ ਵਿੱਚ ਹਾਈਵੇਅ ਕਲੀਅਰੈਂਸ ਯਕੀਨੀ ਬਣਾਈ: ਸੰਧਵਾਂ

ਪੰਜਾਬ ਸਰਕਾਰ ਨੇ ਕਿਸਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ, ਜਨਤਕ ਹਿੱਤ ਵਿੱਚ ਹਾਈਵੇਅ ਕਲੀਅਰੈਂਸ ਯਕੀਨੀ ਬਣਾਈ: ਸੰਧਵਾਂ

Back Page 13