Wednesday, November 05, 2025  

ਪੰਜਾਬ

ਭਾਜਪਾ ਪੰਜਾਬ ਦੀ ਲੀਗਲ ਸੈੱਲ ਦੀ ਟੀਮ ਵੱਲੋਂ ਐਡਵੋਕੇਟ ਐਨ.ਕੇ. ਵਰਮਾ ਦੀ ਅਗਵਾਈ ਹੇਠ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਦਿੱਤੀਆਂ ਵਧਾਈਆਂ

ਭਾਜਪਾ ਪੰਜਾਬ ਦੀ ਲੀਗਲ ਸੈੱਲ ਦੀ ਟੀਮ ਵੱਲੋਂ ਐਡਵੋਕੇਟ ਐਨ.ਕੇ. ਵਰਮਾ ਦੀ ਅਗਵਾਈ ਹੇਠ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਦਿੱਤੀਆਂ ਵਧਾਈਆਂ

ਭਾਰਤੀ ਜਨਤਾ ਪਾਰਟੀ ਪੰਜਾਬ ਦੀ ਲੀਗਲ ਸੈੱਲ ਵੱਲੋਂ ਅੱਜ ਇੱਕ ਮਹੱਤਵਪੂਰਨ ਸ਼ਿਸ਼ਟਾਚਾਰ ਮੁਲਾਕਾਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਜੀ ਨੂੰ ਉਨ੍ਹਾਂ ਦੇ ਨਵੇਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੁਲਾਕਾਤ ਦੀ ਅਗਵਾਈ ਲੀਗਲ ਸੈੱਲ ਦੇ ਸੰਯੋਜਕ ਐਡਵੋਕੇਟ ਸ੍ਰੀ ਐਨ. ਕੇ. ਵਰਮਾ ਜੀ ਨੇ ਕੀਤੀ।

ਲੀਗਲ ਸੈੱਲ ਦੀ ਟੀਮ ਨੇ ਸ੍ਰੀ ਸ਼ਰਮਾ ਨੂੰ ਪੁਸ਼ਪ ਗੁੱਛਾ ਭੇਟ ਕਰਕੇ ਉਨ੍ਹਾਂ ਦੇ ਨੇਤ੍ਰਿਤਵ ਦਾ ਸਨਮਾਨ ਕੀਤਾ ਅਤੇ ਇਹ ਭਰੋਸਾ ਦਿਵਾਇਆ ਕਿ ਪੂਰੀ ਲੀਗਲ ਸੈੱਲ ਟੀਮ ਪਾਰਟੀ ਦੇ ਹਿੱਤ ਅਤੇ ਸੰਘਠਨ ਦੀ ਮਜ਼ਬੂਤੀ ਲਈ ਉਨ੍ਹਾਂ ਦੇ ਮਾਰਗਦਰਸ਼ਨ ਹੇਠ ਪੂਰੀ ਨਿਸ਼ਠਾ ਨਾਲ ਕੰਮ ਕਰੇਗੀ। ਇਸ ਦੌਰਾਨ ਸਾਰੇ ਮੈਂਬਰਾਂ ਨੇ ਇਕ ਆਵਾਜ਼ 'ਚ ਇਹ ਸੰਕਲਪ ਲਿਆ ਕਿ ਉਹ 2027 ਦੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਹੁਣੋਂ ਹੀ ਸ਼ੁਰੂ ਕਰਨਗੇ ਅਤੇ ਪੰਜਾਬ ਵਿੱਚ ਭਾਜਪਾ ਨੂੰ ਇੱਕ ਮਜ਼ਬੂਤ ਵਿਕਲਪ ਵਜੋਂ ਸਥਾਪਤ ਕਰਨ ਲਈ ਪੂਰਾ ਯਤਨ ਕਰਨਗੇ।

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ

ਪਿਛਲੀਆਂ ਸਰਕਾਰਾਂ ਨੇ ਬੇਅਦਬੀ ਕਰਨ ਵਾਲਿਆਂ ਦਾ ਬਚਾਅ ਕੀਤਾ, ਨਵੇਂ ਕਾਨੂੰਨ ਨਾਲ ਮਿਲੇਗੀ ਮਿਸਾਲੀ ਸਜ਼ਾ-ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਬੇਅਦਬੀ ਦੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸ਼ਰਨ ਦਿੰਦੀ ਰਹੀਆਂ ਹਨ ਪਰ ਸਾਡੀ ਸਰਕਾਰ ਵੱਲੋਂ ਨਵੇਂ ਕਾਨੂੰਨ ਨਾਲ ਅਜਿਹੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ।

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਮੁੱਖ ਮੰਤਰੀ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ।
ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਅੱਠ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਸ਼ਹਿਣਾ, ਧੌਲਾ, ਤਲਵੰਡੀ, ਮੱਝੂਕੇ, ਕੁਤਬਾ, ਦੀਵਾਨਾ, ਵਜੀਦਕੇ ਕਲਾਂ ਅਤੇ ਠੁੱਲ੍ਹੀਵਾਲ ਵਿਖੇ ਬਣੀਆਂ ਇਨ੍ਹਾਂ ਅੱਠ ਲਾਇਬ੍ਰੇਰੀਆਂ 'ਤੇ ਕੁੱਲ 2.80 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਲਾਇਬ੍ਰੇਰੀ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਦੀ ਸਹੂਲਤ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਕੋਰਸ ਦੀ ਸਿਖਲਾਈ ਦਿੱਤੀ

ਨਸ਼ਿਆਂ ਦਾ ਤਿਆਗ ਕਰ ਰਹੇ ਵਿਅਕਤੀਆਂ ਨੂੰ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਕਿੱਤਾ ਮੁਖੀ ਕੋਰਸ ਦੀ ਸਿਖਲਾਈ ਦਿੱਤੀ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਉਥੇ ਹੀ ਨਸ਼ਿਆਂ ਦਾ ਤਿਆਗ ਕਰਨ ਵਾਲਿਆਂ ਨੂੰ ਸਮਾਜ ਅੰਦਰ ਮੁੜ ਤੋਂ ਬਿਹਤਰ ਜਿੰਦਗੀ ਬਤੀਤ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਸਰਕਾਰੀ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਬ੍ਰਾਹਮਣ ਮਾਜਰਾ ਵਿਖੇ ਨਸ਼ੇ ਦਾ ਤਿਆਗ ਕਰਨ ਵਾਲੇ ਵਿਅਕਤੀਆਂ ਨੂੰ ਕਿੱਤਾ ਮੁਖੀ ਕੋਰਸ ਦੇ ਸਰਟੀਫਿਕੇਟ ਵੰਡਣ ਮੌਕੇ ਕੀਤਾ। ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਹੇਠ ਬ੍ਰਾਹਮਣ ਮਾਜਰਾ ਦੇ ਮੁੜ ਵਸੇਬਾ ਕੇਂਦਰ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਦਿਹਾਤੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਆਰਸੇਟੀ ਵੱਲੋਂ "ਫਾਸਟ ਫੂਡ ਸਟਾਲ ਆਪਰੇਟਰ" ਨਾਮਕ ਵਿਸ਼ੇਸ਼ ਹੁਨਰ ਸਿਖਲਾਈ ਕੋਰਸ ਚਲਾਇਆ ਗਿਆ। ਇਹ ਸਿਖਲਾਈ ਕੋਰਸ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਚਲਾਇਆ ਗਿਆ ਜਿਸ ਵਿੱਚ ਇਨ੍ਹਾਂ ਵਿਅਕਤੀਆਂ ਨੂੰ 12 ਦਿਨ ਦੀ ਸਿਖਲਾਈ ਦਿੱਤੀ ਗਈ।

'ਆਪ' ਦੀ ਅਨਮੋਲ ਗਗਨ ਮਾਨ ਨੇ ਰਾਜਨੀਤੀ ਛੱਡ ਦਿੱਤੀ, ਖਰੜ ਦੇ ਵਿਧਾਇਕ ਵਜੋਂ ਦਿੱਤਾ ਅਸਤੀਫਾ, 'ਮੇਰਾ ਦਿਲ ਭਾਰੀ ਹੈ...'

'ਆਪ' ਦੀ ਅਨਮੋਲ ਗਗਨ ਮਾਨ ਨੇ ਰਾਜਨੀਤੀ ਛੱਡ ਦਿੱਤੀ, ਖਰੜ ਦੇ ਵਿਧਾਇਕ ਵਜੋਂ ਦਿੱਤਾ ਅਸਤੀਫਾ, 'ਮੇਰਾ ਦਿਲ ਭਾਰੀ ਹੈ...'

ਆਮ ਆਦਮੀ ਪਾਰਟੀ (ਆਪ) ਦੀ ਨੇਤਾ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਨੂੰ ਖਰੜ ਤੋਂ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਅਤੇ ਰਾਜਨੀਤੀ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ।

ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ, ਬੇਨਤੀ ਕੀਤੀ ਕਿ ਇਸਨੂੰ ਜਲਦੀ ਤੋਂ ਜਲਦੀ ਸਵੀਕਾਰ ਕੀਤਾ ਜਾਵੇ।

ਗਾਇਕਾ ਤੋਂ ਸਿਆਸਤਦਾਨ ਬਣੀ ਇਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਖਰੜ ਵਿਧਾਨ ਸਭਾ ਸੀਟ ਤੋਂ ਚੁਣੀ ਗਈ ਸੀ।

ਉਹ ਮੰਤਰੀ ਵੀ ਬਣੀ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰ, ਨਿਵੇਸ਼ ਪ੍ਰਮੋਸ਼ਨ, ਕਿਰਤ ਅਤੇ ਪ੍ਰਾਹੁਣਚਾਰੀ ਦੇ ਵਿਭਾਗ ਵੀ ਸੰਭਾਲੇ। ਪਰ ਪਿਛਲੇ ਸਾਲ, ਭਗਵੰਤ ਮਾਨ ਸਰਕਾਰ ਨੇ ਮਾਨ ਸਮੇਤ ਚਾਰ ਮੰਤਰੀਆਂ ਨੂੰ ਕੈਬਨਿਟ ਵਿੱਚੋਂ ਕੱਢ ਦਿੱਤਾ।

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ।

ਡਾ. ਮੰਜੂ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਕਰਮਚਾਰੀਆਂ ਨੇ ਪਿੰਡ ਖਰੇ ਵਿਖੇ ਕੀਤੀ ਕੂਲਰਾਂ ਦੀ ਜਾਂਚ

ਡਾ. ਮੰਜੂ ਦੀ ਅਗਵਾਈ ਵਾਲੀ ਸਿਹਤ ਵਿਭਾਗ ਦੀ ਟੀਮ ਕਰਮਚਾਰੀਆਂ ਨੇ ਪਿੰਡ ਖਰੇ ਵਿਖੇ ਕੀਤੀ ਕੂਲਰਾਂ ਦੀ ਜਾਂਚ

ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਂਗੂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੇ ਹੁਕਮਾਂ ਤਹਿਤ ਅਤੇ ਚਨਾਰਥਲ ਕਲਾਂ ਦੇ ਐਸਐਮਓ ਡਾ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੀਐਚਸੀ ਸੰਗਤਪੁਰ ਸੋਢੀਆਂ ਦੇ ਕਰਮਚਾਰੀਆਂ ਵੱਲੋਂ ਏ. ਐਮ. ਓ. ਡਾ. ਮੰਜੂ ਬਾਲਾ ਦੀ ਅਗਵਾਈ ਵਿੱਚ ਪਿੰਡ ਖਰੇ ਵਿਖੇ ਕੂਲਰਾਂ ਅਤੇ ਗਮਲਿਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੂੰ ਮਲੇਰੀਆ ਅਤੇ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਮਲੇਰੀਆ ਅਤੇ ਡੇਂਗੂ ਦੇ ਮੱਛਰਾਂ ਤੋਂ ਬਚਿਆ ਜਾ ਸਕੇ। ਇਸ ਮੌਕੇ ਏਐਮਓ ਡਾ. ਮੰਜੂ ਬਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਮਲੇਰੀਆ ਅਤੇ ਡੇਂਗੂ ਤੋਂ ਬਚਿਆ ਜਾ ਸਕੇ। ਉਹਨਾਂ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਦੇ ਲਈ ਸਾਨੂੰ ਆਪਣੇ ਘਰਾਂ ਦਾ ਆਲਾ ਦੁਆਲਾ ਸੁੱਕਾ ਅਤੇ ਸਾਫ ਸੁਥਰਾ ਰੱਖਣਾ ਚਾਹੀਦਾ ਹੈ, ਹਰ ਸ਼ੁਕਰਵਾਰ ਕੂਲਰ ਦਾ ਪਾਣੀ ਕੱਢ ਕੇ ਕੂਲਰ ਨੂੰ ਸੁਕਾਇਆ ਜਾਵੇ ਤੇ ਗਮਲਿਆਂ ਦੇ ਵਿੱਚ ਵੀ ਪਾਣੀ ਨਾ ਖੜਨ ਦਿੱਤਾ ਜਾਵੇ।

ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੀਆਂ ਦੋ ਸਰਕਾਰੀ ਤਕਨੀਕੀ ਯੂਨੀਵਰਸਿਟੀਆਂ ਨਾਲ ਸਮਝੌਤਿਆਂ 'ਤੇ ਕੀਤੇ ਦਸਤਖਤ

ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੀਆਂ ਦੋ ਸਰਕਾਰੀ ਤਕਨੀਕੀ ਯੂਨੀਵਰਸਿਟੀਆਂ ਨਾਲ ਸਮਝੌਤਿਆਂ 'ਤੇ ਕੀਤੇ ਦਸਤਖਤ

ਤਕਨੀਕੀ ਵਿਕਾਸ ਨੂੰ ਵਧਾਉਣ ਅਤੇ ਸਰੋਤਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਇੱਕ ਰਣਨੀਤਕ ਕਦਮ ਚੁੱਕਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ ਨੇ ਪੰਜਾਬ ਦੀਆਂ ਦੋ ਪ੍ਰਮੁੱਖ ਤਕਨੀਕੀ ਯੂਨੀਵਰਸਿਟੀਆਂ - ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਸਿਟੀ, ਫਿਰੋਜ਼ਪੁਰ ਨਾਲ ਸਮਝੌਤਿਆਂ 'ਤੇ ਦਸਤਖਤ ਕੀਤੇ ਹਨ।ਇਨ੍ਹਾਂ ਸਮਝੌਤਿਆਂ 'ਤੇ ਰਸਮੀ ਤੌਰ 'ਤੇ ਡਾ. ਸੁਸ਼ੀਲ ਮਿੱਤਲ ਜੋ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਉਨ੍ਹਾਂ ਕੋਲ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਵਾਈਸ ਚਾਂਸਲਰ ਦਾ ਵਾਧੂ ਚਾਰਜ ਵੀ ਹੈ, ਅਤੇ ਡਾ. ਹਰਸ਼ ਸਦਾਵਰਤੀ, ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੁਆਰਾ ਦਸਤਖਤ ਕੀਤੇ ਗਏ।ਇਸ ਮੌਕੇ 'ਤੇ ਬੋਲਦੇ ਹੋਏ ਡਾ. ਮਿੱਤਲ ਨੇ ਮੰਡੀ ਗੋਬਿੰਦਗੜ੍ਹ ਦੇ ਉਦਯੋਗਿਕ ਹੱਬ ਵਿੱਚ ਸਥਿਤ ਦੇਸ਼ ਭਗਤ ਯੂਨੀਵਰਸਿਟੀ (ਡੀ.ਬੀ.ਯੂ.) ਦੀ ਸੰਭਾਵਨਾ 'ਤੇ ਜ਼ੋਰ ਦਿੱਤਾ - ਜੋ ਕਿ ਲੋਹਾ ਅਤੇ ਸਟੀਲ ਉਦਯੋਗ ਲਈ ਇੱਕ ਅੰਤਰਰਾਸ਼ਟਰੀ ਪੱਧਰ 'ਤੇ ਮਾਨਤਾ ਪ੍ਰਾਪਤ ਕੇਂਦਰ ਹੈ - ਮਕੈਨੀਕਲ ਅਤੇ ਉਤਪਾਦ ਵਿਕਾਸ ਇੰਜੀਨੀਅਰਾਂ ਦੀ ਸਿਖਲਾਈ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ।
ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਘਰੋਟਾ ਵਿਖੇ ਸਕੂਲ ਆਫ ਹੈਪੀਨੈਸ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਘਰੋਟਾ ਵਿਖੇ ਸਕੂਲ ਆਫ ਹੈਪੀਨੈਸ ਦਾ ਰੱਖਿਆ ਨੀਂਹ ਪੱਥਰ

ਅੱਜ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਘਰੋਟਾ ਅੰਦਰ 40 ਲੱਖ 40 ਹਜਾਰ ਰੁਪਏ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਸਕੂਲ ਆਫ ਹੈਪੀਨੈਸ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਨਿਰਮਾਣ ਕਾਰਜ ਦੀ ਸੁਰੂਆਤ ਕਰਵਾਈ ਗਈ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਪੂਜਾ ਅਰਚਨਾ ਤੋਂ ਬਾਅਦ ਸਕੂਲ ਆਫ ਹੈਪੀਨੈਸ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਸਕੂਲ ਦੇ ਨਿਰਮਾਣ ਕਾਰਜ ਦਾ ਸੁਭਾਅਰੰਭ ਕਰਵਾਇਆ ਗਿਆ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਠਾਕੁਰ ਮਨੋਹਰ ਸਿੰਘ ਚੇਅਰਮੈਨ ਮਾਰਕਿੱਟ ਕਮੇਟੀ ਨਰੋਟ ਜੈਮਲ ਸਿੰਘ, ਕਮਲਜੀਤ ਕੌਰ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ, ਸੰਜੀਵ ਕੁਮਾਰ ਸਰਪੰਚ ਘਰੋਟਾ, ਪੰਕਜ ਅਰੋੜਾ ਬੀ.ਪੀ.ਈ.ਓ., ਪਿ੍ਰੰਸੀਪਲ ਪੰਕਜ ਮਹਾਜਨ, ਸੀ.ਐਚ.ਟੀ. ਗੁਲਸਨ ਸਿਆਲ, ਸੰਜੀਵ ਮਹਿਰਾ ਪੰਚਾਇਤ ਮੈਂਬਰ, ਲਾਡੀ ਸਰਮਾ ਪੰਚਾਇਤ ਮੈਂਬਰ, ਦੇਵਦੱਤ ਪੰਚਾਇਤ ਮੈਂਬਰ, ਗੁਰਮੀਤ ਕੌਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਹਾਜਰ ਸਨ।

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ।

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 6 ਕਰੋੜ 36 ਲੱਖ ਖਰਚ ਕੀਤੇ ਗਏ ਹਨ ਜਦਕਿ ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੀ ਇਮਾਰਤ ਦੀ ਉਸਾਰੀ ’ਤੇ 6 ਕਰੋੜ 86 ਲੱਖ ਰੁਪਏ ਦੀ ਲਾਗਤ ਆਈ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰਗੜ੍ਹ ਤਹਿਸੀਲ ਕੰਪਲੈਕਸ 27 ਹਜ਼ਾਰ ਸੁਕੈਅਰ ਫੁੱਟ ਰਕਬੇ ਵਿੱਚ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਵੱਡਾ ਹਾਲ, 26 ਕੈਬਿਨ ਅਤੇ ਹੋਰ ਦਫ਼ਤਰ ਸਥਾਪਤ ਕੀਤੇ ਗਏ ਹਨ।

ਗੋਲਡਨ ਟੈਂਪਲ ਬੰਬ ਦੀ ਧਮਕੀ: ਬੇਰੁਜ਼ਗਾਰ ਸਾਫਟਵੇਅਰ ਇੰਜੀਨੀਅਰ ਹਿਰਾਸਤ ਵਿੱਚ

ਗੋਲਡਨ ਟੈਂਪਲ ਬੰਬ ਦੀ ਧਮਕੀ: ਬੇਰੁਜ਼ਗਾਰ ਸਾਫਟਵੇਅਰ ਇੰਜੀਨੀਅਰ ਹਿਰਾਸਤ ਵਿੱਚ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਸੰਗਤਪੁਰ ਸੋਢੀਆਂ ਸਕੂਲ ਵਿਖੇ ਵਿਸ਼ਵ ਇਨਸਾਫ ਦਿਵਸ ਮਨਾਇਆ ਗਿਆ 

ਸੰਗਤਪੁਰ ਸੋਢੀਆਂ ਸਕੂਲ ਵਿਖੇ ਵਿਸ਼ਵ ਇਨਸਾਫ ਦਿਵਸ ਮਨਾਇਆ ਗਿਆ 

ਭੀਖ ਮੰਗਣ ਲਈ ਮਜ਼ਬੂਰ ਕੀਤੇ ਜਾ ਰਹੇ ਬੱਚਿਆਂ ਦਾ ਕਰਵਾਇਆ ਜਾਵੇਗਾ ਡੀਐਨਏ ਟੈਸਟ - ਮਹਿਮੀ

ਭੀਖ ਮੰਗਣ ਲਈ ਮਜ਼ਬੂਰ ਕੀਤੇ ਜਾ ਰਹੇ ਬੱਚਿਆਂ ਦਾ ਕਰਵਾਇਆ ਜਾਵੇਗਾ ਡੀਐਨਏ ਟੈਸਟ - ਮਹਿਮੀ

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ 8.6 ਕਿਲੋ ਹੈਰੋਇਨ ਜ਼ਬਤ ਕੀਤੀ

ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ 8.6 ਕਿਲੋ ਹੈਰੋਇਨ ਜ਼ਬਤ ਕੀਤੀ

ਸਿਹਤ ਵਿਭਾਗ ਨੇ ਅੱਖਾਂ ਦੀ ਸਕਰੀਨਿੰਗ ਲਈ ਸਕੂਲ ਅਧਿਆਪਕਾਂ ਨੂੰ ਦਿੱਤੀ ਸਿਖਲਾਈ 

ਸਿਹਤ ਵਿਭਾਗ ਨੇ ਅੱਖਾਂ ਦੀ ਸਕਰੀਨਿੰਗ ਲਈ ਸਕੂਲ ਅਧਿਆਪਕਾਂ ਨੂੰ ਦਿੱਤੀ ਸਿਖਲਾਈ 

ਧਨੌਲਾ ਪੁਲਿਸ ਵੱਲੋਂ 15 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ

ਧਨੌਲਾ ਪੁਲਿਸ ਵੱਲੋਂ 15 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੀ- ਨੀਲ ਗਰਗ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੀ- ਨੀਲ ਗਰਗ

ਡਾ. ਬਲਜੀਤ ਕੌਰ ਵੱਲੋਂ ਬਾਲ ਵਿਆਹਾਂ ਦੇ ਮਾਮਲਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਕ ਸਹਿਯੋਗ ਦੀ ਕੀਤੀ ਅਪੀਲ

ਡਾ. ਬਲਜੀਤ ਕੌਰ ਵੱਲੋਂ ਬਾਲ ਵਿਆਹਾਂ ਦੇ ਮਾਮਲਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਕ ਸਹਿਯੋਗ ਦੀ ਕੀਤੀ ਅਪੀਲ

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਸ੍ਰੀ ਹਰਿਮੰਦਰ ਸਾਹਿਬ ਨੂੰ ਤੀਜੀ ਵਾਰ ਬੰਬ ਦੀ ਧਮਕੀ; ਸੁਰੱਖਿਆ ਵਧਾ ਦਿੱਤੀ ਗਈ

ਸ੍ਰੀ ਹਰਿਮੰਦਰ ਸਾਹਿਬ ਨੂੰ ਤੀਜੀ ਵਾਰ ਬੰਬ ਦੀ ਧਮਕੀ; ਸੁਰੱਖਿਆ ਵਧਾ ਦਿੱਤੀ ਗਈ

ਦੇਸ਼ ਭਗਤ ਯੂਨੀਵਰਸਿਟੀ ਅਤੇ ਪਾਵਾ ਵੱਲੋਂ ‘ਭੋਜਨ 'ਚ ਮਿਲਾਵਟ ਵਿਰੁੱਧ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ

ਦੇਸ਼ ਭਗਤ ਯੂਨੀਵਰਸਿਟੀ ਅਤੇ ਪਾਵਾ ਵੱਲੋਂ ‘ਭੋਜਨ 'ਚ ਮਿਲਾਵਟ ਵਿਰੁੱਧ ਜਾਗਰੂਕਤਾ’ ਵਿਸ਼ੇ ’ਤੇ ਸੈਮੀਨਾਰ

ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਇੱਕ ਨੌਜਵਾਨ ਨੂੰ 10 ਗ੍ਰਾਮ ਤੋਂ ਵੱਧ ਨਸ਼ੀਲੇ ਪਾਊਡਰ ਸਮੇਤ ਕੀਤਾ ਕਾਬੂ

ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਇੱਕ ਨੌਜਵਾਨ ਨੂੰ 10 ਗ੍ਰਾਮ ਤੋਂ ਵੱਧ ਨਸ਼ੀਲੇ ਪਾਊਡਰ ਸਮੇਤ ਕੀਤਾ ਕਾਬੂ

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕੀਤਾ; ਭਗਵਾਨਪੁਰੀਆ ਗੈਂਗ ਨਾਲ ਜੁੜੇ ਪੰਜ ਕਾਰਕੁਨ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕੀਤਾ; ਭਗਵਾਨਪੁਰੀਆ ਗੈਂਗ ਨਾਲ ਜੁੜੇ ਪੰਜ ਕਾਰਕੁਨ ਗ੍ਰਿਫ਼ਤਾਰ

Back Page 14