Tuesday, August 19, 2025  

ਪੰਜਾਬ

ਪੰਜਾਬ ਦੇ ਮੁਕਤਸਰ ਵਿੱਚ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕੇ ਵਿੱਚ ਪੰਜ ਮੌਤਾਂ

ਪੰਜਾਬ ਦੇ ਮੁਕਤਸਰ ਵਿੱਚ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਧਮਾਕੇ ਵਿੱਚ ਪੰਜ ਮੌਤਾਂ

ਪੁਲਿਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਇੱਕ ਪਿੰਡ ਦੇ ਬਾਹਰਵਾਰ ਸਥਿਤ ਇੱਕ ਦੋ ਮੰਜ਼ਿਲਾ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 34 ਜ਼ਖਮੀ ਹੋ ਗਏ।

ਜ਼ਿਆਦਾਤਰ ਪੀੜਤ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਪ੍ਰਵਾਸੀ ਸਨ।

ਸਿੰਘਵਾਲਾ ਪਿੰਡ ਵਿੱਚ ਤਰਸੇਮ ਸਿੰਘ, ਜੋ ਕਿ ਰਾਜ-ਸ਼ਾਸਿਤ 'ਆਪ' ਨਾਲ ਜੁੜਿਆ ਹੋਇਆ ਹੈ, ਦੀ ਮਾਲਕੀ ਵਾਲੀ ਫੈਕਟਰੀ ਧਮਾਕੇ ਦੀ ਤੀਬਰਤਾ ਕਾਰਨ ਮਲਬੇ ਵਿੱਚ ਬਦਲ ਗਈ, ਜਿਸ ਕਾਰਨ ਬਹੁਤ ਸਾਰੇ ਲੋਕ ਮਲਬੇ ਹੇਠ ਦੱਬ ਗਏ।

ਪੁਲਿਸ ਅਨੁਸਾਰ, ਧਮਾਕਾ ਅੱਧੀ ਰਾਤ ਨੂੰ ਹੋਇਆ। ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ, ਜਿਨ੍ਹਾਂ ਵਿੱਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਬਠਿੰਡਾ ਸ਼ਾਮਲ ਹਨ, ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ।

ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਾ ਖਤਮ ਕਰਨ ਦਾ ਕੀਤਾ ਤਹੱਈਆ - ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਾ ਖਤਮ ਕਰਨ ਦਾ ਕੀਤਾ ਤਹੱਈਆ - ਵਿਧਾਇਕ ਸ਼ੈਰੀ ਕਲਸੀ

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਾਨ ਵਿਧਾਇਕ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦਾ ਕੋਹੜ ਨੂੰ ਪੰਜਾਬ ਦੇ ਗਲੋਂ ਲਾਹੁਣ ਲਈ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਉਨਾਂ ਵਲੋਂ ਗਾਂਧੀ ਕੈਂਪ ਬਟਾਲਾ, ਲੱਲੀਆਂ ਵਾਲੀ ਗਲੀ ਤੇ ਪ੍ਰੇਮ ਨਗਰ ਬੋਹੜਾਂਵਾਲ ਵਿਖੇ ਵਾਰਡ ਵਾਸੀਆਂ, ਸਮਾਜ ਸੇਵੀਆਂ ਸਮੇਤ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਸਮੂਹਿਕ ਹਲਫ ਦਿਵਾਇਆ ਤੇ ਨਸ਼ਿਆਂ ਖਿਲਾਫ ਡਟਣ ਦਾ ਹੋਕਾ ਦਿੱਤਾ। ਇਨ੍ਹਾਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਸਾਬਕਾ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਮੱਦੇਨਜ਼ਰ ਨਸ਼ਿਆਂ ਦਾ ਛੇਵੇਂ ਦਰਿਆ ਲਗਿਆ, ਪਰ ਰਵਾਇਤੀ ਸਰਕਾਰਾਂ ਚੋਂ ਕਿਸੇ ਸਰਕਾਰ ਨੇ ਵੀ ਚਿੰਤਾ ਨਹੀਂ ਕੀਤੀ, ਜਿਸਦਾ ਸਭ ਤੋਂ ਮਾਰੂ ਅਸਰ ਪੰਜਾਬ ਨੂੰ ਝੱਲਣਾ ਪੈ ਰਿਹਾ ਹੈ।

ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਪੱਕੀ ਆਮਦਨ ਦਾ ਸਰੋਤ ਮੁਹੱਈਆ ਕਰਨਾ ਹੈ ਕਿਉਂਕਿ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ।

ਇੱਥੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ ਦਾ ਉਦੇਸ਼ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਪੈਦਾ ਕਰ ਕੇ ਉਨ੍ਹਾਂ ਨੂੰ ਸੂਬੇ ਦੇ ਵਿਕਾਸ ਅਤੇ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਕਿਸਾਨ ਦੀ ਜ਼ਮੀਨ ਜ਼ਬਰਦਸਤੀ ਐਕੁਆਇਰ ਨਹੀਂ ਕੀਤੀ ਜਾਵੇਗੀ ਅਤੇ ਸਿਰਫ਼ ਸਹਿਮਤੀ ਦੇਣ ਵਾਲੇ ਕਿਸਾਨ ਹੀ ਇਸ ਨੀਤੀ ਅਧੀਨ ਆਪਣੀ ਜ਼ਮੀਨ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੀਤੀ ਅਨੁਸਾਰ ਕਿਸਾਨਾਂ ਨੂੰ ਮੁਆਵਜ਼ੇ ਤੋਂ ਇਲਾਵਾ ਇਸ ਯੋਜਨਾ ਵਿੱਚ ਵਪਾਰਕ ਅਤੇ ਰਿਹਾਇਸ਼ੀ ਪਲਾਟ ਵੀ ਮਿਲਣਗੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੀ ਜਾਂਦੀ ਖੋਜ ਪਤ੍ਰਿਕਾ 'ਜਨਰਲ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ' ਦਾ ਵਿਸ਼ੇਸ਼ ਅੰਕ ਲੋਕ ਅਰਪਣ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੀ ਜਾਂਦੀ ਖੋਜ ਪਤ੍ਰਿਕਾ 'ਜਨਰਲ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ' ਦਾ ਵਿਸ਼ੇਸ਼ ਅੰਕ ਲੋਕ ਅਰਪਣ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਧਰਮ ਅਧਿਅਨ ਵਿਭਾਗ ਵਲੋਂ ਪ੍ਰਕਾਸ਼ਿਤ ਕੀਤੀ ਜਾਂਦੀ ਖੋਜ ਪਤ੍ਰਿਕਾ 'ਜਨਰਲ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ' ਦਾ ਵਿਸ਼ੇਸ਼ ਅੰਕ ਲੋਕ ਅਰਪਣ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੀ ਜਾਂਦੀ ਇਸ ਰੈਫਰੀਡ ਖੋਜ-ਪੱਤ੍ਰਿਕਾ ਦਾ ਮਨੋਰਥ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਮਿਆਰੀ ਖੋਜ ਨੂੰ ਉਤਸ਼ਾਹਿਤ ਕਰਨਾ ਹੈ। ਉਹਨਾਂ ਦੱਸਿਆ ਕਿ ਖੋਜ ਪਤ੍ਰਿਕਾ ਦਾ ਇਹ ਬਾਹਰਵਾਂ ਅੰਕ ਗੁਰਬਾਣੀ ਦੇ ਵੱਖ–ਵੱਖ ਪਹਿਲੂਆ ਨਾਲ ਸੰਬੰਧਿਤ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ ਨੇ ਦੱਸਿਆ ਕਿ ਇਸ ਅੰਕ ਵਿੱਚ ਗੁਰਬਾਣੀ ਦੀ ਭਾਸ਼ਾ, ਵਿਆਕਰਨ, ਲਿਪੀ, ਵਿਆਖਿਆਕਾਰੀ ਆਦਿ ਵਿਸ਼ਿਆਂ ਤੇ ਅੰਗਰੇਜ਼ੀ ਅਤੇ ਪੰਜਾਬੀ ਵਿਚ ਚੌਦਾਂ ਖੋਜ-ਭਰਪੂਰ ਪਰਚੇ ਸ਼ਾਮਲ ਕੀਤੇ ਗਏ ਹਨ। ਇਸ ਮੌਕੇ ਹਾਜ਼ਰ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਤੇਜਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਦੇ ਮੁਖੀ ਅਤੇ ਜਨਰਲ ਦੇ ਸੰਪਾਦਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਭਾਗ ਦਾ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਹਰਦੇਵ ਸਿੰਘ ਨੇ ਵਾਈਸ ਚਾਂਸਲਰ ਸਾਹਿਬ, ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਿਭਾਗ ਇਸ ਤਰ੍ਹਾਂ ਦੇ ਕਾਰਜਾਂ ਲਈ ਹਮੇਸ਼ਾ ਹੀ ਕਾਰਸ਼ੀਲ ਹੈ। ਖੋਜ ਪਤ੍ਰਿਕਾ ਦੇ ਸੰਪਾਦਕ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਖੋਜ ਪਤ੍ਰਿਕਾ ਦਾ ਅਗਲਾ ਅੰਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਿਭਿੰਨ ਪਰਿਪੇਖਾਂ ਉੱਪਰ ਆਧਾਰਿਤ ਹੋਵੇਗਾ। ਉਹਨਾਂ ਦੱਸਿਆ ਕਿ ਇਸ ਖੋਜ ਪਤ੍ਰਿਕਾ ਦੇ ਆਉਣ ਵਾਲੇ ਅੰਕ ਗੁਰਮਤ ਦਰਸ਼ਨ, ਵਿਆਖਿਆਕਾਰੀ, ਵਿਆਕਰਨ, ਭਾਸ਼ਾ ਆਦਿ ਵੱਖ-ਵੱਖ ਪੱਖਾਂ ਨੂੰ ਸਮਰਪਿਤ ਵਿਸ਼ੇਸ਼ ਅੰਕ ਹੋਣਗੇ। ਉਹਨਾਂ ਨੇ ਖੋਜ ਪੱਤ੍ਰਿਕਾ ਨੂੰ ਮਿਆਰੀ ਬਣਾਉਣ ਲਈ ਖੋਜ ਪਰਚੇ ਭੇਜਣ ਵਾਲੇ ਵਿਦਵਾਨਾ, ਰਿਵਿਊ ਕਮੇਟੀ ਅਤੇ ਸਲਾਹਕਾਰ ਬੋਰਡ ਦੇ ਮੈਂਬਰਾਂ ਦਾ ਧੰਨਵਾਦ ਕੀਤਾ।

ਨੌਜਵਾਨ ਨੇ ਨਹਿਰ ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਪਤਨੀ ਸਾਲੇ ਅਤੇ ਸਹੁਰੇ ਵਿਰੁੱਧ ਕੇਸ ਦਰਜ

ਨੌਜਵਾਨ ਨੇ ਨਹਿਰ ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਪਤਨੀ ਸਾਲੇ ਅਤੇ ਸਹੁਰੇ ਵਿਰੁੱਧ ਕੇਸ ਦਰਜ

ਪਿੰਡ ਜਮੀਤਗੜ੍ਹ ਦੇ 35 ਸਾਲਾ ਨੌਜਵਾਨ ਵੱਲੋਂ ਨਹਿਰ 'ਚ ਛਾਲ ਮਾਰ ਕੇ ਕੀਤੀ ਗਈ ਕਥਿਤ ਖੁਦਕਸ਼ੀ ਦੇ ਮਾਮਲੇ ਵਿੱਚ ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ,ਸਹੁਰੇ ਅਤੇ ਸਾਲੇ ਵਿਰੁੱਧ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਡੀਐਸਪੀ ਬੱਸੀ ਪਠਾਣਾ ਰਾਜ ਕੁਮਾਰ ਨੇ ਦੱਸਿਆ ਕਿ ਸਤਨਾਮ ਸਿੰਘ ਵਾਸੀ ਪਿੰਡ ਜਮੀਤਗੜ੍ਹ ਜੋ ਕਿ ਮੋਹਾਲੀ ਵਿਖੇ ਸਿਕਿਉਰਟੀ ਗਾਰਡ ਦਾ ਕੰਮ ਕਰਦਾ ਸੀ ਕੁਝ ਦਿਨਾਂ ਤੋਂ ਲਾਪਤਾ ਸੀ ਜਿਸ ਦੀ ਲਾਸ਼ ਭਾਖੜਾ ਨਹਿਰ ਵਿੱਚੋ ਬਰਾਮਦ ਹੋਈ ਹੈ। ਮ੍ਰਿਤਕ ਦੇ ਜੀਜੇ ਭਿੰਦਰ ਸਿੰਘ ਵਾਸੀ ਪਿੰਡ ਹਵਾਰਾ ਕਲਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸਦਾ ਸਾਲਾ ਸਤਨਾਮ ਸਿੰਘ ਪਿੰਡ ਰਤਨਗੜ੍ਹ (ਰੂਪਨਗਰ) ਦੀ ਹਰਪ੍ਰੀਤ ਕੌਰ ਨਾਲ ਵਿਆਹਿਆ ਹੋਇਆ ਸੀ ਜਿਸਦੇ ਦੋ ਬੱਚੇ ਵੀ ਹਨ। ਸਤਨਾਮ ਸਿੰਘ ਦੀ ਪਤਨੀ ਹਰਪ੍ਰੀਤ ਕੌਰ, ਸਹੁਰਾ ਜਸਵੀਰ ਸਿੰਘ ਅਤੇ ਸਾਲਾ ਗੋਰਖਾ ਮਿਲ ਕੇ ਉਸ ਨੂੰ ਕਾਫੀ ਸਮੇਂ ਤੋਂ ਇਸ ਗੱਲ ਲਈ ਪਰੇਸ਼ਾਨ ਕਰ ਰਹੇ ਸਨ ਕਿ ਤੂੰ ਆਪਣੇ ਮਾਂ ਬਾਪ ਦੇ ਨਾਲ ਨਹੀਂ ਰਹਿਣਾ ਤੂੰ ਉਹਨਾਂ ਤੋਂ ਅਲੱਗ ਹੋ ਜਾ। ਪਰ ਮਾਪਿਆਂ ਦੀ ਰੋਟੀ ਪਾਣੀ ਦਾ ਕੋਈ ਹੋਰ ਸਹਾਰਾ ਨਾ ਹੋਣ ਕਰਕੇ ਸਤਨਾਮ ਸਿੰਘ ਬੇਬਸ ਹੋ ਗਿਆ ਤੇ ਕਾਫੀ ਪਰੇਸ਼ਾਨ ਰਹਿਣ ਲੱਗ ਪਿਆ। ਜਿਸ ਨੂੰ ਉਕਤ ਵਿਅਕਤੀਆਂ ਵੱਲੋਂ ਬੀਤੇ ਦਿਨੀ ਫਿਰ ਧਮਕਾਇਆ ਗਿਆ ਜਿਹਨਾਂ ਤੋਂ ਤੰਗ ਆ ਕੇ ਸਤਨਾਮ ਸਿੰਘ ਨੇ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਜਿਸ ਦੀ ਲਾਸ਼ ਨਹਿਰ ਚੋਂ ਬਰਾਮਦ ਹੋ ਗਈ ਹੈ। ਭਿੰਦਰ ਸਿੰਘ ਦੇ ਬਿਆਨਾਂ ਤੇ ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਸਹੁਰੇ ਜਸਵੀਰ ਸਿੰਘ ਅਤੇ ਸਾਲੇ ਗੋਰਖਾ ਵਾਸੀਆਨ ਪਿੰਡ ਰਤਨਗੜ੍ਹ (ਰੂਪਨਗਰ)ਵਿਰੁੱਧ ਅ/ਧ 108,3(5) ਬੀ.ਐਨ.ਐਸ. ਤਹਿਤ ਮੁਕੱਦਮਾ ਦਰਜ ਕਰਕੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਨਸ਼ਾ ਮੁਕਤੀ ਯਾਤਰਾ ਅਧੀਨ ਵਿਧਾਇਕ ਲਖਬੀਰ ਸਿੰਘ ਰਾਏ ਨੇ ਵੱਖ ਵੱਖ ਪਿੰਡਾਂ ਦੇ ਨਾਗਰਿਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਚੁਕਾਈ ਸਹੁੰ

ਨਸ਼ਾ ਮੁਕਤੀ ਯਾਤਰਾ ਅਧੀਨ ਵਿਧਾਇਕ ਲਖਬੀਰ ਸਿੰਘ ਰਾਏ ਨੇ ਵੱਖ ਵੱਖ ਪਿੰਡਾਂ ਦੇ ਨਾਗਰਿਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਚੁਕਾਈ ਸਹੁੰ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਮਿਲ ਰਹੇ ਸਹਿਯੋਗ ਤੋਂ ਸਪਸ਼ਟ ਹੈ ਕਿ ਸੂਬੇ ਅੰਦਰ ਬਹੁਤੀ ਦੇਰ ਨਸ਼ੇ ਰਹਿਣ ਨਹੀਂ ਦਿੱਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਧੀਰਪੁਰ, ਰੰਧਾਵਾ, ਮੱਠੀ ਤੇ ਬੋਰਾਂ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ, ਪੰਚਾਇਤਾਂ ਤੇ ਨੌਜਵਾਨ ਕਲੱਬਾਂ ਦੇ ਮੈਂਬਰਾਂ ਨਾਲ ਮੀਟਿੰਗਾਂ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨੀ ਅੱਜ ਦੀ ਸਭ ਤੋਂ ਵੱਡੀ ਲੋੜ ਹੈ।ਵਿਧਾਇਕ ਰਾਏ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਖਾਤਮੇ ਲਈ ਕੋਈ ਠੋਸ ਉਪਰਾਲੇ ਨਹੀਂ ਕੀਤੇ ਸਗੋਂ ਕੁਝ ਸਿਆਸੀ ਆਗੂ ਹੀ ਨਸ਼ਿਆਂ ਦੇ ਸੌਦਾਗਰਾਂ ਦੀ ਪੁਸ਼ਤ ਪਨਾਹੀਂ ਕਰਦੇ ਰਹੇ। ਜਿਸ ਨਾਲ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਨੇ ਬੇਖੌਫ ਹੋ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਸੁੱਟ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦਾ ਇਤਿਹਾਸ ਗਵਾਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਸ ਦਲੇਰੀ ਨਾਲ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਫੈਸਲੇ ਕੀਤੇ ਹਨ ਉਹ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਨਹੀਂ ਕੀਤੇ।ਵਿਧਾਇਕ ਲਖਬੀਰ ਸਿੰਘ ਰਾਏ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਲੜੀ ਜਾ ਰਹੀ ਜੰਗ ਵਿੱਚ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਿਆਂ ਦੇ ਸੌਦਾਗਰਾਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾਉਣ ਵਾਲਿਆਂ ਨੂੰ ਜੇਲ੍ਹਾਂ ਅੰਦਰ ਡੱਕਿਆ ਜਾ ਸਕੇ।ਵਿਧਾਇਕ ਨੇ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਪ੍ਰਣ ਵੀ ਦਿਵਾਇਆ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫ਼ਤਹਿਗੜ੍ਹ ਸਾਹਿਬ ਤੋਂ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫ਼ਤਹਿਗੜ੍ਹ ਸਾਹਿਬ ਤੋਂ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੀ ਸ਼ੁਰੂਆਤ ਕੀਤੀ। ਵਰਨਣਯੋਗ ਹੈ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਦੇਸ਼ ਦੇ 700 ਜ਼ਿਲ੍ਹਿਆਂ ਵਿੱਚ ਅੱਜ ਤੋਂ ਸ਼ੁਰੂ ਹੋਇਆ ਹੈ ਜਿਸ ਤਹਿਤ ਖੇਤੀ ਮਾਹਰਾਂ ਦੀਆਂ 2000 ਤੋਂ ਵੱਧ ਟੀਮਾਂ ਵੱਲੋਂ ਦੇਸ਼ ਦੇ 1.5 ਕਰੋੜ ਕਿਸਾਨਾਂ ਨਾਲ ਸਿੱਧਾ ਰਾਬਤਾ ਕੀਤਾ ਜਾਵੇਗਾ।ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸੂਬੇ ਦੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਖੇਤੀ ਮਾਹਰਾਂ ਦੀਆਂ ਟੀਮਾਂ ਰੋਜ਼ਾਨਾ ਪਿੰਡਾਂ ਦੇ ਕਿਸਾਨਾਂ ਨੂੰ ਖੇਤੀਬਾੜੀ ਵਿੱਚ ਆਈਆਂ ਨਵੀਂਆਂ ਤਕਨੀਕਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਦੱਸਿਆ ਕਿ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪੰਜਾਬ ਦੇ 23 ਜਿਲ੍ਹਿਆਂ ਦੇ 12581 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ।

ਸੁਖਦੇਵ ਸਿੰਘ ਢੀਂਡਸਾ ਦੇ ਹੋਏ ਅਕਾਲ ਚਲਾਣੇ ਤੇ ਸਿਮਰਨਜੀਤ ਸਿੰਘ ਮਾਨ ਨੇ ਗਹਿਰੇ ਦੁੱਖ ਦਾ ਕੀਤਾ ਪ੍ਰਗਟਾਵਾ

ਸੁਖਦੇਵ ਸਿੰਘ ਢੀਂਡਸਾ ਦੇ ਹੋਏ ਅਕਾਲ ਚਲਾਣੇ ਤੇ ਸਿਮਰਨਜੀਤ ਸਿੰਘ ਮਾਨ ਨੇ ਗਹਿਰੇ ਦੁੱਖ ਦਾ ਕੀਤਾ ਪ੍ਰਗਟਾਵਾ

“ਸੰਗਰੂਰ ਜਿ਼ਲ੍ਹੇ ਨਾਲ ਸੰਬੰਧਤ ਸਿੱਖ ਸਿਆਸਤਦਾਨ, ਸਾਬਕਾ ਐਮ.ਪੀ ਅਤੇ ਪੰਜਾਬ ਦੇ ਰਹਿ ਚੁੱਕੇ ਵਜੀਰ ਸੁਖਦੇਵ ਸਿੰਘ ਢੀਂਡਸਾ ਦੇ ਹੋਏ ਅਕਾਲ ਚਲਾਣੇ ਉਤੇ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਢੀਂਡਸਾ ਪਰਿਵਾਰ, ਸੰਬੰਧੀਆਂ ਤੇ ਇਲਾਕਾ ਨਿਵਾਸੀਆ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਉਸ ਅਕਾਲ ਪੁਰਖ ਦੇ ਚਰਨਾਂ ਵਿਚ ਵਿਛੜੀ ਆਤਮਾ ਦੀ ਸ਼ਾਂਤੀ ਲਈ ਜਿਥੇ ਅਰਦਾਸ ਕੀਤੀ, ਉਥੇ ਸਭਨਾਂ ਨੂੰ ਭਾਣੇ ਵਿਚ ਵਿਚਰਣ ਦੀ ਸ਼ਕਤੀ ਬਖਸਣ ਦੀ ਅਰਜੋਈ ਕੀਤੀ ।” ਉਨ੍ਹਾਂ ਸੰਗਰੂਰ-ਬਰਨਾਲੇ ਜਿ਼ਲ੍ਹੇ ਨਾਲ ਸੰਬੰਧਤ ਆਪਣੇ ਪਾਰਟੀ ਅਹੁਦੇਦਾਰਾਂ ਨੂੰ ਆਉਣ ਵਾਲੇ ਕੱਲ੍ਹ ਮਿਤੀ 30 ਮਈ ਨੂੰ ਸੰਸਕਾਰ ਸਮੇ ਸਮੂਲੀਅਤ ਕਰਨ ਦੀ ਅਪੀਲ ਵੀ ਕੀਤੀ ।
ਡੀਬੀਯੂ ਵੱਲੋਂ ਲਗਾਏ ਮੈਗਾ ਨੌਕਰੀ ਮੇਲੇ 'ਚ ਨਾਮਵਰ ਕੰਪਨੀਆਂ ਵੱਲੋਂ 379 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਡੀਬੀਯੂ ਵੱਲੋਂ ਲਗਾਏ ਮੈਗਾ ਨੌਕਰੀ ਮੇਲੇ 'ਚ ਨਾਮਵਰ ਕੰਪਨੀਆਂ ਵੱਲੋਂ 379 ਵਿਦਿਆਰਥੀਆਂ ਨੂੰ ਮਿਲੀ ਨੌਕਰੀ

ਦੇਸ਼ ਭਗਤ ਯੂਨੀਵਰਸਿਟੀ ਨੇ ਜ਼ਿਲ੍ਹਾ ਰੁਜ਼ਗਾਰ ਬਿਊਰੋ, ਪਟਿਆਲਾ ਅਤੇ ਸਰਕਾਰੀ ਆਈਟੀਆਈ (ਨਾਭਾ ਰੋਡ), ਪਟਿਆਲਾ ਦੇ ਸਹਿਯੋਗ ਨਾਲ, ਸਰਕਾਰੀ ਆਈਟੀਆਈ ਪਟਿਆਲਾ ਕੈਂਪਸ ਵਿੱਚ ਆਪਣਾ 70ਵਾਂ ਮੈਗਾ ਨੌਕਰੀ ਮੇਲਾ ਸਫਲਤਾਪੂਰਵਕ ਲਗਾਇਆ। ਇਹ ਸਮਾਗਮ ਸ਼ਾਨਦਾਰ ਰਿਹਾ, ਜਿਸ ਵਿੱਚ 1,479 ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਦੀਆਂ 47 ਨਾਮਵਰ ਕੰਪਨੀਆਂ ਨੇ ਭਾਗ ਲਿਆ।ਇਸ ਮੌਕੇ ਸਵਰਾਜ ਮਹਿੰਦਰਾ, ਟੈਕ ਮਹਿੰਦਰਾ, ਫੈਡਰਲ ਮੋਗਲ, ਮਾਧਵ ਗਰੁੱਪ, ਮਿਟਸ ਹੈਲਥਕੇਅਰ ਅਤੇ ਹੋਰ ਬਹੁਤ ਸਾਰੇ ਪ੍ਰਸਿੱਧ ਬ੍ਰਾਂਡਾਂ ਵਰਗੇ ਚੋਟੀ ਦੇ ਉਦਯੋਗਪਤੀਆਂ ਨੇ ਮੇਲੇ ਵਿੱਚ ਸਰਗਰਮੀ ਨਾਲ ਹਿੱਸਾ ਲਿਆ, ਜਿਸ ਨਾਲ ਚਾਹਵਾਨ ਉਮੀਦਵਾਰਾਂ ਨੂੰ ਨੌਕਰੀ ਦੇ ਮੌਕੇ ਮਿਲੇ।

ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਸ.ਸ.ਸ.ਸ. ਸਕੂਲ ਸੰਗਤਪੁਰ ਸੋਢੀਆਂ ਦੇ ਵਿਦਿਆਰਥੀ ਵਿਧਾਇਕ ਰਾਏ ਵੱਲੋਂ ਸਨਮਾਨਿਤ 

ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਸ.ਸ.ਸ.ਸ. ਸਕੂਲ ਸੰਗਤਪੁਰ ਸੋਢੀਆਂ ਦੇ ਵਿਦਿਆਰਥੀ ਵਿਧਾਇਕ ਰਾਏ ਵੱਲੋਂ ਸਨਮਾਨਿਤ 

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਇਨਾਮ ਵੰਡ ਸਮਾਰੋਹ ਰੱਖਿਆ ਗਿਆ। ਜਿਸ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਅਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ ਨੂੰ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸਰਬਜੀਤ ਸਿੰਘ ਵੱਲੋਂ ਜਿੱਥੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ, ਉੱਥੇ ਹੀ ਸਕੂਲ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਸਰਕਾਰੀ ਸਕੂਲ ਕਿਸੇ ਪੱਖੋਂ ਵੀ ਘੱਟ ਨਹੀਂ ਹਨ।

ਸਨੌਰ ਵਿੱਚ ਮਿਲਿਆ ਜ਼ਿੰਦਾ ਮੋਰਟਾਰ ਬੰਬ, ਫੌਜ ਦੇ ਬੰਬ ਦਸਤੇ ਨੇ ਕੀਤਾ ਨਕਾਰਾ

ਸਨੌਰ ਵਿੱਚ ਮਿਲਿਆ ਜ਼ਿੰਦਾ ਮੋਰਟਾਰ ਬੰਬ, ਫੌਜ ਦੇ ਬੰਬ ਦਸਤੇ ਨੇ ਕੀਤਾ ਨਕਾਰਾ

12ਵੀਂ ਦੇ ਟੌਪਰਜ਼ ਨੇ ਡੀ.ਸੀ ਡਾ. ਸੋਨਾ ਥਿੰਦ ਨਾਲ ਬਿਤਾਇਆ ਪੂਰਾ ਦਿਨ

12ਵੀਂ ਦੇ ਟੌਪਰਜ਼ ਨੇ ਡੀ.ਸੀ ਡਾ. ਸੋਨਾ ਥਿੰਦ ਨਾਲ ਬਿਤਾਇਆ ਪੂਰਾ ਦਿਨ

ਪੰਜਾਬ ਪੁਲਿਸ ਔਰਤਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਦਿਓ

ਪੰਜਾਬ ਪੁਲਿਸ ਔਰਤਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਦਿਓ

ਸਾਈਬਰ ਕ੍ਰਾਈਮ ਐਸਐਚਓ ਦੀ ਗ੍ਰਿਫ਼ਤਾਰੀ ਆਮ ਲੋਕਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ – ਹਰਪਾਲ ਚੀਮਾ

ਸਾਈਬਰ ਕ੍ਰਾਈਮ ਐਸਐਚਓ ਦੀ ਗ੍ਰਿਫ਼ਤਾਰੀ ਆਮ ਲੋਕਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ – ਹਰਪਾਲ ਚੀਮਾ

ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ-ਮੁੱਖ ਮੰਤਰੀ

ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਨੇ ਕੀਤਾ ਐਲਾਨ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਧਾਰ -ਗੈਰੀ ਬਿੜਿੰਗ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਧਾਰ -ਗੈਰੀ ਬਿੜਿੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਇਆ ਪੰਜ ਰੋਜ਼ਾ ਫੈਕਲਟੀ ਵਿਕਾਸ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਇਆ ਪੰਜ ਰੋਜ਼ਾ ਫੈਕਲਟੀ ਵਿਕਾਸ ਪ੍ਰੋਗਰਾਮ

ਪਿੰਡ ਪਿੰਡ ਕੈਂਪ ਲਗਾ ਕੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਆਮ ਲੋਕਾਂ ਤੱਕ ਪਹੁੰਚਾਇਆ ਜਾ ਰਿਹੈ ਲਾਭ: ਦੀਦਾਰ ਸਿੰਘ ਭੱਟੀ

ਪਿੰਡ ਪਿੰਡ ਕੈਂਪ ਲਗਾ ਕੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਆਮ ਲੋਕਾਂ ਤੱਕ ਪਹੁੰਚਾਇਆ ਜਾ ਰਿਹੈ ਲਾਭ: ਦੀਦਾਰ ਸਿੰਘ ਭੱਟੀ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਤਿੰਨ ਹਾਊਸ ਸਰਜਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਤਿੰਨ ਹਾਊਸ ਸਰਜਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਤੇ ਸੀ.ਆਈ.ਐਸ.ਐਫ ਦੀ ਤਾਇਨਾਤੀ, ਸੂਬਿਆਂ ਦੇ ਅਧਿਕਾਰ ਖੇਤਰ ਵਿੱਚ ਸਿੱਧੀ ਦਖਲ ਅੰਦਾਜ਼ੀ : ਪ੍ਰੋ. ਚੰਦੂਮਾਜਰਾ

ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਤੇ ਸੀ.ਆਈ.ਐਸ.ਐਫ ਦੀ ਤਾਇਨਾਤੀ, ਸੂਬਿਆਂ ਦੇ ਅਧਿਕਾਰ ਖੇਤਰ ਵਿੱਚ ਸਿੱਧੀ ਦਖਲ ਅੰਦਾਜ਼ੀ : ਪ੍ਰੋ. ਚੰਦੂਮਾਜਰਾ

ਸਬਸਿਡੀ 'ਤੇ ਖੇਤੀ ਮਸ਼ੀਨਰੀ ਦੇਣ ਲਈ ਆਨਲਾਈਨ ਡਰਾਅ 28 ਮਈ ਨੂੰ ਕੱਢੇ ਜਾਣਗੇ : ਮੁੱਖ ਖੇਤੀਬਾੜੀ ਅਫ਼ਸਰ

ਸਬਸਿਡੀ 'ਤੇ ਖੇਤੀ ਮਸ਼ੀਨਰੀ ਦੇਣ ਲਈ ਆਨਲਾਈਨ ਡਰਾਅ 28 ਮਈ ਨੂੰ ਕੱਢੇ ਜਾਣਗੇ : ਮੁੱਖ ਖੇਤੀਬਾੜੀ ਅਫ਼ਸਰ

ਅੰਮ੍ਰਿਤਸਰ ਵਿੱਚ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ, ਅੱਤਵਾਦੀ ਸਬੰਧਾਂ ਦਾ ਸ਼ੱਕ

ਅੰਮ੍ਰਿਤਸਰ ਵਿੱਚ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ, ਅੱਤਵਾਦੀ ਸਬੰਧਾਂ ਦਾ ਸ਼ੱਕ

ਟਿਵਾਣਾ ਗਲੋਬਲ ਨਿਯੂਟ੍ਰੀਸ਼ਨ ਵੱਲੋਂ ਜਿਲਾ ਹਸਪਤਾਲ ਨੂੰ ਨਵੀਂ ਡਾਇਲਸਿਸ ਮਸ਼ੀਨ ਭੇਂਟ

ਟਿਵਾਣਾ ਗਲੋਬਲ ਨਿਯੂਟ੍ਰੀਸ਼ਨ ਵੱਲੋਂ ਜਿਲਾ ਹਸਪਤਾਲ ਨੂੰ ਨਵੀਂ ਡਾਇਲਸਿਸ ਮਸ਼ੀਨ ਭੇਂਟ

Back Page 16