Monday, August 18, 2025  

ਪੰਜਾਬ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮੌਕੇ 'ਤੇ ਦਾਖਲਾ ਪ੍ਰੋਗਰਾਮ ‘ਕਾਰਵਾਂ - 2025’ ਸ਼ੁਰੂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਮੌਕੇ 'ਤੇ ਦਾਖਲਾ ਪ੍ਰੋਗਰਾਮ ‘ਕਾਰਵਾਂ - 2025’ ਸ਼ੁਰੂ

ਦੇਸ਼ ਭਗਤ ਯੂਨੀਵਰਸਿਟੀ, ਇੱਕ ਨੈਕ ਏ+ ਮਾਨਤਾ ਪ੍ਰਾਪਤ ਬਹੁ-ਅਨੁਸ਼ਾਸਨੀ ਸੰਸਥਾ ਵੱਲੋਂ ਹੋਟਲ ਮਹਾਰਾਜਾ ਰੀਜੈਂਸੀ, ਆਰਤੀ ਚੌਕ, ਫਿਰੋਜ਼ਪੁਰ ਰੋਡ, ਲੁਧਿਆਣਾ ਵਿੱਚ ਆਪਣਾ ਮੌਕੇ 'ਤੇ ਦਾਖਲਾ ਪ੍ਰੋਗਰਾਮ (ਸਪਾਟ ਐਡਮਿਸ਼ਨ ਡਰਾਈਵ) - ‘ਕਾਰਵਾਂ 2025’ ਸਫਲਤਾਪੂਰਵਕ ਕਰਵਾਇਆ ਗਿਆ।ਇਸ ਪ੍ਰੋਗਰਾਮ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਦੇਸ਼ ਭਗਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਕਾਉਂਸਲਿੰਗ ਅਤੇ ਦਾਖਲਾ ਟੀਮ ਦੇ ਨਾਲ, ਹਾਜ਼ਰੀਨ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ, ਚਾਹਵਾਨ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਕਰੀਅਰ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੱਤੇ।
ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ।
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”

ਅੰਮ੍ਰਿਤਸਰ ਵਿੱਚ ਅਕਾਲੀ ਦਲ ਦੇ ਕੌਂਸਲਰ ਦੇ ਕਤਲ ਦੇ ਦੋਸ਼ ਵਿੱਚ ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਅਕਾਲੀ ਦਲ ਦੇ ਕੌਂਸਲਰ ਦੇ ਕਤਲ ਦੇ ਦੋਸ਼ ਵਿੱਚ ਚਾਰ ਗ੍ਰਿਫ਼ਤਾਰ

ਇੱਕ ਵੱਡੀ ਸਫਲਤਾ ਵਿੱਚ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਦੇ ਸਬੰਧ ਵਿੱਚ ਵਿਦੇਸ਼ੀ ਕਿਸ਼ਨ ਗੈਂਗ ਨਾਲ ਜੁੜੇ ਇੱਕ ਸੰਗਠਿਤ ਅਪਰਾਧ ਨੈੱਟਵਰਕ ਨੂੰ ਖਤਮ ਕਰਨ ਦਾ ਦਾਅਵਾ ਕੀਤਾ।

ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ X 'ਤੇ ਲਿਖਿਆ ਕਿ ਅੱਠ ਘੰਟਿਆਂ ਦੇ ਅੰਦਰ, ਚਾਰ ਗੈਂਗ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਨਾਲ ਜੰਡਿਆਲਾ ਗੁਰੂ ਦੇ ਨਗਰ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਕੇਸ ਦਾ ਤੇਜ਼ੀ ਨਾਲ ਹੱਲ ਹੋ ਗਿਆ।

ਡੀਜੀਪੀ ਨੇ ਕਿਹਾ ਕਿ ਫਤਿਹਪੁਰ ਨੇੜੇ ਪਿੱਛਾ ਕਰਨ ਦੌਰਾਨ, ਦੋਸ਼ੀ ਗੁਰਪ੍ਰੀਤ ਸਿੰਘ ਗੋਪੀ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕੀਤੀ। ਸਵੈ-ਰੱਖਿਆ ਵਿੱਚ, ਛੇਹਰਟਾ ਦੇ ਸਟੇਸ਼ਨ ਹਾਊਸ ਅਫਸਰ ਨੇ ਆਪਣੇ ਸਰਵਿਸ ਹਥਿਆਰ ਨਾਲ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਗੋਪੀ ਦੀ ਸੱਜੀ ਲੱਤ ਵਿੱਚ ਸੱਟ ਲੱਗ ਗਈ।

ਮੁਲਜ਼ਮ ਨੂੰ ਤੁਰੰਤ ਡਾਕਟਰੀ ਦੇਖਭਾਲ ਲਈ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਇਸ ਵੇਲੇ ਇਲਾਜ ਅਧੀਨ ਹੈ। ਇੱਕ ਗਲੋਕ 9mm ਪਿਸਤੌਲ ਬਰਾਮਦ ਕੀਤਾ ਗਿਆ ਹੈ।

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਜ਼ਰੀਏ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਸਕ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਸ਼ੁਭ ਦਿਨ ਨੂੰ ਮਨਾਉਣ ਦੀ ਅਪੀਲ ਕੀਤੀ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਮੰਦਰ ਦੇ ਸੁੱਕੇ ਪਏ ਸਰੋਵਰ ‘ਚ ਤਾਜ਼ਾ ਪਾਣੀ ਭਰਕੇ ਇਸਨੂੰ ਸੁਰਜੀਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ 'ਤੇ ਪੱਥਰ ਲਗਾਉਣਾ ਅਤੇ ਰਸਤਿਆਂ ਨੂੰ ਹੋਰ ਵਧੀਆ ਦਿੱਖ ਦੇਣਾ ਸ਼ਾਮਲ ਹੈ।

ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਇਸਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸਨੂੰ ਵਿਰਾਸਤੀ ਵਾਸਤੂਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲਾ ਗੇਟ, ਜੋ ਸ਼ਰਧਾਲੂਆਂ ਦੀ ਵਧੇਰੇ ਆਮਦ ਦੇ ਸਮੇਂ ਦੌਰਾਨ ਇੱਕ ਮੁੱਖ ਪਹੁੰਚ ਦੁਆਰ ਵਜੋਂ ਕੰਮ ਕਰਦਾ ਹੈ, ਨੂੰ ਦੁਬਾਰਾ ਖੋਲ੍ਹਣ ਅਤੇ ਇਸਦੇ ਨਵੀਨੀਕਰਨ ਦਾ ਪ੍ਰਸਤਾਵ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਮੰਦਰ ਪ੍ਰਵੇਸ਼ ਦੁਆਰਾਂ ਨੂੰ ਇੱਕੋ ਸਮੇਂ ਨਵੀਂ ਦਿੱਖ ਵਿੱਚ ਬਹਾਲ ਕੀਤਾ ਜਾਵੇਗਾ ਤਾਂ ਜੋ ਵਾਸਤੂਕਲਾ ਦੀ ਸਮਰੂਪਤਾ ਕਾਇਮ ਰੱਖਦਿਆਂ ਸ਼ਰਧਾਲੂਆਂ ਦੀ ਆਮਦ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅੰਮ੍ਰਿਤਧਾਰੀ ਵਿਦਿਆਰਥੀਆਂ ਦੇ ਪਹਿਲੇ ਬੈਚ ਨੇ ਮੁਫਤ ਸਿੱਖਿਆ ਸਕੀਮ ਤਹਿਤ ਪੂਰੀ ਕੀਤੀ ਪੜ੍ਹਾਈ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਅੰਮ੍ਰਿਤਧਾਰੀ ਵਿਦਿਆਰਥੀਆਂ ਦੇ ਪਹਿਲੇ ਬੈਚ ਨੇ ਮੁਫਤ ਸਿੱਖਿਆ ਸਕੀਮ ਤਹਿਤ ਪੂਰੀ ਕੀਤੀ ਪੜ੍ਹਾਈ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਮੁਫਤ ਸਿੱਖਿਆ ਸਕੀਮ ਤਹਿਤ ਪਹਿਲੇ ਬੈਚ ਵਿਚੋਂ ਪਾਸ ਹੋਣ ਵਾਲੀਆਂ ਅੰਮ੍ਰਿਤਧਾਰੀ ਲੜਕੀਆਂ ਦੇ ਸਨਮਾਨ ਲਈ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਵਾਈਸ–ਚਾਂਸਲਰ ਪ੍ਰੋਫੈਸਰ ਡਾ. ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਧਰਮ ਅਧਿਐਨ ਵਿਭਾਗ ਨੂੰ ਵਧਾਈ ਦਿੰਦਿਆਂ ਇਸ ਉਪਰਾਲੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ, ਸ੍ਰੀ ਅੰਮ੍ਰਿਤਸਰ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹਨਾਂ ਚੋਣਵੇਂ ਵਿਦਿਆਰਥੀਆਂ ਦੀ ਪੜ੍ਹਾਈ ਦੀ ਅਕਾਦਮਿਕ ਫੀਸ, ਰਿਹਾਇਸ਼ ਅਤੇ ਖਾਣੇ ਦਾ ਖਰਚ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲੇ ਬੈਚ ਨੇ ਨਾ ਸਿਰਫ ਸਫਲਤਾ ਪੂਰਵਕ ਆਪਣਾ ਅਧਿਐਨ ਪੂਰਾ ਕੀਤਾ ਹੈ, ਸਗੋਂ ਪੜ੍ਹਾਈ ਦੇ ਨਾਲ ਨਾਲ ਹੋਰ ਸਹਿ ਅਕਾਦਮਿਕ ਗਤੀਵਿਧੀਆਂ ਵਿੱਚ ਵੀ ਵੱਡੀਆਂ ਮੱਲਾਂ ਮਾਰਦਿਆਂ ਯੂਨੀਵਰਸਿਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਖਾਲਸਾ ਪੰਥ ਦਾ ਨਾਂ ਰੌਸ਼ਨ ਕੀਤਾ ਹੈ। ਜਿਕਰਯੋਗ ਹੈ ਕਿ ਇਸ ਸਕੀਮ ਤਹਿਤ ਯੋਗ ਵਿਦਿਆਰਥੀ ਯੂਨੀਵਰਸਿਟੀ ਦੇ ਕਿਸੇ ਵੀ ਪ੍ਰੋਗਰਾਮ ਦੀ ਮੁਫਤ ਪੜ੍ਹਾਈ ਕਰ ਸਕਦਾ ਹੈ। ਪਹਿਲੇ ਬੈਚ ਵਿਚੋਂ ਲਵਪ੍ਰੀਤ ਕੌਰ ਨੇ ਐਮ.ਐਸ.ਸੀ ਬੌਟਨੀ ਵਿੱਚੋਂ ਗੋਲਡ ਮੈਡਲ ਪ੍ਰਾਪਤ ਕੀਤਾ ਹੈ। ਦਿਲਜੀਤ ਕੌਰ ਨੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਗਤਕਾ ਮੁਕਾਬਲੇ ਵਿੱਚੋਂ ਗੋਲਡ ਮੈਡਲ ਹਾਸਲ ਕੀਤਾ ਹੈ। ਸਿਮਰਨਜੀਤ ਕੌਰ ਨੇ ਨੈਸ਼ਨਲ ਅਸਾਮ ਗਤਕਾ ਵਿੱਚ ਪਹਿਲਾ ਸਥਾਨ ਗੋਆ ਗਤਕਾ ਮੁਕਾਬਲੇ ਵਿੱਚ ਦੂਜਾ ਸਥਾਨ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੋਨ ਤਮਗਾ ਅਤੇ ਨਗਦ ਇਨਾਮ ਵੀਹ ਹਜਾਰ ਰੁਪਏ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗਤਕਾ ਮੁਕਾਬਲਿਆਂ ਵਿੱਚ ਨਗਦ ਨਾਮ ਸੱਤ ਹਜਾਰ ਰੁਪਏ/ਦੂਜਾ ਸਥਾਨ ਹਾਸਿਲ ਕੀਤਾ ਹੈ। ਕੁਲਵਿੰਦਰ ਕੌਰ ਨੇ ਪਟਿਆਲਾ ਵਿਖੇ ਹੋਏ ਕੌਮੀ ਦੁਮਾਲਾ ਮੁਕਾਬਲੇ ਵਿੱਚ ਪਹਿਲਾ ਸਥਾਨ, ਕਵਿਤਾ ਮੁਕਾਬਲੇ ਵਿੱਚ ਦੂਜਾ ਤੇ ਲੇਖ ਮੁਕਾਬਲੇ ਵਿੱਚ ਦੂਜਾ ਇਨਾਮ ਹਾਸਿਲ ਕੀਤਾ ਹੈ।

ਪੰਜਾਬ: ਪਟੜੀਆਂ 'ਤੇ ਲੋਹੇ ਦਾ ਮੰਜਾ ਮਿਲਣ ਤੋਂ ਬਾਅਦ ਸੁਚੇਤ ਰੇਲ ਚਾਲਕ ਨੇ ਵੱਡਾ ਹਾਦਸਾ ਹੋਣ ਤੋਂ ਬਚਾਇਆ; ਇੱਕ ਸ਼ੱਕੀ ਗ੍ਰਿਫ਼ਤਾਰ

ਪੰਜਾਬ: ਪਟੜੀਆਂ 'ਤੇ ਲੋਹੇ ਦਾ ਮੰਜਾ ਮਿਲਣ ਤੋਂ ਬਾਅਦ ਸੁਚੇਤ ਰੇਲ ਚਾਲਕ ਨੇ ਵੱਡਾ ਹਾਦਸਾ ਹੋਣ ਤੋਂ ਬਚਾਇਆ; ਇੱਕ ਸ਼ੱਕੀ ਗ੍ਰਿਫ਼ਤਾਰ

ਪੰਜਾਬ ਦੇ ਮਾਨਸਾ ਨੇੜੇ ਇੱਕ ਵੱਡਾ ਹਾਦਸਾ ਹੋਣ ਤੋਂ ਬਾਅਦ ਟਲ ਗਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਦਿੱਲੀ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਮੇਲ ਨੰਬਰ 12137 ਨੂੰ ਮਾਨਸਾ ਰੇਲਵੇ ਸਟੇਸ਼ਨ ਦੇ ਨੇੜੇ 245/01 ਕਿਲੋਮੀਟਰ ਦੇ ਨੇੜੇ ਰੋਕਣ ਲਈ ਮਜਬੂਰ ਕੀਤਾ ਗਿਆ।

ਅਧਿਕਾਰੀਆਂ ਦੇ ਅਨੁਸਾਰ, ਕਿਸੇ ਨੇ ਰਾਤ ਨੂੰ ਜਾਣਬੁੱਝ ਕੇ ਰੇਲਵੇ ਟਰੈਕ ਦੇ ਪਾਰ ਇੱਕ ਲੋਹੇ ਦਾ ਮੰਜਾ (ਚਾਰਪਾਈ) ਰੱਖਿਆ ਸੀ। ਰੇਲਗੱਡੀ ਦੇ ਲੋਕੋ ਪਾਇਲਟ ਦੀ ਚੌਕਸੀ ਅਤੇ ਤੇਜ਼ ਕਾਰਵਾਈ ਨੇ ਇੱਕ ਸੰਭਾਵੀ ਆਫ਼ਤ ਨੂੰ ਟਾਲ ਦਿੱਤਾ, ਕਿਉਂਕਿ ਰੇਲਗੱਡੀ ਨੂੰ ਸਮੇਂ ਸਿਰ ਰੋਕ ਦਿੱਤਾ ਗਿਆ।

ਰੇਲਗੱਡੀ ਦੇ ਉੱਪਰੋਂ ਲੰਘਣ ਤੋਂ ਪਹਿਲਾਂ ਹੀ ਇੱਕ ਮੰਜੇ ਕਾਰਨ ਰੁਕਾਵਟ ਦਾ ਪਤਾ ਲੱਗ ਗਿਆ। ਇਸ ਤਰ੍ਹਾਂ ਪਟੜੀ ਤੋਂ ਉਤਰਨ ਜਾਂ ਵੱਡੇ ਨੁਕਸਾਨ ਨੂੰ ਰੋਕਿਆ ਗਿਆ।

ਜ਼ਿਲ੍ਹਾ ਕਚਹਿਰੀਆਂ ਵਿਖੇ ਸਾਲ ਦੀ ਦੂਜੀ ਨੈਸ਼ਨਲ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ

ਜ਼ਿਲ੍ਹਾ ਕਚਹਿਰੀਆਂ ਵਿਖੇ ਸਾਲ ਦੀ ਦੂਜੀ ਨੈਸ਼ਨਲ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਰੁਣ ਗੁਪਤਾ, ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਅਸ਼ੋਕ ਕੁਮਾਰ ਚੌਹਾਨ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਜ਼ਿਲ੍ਹਾ ਕਚਹਿਰੀਆਂ, ਅਮਲੋਹ ਅਤੇ ਖਮਾਣੋ ਦੀਆਂ ਸਬ ਡਵੀਜ਼ਨ ਪੱਧਰ ਦੀਆਂ ਕਚਹਿਰੀਆਂ ਵਿੱਚ ਅੱਜ ਮਿਤੀ 24.05.2025 ਨੂੰ ਸਾਲ ਦੀ ਦੂਜੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨੈਸ਼ਨਲ ਲੋਕ ਅਦਾਲਤ ਦੇ 11 ਬੈਂਚਾਂ ਵੱਲ੍ਹੋਂ 10918 ਕੇਸਾਂ ਦੀ ਸੁਣਵਾਈ ਹੋਈ, ਜਿਨ੍ਹਾਂ ਵਿੱਚੋਂ 9896 ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਅਤੇ ਵਿੱਤੀ ਮਾਮਲਿਆਂ ਦੇ ਕੇਸਾਂ ਵਿੱਚ 14 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। 

ਮਾਤਾ ਗੁਜਰੀ ਕਾਲਜ ਵਿਖੇ ਪਲਾਸਟਿਕ ਰੋਕਥਾਮ ਮੁਹਿੰਮ ਦਾ ਆਗਾਜ਼

ਮਾਤਾ ਗੁਜਰੀ ਕਾਲਜ ਵਿਖੇ ਪਲਾਸਟਿਕ ਰੋਕਥਾਮ ਮੁਹਿੰਮ ਦਾ ਆਗਾਜ਼

ਮਾਤਾ ਗੁਜਰੀ ਕਾਲਜ ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਪਲਾਸਟਿਕ ਦੇ ਵੱਧਦੇ ਪ੍ਰਭਾਵ ਨੂੰ ਰੋਕਣ ਲਈ 22 ਮਈ ਤੋਂ 5 ਜੂਨ ਤੱਕ ਇੱਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਉਦਾਘਟਨੀ ਸਮਾਰੋਹ ਵਿੱਚ ਵਿਦਿਆਰਥੀਆਂ ਨੂੰ ਪਲਾਸਟਿਕ ਰੂਪੀ ਵੱਧਦੇ ਪ੍ਰਦੂਸ਼ਣ ਦੇ ਖਤਰੇ ਬਾਰੇ ਸੁਚੇਤ ਕਰਦਿਆਂ ਦੱਸਿਆ ਕਿ ਮਨੁੱਖ ਦਾ ਸਰੀਰ ਪੰਜ ਤੱਤਾਂ ਦਾ ਬਣਿਆ ਹੋਇਆ ਹੈ ਜੋ ਨਾਸ਼ਵਾਨ ਹੈ, ਪਰ ਮਨੁੱਖ ਵੱਲੋਂ ਬਣਾਏ ਗਏ ਪਲਾਸਟਿਕ ਅਤੇ ਕੱਚ ਨਾਸ਼ਵਾਨ ਨਹੀਂ ਹਨ ਅਤੇ ਹਰ ਸਾਲ ਧਰਤੀ 'ਤੇ ਇਨ੍ਹਾਂ ਦਾ ਪਹਾੜ ਰੂਪੀ ਕਚਰਾ ਇਕੱਠਾ ਹੁੰਦਾ ਜਾ ਰਿਹਾ ਹੈ ਜਿਸ ਦਾ ਮਨੁੱਖਾਂ, ਪੰਛੀਆਂ ਅਤੇ ਜਾਨਵਰਾਂ 'ਤੇ ਮਾਰੂ ਪ੍ਰਭਾਵ ਪੈ ਰਿਹਾ ਹੈ।

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਨੇ ਕਰਵਾਈ ਕੌਂਸਲਰਾਂ ਲਈ ਮਾਨਸਿਕ ਸਿਹਤ ਉੱਤੇ ਕੇਂਦਰਿਤ ਵਰਕਸ਼ਾਪ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਨੇ ਕਰਵਾਈ ਕੌਂਸਲਰਾਂ ਲਈ ਮਾਨਸਿਕ ਸਿਹਤ ਉੱਤੇ ਕੇਂਦਰਿਤ ਵਰਕਸ਼ਾਪ 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ, ਫਤਿਹਗੜ੍ਹ ਸਾਹਿਬ ਦੇ ਸਹਿਯੋਗ ਨਾਲ " ਕਾਉਂਸਲ ਦਾ ਕੌਂਸਲਰਸ" ਵਿਸ਼ੇ ਉੱਤੇ ਇੱਕ ਦਿਨਾ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਜ਼ਿਲ੍ਹੇ ਦੇ ਸਕੂਲੀ ਕੌਂਸਲਰਾਂ ਲਈ ਵਿਸ਼ੇਸ਼ ਤੌਰ 'ਤੇ "ਸਕੂਲਾਂ ਵਿੱਚ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨਾ" ਵਿਸੇ਼ ਹੇਠ ਕਰਵਾਈ ਗਈ।ਵਰਕਸ਼ਾਪ ਦਾ ਉਦੇਸ਼ ਸਕੂਲ ਕੌਂਸਲਰਾਂ ਨੂੰ ਮਾਨਸਿਕ ਸਿਹਤ ਸਬੰਧੀ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਲਈ ਸਹਾਇਕ ਵਾਤਾਵਰਣ ਬਣਾਉਣ ਲਈ ਉਨ੍ਹਾਂ ਦੀ ਸਮਰਥਾ ਵਿੱਚ ਵਾਧਾ ਕਰਨਾ ਸੀ।ਵਰਕਸ਼ਾਪ ਦੀ ਸ਼ੁਰੂਆਤ ਸਾਰੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਕੀਤੀ ਗਈ।

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 44 ਲੱਖ ਦੀ ਲਾਗਤ ਨਾਲ ਬਰਾਸ ਵਿਖੇ ਬਣੇਗਾ ਸਕੂਲ ਆਫ ਹੈਪੀਨੈਸ- ਵਿਧਾਇਕ ਲਖਬੀਰ ਸਿੰਘ ਰਾਏ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 44 ਲੱਖ ਦੀ ਲਾਗਤ ਨਾਲ ਬਰਾਸ ਵਿਖੇ ਬਣੇਗਾ ਸਕੂਲ ਆਫ ਹੈਪੀਨੈਸ- ਵਿਧਾਇਕ ਲਖਬੀਰ ਸਿੰਘ ਰਾਏ

ਪੰਜਾਬ ਕੈਬਨਿਟ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਵੇਚੀਆਂ ਗਈਆਂ ਜਾਇਦਾਦਾਂ ਦੀ ਅਦਾਇਗੀ ਨੂੰ ਸੁਚਾਰੂ ਬਣਾਇਆ

ਪੰਜਾਬ ਕੈਬਨਿਟ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਵੇਚੀਆਂ ਗਈਆਂ ਜਾਇਦਾਦਾਂ ਦੀ ਅਦਾਇਗੀ ਨੂੰ ਸੁਚਾਰੂ ਬਣਾਇਆ

ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਸਿਆਸਤਦਾਨ ਨੂੰ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ

ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਸਿਆਸਤਦਾਨ ਨੂੰ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ

'ਆਪ' ਆਗੂਆਂ ਨੇ ਲੋਕਾਂ ਨੂੰ ਨਸ਼ਾ ਨਾ ਕਰਨ ਅਤੇ ਤਸਕਰਾਂ ਦਾ ਬਾਈਕਾਟ ਕਰਨ ਦੀ ਚੁਕਾਈ ਸਹੁੰ, ਪਿੰਡ ਵਾਸੀਆਂ ਨੇ ਦਿੱਤਾ ਸਹਿਯੋਗ ਦਾ ਭਰੋਸਾ

'ਆਪ' ਆਗੂਆਂ ਨੇ ਲੋਕਾਂ ਨੂੰ ਨਸ਼ਾ ਨਾ ਕਰਨ ਅਤੇ ਤਸਕਰਾਂ ਦਾ ਬਾਈਕਾਟ ਕਰਨ ਦੀ ਚੁਕਾਈ ਸਹੁੰ, ਪਿੰਡ ਵਾਸੀਆਂ ਨੇ ਦਿੱਤਾ ਸਹਿਯੋਗ ਦਾ ਭਰੋਸਾ

ਦੀ ਸੌਂਢਾ ਬਹੁਮੰਤਵੀ ਖੇਤੀਬਾੜੀ ਸੇਵਾ ਸੁਸਾਇਟੀ ਦੇ ਨਵੇਂ ਚੁਣੇ ਮੈਂਬਰਾਂ ਦਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਨਮਾਨ

ਦੀ ਸੌਂਢਾ ਬਹੁਮੰਤਵੀ ਖੇਤੀਬਾੜੀ ਸੇਵਾ ਸੁਸਾਇਟੀ ਦੇ ਨਵੇਂ ਚੁਣੇ ਮੈਂਬਰਾਂ ਦਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਨਮਾਨ

ਨੌਜਵਾਨ ਨੂੰ ਭਾਖੜਾ ਨਹਿਰ 'ਚ ਸੁੱਟ ਕੇ ਕੀਤਾ ਕਤਲ,ਦੋ ਸਕੇ ਭਰਾ ਗ੍ਰਿਫਤਾਰ

ਨੌਜਵਾਨ ਨੂੰ ਭਾਖੜਾ ਨਹਿਰ 'ਚ ਸੁੱਟ ਕੇ ਕੀਤਾ ਕਤਲ,ਦੋ ਸਕੇ ਭਰਾ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਅਕਾਦਮਿਕ ਸੂਝ ਨੂੰ ਪੇਸ਼ੇਵਰ ਕਾਨੂੰਨੀ ਅਭਿਆਸ ਨਾਲ ਜੋੜਨ ਲਈ ਕਰਵਾਇਆ ਅਧਿਵਕਤਾ ਸੰਵਾਦ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਅਕਾਦਮਿਕ ਸੂਝ ਨੂੰ ਪੇਸ਼ੇਵਰ ਕਾਨੂੰਨੀ ਅਭਿਆਸ ਨਾਲ ਜੋੜਨ ਲਈ ਕਰਵਾਇਆ ਅਧਿਵਕਤਾ ਸੰਵਾਦ

ਸਿਹਤ ਵਿਭਾਗ ਨੇ

ਸਿਹਤ ਵਿਭਾਗ ਨੇ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਪੁਲਿਸ ਸਟੇਸ਼ਨਾਂ ਅੰਦਰ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ : ਡਾ. ਦਵਿੰਦਰਜੀਤ ਕੌਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਪ੍ਰੋ. ਐਸ.ਪੀ. ਸਿੰਘ ਓਬਰਾਏ ਨਾਲ ਰੂਬਰੂ ਅਤੇ ਸਨਮਾਨ ਸਮਾਗਮ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਪ੍ਰੋ. ਐਸ.ਪੀ. ਸਿੰਘ ਓਬਰਾਏ ਨਾਲ ਰੂਬਰੂ ਅਤੇ ਸਨਮਾਨ ਸਮਾਗਮ 

ਚਿੱਟੇ ਅਤੇ ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਬੂ

ਚਿੱਟੇ ਅਤੇ ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਬੂ

ਪੰਜਾਬ ਨੇ ਸ਼ਹਿਰੀ ਵਿਕਾਸ ਲਈ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ

ਪੰਜਾਬ ਨੇ ਸ਼ਹਿਰੀ ਵਿਕਾਸ ਲਈ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ

ਨੌਜਵਾਨਾਂ ਨੂੰ ਫੌਜ ਦੀ ਭਰਤੀ ਲਈ ਉਤਸ਼ਾਹਿਤ ਤੇ ਸਿਖਲਾਈ ਦੇਣ ਲਈ ਲੱਗ ਰਹੇ ਹਨ ਵਿਸੇਸ਼ ਕੈਂਪ

ਨੌਜਵਾਨਾਂ ਨੂੰ ਫੌਜ ਦੀ ਭਰਤੀ ਲਈ ਉਤਸ਼ਾਹਿਤ ਤੇ ਸਿਖਲਾਈ ਦੇਣ ਲਈ ਲੱਗ ਰਹੇ ਹਨ ਵਿਸੇਸ਼ ਕੈਂਪ

ਭਾਖੜਾ ਡੈਮ 'ਤੇ ਸੀਆਈਐਸਐਫ ਤਾਇਨਾਤ ਕਰਨ ਦੇ ਕੇਂਦਰ ਦੇ ਫੈਸਲੇ ਦਾ ਵਿਰੋਧ ਕਰਾਂਗੇ, ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ

ਭਾਖੜਾ ਡੈਮ 'ਤੇ ਸੀਆਈਐਸਐਫ ਤਾਇਨਾਤ ਕਰਨ ਦੇ ਕੇਂਦਰ ਦੇ ਫੈਸਲੇ ਦਾ ਵਿਰੋਧ ਕਰਾਂਗੇ, ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ

ਕੈਂਸਰ ਦੇ 1072 ਮਰੀਜਾਂ ਨੂੰ ਇਲਾਜ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਵਿੱਚੋਂ 11 ਕਰੋੜ ਤੋਂ ਵੱਧ ਦਾ ਦਿੱਤਾ ਲਾਭ-ਏ.ਡੀ.ਸੀ. ਹਰਪ੍ਰੀਤ ਸਿੰਘ

ਕੈਂਸਰ ਦੇ 1072 ਮਰੀਜਾਂ ਨੂੰ ਇਲਾਜ ਲਈ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਵਿੱਚੋਂ 11 ਕਰੋੜ ਤੋਂ ਵੱਧ ਦਾ ਦਿੱਤਾ ਲਾਭ-ਏ.ਡੀ.ਸੀ. ਹਰਪ੍ਰੀਤ ਸਿੰਘ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਆਬਕਾਰੀ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਸਖਤੀ ਨਾਲ ਰੋਕਣ ਦੇ ਆਦੇਸ਼

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਆਬਕਾਰੀ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਸਖਤੀ ਨਾਲ ਰੋਕਣ ਦੇ ਆਦੇਸ਼

Back Page 17