ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਚੱਲ ਰਹੀ ‘ਯੁੱਧ ਨਸ਼ਿਆ ਵਿਰੁੱਧ ਜੰਗ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ ਹੈ।
ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਦੇ ਨੈਟਵਰਕ ਨਾਲ ਜੁੜੀ ਹੋਈ ਹੈ।
ਖੇਪ ਬਰਾਮਦ ਕਰਨ ਵਾਲਾ ਮੁਲਜ਼ਮ ਸਾਹਿਲਪ੍ਰੀਤ ਸਿੰਘ ਉਰਫ਼ ਕਰਨ ਵਾਸੀ ਪਿੰਡ ਦੇਵੀ ਦਾਸਪੁਰਾ ਫਰਾਰ ਹੈ ਅਤੇ ਪੁਲੀਸ ਦੀਆਂ ਵੱਖ-ਵੱਖ ਟੀਮਾਂ ਉਸ ਦੀ ਗ੍ਰਿਫ਼ਤਾਰੀ ਲਈ ਸਰਗਰਮ ਹਨ।
ਡੀਜੀਪੀ ਨੇ ਕਿਹਾ ਕਿ ਤਸਕਰੀ ਦੇ ਨੈਟਵਰਕ ਵਿੱਚ ਪਿੱਛੇ ਅਤੇ ਅੱਗੇ ਦੋਵਾਂ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।