ਪੰਜਾਬ ਵਿੱਚ ਨਸ਼ਿਆਂ ਵਿਰੁੱਧ 'ਆਪ' ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਨਾਲ ਇੱਕ ਮਹੱਤਵਪੂਰਨ ਹੁਲਾਰਾ ਮਿਲਿਆ। ਇਸ ਮੁਹਿੰਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਲੰਗੜੋਆ ਤੋਂ ਹੋਈ, ਜਿਸਨੇ ਪੂਰੇ ਸੂਬੇ ਲਈ ਇੱਕ ਮਿਸਾਲ ਪੇਸ਼ ਕਰਦਿਆਂ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ।
ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਸਦ ਮੈਂਬਰ ਮਲਵਿੰਦਰ ਕੰਗ ਦੇ ਨਾਲ ਇਸ ਯਾਤਰਾ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕੀਤਾ। ਬੈਂਸ ਨੇ ਪੰਚਾਇਤ ਅਤੇ ਲੰਗੜੋਆ ਦੇ ਵਸਨੀਕਾਂ ਦਾ ਉਨ੍ਹਾਂ ਦੇ ਪਿੰਡ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਮਰਪਿਤ ਯਤਨਾਂ ਲਈ ਧੰਨਵਾਦ ਕੀਤਾ। ਉਨ੍ਹਾਂ ਇਸ ਗੱਲ 'ਤੇ ਚਾਨਣਾ ਪਾਇਆ ਕਿ ਸਰਕਾਰ, ਲੋਕਾਂ ਦੇ ਸਰਗਰਮ ਸਮਰਥਨ ਨਾਲ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ੍ਹ੍ਹ੍ਹ ਹੈ। ਮੰਤਰੀ ਬੈਂਸ ਨੇ ਕਿਹਾ ਕਿ 'ਨਸ਼ਾ ਮੁਕਤੀ ਯਾਤਰਾ' ਕੋਈ ਰਾਜਨੀਤਿਕ ਮੁਹਿੰਮ ਨਹੀਂ ਹੈ, ਸਗੋਂ ਇੱਕ ਸਮਾਜਿਕ ਕ੍ਰਾਂਤੀ ਹੈ ਜਿਸਦਾ ਉਦੇਸ਼ ਹਰ ਪੰਜਾਬੀ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕਜੁੱਟ ਕਰਨਾ ਹੈ।
ਬੈਂਸ ਨੇ ਕਿਹਾ ਕਿ ਇਹ ਪੰਜਾਬ ਲਈ ਇੱਕ ਇਤਿਹਾਸਕ ਲਹਿਰ ਹੈ। ਅੱਜ, ਲੰਗੜੋਆ ਇਕ ਉਮੀਦ ਦੀ ਨਵੀਂ ਕਿਰਨ ਵਜੋਂ ਉੱਭਰਿਆ ਹੈ, ਇਹ ਸਾਬਤ ਕਰਦਾ ਹੈ ਕਿ ਸਮੂਹਿਕ ਇੱਛਾ ਸ਼ਕਤੀ ਅਤੇ ਦ੍ਰਿੜ ਇਰਾਦੇ ਨਾਲ, ਕਿਸੇ ਵੀ ਚੁਣੌਤੀ ਦਾ ਸਾਹਮਣਾ ਕੀਤਾ ਜਾ ਸਕਦਾ ਹੈ। ਉਹ ਪਿੰਡ ਜੋ ਕਦੇ ਨਸ਼ਿਆਂ ਦੀ ਦੁਰਵਰਤੋਂ ਕਾਰਨ ਕਲੰਕਿਤ ਸਨ, ਹੁਣ ਇਸ ਵਿਰੁੱਧ ਲੜਾਈ ਦੀ ਅਗਵਾਈ ਕਰ ਰਹੇ ਹਨ। ਇਹ ਮੁਹਿੰਮ ਪੰਜਾਬ ਦੇ ਸਾਰੇ 13,000 ਪਿੰਡਾਂ ਤੱਕ ਪਹੁੰਚੇਗੀ ਅਤੇ ਇਹ ਯਕੀਨੀ ਬਣਾਵੇਗੀ ਕਿ ਹਰ ਪਿੰਡ ਨਸ਼ਿਆਂ ਵਿਰੁੱਧ ਇੱਕ ਕਿਲ੍ਹਾ ਬਣ ਸਕੇ।