ਆਮ ਆਦਮੀ ਪਾਰਟੀ (ਆਪ) ਦੇ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪੰਜਾਬ ਦੇ ਵਿਕਾਸ ਦੇ ਨਾਲ-ਨਾਲ ਸੂਬੇ ਦੀ ਅਮੀਰ ਧਾਰਮਿਕ ਵਿਰਾਸਤ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।