Sunday, August 17, 2025  

ਪੰਜਾਬ

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਵਰਲਡ ਯੂਨੀਵਰਸਿਟੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ 

ਵਿਦਿਆਰਥੀ ਸਾਹਿਤ ਸਭਾ, ਪੰਜਾਬੀ ਵਿਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵੱਲੋਂ ਖਾਲਸਾ ਸਾਜਨਾ ਨੂੰ ਸਮਰਪਤ ਵਿਦਿਆਰਥੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਡਾ. ਹਰਦੇਵ ਸਿੰਘ ਮੁਖੀ ਧਰਮ ਅਧਿਐਨ ਵਿਭਾਗ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਡਾ. ਸਿਕੰਦਰ ਸਿੰਘ ਮੁਖੀ ਪੰਜਾਬੀ ਵਿਭਾਗ ਨੇ ਵਿਦਿਆਰਥੀਆਂ ਦੇ ਪਰਚਿਆਂ ਦਾ ਮੁਲਾਂਕਣ ਕੀਤਾ। ਵਿਭਾਗ ਦੀ ਵਿਦਿਆਰਥਣ ਸਨਪ੍ਰੀਤ ਕੌਰ ਨੇ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਸ਼ਬਦ ਸਾਂਝੇ ਕੀਤੇ।

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ਪੰਜਾਬ ਪੁਲਿਸ ਨੇ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ

ISI-ਸਮਰਥਿਤ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਐਸਬੀਐਸ ਨਗਰ ਜ਼ਿਲ੍ਹੇ ਦੇ ਟਿੱਬਾ ਨੰਗਲ-ਕੁਲਾਰ ਰੋਡ ਦੇ ਨੇੜੇ ਜੰਗਲੀ ਖੇਤਰ ਵਿੱਚ ਇੱਕ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਕਾਰਵਾਈ ਵਿੱਚ ਅੱਤਵਾਦੀ ਹਾਰਡਵੇਅਰ ਦਾ ਜ਼ਖੀਰਾ ਬਰਾਮਦ ਕੀਤਾ, ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਮੰਗਲਵਾਰ ਨੂੰ ਕਿਹਾ।

ਬਰਾਮਦਗੀ ਵਿੱਚ ਦੋ ਰਾਕੇਟ-ਪ੍ਰੋਪੇਲਡ ਗ੍ਰਨੇਡ (RPG), ਦੋ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED), ਪੰਜ P-86 ਹੈਂਡ ਗ੍ਰਨੇਡ ਅਤੇ ਇੱਕ ਵਾਇਰਲੈੱਸ ਸੰਚਾਰ ਸੈੱਟ ਸ਼ਾਮਲ ਹੈ।

ਡੀਜੀਪੀ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪੰਜਾਬ ਵਿੱਚ ਸਲੀਪਰ ਸੈੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਪਾਕਿਸਤਾਨ ਦੇ ISI ਅਤੇ ਸਹਿਯੋਗੀ ਅੱਤਵਾਦੀ ਸੰਗਠਨਾਂ ਦੁਆਰਾ ਇੱਕ ਤਾਲਮੇਲ ਵਾਲੀ ਕਾਰਵਾਈ ਦਾ ਸੰਕੇਤ ਦਿੱਤਾ ਗਿਆ ਹੈ।

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ 185 ਬੱਚੇ ਕੀਤੇ ਵੈਕਸੀਨੇਟ : ਡਾ. ਦਵਿੰਦਰਜੀਤ ਕੌਰ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ, ਡਾ. ਹਿਤਿੰਦਰ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ "ਵਿਸ਼ਵ ਟੀਕਾਕਰਨ ਹਫਤਾ" ਨੂੰ ਸਮਰਪਿਤ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਗਿਆ ਜਿਸ ਤਹਿਤ 185 ਬੱਚਿਆਂ ਨੂੰ ਵੈਕਸੀਨੇਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਦੱਸਿਆ ਕਿ ਇਸ ਮੁਹਿੰਮ ਤਹਿਤ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆ ਨੂੰ (ਖਾਸ ਕਰਕੇ ਪੰਜਾਬ ਵਿੱਚ ਕੰਮ ਕਰਨ ਆਏ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ) ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸ਼ੇਸ਼ ਟੀਕਾਕਰਨ ਕੀਤਾ ਗਿਆ ਅਤੇ ਬਾਅਦ ਵਿੱਚ ਮੀਟਿੰਗ ਕਰਕੇ ਇਸ ਦੀ ਸਮੀਖਿਆ ਵੀ ਕੀਤੀ ਗਈ।

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਸੀ.ਐਮ ਦੀ ਯੋਗਸ਼ਾਲਾ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਯੋਗਾ ਸਿਖਲਾਈ ਸ਼ੁਰੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਛੁਡਾਊ ਕੇਂਦਰ ਵਿਖੇ ਜੇਰੇ ਇਲਾਜ ਵਿਅਕਤੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਲਈ ਸੀ.ਐਮ ਦੀ ਯੋਗਸ਼ਾਲਾ ਅਧੀਨ ਨਿਯਮਤ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ।ਇਹ ਜਾਣਕਾਰੀ ਦਿੰਦਿਆਂ ਸੀ.ਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਰਮਨਜੀਤ ਕੌਰ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਬ੍ਰਾਹਮਣ ਮਾਜਰਾ ਵਿਖੇ ਯੋਗਾ ਦੇ ਮਾਹਰ ਟ੍ਰੇਨਰਾਂ ਵੱਲੋਂ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਯੋਗਾ ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਹੋਵੇਗਾ ਨਸ਼ਾ ਮੁਕਤੀ ਯਾਤਰਾ ਦਾ ਆਗਾਜ਼ : ਡਾ. ਸੋਨਾ ਥਿੰਦ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 7 ਮਈ ਤੋਂ ਆਰੰਭ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਬਾਰੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਬੀਤੇ ਦਿਨੀ ਜਿਲ੍ਹਾ ਪੱਧਰੀ ਪ੍ਰੋਗਰਾਮ ਸੋਹਣ ਫਾਰਮ ਸਰਹਿੰਦ ਵਿਖੇ ਸਫਲਤਾ ਪੂਰਵਕ ਕਰਵਾਇਆ ਗਿਆ ਹੈ ਅਤੇ ਇਸ ਤੋਂ ਬਾਅਦ ਹੁਣ 7 ਮਈ ਤੋਂ ਰੋਜ਼ਾਨਾ ਦੇ ਅਧਾਰ ਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਵਿੱਚ ਜਾਗਰੁਕਤਾ ਸਮਾਗਮ ਕਰਵਾਏ ਜਾਣਗੇ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਮਾਈਕ੍ਰੋਸਾਫਟ ਸਕਿੱਲ ਬਿਲਡਿੰਗ ਬਾਰੇ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਵਿੱਚ ਮਾਈਕ੍ਰੋਸਾਫਟ ਸਕਿੱਲ ਬਿਲਡਿੰਗ ਬਾਰੇ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਦੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੇ ਸਹਿਯੋਗ ਨਾਲ, ਇੰਜੀਨੀਅਰਿੰਗ ਤਕਨਾਲੋਜੀ ਅਤੇ ਕੰਪਿਊਟਿੰਗ ਫੈਕਲਟੀ ਵੱਲੋਂ ਗੈਰ-ਅਧਿਆਪਨ ਸਟਾਫ ਲਈ ਇੱਕ ਮਾਈਕ੍ਰੋਸਾਫਟ ਸਕਿੱਲ ਬਿਲਡਿੰਗ ਵਰਕਸ਼ਾਪ ਸਫਲਤਾਪੂਰਵਕ ਕਾਰਵਾਈ ਗਈ।ਇਸ ਪਹਿਲਕਦਮੀ ਦਾ ਉਦੇਸ਼ ਭਾਗੀਦਾਰਾਂ ਨੂੰ ਮਾਈਕ੍ਰੋਸਾਫਟ ਆਫਿਸ ਟੂਲਸ ਜਿਵੇਂ ਕਿ ਵਰਡ, ਐਕਸਲ, ਪਾਵਰਪੁਆਇੰਟ ਅਤੇ ਟੀਮਸ ਵਿੱਚ ਵਿਹਾਰਕ ਹੁਨਰਾਂ ਨਾਲ ਲੈਸ ਕਰਕੇ ਡਿਜੀਟਲ ਕੁਸ਼ਲਤਾ ਨੂੰ ਵਧਾਉਣਾ ਹੈ।ਇਸ ਦੌਰਾਨ ਡਿਪਟੀ ਡਾਇਰੈਕਟਰ ਅਤੇ ਮੁੱਖ ਬੁਲਾਰੇ ਡਾ. ਖੁਸ਼ਬੂ ਬਾਂਸਲ ਨੇ ਪ੍ਰਸ਼ਾਸਕੀ ਅਤੇ ਸਹਾਇਕ ਭੂਮਿਕਾਵਾਂ ਵਿੱਚ ਡਿਜੀਟਲ ਸਾਖਰਤਾ ਦੀ ਵਧਦੀ ਮਹੱਤਤਾ ’ਤੇ ਜ਼ੋਰ ਦਿੱਤਾ। 

ਭਵਾਨੀਗੜ੍ਹ ਪੁਲਸ ਨੇ 15 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਔਰਤ ਨੂੰ ਕੀਤਾ ਕਾਬੂ

ਭਵਾਨੀਗੜ੍ਹ ਪੁਲਸ ਨੇ 15 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਔਰਤ ਨੂੰ ਕੀਤਾ ਕਾਬੂ

ਸਥਾਨਕ ਨਸ਼ਿਆਂ ਖਿਲਾਫ਼ ਮੁਹਿੰਮ ਤਹਿਤ ਭਵਾਨੀਗੜ੍ਹ ਪੁਲਸ ਨੇ 15 ਗਰਾਮ ਨਸ਼ੀਲੇ ਪਦਾਰਥ ਸਮੇਤ ਇਕ ਔਰਤ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ। ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਥਾਣਾ ਭਵਾਨੀਗੜ੍ਹ ਦੇ ਐੱਸ.ਐੱਚ.ਓ. ਗੁਰਨਾਮ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸੁਰੇਸ਼ ਕੁਮਾਰ ਆਪਣੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਜਦੋੰ ਇੱਥੇ ਨਾਭਾ ਕੈੰਚੀਆਂ ਫਲਾਈ ਓਵਰ ਦੇ ਹੇਠਾਂ ਮੌਜੂਦ ਸਨ ਤਾਂ ਪੁਲਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਸੁਨੀਤਾ ਰਾਣੀ ਵਾਸੀ ਖੇੜੀ ਗਿੱਲਾਂ ਹਾਲ ਅਬਾਦ ਭਵਾਨੀਗੜ੍ਹ ਕਥਿਤ ਰੂਪ ਵਿਚ ਨਸ਼ਾ ਵੇਚਣ ਦੀ ਆਦੀ ਹੈ ਜਿਸਦੇ ਘਰ ਰੇਡ ਕੀਤੀ ਜਾਵੇ ਤਾਂ ਉਹ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦੀ ਹੈ। ਐੱਸ.ਐੱਚ.ਓ. ਗੁਰਨਾਮ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਪੁਲਸ ਟੀਮ ਨੇ ਉਕਤ ਸੁਨੀਤਾ ਰਾਣੀ ਦੇ ਘਰ ਛਾਪਾਮਾਰੀ ਕੀਤੀ ਤਾਂ ਪੁਲਸ ਨੂੰ ਉਹ ਆਪਣੇ ਘਰ ਦੇ ਬਾਹਰ ਖੜੀ ਦਿਖਾਈ ਦਿੱਤੀ ਜਿਸਨੇ ਪੁਲਸ ਨੂੰ ਦੇਖ ਕੇ ਆਪਣੇ ਹੱਥ ਵਿਚ ਫੜੇ ਲਿਫਾਫੇ ਨੂੰ ਨੀਚੇ ਸੁੱਟ ਦਿੱਤਾ, ਲਿਫਾਫੇ ਨੂੰ ਚੈੱਕ ਕੀਤਾ ਤਾਂ ਪੁਲਸ ਨੂੰ ਉਸ ਵਿਚੋੰ 15 ਗਰਾਮ ਹੈਰੋਇਨ/ਚਿੱਟਾ ਬਰਾਮਦ ਹੋਇਆ। ਪੁਲਸ ਨੇ ਮਾਮਲੇ ’ਚ ਕਾਰਵਾਈ ਤਹਿਤ ਉਕਤ ਸੁਨੀਤਾ ਰਾਣੀ ਨੂੰ ਗ੍ਰਿਫ਼ਤਾਰ ਕਰਦਿਆਂ ਉਸਦੇ ਖਿਲਾਫ਼ ਐਨਡੀਪੀਐੱਸ ਐਕਟ ਅਧੀਨ ਥਾਣਾ ਭਵਾਨੀਗੜ੍ਹ ਵਿਖੇ ਕੇਸ ਦਰਜ ਕੀਤਾ।

ਦੇਸ਼ ਭਗਤ ਗਲੋਬਲ ਸਕੂਲ ਦੇ ਐਨਸੀਸੀ ਨੇਵੀ ਕੈਡਿਟਾਂ ਨੇ ਸਾਲਾਨਾ ਸਿਖਲਾਈ ਕੈਂਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਗਲੋਬਲ ਸਕੂਲ ਦੇ ਐਨਸੀਸੀ ਨੇਵੀ ਕੈਡਿਟਾਂ ਨੇ ਸਾਲਾਨਾ ਸਿਖਲਾਈ ਕੈਂਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਗਲੋਬਲ ਸਕੂਲ ਦੇ ਐਨਸੀਸੀ ਨੇਵੀ ਕੈਡਿਟਾਂ ਨੇ 18 ਅਪ੍ਰੈਲ ਤੋਂ 27 ਅਪ੍ਰੈਲ ਤੱਕ ਰੋਪੜ ਦੀ ਐਨਸੀਸੀ ਸਿਖਲਾਈ ਅਕੈਡਮੀ ਵਿੱਚ ਕਰਵਾਏ ਸਾਲਾਨਾ ਸਿਖਲਾਈ ਕੈਂਪ ਨੂੰ ਸਫਲਤਾਪੂਰਵਕ ਪੂਰਾ ਕੀਤਾ। ਇਹ ਕੈਂਪ 1 ਪੀਬੀ ਐਨਯੂ ਨਯਾ ਨੰਗਲ ਦੁਆਰਾ ਕਮਾਂਡਿੰਗ ਅਫਸਰ ਕੈਪਟਨ ਹਰਜੀਤ ਸਿੰਘ ਦਿਓਲ ਦੀ ਅਗਵਾਈ ਵਿੱਚ ਆਯੋਜਿਤ ਕੀਤਾ ਗਿਆ ।
ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਚੁੱਕੇ ਜਾ ਰਹੇ ਹਨ ਸਾਰਥਕ ਕਦਮ -ਵਿਧਾਇਕ ਲਖਬੀਰ ਸਿੰਘ ਰਾਏ

ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਚੁੱਕੇ ਜਾ ਰਹੇ ਹਨ ਸਾਰਥਕ ਕਦਮ -ਵਿਧਾਇਕ ਲਖਬੀਰ ਸਿੰਘ ਰਾਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬਹਾਦਰਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰੀਬ 11 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਪੰਜਾਬ ਵਿੱਚ ਛੇ ਵਪਾਰਕ ਸੰਸਥਾਵਾਂ ਦੇ ਤਿੰਨ ਮਾਲਕਾਂ ਨੂੰ GST ਚੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਵਿੱਚ ਛੇ ਵਪਾਰਕ ਸੰਸਥਾਵਾਂ ਦੇ ਤਿੰਨ ਮਾਲਕਾਂ ਨੂੰ GST ਚੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਦੇ ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ GST ਇੰਟੈਲੀਜੈਂਸ ਦੇ ਡਾਇਰੈਕਟੋਰੇਟ ਜਨਰਲ (DGGI) ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਪਾਇਆ ਹੈ ਕਿ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਵਿੱਚ ਸਥਿਤ ਛੇ ਵਪਾਰਕ ਸੰਸਥਾਵਾਂ 647.4 ਕਰੋੜ ਰੁਪਏ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਾਮਲ ਸਨ, ਜਿਸ ਕਾਰਨ 116.5 ਕਰੋੜ ਰੁਪਏ ਦੀ ਵਸਤੂ ਅਤੇ ਸੇਵਾ ਟੈਕਸ (GST) ਚੋਰੀ ਹੋਈ। ਛੇ ਵਪਾਰਕ ਸੰਸਥਾਵਾਂ ਦੇ ਤਿੰਨ ਮਾਲਕਾਂ ਨੂੰ GST ਚੋਰੀ ਦੇ ਦੋਸ਼ ਵਿੱਚ ਪੰਜਾਬ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਪਾਰਕ ਸੰਸਥਾਵਾਂ ਦੇ ਨਾਮ ਭਾਰਤ ਸਟੀਲ ਇੰਡਸਟਰੀ, ਰਾਮਜੀ ਕੌਨਕਾਸਟ, ਏ.ਕੇ.ਐਮ. ਅਲੌਏਜ਼, ਕੇ.ਟੀ.ਬੀ. ਅਲੌਏਜ਼, ਸ਼੍ਰੀ ਸਾਲਾਸਰ ਬਾਲਾਜੀ ਸਟੀਲ ਟਿਊਬਜ਼ ਅਤੇ ਸ਼੍ਰੀ ਸਾਲਾਸਰ ਸਟੀਲ ਟਿਊਬਜ਼ ਐਂਡ ਕੰਪਨੀ ਹਨ।

ਉਹ ਬਿਲਟਸ ਅਤੇ ਵਪਾਰਕ ਪਾਈਪਾਂ ਦਾ ਨਿਰਮਾਣ ਕਰ ਰਹੇ ਸਨ।

ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ DGGI ਦੁਆਰਾ ਕੀਤੀ ਗਈ ਜਾਂਚ ਵਿੱਚ ਇਹਨਾਂ ਸੰਸਥਾਵਾਂ ਦੇ ਵਿਰੁੱਧ ਦੋਸ਼ੀ ਸਬੂਤਾਂ ਦਾ ਪਤਾ ਲਗਾਇਆ ਗਿਆ ਅਤੇ ਜ਼ਬਤ ਕੀਤਾ ਗਿਆ।

ਨਸ਼ਾ ਰਹਿਣ ਨਹੀਂ ਦੇਣਾ; ਪਾਣੀ ਜਾਣ ਨਹੀਂ ਦੇਣਾ: ਤਰੁਨਪ੍ਰੀਤ ਸਿੰਘ ਸੌਂਦ

ਨਸ਼ਾ ਰਹਿਣ ਨਹੀਂ ਦੇਣਾ; ਪਾਣੀ ਜਾਣ ਨਹੀਂ ਦੇਣਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਪੱਤਰਕਾਰਾਂ ਨੂੰ ਦਿੱਤੀ ਗਈ ਅਧਕਾਰਿਤ ਰਿਪੋਰਟ ਮੀਟਿੰਗ ਤੀਜੀ ਵਾਰ ਮੁਲਤਵੀ - 8 ਮਈ ਨੂੰ ਨਿਗਮ ਸਾਹਮਣੇ ਧਰਨਾ

ਪੱਤਰਕਾਰਾਂ ਨੂੰ ਦਿੱਤੀ ਗਈ ਅਧਕਾਰਿਤ ਰਿਪੋਰਟ ਮੀਟਿੰਗ ਤੀਜੀ ਵਾਰ ਮੁਲਤਵੀ - 8 ਮਈ ਨੂੰ ਨਿਗਮ ਸਾਹਮਣੇ ਧਰਨਾ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 100 ਲੀਟਰ ਲਾਹੁਣ ਸਣੇ ਦੋਸ਼ੀ ਕਾਬੂ

ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 100 ਲੀਟਰ ਲਾਹੁਣ ਸਣੇ ਦੋਸ਼ੀ ਕਾਬੂ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵਿਲੇਜ ਡਿਫੈਂਸ ਕਮੇਟੀ ਦੀ 3 ਮਈ ਨੂੰ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਵਿਲੇਜ ਡਿਫੈਂਸ ਕਮੇਟੀ ਦੀ 3 ਮਈ ਨੂੰ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ 'ਤੇ ਪੁੱਜਦਾ ਕੀਤਾ-ਵਿਧਾਇਕ ਰਾਏ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ 'ਤੇ ਪੁੱਜਦਾ ਕੀਤਾ-ਵਿਧਾਇਕ ਰਾਏ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਲਰਨਿੰਗ ਮੈਨੇਜਮੈਂਟ ਸਿਸਟਮ ਲਈ ਕੁਆਲਿਟੀ ਈ-ਕੰਟੈਂਟ ਡਿਵੈਲਪਮੈਂਟ 'ਤੇ ਪੰਜ-ਰੋਜ਼ਾ ਵਰਕਸ਼ਾਪ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਲਰਨਿੰਗ ਮੈਨੇਜਮੈਂਟ ਸਿਸਟਮ ਲਈ ਕੁਆਲਿਟੀ ਈ-ਕੰਟੈਂਟ ਡਿਵੈਲਪਮੈਂਟ 'ਤੇ ਪੰਜ-ਰੋਜ਼ਾ ਵਰਕਸ਼ਾਪ

ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ; ਗੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ

ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ; ਗੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਗਈਆਂ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਬੀ.ਏ. ਭਾਗ ਤੀਸਰਾ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਬੀ.ਏ. ਭਾਗ ਤੀਸਰਾ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ 

ਸਬ ਲੈਫਟੀਨੈਂਟ ਚਮਨਪ੍ਰੀਤ ਕੌਰ ਦੀ ਐਨਸੀਸੀ ਕਮਿਸ਼ਨਿੰਗ ਸਫਲਤਾ ਦੇਸ਼ ਭਗਤ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ  

ਸਬ ਲੈਫਟੀਨੈਂਟ ਚਮਨਪ੍ਰੀਤ ਕੌਰ ਦੀ ਐਨਸੀਸੀ ਕਮਿਸ਼ਨਿੰਗ ਸਫਲਤਾ ਦੇਸ਼ ਭਗਤ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ  

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਡੇਂਗੂ ਵਿਰੋਧੀ ਮੁਹਿੰਮ ਦੀ ਕੀਤੀ ਸ਼ੁਰੂਆਤ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਡੇਂਗੂ ਵਿਰੋਧੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਦਾ ਫੈਸਲਾ

ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਸਰਬ ਪਾਰਟੀ ਮੀਟਿੰਗ ਵਿੱਚ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਦਾ ਫੈਸਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਸ਼ੁਰੂ ਹੋਈ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਇੱਕ ਹੋਰ ਵਜ਼ੀਫਾ ਸਕੀਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਸ਼ੁਰੂ ਹੋਈ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਇੱਕ ਹੋਰ ਵਜ਼ੀਫਾ ਸਕੀਮ

ਵਰਲਡ ਯੂਨੀਵਰਸਿਟੀ ਦੇ ਰਾਜਨੀਤਿਕ ਵਿਗਿਆਨ ਵਿਭਾਗ ਵੱਲੋਂ ਪੰਜਾਬ ਵਿਚ ਆਧੁਨਿਕ ਰਾਜਨੀਤਿਕ ਚੁਣੌਤੀਆਂ ਵਿਸ਼ੇ 'ਤੇ ਵਿਸ਼ੇਸ਼ ਲੈਕਚਰ 

ਵਰਲਡ ਯੂਨੀਵਰਸਿਟੀ ਦੇ ਰਾਜਨੀਤਿਕ ਵਿਗਿਆਨ ਵਿਭਾਗ ਵੱਲੋਂ ਪੰਜਾਬ ਵਿਚ ਆਧੁਨਿਕ ਰਾਜਨੀਤਿਕ ਚੁਣੌਤੀਆਂ ਵਿਸ਼ੇ 'ਤੇ ਵਿਸ਼ੇਸ਼ ਲੈਕਚਰ 

Back Page 22