Wednesday, May 14, 2025  

ਪੰਜਾਬ

'ਆਪ' ਕੌਂਸਲਰ ਪਦਮਜੀਤ ਮਹਿਤਾ ਬਹੁਮਤ ਨਾਲ ਬਠਿੰਡਾ ਨਗਰ ਨਿਗਮ ਦੇ ਮੇਅਰ ਚੁਣੇ ਗਏ

'ਆਪ' ਕੌਂਸਲਰ ਪਦਮਜੀਤ ਮਹਿਤਾ ਬਹੁਮਤ ਨਾਲ ਬਠਿੰਡਾ ਨਗਰ ਨਿਗਮ ਦੇ ਮੇਅਰ ਚੁਣੇ ਗਏ

ਪੰਜਾਬ ਦੀਆਂ ਪੰਜ ਨਗਰ ਨਿਗਮਾਂ 'ਤੇ ਕਬਜ਼ਾ ਕਰਨ ਤੋਂ ਬਾਅਦ ਅੱਜ ਬਠਿੰਡਾ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਨੇ ਆਪਣਾ ਮੇਅਰ ਬਣਾ ਲਿਆ ਹੈ।  ‘ਆਪ’ ਦੇ ਕੌਂਸਲਰ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ।

ਮੇਅਰ ਦੀ ਚੋਣ ਵਿੱਚ ਪਦਮਜੀਤ ਮਹਿਤਾ ਨੂੰ 33 ਵੋਟਾਂ ਮਿਲੀਆਂ, ਜਦੋਂ ਕਿ ਕਾਂਗਰਸੀ ਉਮੀਦਵਾਰ ਨੂੰ ਸਿਰਫ਼ 15 ਵੋਟਾਂ ਮਿਲੀਆਂ। ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਵਿੱਚ ਹਾਲ ਹੀ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਮਹਿਤਾ ਕਰੀਬ 850 ਵੋਟਾਂ ਨਾਲ ਜੇਤੂ ਰਹੇ ਸਨ।

ਆਮ ਆਦਮੀ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਸਮੇਤ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ।  ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਰਜਨੀਸ਼ ਦਹੀਆ, ਪਾਰਟੀ ਦੇ ਸਹਿ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ‘ਆਪ’ ਆਗੂ ਨੀਲ ਗਰਗ ਅਤੇ ਸ਼ਮਿੰਦਰ ਖਿੰਡਾ ਹਾਜ਼ਰ ਸਨ।

ਅਮਨ ਅਰੋੜਾ ਨੇ ਬਠਿੰਡਾ ਦੇ ਲੋਕਾਂ ਅਤੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨੂੰ ਨਵੇਂ ਮੇਅਰ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਕੌਂਸਲਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇੱਥੇ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ। ਅਰੋੜਾ ਨੇ ਕਿਹਾ ਕਿ ਕੌਂਸਲਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਆਪਣੇ ਸ਼ਹਿਰ ਦੇ ਵਿਕਾਸ ਅਤੇ ਸਥਾਨਕ ਸਮੱਸਿਆਵਾਂ ਦਾ ਜਲਦੀ ਹੱਲ ਲਈ ‘ਆਪ’ ਦਾ ਮੇਅਰ ਬਣਾਇਆ ਹੈ।

ਵਿਸ਼ਵ ਜਾਗ੍ਰਿਤੀ ਮਿਸ਼ਨ ਵੱਲੋਂ 9 ਫਰਵਰੀ ਨੂੰ ਲਗਾਇਆ ਜਾਵੇਗਾ 26ਵਾਂ ਮੁਫ਼ਤ ਮੈਡੀਕਲ ਕੈਂਪ 

ਵਿਸ਼ਵ ਜਾਗ੍ਰਿਤੀ ਮਿਸ਼ਨ ਵੱਲੋਂ 9 ਫਰਵਰੀ ਨੂੰ ਲਗਾਇਆ ਜਾਵੇਗਾ 26ਵਾਂ ਮੁਫ਼ਤ ਮੈਡੀਕਲ ਕੈਂਪ 

ਵਿਸ਼ਵ ਜਾਗ੍ਰਿਤੀ ਮਿਸ਼ਨ, ਸਰਹਿੰਦ ਦੇ ਮੈਂਬਰਾਂ ਦੀ ਇੱਕ ਮੀਟਿੰਗ ਅੱਜ ਸਰਹੰਦ ਵਿਖੇ ਹੋਈ।ਇਸ ਮੀਟਿੰਗ ਵਿਚ ਵਿਸ਼ਵ ਜਾਗਰਿਤੀ ਮਿਸ਼ਨ ਵੱਲੋਂ ਲਗਾਏ ਜਾ ਰਹੇ 26ਵੇਂ ਮੁਫਤ ਮੈਡੀਕਲ ਕੈਂਪ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੰਮੇ ਸਮੇਂ ਤੋਂ ਇਸ ਮਿਸ਼ਨ ਨਾਲ ਜੁੜੇ ਉੱਘੇ ਸਮਾਜ ਸੇਵੀ ਡਾ. ਹਿਤੇਂਦਰ ਸੂਰੀ ਨੇ ਦੱਸਿਆ ਕਿ ਇਹ ਕੈਂਪ 9 ਫਰਵਰੀ 2025 ਨੂੰ ਗੁਰੂ ਕ੍ਰਿਪਾ ਸੇਵਾ ਸੰਸਥਾਨ, ਸਿਨੇਮਾ ਰੋਡ, ਸਰਹਿੰਦ ਵਿਖੇ ਸਵੇਰੇ 10:00 ਵਜੇ ਤੋਂ ਸ਼ੁਰੂ ਹੋਵੇਗਾ। ਜਿਸ ਵਿੱਚ ਮਰੀਜ਼ਾਂ ਦੀ ਮੁਫਤ ਜਾਂਚ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਦੇ ਬਵਾਸੀਰ ਅਤੇ ਅੱਖਾਂ ਦੇ ਆਪਰੇਸ਼ਨ ਮੁਫਤ ਕੀਤੇ ਜਾਣਗੇ ਤੇ ਲੋੜਵੰਦਾਂ ਨੂੰ ਨਕਲੀ ਅੰਗ ਵੀ ਮੁਫ਼ਤ ਲਗਾਏ ਜਾਣਗੇ।ਮਿਸ਼ਨ ਦੇ ਪ੍ਰਧਾਨ ਅਸ਼ਵਨੀ ਗਰਗ ਨੇ ਦੱਸਿਆ ਕਿ ਵਿਸ਼ਵ ਜਾਗ੍ਰਿਤੀ ਮਿਸ਼ਨ, ਸਰਹਿੰਦ ਜੋ ਲਗਾਤਾਰ ਸਮਾਜ ਦੀ ਸੇਵਾ ਕਰਦਾ ਆ ਰਿਹਾ ਹੈ ਵੱਲੋਂ ਹੁਣ ਤੱਕ ਹਜ਼ਾਰਾਂ ਮਰੀਜ਼ਾਂ ਦੇ ਮੁਫਤ ਆਪਰੇਸ਼ਨ ਕਰਵਾਏ ਜਾ ਚੁੱਕੇ ਹਨ। ਇਹ ਮਿਸ਼ਨ ਉਹਨਾਂ ਲੋੜਵੰਦਾ ਨੂੰ ਮੈਡੀਕਲ ਸੇਵਾਵਾਂ ਮੁਹਈਆ ਕਰਵਾਉਣ ਲਈ ਪ੍ਰਤੀਬੱਧ ਹੈ ਜਿਨ੍ਹਾਂ ਦੀ ਵਿੱਤੀ ਕਾਰਨਾਂ ਕਰਕੇ ਸਿਹਤ ਸੇਵਾਵਾਂ ਤੱਕ ਪਹੁੰਚ ਨਹੀਂ ਹੈ। ਉਹਨਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ ਦੁਆਲੇ ਰਹਿੰਦੇ ਲੋੜਵੰਦ ਮਰੀਜ਼ਾਂ ਤੱਕ ਇਸ ਕੈਂਪ ਦੀ ਜਾਣਕਾਰੀ ਜ਼ਰੂਰ ਪਹੁੰਚਾਈ ਜਾਵੇ ਤਾਂ ਜੋ ਉਹ ਸਮਾਂ ਰਹਿੰਦੇ ਵਿਸ਼ਵ ਜਾਗਰਿਤੀ ਮਿਸ਼ਨ ਦੀਆਂ ਸੇਵਾਵਾਂ ਦਾ ਲਾਭ ਉਠਾ ਸਕਣ।

ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ 

ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ 

ਕੁਸ਼ਟ ਰੋਗ ਇਲਾਜ ਯੋਗ ਹੈ, ਮੁਢਲੇ ਪੱਧਰ ਤੇ ਪਛਾਣ ਕਰਕੇ ਇਸ ਦਾ ਇਲਾਜ ਸੌਖਾ ਤੇ ਸੰਭਵ ਹੈ ਅਤੇ ਇਸ ਨਾਲ ਹੋਣ ਵਾਲੀ ਅਪੰਗਤਾ ਤੋਂ ਵੀ ਬਚਿਆ ਜਾ ਸਕਦਾ ਹੈ' ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਜਿਲਾ ਹਸਪਤਾਲ ਤੋਂ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿੰਦਿਆਂ ਕੀਤਾ। ਕੁਸ਼ਟ ਰੋਗ ਸਬੰਧੀ ਜਾਣਕਾਰੀ ਨਾਲ ਭਰਪੂਰ ਤਖਤੀਆ, ਫਲੈਕਸਾਂ ਅਤੇ ਪ੍ਰਚਾਰ ਸਮਗਰੀ ਨਾਲ ਲੈਸ਼ ਇਹ ਰੈਲੀ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਜਿਲਾ ਹਸਪਤਾਲ ਵਿਖੇ ਆ ਕੇ ਸਮਾਪਤ ਹੋਈ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ "ਨੈਸ਼ਨਲ ਲੈਪਰੋਸੀ ਅਰੈਡੀਕੇਸ਼ਨ ਪ੍ਰੋਗਰਾਮ" ਤਹਿਤ ਕੁਸ਼ਟ ਰੋਗ ਦੇ ਖਾਤਮੇ ਲਈ ਚਲਾਏ ਜਾ ਰਹੇ "ਸਪਰਸ਼ ਲੈਪਰੋਸੀ ਜਾਗਰੂਕਤਾ ਪ੍ਰੋਗਰਾਮ" ਅਧੀਨ ਜਿਲੇ ਅੰਦਰ 13 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਵਿੱਡੀ ਗਈ ਹੈ, ਇਸ ਮੁਹਿੰਮ ਤਹਿਤ ਵਿਭਾਗ ਵੱਲੋਂ ਜਾਗਰੂਕਤਾ ਰੈਲੀਆਂ, ਨੁਕੜ ਮੀਟਿੰਗਾਂ ,ਅਤੇ ਇਸ਼ਤਿਹਾਰਾਂ ਰਾਹੀਂ ਆਮ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪ੍ਰਵਾਸੀ ਮਜ਼ਦੂਰਾਂ ਦੇ ਰਿਹਾਇਸ਼ੀ ਖੇਤਰਾਂ ਵਿੱਚ ਸਰਵੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਵੇ ਦੌਰਾਨ ਨਿਕਲੇ ਸੱਕੀ ਮਰੀਜ਼ਾਂ ਦੇ ਟੈਸਟ ਕੀਤੇ ਜਾਣਗੇ ਅਤੇ ਪਾਜੇਟਿਵ ਪਾਏ ਜਾਣ ਤੇ ਸਰਕਾਰ ਵੱਲੋਂ ਉਹਨਾਂ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਵੇਗਾ।ਜਿਲਾ ਲੈਪਰੋਸੀ ਅਫਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਜੇਕਰ ਚਮੜੀ ਤੇ ਤਾਂਬੇ ਰੰਗ ਦੇ ਸੁੰਨ ਧੱਬੇ, ਚਮੜੀ ਦਾ ਸੁੰਨਪਣ, ਨਸਾਂ ਦਾ ਮੋਟੀਆਂ ਤੇ ਸਖਤ ਹੋਣਾ ,ਚਮੜੀ ਤੇ ਠੰਡੇ ਗਰਮ ਦਾ ਪਤਾ ਨਾ ਲੱਗਣਾ ,ਨਾ ਠੀਕ ਹੋਣ ਵਾਲੇ ਜਖਮ ਹੋਣਾ ਆਦਿ ਕੁਸ਼ਟ ਰੋਗ ਦੇ ਲੱਛਣ ਹੁੰਦੇ ਹਨ। ਅਜਿਹਾ ਹੋਣ ਤੇ ਸਾਨੂੰ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਇਸ ਦਾ ਇਲਾਜ ਕਰਾਉਣਾ ਚਾਹੀਦਾ ਹੈ।ਇਸ ਮੌਕੇ ਤੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ,ਜਸਵਿੰਦਰ ਕੌਰ, ਮਾਨਵ ਸ਼ਾਹ, ਧਰਮ ਸਿੰਘ ,ਮਨਵੀਰ ਸਿੰਘ ,ਨਾਨ ਮੈਡੀਕਲ ਸੁਪਰਵਾਈਜ਼ਰ ਜਸਵਿੰਦਰ ਕੌਰ ਤੋਂ ਇਲਾਵਾ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਅਫਸਰ ਅਤੇ ਏਐਨਐਮ ਹਾਜਰ ਸਨ।

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ 'ਚ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ 'ਚ "ਬੁਨਿਆਦੀ ਬੌਧਿਕ ਸੰਪਦਾ ਅਧਿਕਾਰ" 'ਤੇ ਵਿਸ਼ੇਸ਼ ਲੈਕਚਰ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਵੱਲੋਂ, ਏਜੂਕੇਸ਼ਨ ਮੰਤਰਾਲਾ ਇਨੋਵੇਸ਼ਨ ਸੈੱਲ, ਦੇ ਇੰਪੈਕਟ ਲੈਕਚਰ ਸਕੀਮ ਅਧੀਨ "ਬੁਨਿਆਦੀ ਬੌਧਿਕ ਸੰਪਦਾ ਅਧਿਕਾਰ ਅਤੇ ਨਵੀਨਤਮ ਕਾਰੋਬਾਰੀਆਂ ਲਈ ਇਸਦੀ ਮਹੱਤਤਾ" ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ।ਇਸ ਸੈਮੀਨਾਰ ਵਿੱਚ ਮੁੱਖ ਵਿਦਵਾਨ ਇੰਜੀਨੀਅਰ ਅਮਰਦੇਵ ਸਿੰਘ (ਅਸਿਸਟੈਂਟ ਪ੍ਰੋਫੈਸਰ, ਡਿਪਾਰਟਮੈਂਟ ਆਫ ਏਂਟਰਪ੍ਰਿਨਿਉਰਸ਼ਿਪ ਡਿਵੈਲਪਮੈਂਟ ਐਂਡ ਇੰਡਸਟਰੀਅਲ ਕੋਆਰਡੀਨੇਸ਼ਨ, ਚੰਡੀਗੜ੍ਹ) ਨੇ ਵਿਦਿਆਰਥੀਆਂ ਨੂੰ ਬੌਧਿਕ ਸੰਪਦਾ ਅਧਿਕਾਰ ਦੇ ਵੱਖ-ਵੱਖ ਕਿਸਮਾਂ ਅਤੇ ਉਨ੍ਹਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਦਮੀ ਬਣਨ ਦੀ ਪ੍ਰੇਰਣਾ ਵੀ ਦਿੱਤੀ।ਸੈਮੀਨਾਰ ਦੀ ਸ਼ੁਰੂਆਤ ਡਾ. ਅਰਿਸ਼ੂ ਕੌਸ਼ਿਕ ਵੱਲੋਂ ਕੀਤੀ ਗਈ। ਡਾ. ਅਮਨਦੀਪ ਸਿੰਘ ਨੇ ਸਵਾਗਤੀ ਭਾਸ਼ਣ ਦਿੱਤਾ। ਇਸ ਮੌਕੇ 'ਤੇ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਬੌਧਿਕ ਸੰਪਦਾ ਅਧਿਕਾਰ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਅਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਦੇ ਭਵਿੱਖ ਲਈ ਲਾਭਦਾਇਕ ਹਨ।ਇਸ ਮੌਕੇ 'ਤੇ 50 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਇੰਜੀਨੀਅਰ ਅਮਰਦੇਵ ਸਿੰਘ ਨੇ ਵਿਦਿਆਰਥੀਆਂ ਦੀ ਭਾਗੀਦਾਰੀ ਅਤੇ ਉਨ੍ਹਾਂ ਦੇ ਉਤਸ਼ਾਹ ਦੀ ਵੀ ਖੂਬ ਪ੍ਰਸ਼ੰਸਾ ਕੀਤੀ। ਲੈਕਚਰ ਦੌਰਾਨ, ਉਨ੍ਹਾਂ ਨੇ ਇੱਕ ਵਿਸ਼ੇਸ਼ ਕਿੱਟ ਦੀ ਵਰਤੋਂ ਕੀਤੀ, ਜਿਸ ਵਿੱਚ ਕਈ ਆਈ.ਪੀ.ਆਰ. ਰਜਿਸਟਰਡ ਆਈਟਮਾਂ ਸ਼ਾਮਲ ਸਨ, ਤਾਂ ਜੋ ਬੌਧਿਕ ਸੰਪਦਾ ਅਧਿਕਾਰ ਦੀ ਸਮਝ ਪ੍ਰੈਕਟੀਕਲ ਢੰਗ ਨਾਲ ਵਿਦਿਆਰਥੀਆਂ ਨੂੰ ਦੱਸੀ ਜਾ ਸਕੇ। ਉਨ੍ਹਾਂ ਦਾ ਇਹ ਰੋਚਕ ਅਤੇ ਜਾਣਕਾਰੀ ਭਰਿਆ ਸੈਸ਼ਨ ਵਿਦਿਆਰਥੀਆਂ ਵੱਲੋਂ ਬਹੁਤ ਪ੍ਰਸ਼ੰਸਿਤ ਕੀਤਾ ਗਿਆ।ਸੈਸ਼ਨ ਦੇ ਅੰਤ 'ਤੇ ਡਾ. ਮਨਪ੍ਰੀਤ ਕੌਰ (ਆਈ.ਆਈ.ਸੀ.ਪ੍ਰਧਾਨ) ਨੇ ਵਿਦਵਾਨ ਦਾ ਅਤੇ ਏਜੂਕੇਸ਼ਨ ਮੰਤਰਾਲਾ, ਇਨੋਵੇਸ਼ਨ ਸੈੱਲ ਦਾ ਧੰਨਵਾਦ ਕੀਤਾ। ਕਾਲਜ ਇਨੋਵੇਸ਼ਨ ਕੌਂਸਲ ਦੀ ਟੀਮ ਨੇ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਉਂਦੇ ਰਹਿਣ ਦਾ ਵਿਸ਼ਵਾਸ ਦਵਾਇਆ ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫੋਟੋਗ੍ਰਾਫੀ ਕਲੱਬ ਵੱਲੋਂ ਰਾਸ਼ਟਰੀ ਸ਼ਹੀਦ ਦਿਵਸ 'ਤੇ ਪੋਸਟਰ ਪ੍ਰਦਰਸ਼ਨੀ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਫੋਟੋਗ੍ਰਾਫੀ ਕਲੱਬ ਵੱਲੋਂ ਰਾਸ਼ਟਰੀ ਸ਼ਹੀਦ ਦਿਵਸ 'ਤੇ ਪੋਸਟਰ ਪ੍ਰਦਰਸ਼ਨੀ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਫੋਟੋਗ੍ਰਾਫੀ ਕਲੱਬ ਨੇ ਭਾਰਤ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਇੱਕ ਪੋਸਟਰ ਪ੍ਰਦਰਸ਼ਨੀ ਦਾ ਆਯੋਜਨ ਕਰਕੇ ਰਾਸ਼ਟਰੀ ਸ਼ਹੀਦ ਦਿਵਸ ਮਨਾਇਆ। 2022 ਅਤੇ 2023 ਬੈਚਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀ ਗਈ, ਪ੍ਰਦਰਸ਼ਨੀ ਵਿੱਚ ਫੋਟੋਗ੍ਰਾਫੀ, ਸਕੈਚ ਅਤੇ ਡਿਜੀਟਲ ਆਰਟਵਰਕ ਰਾਹੀਂ ਰਾਸ਼ਟਰੀ ਨਾਇਕਾਂ ਦੇ ਸੰਘਰਸ਼ਾਂ ਅਤੇ ਯੋਗਦਾਨ ਨੂੰ ਉਜਾਗਰ ਕਰਨ ਵਾਲੇ ਰਚਨਾਤਮਕ ਪੋਸਟਰ ਪ੍ਰਦਰਸ਼ਿਤ ਕੀਤੇ ਗਏ। ਇਸ ਸਮਾਗਮ ਦਾ ਸੰਯੋਜਨ ਸਹਾਇਕ ਪ੍ਰੋਫੈਸਰ ਗੁਰਵਿੰਦਰ ਕੌਰ ਦੁਆਰਾ ਵਿਭਾਗ ਦੇ ਮੁਖੀ ਡਾ. ਹਰਨੀਤ ਬਿਲਿੰਗ ਦੀ ਨਿਗਰਾਨੀ ਹੇਠ ਕੀਤਾ ਗਿਆ ਸੀ, ਜਿਨ੍ਹਾਂ ਨੇ ਸ਼ਹੀਦਾਂ ਨੂੰ ਯਾਦ ਕਰਨ ਅਤੇ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਮਹੱਤਵਪੂਰਨ ਪਲਾਂ ਨੂੰ ਰਚਨਾਤਮਕ ਤੌਰ 'ਤੇ ਦਰਸਾਉਣ ਵਿੱਚ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਵਿਭਾਗ ਨੂੰ ਵਧਾਈ ਦਿੰਦੇ ਹੋਏ, ਪ੍ਰੋ. (ਡਾ.) ਪ੍ਰਿਤ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਇਤਿਹਾਸ ਨਾਲ ਜੁੜਨ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਿੱਚ ਅਜਿਹੀਆਂ ਪ੍ਰਦਰਸ਼ਨੀਆਂ ਦੀ ਭੂਮਿਕਾ 'ਤੇ ਚਾਨਣਾ ਪਾਇਆ।
 
 
ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ

ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ।

ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ.ਵੀ.ਐਸ.ਐਮ., ਵੀ.ਐਸ.ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਸ਼ਾਨਾਮੱਤਾ ਇਤਿਹਾਸ ਹੈ ਕਿ ਇਸ ਦੇ ਜਵਾਨਾਂ ਨੇ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਾਲੀਆ ਸਮੇਂ ਵਿੱਚ ਇਹ ਰੁਝਾਨ ਘਟਿਆ ਹੈ ਪਰ ਸੂਬਾ ਸਰਕਾਰ ਨੌਜਵਾਨਾਂ ਨੂੰ ਹਥਿਆਰਬੰਦ ਦਸਤਿਆਂ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਵਾਸਤੇ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਸੀ-ਪਾਈਟ ਸੈਂਟਰਾਂ ਵੱਲੋਂ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਹੋਣ ਦਾ ਵੀ ਮਾਣ ਹਾਸਲ ਹੈ ਅਤੇ ਪੰਜਾਬ ਦੇ ਲੋਕ ਆਪਣੀ ਹਿੰਮਤ ਅਤੇ ਉੱਦਮ ਦੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜਬਰ, ਜੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਾਹ ਦਿਖਾਇਆ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੀ ਪਾਕਿਸਤਾਨ ਨਾਲ 532 ਕਿਲੋਮੀਟਰ ਦੀ ਸਰਹੱਦ ਲੱਗਦੀ ਹੈ, ਜਿਸ ਕਾਰਨ ਹਥਿਆਰਬੰਦ ਬਲਾਂ ਦਾ ਸਹਿਯੋਗ ਜ਼ਰੂਰੀ ਹੈ।

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ

ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਅੱਜ ਇੱਥੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਅਸਰਦਾਰ ਪੁਲਿਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਦੇਸ਼ ਦੀਆਂ ਸਭ ਤੋਂ ਬਿਹਤਰੀਨ ਫੋਰਸਾਂ ਵਿੱਚੋਂ ਇਕ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਰੱਖਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਡੇ ਪੁਲਿਸ ਸੁਧਾਰ ਲਾਗੂ ਕਰੇਗੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਪੁਲਿਸ ਦੇ ਆਧੁਨਿਕੀਕਰਨ 'ਤੇ ਜ਼ੋਰ ਦਿੱਤਾ ਹੋਇਆ ਹੈ ਅਤੇ ਪੰਜਾਬ ਪੁਲਿਸ ਅੱਜ ਵਿਸ਼ਵ ਪੱਧਰੀ ਵਾਹਨਾਂ ਨਾਲ ਲੈਸ ਹੋ ਰਹੀ ਹੈ।

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਕੀਤੇ ਹਾਸਲ

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਕੀਤੇ ਹਾਸਲ

ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼ 2025 ਵਿੱਚ ਵੱਕਾਰੀ 'ਬੈਸਟ ਗ੍ਰੀਨ ਸਟੇਟ' ਅਤੇ 'ਬੈਸਟ ਗ੍ਰੀਨ ਡਿਸਟ੍ਰਿਕਟ' ਪੁਰਸਕਾਰ ਹਾਸਲ ਕੀਤਾ ਹੈ। ਇਹ ਪੁਰਸਕਾਰ ਪ੍ਰਸਿੱਧ ਵਾਤਾਵਰਣ ਵਿਗਿਆਨੀ ਸੋਨਮ ਵਾਂਗਚੁਕ ਅਤੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ ਦੀ ਮੁਖੀ ਸੁਨੀਤਾ ਨਰਾਇਣ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਦੇ ਕਾਰਜਕਾਰੀ ਡਾਇਰੈਕਟਰ ਇੰਜੀਨੀਅਰ ਪ੍ਰਿਤਪਾਲ ਸਿੰਘ ਅਤੇ ਜੁਆਇੰਟ ਡਾਇਰੈਕਟਰ ਡਾ. ਕੁਲਬੀਰ ਸਿੰਘ ਬਾਠ ਨੂੰ ਸੌਂਪੇ।

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਲੰਟੀਅਰਾਂ ਨੇ ਪਿੰਡ ਸੈਂਪਲਾ 'ਚ ਕੱਢੀ ਜਾਗਰੂਕਤਾ ਰੈਲੀ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਲੰਟੀਅਰਾਂ ਨੇ ਪਿੰਡ ਸੈਂਪਲਾ 'ਚ ਕੱਢੀ ਜਾਗਰੂਕਤਾ ਰੈਲੀ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੇ ਚੌਥੇ ਦਿਨ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਹੇਠ ਹੋਇਆ। ਪ੍ਰੋਗਰਾਮ ਅਫ਼ਸਰ ਡਾ. ਜਸਵੀਰ ਕੌਰ, ਡਾ. ਸਤਪਾਲ ਸਿੰਘ, ਸਹਾਇਕ ਪ੍ਰੋਗਰਾਮ ਅਫ਼ਸਰ ਡਾ. ਜਸਵੀਰ ਸਿੰਘ ਅਤੇ ਮਨਦੀਪ ਕੌਰ ਦੀ ਨਿਗਰਾਨੀ ਅਧੀਨ ਚੱਲ ਰਹੇ ਇਸ ਸੱਤ ਰੋਜ਼ਾ ਕੈਂਪ ਦੀ ਸ਼ੁਰੂਆਤ ਯੋਗਾ ਦੁਆਰਾ ਹੋਈ। ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਯੋਗ ਦੇ ਵੱਖ-ਵੱਖ ਆਸਣ ਕਰਵਾਏ। ਇਸ ਤੋਂ ਬਾਅਦ ਡਿਪਟੀ ਡਾਇਰੈਕਟਰ, ਯੁਵਕ ਸੇਵਾਵਾਂ, ਪੰਜਾਬ ਕੁਲਵਿੰਦਰ ਸਿੰਘ ਉਚੇਚੇ ਤੌਰ ਤੇ ਪੁੱਜੇ। ਉਹਨਾਂ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਡੰਬਲ, ਖੇਡ ਕਿਟਾਂ ਤੇ ਹੋਰ ਬਹੁਤ ਸਾਰੀ ਖੇਡ ਸਮੱਗਰੀ ਵੀ ਦਾਨ ਕੀਤੀ।ਉਹਨਾਂ ਨੇ ਕਿਹਾ ਕਿ ਐਨ.ਐਸ.ਐਸ. ਇੱਕ ਸਮੁੰਦਰ ਹੈ, ਇਹ ਵਿਦਿਆਰਥੀਆਂ ਤੇ ਨਿਰਭਰ ਕਰਦਾ ਹੈ ਕਿ ਉਹ ਕਿੰਨਾ ਕੁ ਡੁੰਘਾਈ ਵਿੱਚ ਜਾ ਕੇ ਇਸ ਵਿਚਲਾ ਖਜ਼ਾਨਾ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ ਉਹਨਾਂ ਤੋਂ ਬਾਅਦ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਵਕਤਾ ਹਰਸੁਖ ਇੰਦਰ ਸਿੰਘ ਬੱਬੀ ਬਾਦਲ ਨੇ ਸ਼ਿਰਕਤ ਕੀਤੀ। ਉਹਨਾਂ ਨੇ ਬੜੇ ਹੀ ਸੰਖੇਪ ਸ਼ਬਦਾਂ ਵਿੱਚ ਵਿਦਿਆਰਥੀਆਂ ਨਾਲ ਆਪਣੇ ਨਿੱਜੀ ਅਨੁਭਵ ਸਾਂਝੇ ਕੀਤੇ। ਉਹਨਾਂ ਨੇ ਕਿਹਾ ਕਿ ਐਨ.ਐਸ.ਐਸ. ਤੁਹਾਨੂੰ ਜ਼ਿੰਦਗੀ ਜਿਉਣ ਦਾ ਸਲੀਕਾ ਸਿਖਾਉਂਦਾ ਹੈ। ਇਸ ਦੇ ਨਾਲ ਹੀ ਉਹਨਾਂ ਇਹ ਵਿਸ਼ਵਾਸ ਦਵਾਇਆ ਕੀ ਉਹ ਕਾਲਜ ਦੀ ਰੈਨੋਵੇਸ਼ਨ ਕਰਵਾਉਣਗੇ ਅਤੇ ਨਾਲ ਹੀ ਕਾਲਜ ਦਾ ਖੇਡ ਗਰਾਊਂਡ ਵੀ ਪੂਰੀ ਤਰਾਂ ਤਿਆਰ ਕਰਵਾਉਣਗੇ। ਕਾਲਜ ਪ੍ਰਿੰਸੀਪਲ ਡਾ.ਵਨੀਤਾ ਗਰਗ ਨੇ ਉਹਨਾਂ ਦਾ ਇਸ ਗੱਲ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਹਨਾਂ ਦੇ ਨਾਲ ਆਪ ਦੇ ਨੌਜਵਾਨ ਆਗੂ ਅਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਬਿਕਰਮਜੀਤ ਸਿੰਘ ਵੀ ਆਏ ਜੋ ਹਰ ਸਮੇਂ ਕਾਲਜ ਦੀ ਬਿਹਤਰੀ ਲਈ ਕੰਮ ਕਰਦੇ ਹਨ। ਡਾ.ਜਸਬੀਰ ਸਿੰਘ ਨੇ ਦੋਨਾਂ ਹੀ ਬੁਲਾਰਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਮੰਚ ਸੰਚਾਲਨ ਦੀ ਜਿੰਮੇਵਾਰੀ ਡਾ.ਦਵਿੰਦਰ ਸਿੰਘ ਨੇ ਨਿਭਾਈ। ਇਸ ਕੈਂਪ ਦੇ ਅਗਲੇ ਸੈਸ਼ਨ ਵਿੱਚ ਕਾਲਜ ਵੱਲੋਂ ਗੋਦ ਲਏ ਗਏ ਪਿੰਡ ਸੈਂਪਲਾਂ ਵਿਖੇ ਨਸ਼ਿਆਂ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਬੱਬੀ ਬਾਦਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪਿੰਡ ਸੈਂਪਲਾ ਵਿਖੇ ਸਰਪੰਚ ਅਮਨਪ੍ਰੀਤ ਸਿੰਘ ਨੇ ਐਨ. ਐਸ. ਐਸ. ਦੀ ਸਮੁੱਚੀ ਟੀਮ ਅਤੇ ਵਲੰਟੀਅਰਜ਼ ਦਾ ਬਹੁਤ ਹੀ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉੱਥੇ ਵਿਦਿਆਰਥੀਆਂ ਵੱਲੋਂ ਪੌਦੇ ਲਗਾਏ ਗਏ ਅਤੇ ਟੈਂਕੀ ਦੀ ਸਫਾਈ ਕੀਤੀ ਗਈ। ਲੋਕਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਗਿਆ। ਸਰਪੰਚ ਅਮਨਪ੍ਰੀਤ ਸਿੰਘ ਨੇ ਐਨ.ਐਸ.ਐਸ.ਟੀਮ ਨੂੰ ਵਿਸ਼ਵਾਸ ਦਵਾਇਆ ਕਿ ਉਹ ਕਾਲਜ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।ਇਸ ਮੌਕੇ ਸਮੁੱਚੀ ਟੀਮ ਨੇ ਓਹਨਾਂ ਦਾ ਧੰਨਵਾਦ ਕੀਤਾ ।

ਦੇਸ਼ ਭਗਤ ਗਲੋਬਲ ਸਕੂਲ ਨੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਦੇਸ਼ ਭਗਤ ਗਲੋਬਲ ਸਕੂਲ ਨੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਦੇਸ਼ ਭਗਤ ਗਲੋਬਲ ਸਕੂਲ (ਡੀਬੀਜੀਐਸ) ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ, ਦੇਵੀ ਸਰਸਵਤੀ ਨੂੰ ਸਮਰਪਿਤ ਇਹ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਇਸ ਦੌਰਾਨ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ ਜਿੱਥੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੇਵੀ ਸਰਸਵਤੀ ਨੂੰ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਤੋਂ ਬੁੱਧੀ ਅਤੇ ਬ੍ਰਹਮ ਅਸ਼ੀਰਵਾਦ ਦੀ ਮੰਗ ਕੀਤੀ।
ਇਸ ਮੌਕੇ ਨੂੰ ਹੋਰ ਵੀ ਯਾਦਗਾਰ ਬਣਾਉਣ ਲਈ, ਵਿਦਿਆਰਥੀਆਂ ਨੇ ਬਸੰਤ-ਥੀਮ ਵਾਲੀਆਂ ਸੁੰਦਰ ਸ਼ਿਲਪਕਾਰੀ ਬਣਾ ਕੇ ਆਪਣੀ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਰੰਗੀਨ ਕਾਗਜ਼ ਦੀਆਂ ਪਤੰਗਾਂ ਵੀ ਸ਼ਾਮਲ ਸਨ। 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਇੱਕ ਰੋਮਾਂਚਕ ਪਤੰਗ ਉਡਾਉਣ ਵਾਲੀ ਗਤੀਵਿਧੀ ਦਾ ਆਨੰਦ ਮਾਣਿਆ, ਜਿਸ ਨੇ ਦਿਨ ਦੇ ਉਤਸ਼ਾਹ ਨੂੰ ਹੋਰ ਵਧਾ ਦਿੱਤਾ।ਇਸ ਮੌਕੇ ਸਕੂਲ ਦੇ ਚੇਅਰਮੈਨ, ਡਾ. ਜ਼ੋਰਾ ਸਿੰਘ, ਜਨਰਲ ਸਕੱਤਰ ਡਾ. ਤਜਿੰਦਰ ਕੌਰ ਅਤੇ ਸਕੂਲ ਪ੍ਰਿੰਸੀਪਲ ਇੰਦੂ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਸਿੱਖਿਆ ਦੀ ਮਹੱਤਤਾ ਅਤੇ ਨੌਜਵਾਨ ਮਨਾਂ ਨੂੰ ਇੱਕ ਉੱਜਵਲ ਭਵਿੱਖ ਵੱਲ ਢਾਲਣ ਵਿੱਚ ਦੇਵੀ ਸਰਸਵਤੀ ਦੇ ਆਸ਼ੀਰਵਾਦ ’ਤੇ ਜ਼ੋਰ ਦਿੱਤਾ।
ਵਧੀਕ ਮੁੱਖ ਸਕੱਤਰ ਵਲੋ ਲੁਧਿਆਣਾ ਪੂਰਬੀ ਤਹਿਸੀਲ ਅਚਨਚੇਤ ਦੌਰਾ, ਸੀ.ਸੀ.ਟੀ.ਵੀ. ਦੀ ਵੀ ਕੀਤੀ ਜਾਂਚ ਕੀ

ਵਧੀਕ ਮੁੱਖ ਸਕੱਤਰ ਵਲੋ ਲੁਧਿਆਣਾ ਪੂਰਬੀ ਤਹਿਸੀਲ ਅਚਨਚੇਤ ਦੌਰਾ, ਸੀ.ਸੀ.ਟੀ.ਵੀ. ਦੀ ਵੀ ਕੀਤੀ ਜਾਂਚ ਕੀ

ਪੰਜਾਬ ਦੀ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਨੂੰ ਨਜ਼ਰਅੰਦਾਜ਼ ਕੀਤਾ ਗਿਆ: ਵਿੱਤ ਮੰਤਰੀ ਚੀਮਾ

ਪੰਜਾਬ ਦੀ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਮੰਗ ਨੂੰ ਨਜ਼ਰਅੰਦਾਜ਼ ਕੀਤਾ ਗਿਆ: ਵਿੱਤ ਮੰਤਰੀ ਚੀਮਾ

ਆਮ ਆਦਮੀ ਪਾਰਟੀ ਦੇ ਰਾਮਪਾਲ ਉੱਪਲ ਬਣੇ ਫਗਵਾੜਾ ਦੇ ਨਵੇਂ ਮੇਅਰ

ਆਮ ਆਦਮੀ ਪਾਰਟੀ ਦੇ ਰਾਮਪਾਲ ਉੱਪਲ ਬਣੇ ਫਗਵਾੜਾ ਦੇ ਨਵੇਂ ਮੇਅਰ

ਕੇਂਦਰ ਸਰਕਾਰ ਨੇ ਬਜਟ ਚ ਪੰਜਾਬ ਨਾਲ ਕੀਤਾ ਮਤਰੇਆ ਵਾਲਾ ਸਲੂਕ : ਵਿਧਾਇਕ ਰਾਏ

ਕੇਂਦਰ ਸਰਕਾਰ ਨੇ ਬਜਟ ਚ ਪੰਜਾਬ ਨਾਲ ਕੀਤਾ ਮਤਰੇਆ ਵਾਲਾ ਸਲੂਕ : ਵਿਧਾਇਕ ਰਾਏ

ਦੇਸ਼ ਭਗਤ ਗਲੋਬਲ ਸਕੂਲ ਨੇ ਮਨਾਇਆ ਪੰਜਾਬੀ ਮਾਂ ਬੋਲੀ ਪੰਦਰਵਾੜਾ

ਦੇਸ਼ ਭਗਤ ਗਲੋਬਲ ਸਕੂਲ ਨੇ ਮਨਾਇਆ ਪੰਜਾਬੀ ਮਾਂ ਬੋਲੀ ਪੰਦਰਵਾੜਾ

ਮਿਸ਼ਨ ਡਾਇਰੈਕਟਰ ਨੇ ਸਿਹਤ ਮੁੱਦਿਆਂ ਸੰਬੰਧੀ ਸਿਵਲ ਸਰਜਨਾਂ ਨਾਲ ਕੀਤੀ ਵੀਡੀਓ ਕਾਨਫਰੰਸ 

ਮਿਸ਼ਨ ਡਾਇਰੈਕਟਰ ਨੇ ਸਿਹਤ ਮੁੱਦਿਆਂ ਸੰਬੰਧੀ ਸਿਵਲ ਸਰਜਨਾਂ ਨਾਲ ਕੀਤੀ ਵੀਡੀਓ ਕਾਨਫਰੰਸ 

ਮਾਤਾ ਗੁਜਰੀ ਕਾਲਜ ਵਿਖੇ ਇਕ ਹਫ਼ਤੇ ਦਾ ਕਾਰਪੋਰੇਟ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ 

ਮਾਤਾ ਗੁਜਰੀ ਕਾਲਜ ਵਿਖੇ ਇਕ ਹਫ਼ਤੇ ਦਾ ਕਾਰਪੋਰੇਟ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸੱਤ ਰੋਜ਼ਾ ਕੈਂਪ ਦੇ ਦੂਸਰੇ ਦਿਨ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸੱਤ ਰੋਜ਼ਾ ਕੈਂਪ ਦੇ ਦੂਸਰੇ ਦਿਨ ਵਿਦਿਆਰਥੀਆਂ ਨੂੰ ਕੀਤਾ ਗਿਆ ਜਾਗਰੂਕ 

ਪਿੰਡ  ਓਲੰਪਿਕ ਪੰਜਾਬ ਦੇ ਕਿਲਾ ਰਾਏਪੁਰ ਵਿੱਚ ਸ਼ੁਰੂ

ਪਿੰਡ ਓਲੰਪਿਕ ਪੰਜਾਬ ਦੇ ਕਿਲਾ ਰਾਏਪੁਰ ਵਿੱਚ ਸ਼ੁਰੂ

ਜੀਰਕਪੁਰ ਭਬਾਤ ਰੋਡ ਤੇ ਦਿਨ ਦਿਹਾੜੇ ਦੁਕਾਨ ਵਿੱਚੋਂ 60 ਹਜਾਰ ਰੁਪਏ ਅਤੇ ਸਮਾਨ ਚੋਰੀ

ਜੀਰਕਪੁਰ ਭਬਾਤ ਰੋਡ ਤੇ ਦਿਨ ਦਿਹਾੜੇ ਦੁਕਾਨ ਵਿੱਚੋਂ 60 ਹਜਾਰ ਰੁਪਏ ਅਤੇ ਸਮਾਨ ਚੋਰੀ

ਜੌੜਕੀਆਂ ਪੁਲਿਸ ਨੇ 4 ਗ੍ਰਾਮ ਹੈਰੋਇਨ ਪਕੜੀ ਮਾਮਲਾ ਦਰਜ

ਜੌੜਕੀਆਂ ਪੁਲਿਸ ਨੇ 4 ਗ੍ਰਾਮ ਹੈਰੋਇਨ ਪਕੜੀ ਮਾਮਲਾ ਦਰਜ

ਰਵਨੀਤ ਬਿੱਟੂ ਦੇ ਬਿਆਨ 'ਤੇ 'ਆਪ' ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਰਵਨੀਤ ਬਿੱਟੂ ਦੇ ਬਿਆਨ 'ਤੇ 'ਆਪ' ਨੇ ਕਿਹਾ- ਭਾਜਪਾ ਲਗਾਤਾਰ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਦਿਨ ਦਿਹਾੜੇ ਲੁਟੇਰਿਆਂ ਵੱਲੋ ਲੁੱਟਿਆਂ ਵਿਅਕਤੀ

ਦਿਨ ਦਿਹਾੜੇ ਲੁਟੇਰਿਆਂ ਵੱਲੋ ਲੁੱਟਿਆਂ ਵਿਅਕਤੀ

ਸ਼ਹਿਰ ਚ ਚੋਰ ਲੁਟੇਰਿਆਂ ਦੀ ਦਹਿਸ਼ਤ,ਲੋਕ ਪਰੇਸ਼ਾਨ

ਸ਼ਹਿਰ ਚ ਚੋਰ ਲੁਟੇਰਿਆਂ ਦੀ ਦਹਿਸ਼ਤ,ਲੋਕ ਪਰੇਸ਼ਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ "ਗੁਰਬਾਣੀ ਵਿੱਚ ਜਾਤ ਪਾਤ ਦੇ ਨਿਵਾਰਣ" ਵਿਸ਼ੇ ਤੇ ਵਿਸ਼ੇਸ਼ ਭਾਸ਼ਣ

Back Page 24