Sunday, August 17, 2025  

ਪੰਜਾਬ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ, ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਜਗਦੀਪ ਸਿੰਘ ਚੱਠਾ ਨੇ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ਵਿੱਚ ਮਾਰਕੀਟ ਕਮੇਟੀ, ਮੰਡੀ ਗੋਬਿੰਦਗੜ੍ਹ ਦੇ ਚੇਅਰਮੈਨ ਜਗਦੀਪ ਸਿੰਘ ਚੱਠਾ ਨੇ ਅਹੁਦਾ ਸੰਭਾਲਿਆ

ਮਾਰਕੀਟ ਕਮੇਟੀ, ਮੰਡੀ ਗੋਬਿੰਦਗੜ੍ਹ ਦੇ ਪਹਿਲੇ ਚੇਅਰਮੈਨ ਵਜੋਂ ਜਗਦੀਪ ਸਿੰਘ ਚੱਠਾ ਵੱਲੋਂ ਆਪਣਾ ਅਹੁਦਾ ਸੰਭਾਲਣ ਮੌਕੇ ਕਰਵਾਏ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਚੇਅਰਮੈਨ ਚੱਠਾ ਨੂੰ ਆਪਣਾ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਆਮ ਘਰਾਂ ਦੇ ਨੌਜਵਾਨਾਂ ਨੂੰ ਅਹਿਮ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ, ਜਿਸ ਨਾਲ ਨੌਜਵਾਨਾਂ ਨੂੰ ਰਾਜਨੀਤਿਕ ਖੇਤਰ ਵਿੱਚ ਅੱਗੇ ਆਉਣ ਦਾ ਮੌਕਾ ਮਿਲਿਆ ਹੈ। 
 
ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੀਐਲਸੀ ਪ੍ਰੋਗਰਾਮਿੰਗ ’ਤੇ ਵਿਹਾਰਕ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੀਐਲਸੀ ਪ੍ਰੋਗਰਾਮਿੰਗ ’ਤੇ ਵਿਹਾਰਕ ਵਰਕਸ਼ਾਪ

ਦੇਸ਼ ਭਗਤ ਯੂਨੀਵਰਸਿਟੀ ਦੇ ਇਲੈਕਟਰੀਕਲ ਇੰਜਨੀਅਰਿੰਗ ਵਿਭਾਗ ਵੱਲੋਂ ਪੀਐਲਸੀ ਪ੍ਰੋਗਰਾਮਿੰਗ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਉਦਯੋਗਿਕ ਆਟੋਮੇਸ਼ਨ ਵਿੱਚ ਵਿਹਾਰਕ ਅਨੁਭਵ ਅਤੇ ਬੁਨਿਆਦੀ ਗਿਆਨ ਪ੍ਰਾਪਤ ਕਰਨ ਦਾ ਇੱਕ ਕੀਮਤੀ ਮੌਕਾ ਮਿਲਿਆ।ਇਸ ਵਰਕਸ਼ਾਪ ਵਿੱਚ ਵੱਖ-ਵੱਖ ਇੰਜੀਨੀਅਰਿੰਗ ਵਿਸ਼ਿਆਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹੀ ਭਾਗੀਦਾਰੀ ਕੀਤੀ। ਪ੍ਰੋਗਰਾਮੇਬਲ ਲਾਜਿਕ ਕੰਟਰੋਲਰ ਆਧੁਨਿਕ ਉਦਯੋਗਿਕ ਨਿਯੰਤਰਣ ਪ੍ਰਣਾਲੀਆਂ ਵਿੱਚ ਜ਼ਰੂਰੀ ਹਿੱਸੇ ਹਨ, ਅਤੇ ਵਰਕਸ਼ਾਪ ਦਾ ਉਦੇਸ਼ ਭਾਗੀਦਾਰਾਂ ਨੂੰ ਉਨ੍ਹਾਂ ਦੇ ਅਸਲ-ਸੰਸਾਰ ਦੇ ਉਪਯੋਗਾਂ ਵਿੱਚ ਵਿਹਾਰਕ ਹੁਨਰ ਅਤੇ ਸੂਝ ਨਾਲ ਲੈਸ ਕਰਨਾ ਹੈ।

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਵਿਸ਼ਵ ਮਲੇਰੀਆ ਦਿਵਸ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਵਿਸ਼ਵ ਮਲੇਰੀਆ ਦਿਵਸ" ਦੇ ਮੌਕੇ ਤੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ 

ਸਿਹਤ ਵਿਭਾਗ ਨੇ "ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਤੇ ਜਿਲਾ ਹਸਪਤਾਲ ਤੋਂ ਜਾਗਰੂਕਤਾ ਰੈਲੀ ਕੱਢੀ,ਇਸ ਰੈਲੀ ਨੂੰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਵਿੱਚ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਬੈਨਰ ਅਤੇ ਤਖਤੀਆਂ ਚੁੱਕੀਆਂ ਹੋਈਆਂ ਸਨ ਜੋ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਾਗਰੂਕ ਕਰਦੀ ਹੋਈ ਵਾਪਸ ਜਿਲਾ ਹਸਪਤਾਲ ਵਿੱਚ ਆ ਕੇ ਸਮਾਪਤ ਹੋਈ । 

ਪੰਜਾਬ ਸਟੇਟ ਡੀਅਰ ਵਿਸਾਖੀ ਬੰਪਰ 2025 ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿਖੇ ਕੱਢਿਆ

ਪੰਜਾਬ ਸਟੇਟ ਡੀਅਰ ਵਿਸਾਖੀ ਬੰਪਰ 2025 ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿਖੇ ਕੱਢਿਆ

ਡਾਇਰੈਕਟੋਰੇਟ ਆਫ ਪੰਜਾਬ ਰਾਜ ਲਾਟਰੀਜ਼ ਵਲੋਂ ਮਿਤੀ 19.04.2025 ਨੂੰ ਪੰਜਾਬ ਸਟੇਟ ਡੀਅਰ ਵਿਸਾਖੀ ਬੰਪਰ 2025 ਲਾਟਰੀ ਸਕੀਮ ਦਾ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। ਇਸ ਸਕੀਮ ਵਿੱਚ 6 ਕਰੋੜ ਰੁਪਏ ਦਾ ਪਹਿਲਾ ਇਨਾਮ ਵਿਕੀਆਂ ਹੋਈਆਂ ਟਿਕਟਾਂ ਵਿੱਚੋਂ ਹੀ ਕੱਢੇ ਜਾਣ ਦੀ ਗਰੰਟੀ ਦਿੱਤੀ ਗਈ ਸੀ। ਇਸ ਡਰਾਅ ਵਿੱਚ ਪਹਿਲਾ 6 ਕਰੋੜ ਦਾ ਇਨਾਮ Sh. Tarsem Lal  ਵਾਸੀ  Hoshiarpur ਦਾ ਨਿਕਲਿਆ ਹੈ।

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਵੱਡੇ ਪ੍ਰਾਜੈਕਟਾਂ ਦੇ ਨਾਲ-ਨਾਲ ਮਾਲੀ ਮਦਦ ਦੇਣ ਦਾ ਐਲਾਨ ਕੀਤਾ।

ਪੰਚਾਇਤ ਦਿਵਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੋ ਪਿੰਡ ਆਪਣੇ ਆਪ ਨੂੰ ਨਸ਼ਾ ਮੁਕਤ ਪਿੰਡ ਐਲਾਨੇਗਾ, ਉਸ ਨੂੰ ਹੋਰ ਅਤਿ-ਆਧੁਨਿਕ ਸਹੂਲਤਾਂ ਤੋਂ ਇਲਾਵਾ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਰਪੰਚਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸਰਗਰਮ ਜਨਤਕ ਸਹਿਯੋਗ ਨਾਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਸਫ਼ਾਇਆ ਕੀਤਾ ਜਾ ਸਕੇ।

ਦੇਸ਼ ਭਗਤ ਯੂਨੀਵਰਸਿਟੀ ਵਿਖੇ ‘ਕੋਮੀਅਨਜ਼ੋ’ ਮੈਨੇਜਮੈਂਟ ਫੈਸਟ ਅਤੇ ਵਿਦਾਇਗੀ ਪਾਰਟੀ

ਦੇਸ਼ ਭਗਤ ਯੂਨੀਵਰਸਿਟੀ ਵਿਖੇ ‘ਕੋਮੀਅਨਜ਼ੋ’ ਮੈਨੇਜਮੈਂਟ ਫੈਸਟ ਅਤੇ ਵਿਦਾਇਗੀ ਪਾਰਟੀ

ਦੇਸ਼ ਭਗਤ ਯੂਨੀਵਰਸਿਟੀ ਦੇ ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਵਿਭਾਗ ਵੱਲੋਂ ਜਸ਼ਨ ਅਤੇ ਊਰਜਾ ਭਰੇ ਪ੍ਰੋਗਰਾਮ, ‘ ਕੋਮੀਏਂਜ਼ੋ ’ - ਦ ਮੈਨੇਜਮੈਂਟ ਫੈਸਟ ਦੀ ਮੇਜ਼ਬਾਨੀ ਕਰਦਿਆਂ 2025 ਦੇ ਗ੍ਰੈਜੂਏਟਸ ਨੂੰ ਇੱਕ ਭਾਵਨਾਤਮਕ ਵਿਦਾਇਗੀ ਪਾਰਟੀ ਦਿੱਤੀ ਗਈ।ਨਵੀਂ ਸ਼ੁਰੂਆਤ ਅਤੇ ਰਚਨਾਤਮਕ ਸਹਿਯੋਗ ਦਾ ਪ੍ਰਤੀਕ, ਕੋਮੀਏਂਜ਼ੋ - ਇੱਕ ਸਪੈਨਿਸ਼ ਸ਼ਬਦ ਜਿਸਦਾ ਅਰਥ ਹੈ ‘ਸ਼ੁਰੂਆਤ’ - ਵਿਦਿਆਰਥੀਆਂ ਲਈ ਆਪਣੀ ਵਪਾਰਕ ਸੂਝ ਅਤੇ ਲੀਡਰਸ਼ਿਪ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਗਤੀਸ਼ੀਲ ਪਲੇਟਫਾਰਮ ਵਜੋਂ ਕੰਮ ਕਰਦਾ ਹੈ। ਇਸ ਫੈਸਟ ਵਿੱਚ ਬਿਜ਼ਨਸ ਕੁਇਜ਼, ਮਾਰਕੀਟਿੰਗ ਬੈਟਲ, ਮੈਨੇਜਮੈਂਟ ਖੇਡਾਂ, ਡਿਬੇਟਸ ਅਤੇ ਸੱਭਿਆਚਾਰਕ ਪ੍ਰਦਰਸ਼ਨਾਂ ਸਮੇਤ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸਮਾਗਮ ਦਾ ਉਦਘਾਟਨ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾ. ਤਜਿੰਦਰ ਕੌਰ ਨੇ ਕੀਤਾ, ਜਿਨ੍ਹਾਂ ਨੇ ਵਿਦਿਆਰਥੀਆਂ ਵਿੱਚ ਉੱਦਮੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਅਤੇ ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ, ਜਿਹਨਾਂ ਭਵਿੱਖ ਦੇ ਕਾਰੋਬਾਰੀ ਨੇਤਾਵਾਂ ਨੂੰ ਆਕਾਰ ਦੇਣ ਵਿੱਚ ਅਜਿਹੇ ਅਨੁਭਵੀ ਸਿਖਲਾਈ ਪਲੇਟਫਾਰਮਾਂ ਦੀ ਭੂਮਿਕਾ ’ਤੇ ਜ਼ੋਰ ਦਿੱਤਾ।ਇਸ ਤੋਂ ਬਾਅਦ, ਅਖੀਰਲੇ ਸਾਲ ਦੇ ਵਿਦਿਆਰਥੀਆਂ ਲਈ ਰੱਖੀ ਵਿਦਾਇਗੀ ਪਾਰਟੀ ਦੌਰਾਨ ਕੀਤਿਆਂ ਗਈਆਂ ਪੇਸ਼ਕਾਰੀਆਂ ਨੇ ਇੱਕ ਵਾਰ ਮਾਹੌਲ ਭਾਵੁਕ ਕਰ ਦਿੱਤਾ । ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਭਾਵਪੂਰਨ ਪ੍ਰਦਰਸ਼ਨਾਂ ਅਤੇ ਨਿੱਘੀਆਂ ਸ਼ੁਭਕਾਮਨਾਵਾਂ ਨਾਲ ਸਨਮਾਨਿਤ ਕੀਤਾ, ਜਦੋਂ ਕਿ ਸੀਨੀਅਰ ਵਿਦਿਆਰਥੀਆਂ ਨੇ ਆਪਣੀਆਂ ਯਾਤਰਾਵਾਂ ਨੂੰ ਯਾਦ ਕਰਦੇ ਹੋਏ ਭਵਿੱਖ ਦੇ ਸੁਪਨੇ ਸਾਂਝੇ ਕੀਤੇ।ਇਸ ਦੌਰਾਨ ਮਿਸਟਰ ਫੇਅਰਵੈੱਲ (ਜਸ਼ਨਦੀਪ ਸਿੰਘ) ਅਤੇ ਮਿਸ ਫੇਅਰਵੈੱਲ (ਸਨੇਹਾ), ਮਿਸਟਰ ਕਾਰਪੋਰੇਟ (ਲੋਇਡ ਅਸਤ) ਅਤੇ ਮਿਸ ਕਾਰਪੋਰੇਟ (ਗ੍ਰੇਸ), ਮਿਸਟਰ ਪਰਸਨੈਲਿਟੀ (ਮੋਹਿਤ) ਅਤੇ ਮਿਸ ਪਰਸਨੈਲਿਟੀ (ਕਸਕ), ਅਤੇ ਮਿਸਟਰ ਹੈਂਡਸਮ (ਰਾਹੁਲ) ਅਤੇ ਮਿਸ ਬਿਊਟੀਫੁੱਲ (ਮਨੀ) ਵਰਗੇ ਖਿਤਾਬਾਂ ਨਾਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਸਮਾਗਮ ਦੇ ਅੰਤ ਵਿੱਚ ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ ਵਿਭਾਗ ਦੀ ਡਾਇਰੈਕਟਰ ਡਾ. ਰਜਨੀ ਸਲੂਜਾ ਨੇ ਪ੍ਰਬੰਧਕ ਟੀਮ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਉਨ੍ਹਾਂ ਦੇ ਸਮਰਪਣ ਅਤੇ ਉਤਸ਼ਾਹ ਲਈ ਦਿਲੋਂ ਧੰਨਵਾਦ ਕੀਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਅਕਾਦਮਿਕ ਸੈਸ਼ਨ 2025-26 ਲਈ ਪ੍ਰਾਸਪੈਕਟਸ ਕੀਤਾ ਜਾਰੀ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਅਕਾਦਮਿਕ ਸੈਸ਼ਨ 2025-26 ਲਈ ਪ੍ਰਾਸਪੈਕਟਸ ਕੀਤਾ ਜਾਰੀ  

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਨੇ ਅੱਜ ਅਕਾਦਮਿਕ ਸੈਸ਼ਨ 2025-26 ਲਈ ਆਪਣਾ ਪ੍ਰਾਸਪੈਕਟਸ ਜਾਰੀ ਕਰ ਕੇ ਯੂਨੀਵਰਸਿਟੀ ਦੀ ਦਾਖਲਾ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ। ਪ੍ਰਾਸਪੈਕਟਸ ਖੇਤੀਬਾੜੀ, ਇੰਜੀਨੀਅਰਿੰਗ, ਵਿਗਿਆਨ, ਕਾਨੂੰਨ, ਵਣਜ ਅਤੇ ਪ੍ਰਬੰਧਨ, ਆਰਟਸ, ਭਾਸ਼ਾਵਾਂ, ਸਿੱਖਿਆ ਅਤੇ ਧਾਰਮਿਕ ਅਧਿਐਨ ਸਮੇਤ ਵੱਖ-ਵੱਖ ਫੈਕਲਟੀਆਂ ਵਿੱਚ ਯੂਨੀਵਰਸਿਟੀ ਦੁਆਰਾ ਪੇਸ਼ ਕੀਤੇ ਜਾਂਦੇ ਪ੍ਰੋਗਰਾਮਾਂ ਦੀ ਵਿਸ਼ਾਲ ਸ਼੍ਰੇਣੀ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਦਾ ਹੈ। ਇਸ ਸਾਲ ਯੂਨੀਵਰਸਿਟੀ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ ਅਤੇ ਡੇਟਾ ਸਾਇੰਸ ਵਿੱਚ ਅਤਿ-ਆਧੁਨਿਕ ਵਿਸ਼ੇਸ਼ਤਾਵਾਂ ਨਾਲ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ. ਕਾਮ ਅਤੇ ਐਮ ਕਾਮ ਅਖੀਰਲੇ ਸਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ. ਕਾਮ ਅਤੇ ਐਮ ਕਾਮ ਅਖੀਰਲੇ ਸਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਅੱਜ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਕਾਮਰਸ ਵਿਭਾਗ ਦੇ ਬੀ. ਕਾਮ ਅਤੇ ਐਮ. ਕਾਮ ਅਖੀਰਲੇ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਚ ਸ਼ਿਰਕਤ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ । ਕਾਮਰਸ ਵਿਭਾਗ ਦੇ ਮੁਖੀ ਡਾ. ਰਣਦੀਪ ਕੌਰ ਨੇ ਬੀ ਕਾਮ ਦੇ ਵਿਦਿਆਰਥੀਆਂ ਨੂੰ ਸ਼ੁਭ ਇਛਾਵਾਂ ਦਿੰਦੇ ਹੋਏ ਕਾਲਜ ਵਿੱਚ ਐਮ. ਕਾਮ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ। ਸਮਾਰੋਹ ਵਿੱਚ ਵਿਦਿਆਰਥੀਆਂ ਨੇ ਬਹੁਤ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਕਾਮਰਸ ਵਿਭਾਗ ਦੇ ਡਾ. ਰਣਦੀਪ ਕੌਰ, ਡਾ. ਨਵਜੋਤ ਕੌਰ ਅਤੇ ਡਾ. ਸਤਵਿੰਦਰ ਕੌਰ ਦੇ ਯਤਨਾਂ ਸਦਕਾ ਆਯੋਜਿਤ ਕੀਤੀ ਗਈ ਇਹ ਪਾਰਟੀ ਯਾਦਗਾਰੀ ਰਹੀ।ਇਸ ਮੌਕੇ ਐਮ ਕਾਮ ਅਖੀਰਲੇ ਸਾਲ ਦੀ ਵਿਦਿਆਰਥਣ ਚਰਨਜੀਤ ਕੌਰ ਦੀ ਮਿਸ ਫੇਅਰਵੈਲ ਵਜੋਂ ਅਤੇ ਬੀ ਕਾਮ ਫਾਈਨਲ ਦੇ ਯਸ਼ਪਾਲ ਦੀ ਮਿਸਟਰ ਫੇਅਰਵੈਲ ਵਜੋਂ ਚੋਣ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਸਵਿੰਦਰ ਕੌਰ ,ਪ੍ਰੋ. ਅਮਨ ਸ਼ਰਮਾ, ਡਾ. ਜਤਿੰਦਰ ਸਿੰਘ, ਪ੍ਰੋ. ਮਨਰੂਪ,ਪ੍ਰੋ. ਦਵਿੰਦਰ ਸਿੰਘ, ਪ੍ਰੋ ਜਸਪ੍ਰੀਤ ਕੌਰ ਵੀ ਹਾਜ਼ਰ ਸਨ।

ਜਲੰਧਰ ਪੁਲਿਸ ਨੇ 3 ਲਾਪਤਾ ਬੱਚਿਆਂ ਨੂੰ ਪਰਿਵਾਰਾਂ ਨਾਲ ਮਿਲਾਇਆ, ਜਨਤਕ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ*

ਜਲੰਧਰ ਪੁਲਿਸ ਨੇ 3 ਲਾਪਤਾ ਬੱਚਿਆਂ ਨੂੰ ਪਰਿਵਾਰਾਂ ਨਾਲ ਮਿਲਾਇਆ, ਜਨਤਕ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ*

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਇੱਕ ਵਾਰ ਫਿਰ ਜਨਤਕ ਸੁਰੱਖਿਆ ਪ੍ਰਤੀ ਆਪਣੀ ਅਟੱਲ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ - ਤਿੰਨ ਨਾਬਾਲਗ ਲੜਕੀਆਂ ਨੂੰ ਕਪੂਰਥਲਾ ਤੋਂ ਬਰਾਮਦ ਕੀਤਾ ਅਤੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ। ਵੇਰਵਾ ਸਾਂਝਾ ਕਰਦੇ ਹੋਏ, ਪੁਲਿਸ ਕਮਿਸ਼ਨਰ, ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਐਫਆਈਆਰ ਨੰਬਰ 41 ਮਿਤੀ 20.02.2025 ਨੂੰ ਧਾਰਾ 127(6) ਬੀਐਨਐਸ ਦੇ ਤਹਿਤ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8, ਜਲੰਧਰ ਵਿਖੇ ਇੱਕ ਸ਼ਿਕਾਇਤ ਤੋਂ ਬਾਅਦ ਦਰਜ ਕੀਤੀ ਗਈ ਸੀ ਕਿ ਇੱਕ 9 ਸਾਲਾ ਲੜਕੀ ਨੂੰ ਇੱਕ ਵਿਅਕਤੀ ਦੁਆਰਾ ਅਗਵਾ ਕਰ ਲਿਆ ਗਿਆ ਹੈ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, 21.04.2025 ਨੂੰ ਪੁਲਿਸ ਟੀਮ ਨੇ ਦੋਸ਼ੀ - ਰਾਜੇਸ਼ ਪਾਂਡੇ, ਪੁੱਤਰ ਤ੍ਰਿਵੇਣੀ, ਵਾਸੀ ਪਾਰਾ, ਪੀਐਸ ਖੇਹਰੀਘਾਟ, ਜ਼ਿਲ੍ਹਾ ਬਹਿਰੀਚ, ਉੱਤਰ ਪ੍ਰਦੇਸ਼ - ਨੂੰ ਕਪੂਰਥਲਾ ਤੋਂ ਗ੍ਰਿਫ਼ਤਾਰ ਕੀਤਾ। ਪੁਲਿਸ ਟੀਮ ਨੇ ਅਗਵਾ ਹੋਈ 9 ਸਾਲਾ ਬੱਚੀ ਨੂੰ ਦੋ ਹੋਰ ਨਾਬਾਲਗ ਕੁੜੀਆਂ ਸਮੇਤ ਸਫਲਤਾਪੂਰਵਕ ਬਰਾਮਦ ਕਰ ਲਿਆ।
ਉਹਨਾਂ ਨੇ ਅੱਗੇ ਕਿਹਾ ਕਿ ਮੈ?ਡੀਕਲ ਜਾਂਚ ਤੋਂ ਬਾਅਦ, ਐਫ.ਆਈ.ਆਰ ਵਿੱਚ ਪੋਕਸੋ ਐਕਟ ਦੀਆਂ ਧਾਰਾਵਾਂ 5 ਅਤੇ 6 ਦਾ ਵਾਧਾ ਜੁਰਮ ਕੀਤਾ ਗਿਆ। ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ।

ਆਂਗਨਵਾੜੀ ਵਰਕਰ ਅਤੇ ਹੈਲਪਰ ਨੂੰ ਆਯੁਸ਼ਮਾਨ ਭਾਰਤ ਯੋਜਨਾ ਅਧੀਨ ਸਾਲਾਨਾ ₹5 ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ

ਆਂਗਨਵਾੜੀ ਵਰਕਰ ਅਤੇ ਹੈਲਪਰ ਨੂੰ ਆਯੁਸ਼ਮਾਨ ਭਾਰਤ ਯੋਜਨਾ ਅਧੀਨ ਸਾਲਾਨਾ ₹5 ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ

ਫਰੰਟਲਾਈਨ ਵਰਕਰਾਂ ਨੂੰ ਸਿਹਤ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਵਿਭਾਗ ਵੱਲੋਂ ਚਲਾਈ ਗਈ ਖਾਸ ਮੁਹਿੰਮ ਹੇਠ ਸੂਬੇ ਦੇ 56.26% ਆਂਗਨਵਾੜੀ ਵਰਕਰਾਂ ਅਤੇ 46.15% ਆਂਗਨਵਾੜੀ ਹੈਲਪਰਾਂ ਨੂੰ ਆਯੁਸ਼ਮਾਨ ਹੈਲਥ ਕਾਰਡ ਜਾਰੀ ਹੋ ਚੁੱਕੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੰਗ ਬਹੁਤ ਸਮੇਂ ਤੋਂ ਲੰਬਿਤ ਸੀ, ਜਿਸਨੂੰ ਪੂਰਾ ਕਰਨਾ ਵਿਭਾਗ ਦੀ ਪਹਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 99% ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ eKYC ਦੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ, ਜਿਸ ਕਾਰਨ ਬਾਕੀ ਰਹਿ ਗਏ ਕਾਰਡ ਵੀ ਜਲਦ ਜਾਰੀ ਕਰਵਾਏ ਜਾਣਗੇ।

ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਅਧੀਨ ਹਰੇਕ ਕਾਰਡ ਹੋਲਡਰ ਨੂੰ ਦੇਸ਼ ਭਰ ਦੇ ਪੈਨਲਬੱਧ ਹਸਪਤਾਲਾਂ ਵਿੱਚ ਸਾਲਾਨਾ ₹5 ਲੱਖ ਤੱਕ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ।

'ਆਪ' ਪੰਜਾਬ ਯੂਥ ਵਿੰਗ ਦਾ ਕ੍ਰਾਂਤੀਕਾਰੀ ਕਦਮ: ਸੂਬੇ ਭਰ ਵਿੱਚ ਯੂਥ ਕਲੱਬਾਂ ਦੀ ਸਥਾਪਨਾ ਨਾਲ ਨੌਜਵਾਨਾਂ ਨੂੰ ਮਿਲੇਗਾ ਨਵਾਂ ਮੰਚ ਅਤੇ ਦਿਸ਼ਾ - ਲਾਲਪੁਰਾ

'ਆਪ' ਪੰਜਾਬ ਯੂਥ ਵਿੰਗ ਦਾ ਕ੍ਰਾਂਤੀਕਾਰੀ ਕਦਮ: ਸੂਬੇ ਭਰ ਵਿੱਚ ਯੂਥ ਕਲੱਬਾਂ ਦੀ ਸਥਾਪਨਾ ਨਾਲ ਨੌਜਵਾਨਾਂ ਨੂੰ ਮਿਲੇਗਾ ਨਵਾਂ ਮੰਚ ਅਤੇ ਦਿਸ਼ਾ - ਲਾਲਪੁਰਾ

ਮੈਂ ਤੁਹਾਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਵਿਸ਼ਵਾਸ ਦਿਵਾਉਂਦਾ ਹਾਂ, ਤੁਸੀਂ ਮੈਨੂੰ 100 ਫ਼ੀਸਦੀ ਕੁਆਲਿਟੀ ਦਾ ਭਰੋਸਾ ਦਿਓ-ਮੁੱਖ ਮੰਤਰੀ ਨੇ ਠੇਕੇਦਾਰਾਂ ਨੂੰ ਕਿਹਾ

ਮੈਂ ਤੁਹਾਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦਾ ਵਿਸ਼ਵਾਸ ਦਿਵਾਉਂਦਾ ਹਾਂ, ਤੁਸੀਂ ਮੈਨੂੰ 100 ਫ਼ੀਸਦੀ ਕੁਆਲਿਟੀ ਦਾ ਭਰੋਸਾ ਦਿਓ-ਮੁੱਖ ਮੰਤਰੀ ਨੇ ਠੇਕੇਦਾਰਾਂ ਨੂੰ ਕਿਹਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਗਏ ਰਾਸ਼ਟਰੀ ਮੂਟ ਕੋਰਟ ਮੁਕਾਬਲੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਏ ਗਏ ਰਾਸ਼ਟਰੀ ਮੂਟ ਕੋਰਟ ਮੁਕਾਬਲੇ 

ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਹੇਠ ਦੋਸ਼ੀ 18 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ

ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਹੇਠ ਦੋਸ਼ੀ 18 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 144505 ਮੀਟਰਕ ਟਨ ਕਣਕ ਦੀ ਹੋਈ ਖਰੀਦ- ਡਾ. ਸੋਨਾ ਥਿੰਦ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 144505 ਮੀਟਰਕ ਟਨ ਕਣਕ ਦੀ ਹੋਈ ਖਰੀਦ- ਡਾ. ਸੋਨਾ ਥਿੰਦ

ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਨੇ ਕਰਵਾਇਆ ਗੈਸਟ ਲੈਕਚਰ

ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਨੇ ਕਰਵਾਇਆ ਗੈਸਟ ਲੈਕਚਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕੈਂਸਰ ਜਾਗਰੂਕਤਾ ਅਤੇ ਸੁਰੱਖਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕੈਂਸਰ ਜਾਗਰੂਕਤਾ ਅਤੇ ਸੁਰੱਖਿਆ" ਵਿਸ਼ੇ 'ਤੇ ਇੱਕ ਰੋਜ਼ਾ ਸੈਮੀਨਾਰ

ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ: ਵਿਧਾਇਕ ਰਾਏ

ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ: ਵਿਧਾਇਕ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖੀ ਨੇ ਪਹਿਲਗਾਮ ਅੱਤਵਾਦੀ ਹਮਲੇ 'ਤੇ ਕਿਹਾ ਕਿ ਅਜਿਹੇ ਅਣਮਨੁੱਖੀ ਕਾਰੇ ਕਦੇ ਨਹੀਂ ਹੋਣੇ ਚਾਹੀਦੇ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਖੀ ਨੇ ਪਹਿਲਗਾਮ ਅੱਤਵਾਦੀ ਹਮਲੇ 'ਤੇ ਕਿਹਾ ਕਿ ਅਜਿਹੇ ਅਣਮਨੁੱਖੀ ਕਾਰੇ ਕਦੇ ਨਹੀਂ ਹੋਣੇ ਚਾਹੀਦੇ

ਪੰਜਾਬ ਦੇ ਮੁੱਖ ਮੰਤਰੀ ਨੇ ਸੁਰੱਖਿਆ ਦੀ ਸਮੀਖਿਆ ਕੀਤੀ, ਧਾਰਮਿਕ, ਜਨਤਕ ਥਾਵਾਂ ਲਈ ਸਖ਼ਤ ਸੁਰੱਖਿਆ ਦੀ ਮੰਗ ਕੀਤੀ

ਪੰਜਾਬ ਦੇ ਮੁੱਖ ਮੰਤਰੀ ਨੇ ਸੁਰੱਖਿਆ ਦੀ ਸਮੀਖਿਆ ਕੀਤੀ, ਧਾਰਮਿਕ, ਜਨਤਕ ਥਾਵਾਂ ਲਈ ਸਖ਼ਤ ਸੁਰੱਖਿਆ ਦੀ ਮੰਗ ਕੀਤੀ

ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ ਦੀ ਕੀਤੀ ਅਪੀਲ

ਪੰਜਾਬ ਪੁਲਿਸ ਨੇ ਅਮਰੀਕਾ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਇੱਕ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅਮਰੀਕਾ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਇੱਕ ਗ੍ਰਿਫ਼ਤਾਰ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ  

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਅਤੇ ਮਾਹਿਰ ਭਾਸ਼ਣ ਕਰਵਾ ਕੇ ਮਨਾਇਆ ਗਿਆ ਰਾਸ਼ਟਰੀ ਧਰਤੀ ਦਿਵਸ  

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਦੇਸ਼ ਭਗਤ ਗਲੋਬਲ ਸਕੂਲ ਵੱਲੋਂ ਮਨਾਇਆ ਗਿਆ ਵਿਸ਼ਵ ਵਿਰਾਸਤ ਦਿਵਸ

ਆਭਾ ਆਈ.ਡੀ ਬਣਾ ਕੇ ਆਪਣੀ ਸਿਹਤ ਦਾ ਰਿਕਾਰਡ ਕੀਤਾ ਜਾਵੇ ਡਿਜੀਟਲ : ਡਾ. ਦਵਿੰਦਰਜੀਤ ਕੌਰ

ਆਭਾ ਆਈ.ਡੀ ਬਣਾ ਕੇ ਆਪਣੀ ਸਿਹਤ ਦਾ ਰਿਕਾਰਡ ਕੀਤਾ ਜਾਵੇ ਡਿਜੀਟਲ : ਡਾ. ਦਵਿੰਦਰਜੀਤ ਕੌਰ

Back Page 25