Thursday, November 07, 2024  

ਪੰਜਾਬ

ਡੀ.ਏ.ਪੀ.ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਚੈਕਿੰਗ ਮੁਹਿੰਮ

ਡੀ.ਏ.ਪੀ.ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਚੈਕਿੰਗ ਮੁਹਿੰਮ

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਬਿਜਾਈ ਲਈ ਡੀ.ਏ.ਪੀ ਖਾਦ ਉਪਲੱਬਧ ਕਰਵਾਉਣ ਵਿੱਚ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤਹਿਤ ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਡੀ. ਏ.ਪੀ. ਖਾਦ ਦੀ ਸਪਲਾਈ ਨੂੰ ਕਿਸਾਨਾਂ ਲਈ ਅਸਾਨ ਕਰਨ ਵਾਸਤੇ ਤਹਿਸੀਲ ਅਮਲੋਹ ਵਿੱਚ ਤਹਿਸੀਲਦਾਰ ਜਿਨਸੂ ਬਾਂਸਲ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ਼ ਮਿਲ ਕੇ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਤਹਿਤ ਖਾਦ ਵਿਕਰੇਤਾਵਾਂ ਦਾ ਰਿਕਾਰਡ ਅਤੇ ਗੋਦਾਮ ਚੈੱਕ ਕੀਤੇ ਗਏ।

ਪੰਜਾਬ ਦੇ ਮੁੱਖ ਮੰਤਰੀ ਨੇ ਦੀਵਾਲੀ, ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ

ਪੰਜਾਬ ਦੇ ਮੁੱਖ ਮੰਤਰੀ ਨੇ ਦੀਵਾਲੀ, ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ 'ਤੇ ਦੁਨੀਆ ਭਰ ਵਿੱਚ ਵਸਦੇ ਸਮੂਹ ਪੰਜਾਬੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।

ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖੁਸ਼ਹਾਲੀ ਦਾ ਤਿਉਹਾਰ ਦੀਵਾਲੀ ਨੂੰ ਬੜੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਜਾਂਦਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਦੀਵਾਲੀ ਦੀਆਂ ਚਮਕਦੀਆਂ ਰੌਸ਼ਨੀਆਂ ਨਾ ਸਿਰਫ਼ ਹਰ ਘਰ ਨੂੰ ਰੌਸ਼ਨ ਕਰਦੀਆਂ ਹਨ, ਸਗੋਂ ਇਹ ਹਨੇਰੇ 'ਤੇ ਚਾਨਣ ਦੀ ਜਿੱਤ, ਬੁਰਾਈ 'ਤੇ ਚੰਗਿਆਈ ਅਤੇ ਨਿਰਾਸ਼ਾ 'ਤੇ ਆਸ ਦਾ ਪ੍ਰਤੀਕ ਵੀ ਹੈ |

ਮਾਨ ਨੇ ਆਸ ਪ੍ਰਗਟਾਈ ਕਿ ਇਹ ਦੀਵਾਲੀ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ ਅਤੇ ਇਸ ਦੇ ਨਾਲ-ਨਾਲ ਆਪਸ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ।

ਸੜਕ ਹਾਦਸੇ ਦਾ ਸ਼ਿਕਾਰ ਹੋਈਆਂ ਦੋ ਐਂਬੂਲੈਂਸਾਂ ਨੂੰ ਛੱਡਣ ਬਦਲੇ 15,000/-ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਸੜਕ ਹਾਦਸੇ ਦਾ ਸ਼ਿਕਾਰ ਹੋਈਆਂ ਦੋ ਐਂਬੂਲੈਂਸਾਂ ਨੂੰ ਛੱਡਣ ਬਦਲੇ 15,000/-ਦੀ ਰਿਸ਼ਵਤ ਲੈਂਦਾ ਚੌਂਕੀ ਇੰਚਾਰਜ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਬੀਤੇ ਦਿਨੀਂ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਈਆਂ ਦੋ ਐਂਬੂਲੈਂਸਾਂ ਨੂੰ ਛੱਡਣ ਬਦਲੇ ਰਿਸ਼ਵਤ ਲੈ ਰਹੇ ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਸਬ-ਇੰਸਪੈਕਟਰ ਮਨਦੀਪ ਸਿੰਘ ਨੂੰ ਵਿਜੀਲੈਂਸ ਬਿਉਰੋ ਦੀ ਇੱਕ ਟੀਮ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਏ ਜਾਣ ਦਾ ਸਮਾਚਾਰ ਹੈ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਦੇ ਵਸਨੀਕ ਵਿਨੀਤ ਕੁਮਾਰ ਨੇ ਵਿਜੀਲੈਂਸ ਬਿਉਰੋ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਏ ਸਨ ਕਿ ਬੀਤੇ ਦਿਨੀਂ ਉਨਾਂ ਦੀਆਂ ਦੋ ਐਂਬੂਲੈਂਸ ਗੱਡੀਆਂ ਇੱਕ ਟਰੱਕ ਨਾਲ ਜੀ.ਟੀ. ਰੋਡ 'ਤੇ ਵਾਪਰੇ ਸੜਕ ਹਾਦਸੇ ਵਿੱਚ ਹਾਦਸਾਗ੍ਰਸਤ ਹੋ ਗਈਆਂ ਸਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਜਨ ਜਾਗਰੂਕਤਾ ਅਤੇ ਗਲੋਬਲ ਐਕਸ਼ਨ ਰਾਹੀਂ ਆਇਓਡੀਨ ਦੀ ਘਾਟ ਨੂੰ ਖਤਮ ਕਰਨਾ” ਵਿਸ਼ੇ ‘ਤੇ ਜਾਗਰੂਕਤਾ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਜਨ ਜਾਗਰੂਕਤਾ ਅਤੇ ਗਲੋਬਲ ਐਕਸ਼ਨ ਰਾਹੀਂ ਆਇਓਡੀਨ ਦੀ ਘਾਟ ਨੂੰ ਖਤਮ ਕਰਨਾ” ਵਿਸ਼ੇ ‘ਤੇ ਜਾਗਰੂਕਤਾ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਬਾਇਓਟੈਕਨਾਲੋਜੀ ਵਿਭਾਗ ਨੇ ਵੂਮੈਨ ਸ਼ਿਕਾਇਤ ਨਿਵਾਰਣ ਸੈੱਲ ਦੇ ਸਹਿਯੋਗ ਨਾਲ “ਜਨ ਜਾਗਰੂਕਤਾ ਅਤੇ ਗਲੋਬਲ ਐਕਸ਼ਨ ਰਾਹੀਂ ਆਇਓਡੀਨ ਦੀ ਘਾਟ ਨੂੰ ਖਤਮ ਕਰਨਾ” ਵਿਸ਼ੇ ‘ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਸ਼ਵ ਆਇਓਡੀਨ ਕਮੀ ਦਿਵਸ 2024 ਦਾ ਵਿਸ਼ਾ ਲੋਕਾਂ ਨੂੰ ਆਇਓਡੀਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਆਇਓਡੀਨ ਦੀ ਘਾਟ ਸੰਬੰਧੀ ਵਿਗਾੜਾਂ ਨੂੰ ਰੋਕਣ ਲਈ ਆਇਓਡੀਨ ਵਾਲੇ ਨਮਕ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਦੀ ਵਕਾਲਤ ਕਰਨ 'ਤੇ ਕੇਂਦਰਿਤ ਸੀ। 

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਸ਼ੁਭ ਕਾਮਨਾਵਾਂ

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀਆਂ ਸ਼ੁਭ ਕਾਮਨਾਵਾਂ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਪਾਵਲੀ ਨੂੰ ਆਤਿਸ਼ਬਾਜੀ ਤੇ ਪ੍ਰਦੂਸ਼ਣ ਰਹਿਤ ਮਨਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਦੀਵਾਲੀ ਵਾਲੇ ਦਿਨ ਗਰੀਨ ਪਟਾਕੇ ਚਲਾਉਣ ਨੂੰ ਹੀ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ।

ਦੇਸ਼ ਭਗਤ ਯੂਨੀਵਰਸਿਟੀ ਵੱਲੋਂ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ "ਗਰੀਨ ਦੀਵਾਲੀ - ਪਟਾਕਿਆਂ ਨੂੰ ਨਾਂਹ ਕਹੋ" ਰੈਲੀ 

ਪਲੇਸਬੋ ਕਲੱਬ, ਸਕੂਲ ਆਫ਼ ਫਾਰਮੇਸੀ, ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵੱਲੋਂ ਸੰਸਥਾ ਦੀ ਇਨੋਵੇਸ਼ਨ ਕੌਂਸਲ ਅਤੇ “ਏਕ ਭਾਰਤ ਸ੍ਰੇਸ਼ਠ ਭਾਰਤ” ਦੇ ਸਹਿਯੋਗ ਨਾਲ “ਦੀਵਾਲੀ ਸੈਲੀਬ੍ਰੇਸ਼ਨ” ਪ੍ਰੋਗਰਾਮ ਕਰਵਾਇਆ ਗਿਆ।ਅਧਿਆਪਕ ਅਤੇ ਵਿਦਿਆਰਥੀ ਇਸ ਮੌਕੇ ਬਹੁਤ ਉਤਸ਼ਾਹਿਤ ਨਜ਼ਰ ਆਏ। ਵਿਭਾਗ ਵੱਲੋਂ ਆਰਟ, ਰੰਗੋਲੀ ਅਤੇ ਫੁੱਲਾਂ ਦੀ ਸੁੰਦਰ ਪ੍ਰਦਰਸ਼ਨੀ ਨਾਲ ਸਜਾਇਆ ਗਿਆ ਸੀ।ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਜਿਵੇਂ ਰੰਗੋਲੀ ਮੇਕਿੰਗ ਮੁਕਾਬਲੇ, ਦੀਵੇ ਸਜਾਉਣ, ਮੋਮਬੱਤੀ ਸਜਾਉਣ ਦੇ ਮੁਕਾਬਲੇ, ਪਹਿਰਾਵਾ ਮੁਕਾਬਲੇ ਵਿੱਚ ਭਾਗ ਲਿਆ।

ਕਿਸਾਨ ਲਗਾਤਾਰ ਪਰਾਲੀ ਸਾੜ ਰਹੇ ਹਨ, ਹਰ ਪਾਸੇ ਧੂੰਆਂ

ਕਿਸਾਨ ਲਗਾਤਾਰ ਪਰਾਲੀ ਸਾੜ ਰਹੇ ਹਨ, ਹਰ ਪਾਸੇ ਧੂੰਆਂ

ਪੰਜਾਬ ਵਿੱਚ ਅੱਜ ਵੀ ਕਈ ਕਿਸਾਨ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਗਾ ਰਹੇ ਹਨ, ਜਿਸ ਕਾਰਨ ਵਾਤਾਵਰਨ ਖ਼ਰਾਬ ਹੋ ਰਿਹਾ ਹੈ। ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰੁਕਨਾ ਬੇਗੂ ਵਿੱਚ ਇੱਕ ਕਿਸਾਨ ਨੇ ਪਰਾਲੀ ਨੂੰ ਅੱਗ ਲਗਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਪਹੁੰਚ ਕੇ ਅੱਗ ਬੁਝਾਈ।

ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰੁਕਨਾ ਬੇਗੂ ਵਿੱਚ ਇੱਕ ਕਿਸਾਨ ਨੇ ਪਰਾਲੀ ਨੂੰ ਅੱਗ ਲਗਾ ਦਿੱਤੀ, ਜਿਸ ਨੂੰ ਪੁਲੀਸ ਨੇ ਬੁਝਾ ਦਿੱਤਾ। ਉਸਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ

ਹਾਲੇ ਠੰਢ ਨਹੀਂ ਆਈ ਪਰ ਕਈ ਇਲਾਕਿਆਂ ਵਿੱਚ ਵਿਜ਼ੀਬਿਲਟੀ ਘੱਟ ਗਈ ਹੈ, ਜਿਸ ਕਾਰਨ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਗੁਰੂਹਰਸਹਾਏ ਦੇ ਪਿੰਡ ਸੈਦੇਕੇ ਮੋਹਣ ਅਤੇ ਫਿਰੋਜ਼ਪੁਰ ਦੇ ਪਿੰਡ ਆਰਿਫ਼ ਵਿੱਚ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਲਗਾਈ ਗਈ ਅੱਗ ਨੂੰ ਬੁਝਾਉਂਦੇ ਹੋਏ ਪੁਲੀਸ ਮੁਲਾਜ਼ਮ ਨਜ਼ਰ ਆਏ ਸਨ।

ਪੰਜਾਬ ਸਰਕਾਰ 6 ਲੱਖ ਰੁਪਏ ਦਾ ਮੁਫ਼ਤ ਸਟ੍ਰੋਕ ਦਾ ਇਲਾਜ ਕਰੇਗੀ

ਪੰਜਾਬ ਸਰਕਾਰ 6 ਲੱਖ ਰੁਪਏ ਦਾ ਮੁਫ਼ਤ ਸਟ੍ਰੋਕ ਦਾ ਇਲਾਜ ਕਰੇਗੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐੱਮ.ਸੀ.) ਲੁਧਿਆਣਾ ਅਤੇ ਇੰਡੀਆ ਮੈਡਟ੍ਰੋਨਿਕ ਪ੍ਰਾਈਵੇਟ ਲਿਮਟਿਡ, ਆਪਣੀ ਕਿਸਮ ਦੀ ਪਹਿਲੀ ਜਨਤਕ-ਨਿੱਜੀ ਭਾਈਵਾਲੀ, ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਇੱਕ ਪਰਿਵਰਤਨਸ਼ੀਲ ਸਹਿਯੋਗ ਦਾ ਐਲਾਨ ਕੀਤਾ। 6 ਲੱਖ ਰੁਪਏ ਦਾ ਮੁਫ਼ਤ ਤੀਸਰੀ ਦੇਖਭਾਲ ਇਲਾਜ ਪ੍ਰਦਾਨ ਕਰਕੇ ਇੱਕ ਸੁਚਾਰੂ ਢੰਗ ਨਾਲ ਸਟ੍ਰੋਕ ਕੇਅਰ ਪਾਥਵੇਅ ਬਣਾ ਕੇ ਸਟ੍ਰੋਕ ਦਾ ਇਲਾਜ।

ਵਿਸ਼ਵ ਸਟ੍ਰੋਕ ਦਿਵਸ ਦੇ ਮੌਕੇ 'ਤੇ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਭਾਈਵਾਲੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਦੀ ਉੱਚ ਗੁਣਵੱਤਾ ਵਾਲੀ ਡਾਕਟਰੀ ਦੇਖਭਾਲ ਤੱਕ ਪਹੁੰਚ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

“ਪੰਜਾਬ ਸਰਕਾਰ, CMC ਲੁਧਿਆਣਾ, ਅਤੇ Medtronic ਵਿਚਕਾਰ ਸਹਿਯੋਗ ਹੈਲਥਕੇਅਰ ਇਨੋਵੇਸ਼ਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਗੰਭੀਰ ਦੇਖਭਾਲ ਤੱਕ ਪਹੁੰਚ ਨੂੰ ਬਿਹਤਰ ਬਣਾਉਣ 'ਤੇ ਸਪੱਸ਼ਟ ਫੋਕਸ ਦੇ ਨਾਲ, ਇਸ ਪਹਿਲਕਦਮੀ ਦਾ ਉਦੇਸ਼ ਸਟ੍ਰੋਕ ਨਾਲ ਸਬੰਧਤ ਮੌਤਾਂ ਅਤੇ ਅਪਾਹਜਤਾਵਾਂ ਨੂੰ ਘਟਾਉਣਾ ਹੈ, ਭਾਰਤ ਵਿੱਚ ਸਟ੍ਰੋਕ ਪ੍ਰਬੰਧਨ ਲਈ ਇੱਕ ਨਵਾਂ ਮਿਆਰ ਸਥਾਪਤ ਕਰਨਾ ਹੈ, "ਉਸਨੇ ਕਿਹਾ।

ਪੰਜਾਬ ਦੀ ਕਿਸਾਨ ਭਲਾਈ, ਖੁਰਾਕ ਸੁਰੱਖਿਆ ਲਈ ਚੌਲਾਂ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੀ ਲੋੜ: ਮਾਹਿਰ

ਪੰਜਾਬ ਦੀ ਕਿਸਾਨ ਭਲਾਈ, ਖੁਰਾਕ ਸੁਰੱਖਿਆ ਲਈ ਚੌਲਾਂ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੀ ਲੋੜ: ਮਾਹਿਰ

ਪੰਜਾਬ ਦੇ ਕਿਸਾਨਾਂ ਦੇ ਚੱਲ ਰਹੇ ਵਿਰੋਧ ਦੇ ਵਿਚਕਾਰ, ਖੇਤੀਬਾੜੀ ਮਾਹਰਾਂ ਨੇ ਮੰਗਲਵਾਰ ਨੂੰ ਸੂਬੇ ਵਿੱਚ ਕਿਸਾਨ ਭਲਾਈ, ਝਾੜ ਵਧਾਉਣ ਅਤੇ ਫਸਲਾਂ ਦੀ ਖਰੀਦ ਦੇ ਆਧੁਨਿਕੀਕਰਨ ਲਈ ਉਤਪਾਦਨ ਅਭਿਆਸਾਂ ਅਤੇ ਨੀਤੀ ਢਾਂਚੇ ਦੀ ਵਿਆਪਕ ਸਮੀਖਿਆ ਕਰਨ ਦਾ ਸੱਦਾ ਦਿੱਤਾ।

ਪ੍ਰਮੁੱਖ ਕਿਸਾਨ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ (SKM) ਦੇ ਕਾਰਕੁਨਾਂ ਨੇ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਵਿੱਚ ਢਿੱਲ ਅਤੇ ਖਾਦਾਂ ਦੀ ਕਮੀ ਦੇ ਵਿਰੋਧ ਵਿੱਚ ਪੰਜਾਬ ਵਿੱਚ ਸੜਕਾਂ ਜਾਮ ਕਰ ਦਿੱਤੀਆਂ ਹਨ। ਧਰਨੇ ਕਾਰਨ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਜ਼ੀਰਕਪੁਰ, ਚੰਡੀਗੜ ਵਿੱਚ ਫੈਡਰੇਸ਼ਨ ਆਫ ਸੀਡ ਇੰਡਸਟਰੀ ਆਫ ਇੰਡੀਆ (ਐਫਐਸਆਈਆਈ) ਦੁਆਰਾ ਆਯੋਜਿਤ ਇੱਕ ਸਮਾਗਮ ਵਿੱਚ ਟਿਕਾਊ ਚੌਲ ਉਤਪਾਦਨ ਦੇ ਮਾਰਗਾਂ 'ਤੇ ਚਰਚਾ ਕਰਨ ਲਈ ਇਕੱਠੇ ਹੋਏ ਬੀਜ ਉਦਯੋਗ ਦੇ ਨੇਤਾਵਾਂ ਨੇ ਕਿਸਾਨ ਭਲਾਈ ਲਈ ਉੱਚ-ਉਪਜ ਵਾਲੀਆਂ ਅਤੇ ਤਣਾਅ-ਸਹਿਣਸ਼ੀਲ ਬੀਜ ਕਿਸਮਾਂ ਨੂੰ ਵੱਡੇ ਪੱਧਰ 'ਤੇ ਅਪਣਾਉਣ ਦੀ ਸਿਫਾਰਸ਼ ਕੀਤੀ, ਸਰੋਤ ਸੰਭਾਲ ਅਤੇ ਭੋਜਨ ਸੁਰੱਖਿਆ ਨੂੰ ਤਰਜੀਹ ਦੇਣਾ।

ਟਰੈਕਟਰ ਦੇ ਡੈਕ ਨੂੰ ਲੈ ਕੇ ਹੋਈ ਲੜਾਈ ਦੌਰਾਨ ਨੌਜਵਾਨ ਦਾ ਕਤਲ

ਟਰੈਕਟਰ ਦੇ ਡੈਕ ਨੂੰ ਲੈ ਕੇ ਹੋਈ ਲੜਾਈ ਦੌਰਾਨ ਨੌਜਵਾਨ ਦਾ ਕਤਲ

ਪਿੰਡ ਪੱਖੋਕੇ ਵਿਖੇ ਟਰੈਕਟਰ ਦੇ ਡਿਕ ਨੂੰ ਲੈ ਕੇ ਹੋਈ ਲੜਾਈ ਵਿੱਚ ਬੀਤੀ ਰਾਤ ਦਾਣਾ ਮੰਡੀ ਵਿੱਚ ਦੋ ਧਿਰਾਂ ਦਰਮਿਆਨ ਟਰੈਕਟਰ ਦਾ ਡੈਕ ਬੰਦ ਕਰਵਾਉਣ ਨੂੰ ਲੈਕੇ ਲੜਾਈ ਦੌਰਾਨ ਜਸਲੀਨ ਸਿੰਘ ਜੱਸੂ ਨਾਮ ਦੇ ਨੌਜਵਾਨ ਦਾ ਬੁਰੀ ਤਰ੍ਹਾ ਕਤਲ ਕਰ ਦਿੱਤਾ ਗਿਆ। ਮਿ੍ਰਤਕ ਜਸਲੀਨ ਸਿੰਘ ਜੱਸੂ ਵਲੋਂ ਪਿੰਡ ਦੇ ਹੀ ਰਮਨਦੀਪ ਸਿੰਘ ਨੂੰ ਟਰੈਕਟਰ ਤੇ ਡੈਕ ਲਗਾਉਣ ਤੋਂ ਰੋਕਿਆ ਗਿਆ, ਜਿਸਤੋਂ ਬਾਅਦ ਦੋਵੇਂ ਧਿਰਾਂ ਦੀ ਆਪਸ ਵਿੱਚ ਲੜਾਈ ਹੋਈ ਅਤੇ ਜਸਲੀਨ ਸਿੰਘ ਉਪਰ ਗੱਡੀ ਚੜ੍ਹਾ ਕੇ ਅਤੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸਦਾ ਕਤਲ ਕਰ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਮਿ੍ਰਤਕ ਦੇ ਦੋਸਤ ਜਗਦੀਪ ਸਿੰਘ, ਕਾਬਲ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਰਮਨਦੀਪ ਸਿੰਘ, ਉਸਦੇ ਪੁੱਤਰ ਅਤੇ ਉਸਦੇ ਸਾਥੀਆਂ ਨੇ ਪਹਿਲਾਂ ਜਸਲੀਨ ਸਿੰਘ ਜੱਸੂ ਉਪਰ ਗੱਡੀ ਚੜ੍ਹਾਈ ਅਤੇ ਬਾਅਦ ਵਿੱਚ ਉਸਦੇ ਰਾਡਾਂ ਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ ਗਈ। ਜਿਸ ਕਾਰਨ ਉਕਤ ਨੌਜਵਾਨ ਦੀ ਮੌਤ ਹੋ ਗਈ। ਇਸਤੋਂ ਇਲਾਵਾ ਦੋ ਨੌਜਵਾਨਾਂ ਨੂੰ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜੋ ਇਲਾਜ਼ ਲਈ ਹਸਪਤਾਲ ਦਾਖ਼ਲ ਹਨ। ਉਹਨਾਂ ਦੱਸਿਆ ਕਿ ਮਿ੍ਰਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੇ ਪਿਤਾ ਸਾਬਕਾ ਫ਼ੌਜੀ ਹਨ ਅਤੇ ਉਸਦੀ ਭੈਣ ਕੈਨੇਡਾ ਰਹਿੰਦੀ ਹੈ। ਉਸਦੀ ਮੌਤ ਨਾਲ ਸਾਰਾ ਘਰ ਹੀ ਪੱਟਿਆ ਗਿਆ ਹੈ। ਉਹਨਾਂ ਕਿਹਾ ਕਿ ਘਟਨਾਂ ਨੂੰ 24 ਘੰਟੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਦੋਸ਼ੀ ਫੜੇ ਨਹੀਂ ਗਏ। ਇਸ ਸਬੰਧੀ ਥਾਣਾ ਸਦਰ ਬਰਨਾਲਾ ਦੇ ਐਸਐਚਓ ਸ਼ੇਰਵਿੰਦਰ ਸਿੰਘ ਨੇ ਕਿਹਾ ਕਿ ਬੀਤੀ ਰਾਤ 10 ਵਜੇ ਕਰੀਬ ਪਿੰਡ ਪੱਖੋਕੇ ਦੇ ਵਿਖੇ ਦੋ ਧਿਰਾਂ ਦੀ ਲੜਾਈ ਹੋਈ ਸੀ। ਪਿੰਡ ਦੇ ਰਮਨਦੀਪ ਸਿੰਘ ਦੇ ਟਰੈਕਟਰ ਉਪਰ ਲੱਗੇ ਡੈਕ ਨੂੰ ਜਸਲੀਨ ਸਿੰਘ ਜੱਸੂ ਵਲੋਂ ਰੋਕਿਆ ਗਿਆ। ਜਿਸਤੋਂ ਬਾਅਦ ਦੋਵੇਂ ਧਿਰਾਂ ਦੀ ਆਪਸ ਵਿੱਚ ਲੜਾਈ ਹੋਈ। ਇਸਤੋਂ ਬਾਅਦ ਰਮਨਦੀਪ ਸਿੰਘ ਨੇ ਆਪਣੇ ਸਾਥੀ ਬੁਲਾ ਕੇ ਜਸਲੀਨ ਜੱਸੂ ਦੀ ਕੁੱਟਮਾਰ ਕਰ ਦਿੱਤੀ, ਜਿਸ ਨਾਲ ਉਕਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਮਿ੍ਰਤਕ ਦੇ ਪਿਤਾ ਗੁਰਚਰਨ ਸਿੰਘ ਦੇ ਬਿਆਨ ਦੇ ਆਧਾਰ ਤੇ ਰਮਨਦੀਪ ਸਿੰਘ, ਲਵਪ੍ਰੀਤ ਸਿੰਘ­ ਮਹਿਕਪ੍ਰੀਤ ਸਿੰਘ­ ਗੁਰਪ੍ਰੀਤ ਸਿੰਘ­ ਜੀਵਨ ਸਿੰਘ­ ਹਰਜਿੰਦਰ ਸਿੰਘ­ ਸੱਤਪਾਲ ਸਿੰਘ­ ਬਲਵਿੰਦਰ ਸਿੰਘ­ ਹਰਮਨਦੀਪ ਸਿੰਘ­ ਏਕਮਪ੍ਰੀਤ ਸਿੰਘ­ ਸੁਖਵਿੰਦਰ ਸਿੰਘ­ ਮਨਦੀਪ ਸਿੰਘ ਵਿਰੁੱਧ ਕਤਲ ਦਾ ਪਰਚਾ ਦਰਜ਼ ਕਰ ਲਿਆ ਹੈ।

ਤਪਾ ਪੁਲਸ ਨੇ ਕੇਬਲਾਂ ‘ਚੋਂ ਤਾਂਬਾ ਕੱਢਕੇ ਵੇਚਣ ਵਾਲਾ ਚੋਰ ਕਾਬੂ

ਤਪਾ ਪੁਲਸ ਨੇ ਕੇਬਲਾਂ ‘ਚੋਂ ਤਾਂਬਾ ਕੱਢਕੇ ਵੇਚਣ ਵਾਲਾ ਚੋਰ ਕਾਬੂ

15 ਲੱਖ ਰੂਪੈ ਫਿਰੋਤੀ ਮੰਗਣ ਦੇ ਮਾਮਲੇ ਚ ਪੁਲਿਸ ਨੇ 24 ਘੰਟਿਆਂ ਚ ਮੁਲਜਮ ਕੀਤਾ ਗਿ੍ਰਫਤਾਰ।

15 ਲੱਖ ਰੂਪੈ ਫਿਰੋਤੀ ਮੰਗਣ ਦੇ ਮਾਮਲੇ ਚ ਪੁਲਿਸ ਨੇ 24 ਘੰਟਿਆਂ ਚ ਮੁਲਜਮ ਕੀਤਾ ਗਿ੍ਰਫਤਾਰ।

ਬਰੇਟਾ ਥਾਣੇ ਵਿਚ ਡੇਂਗੂ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਬਾਰੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ

ਬਰੇਟਾ ਥਾਣੇ ਵਿਚ ਡੇਂਗੂ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਬਾਰੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ

ਬੀਮਾਰੀਆ ਤੋ ਬਚਣ ਲਈ ਸਾਨੂੰ ਉਚ ਸਿੱਖਿਆ,ਤੇ ਵਾਤਾਵਰਨ ਦੀ ਸਾਭ ਸੰਭਾਲ ਜਰੂਰੀ ਹੈ।

ਬੀਮਾਰੀਆ ਤੋ ਬਚਣ ਲਈ ਸਾਨੂੰ ਉਚ ਸਿੱਖਿਆ,ਤੇ ਵਾਤਾਵਰਨ ਦੀ ਸਾਭ ਸੰਭਾਲ ਜਰੂਰੀ ਹੈ।

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਕਰ ਰਹੀ ਹੈ ਤੰਗ - ਹਰਚੰਦ ਸਿੰਘ ਬਰਸਟ

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਲਗਾਤਾਰ ਕਰ ਰਹੀ ਹੈ ਤੰਗ - ਹਰਚੰਦ ਸਿੰਘ ਬਰਸਟ

ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ 50 ਫੀਸਦੀ ਦੀ ਕਮੀ ਆਈ ਹੈ, ਸ਼ਾਇਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਨਹੀਂ ਪਤਾ, ਉਨ੍ਹਾਂ ਨੂੰ ਸ਼ਿਵਰਾਜ ਚੌਹਾਨ ਤੋਂ ਪੁੱਛਣਾ ਚਾਹੀਦਾ ਹੈ: ਕੰਗ

ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ 50 ਫੀਸਦੀ ਦੀ ਕਮੀ ਆਈ ਹੈ, ਸ਼ਾਇਦ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਨਹੀਂ ਪਤਾ, ਉਨ੍ਹਾਂ ਨੂੰ ਸ਼ਿਵਰਾਜ ਚੌਹਾਨ ਤੋਂ ਪੁੱਛਣਾ ਚਾਹੀਦਾ ਹੈ: ਕੰਗ

ਪੰਥ ਦੀ ਚੜਦੀਕਲਾ ਲਈ ਅਕਾਲੀ ਸੁਧਾਰ ਲਹਿਰ ਦੇ ਸਮੁੱਚੇ ਆਗੂਆਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਹੋ ਜਾਣਾ ਚਾਹੀਦਾ : ਪ੍ਰੋ. ਬਡੂੰਗਰ 

ਪੰਥ ਦੀ ਚੜਦੀਕਲਾ ਲਈ ਅਕਾਲੀ ਸੁਧਾਰ ਲਹਿਰ ਦੇ ਸਮੁੱਚੇ ਆਗੂਆਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਹੋ ਜਾਣਾ ਚਾਹੀਦਾ : ਪ੍ਰੋ. ਬਡੂੰਗਰ 

ਪੰਜਾਬ ਦੀ ਨਸ਼ਾ ਵਿਰੋਧੀ ਟਾਸਕ ਫੋਰਸ ਦਾ ਇੰਸਪੈਕਟਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਪੰਜਾਬ ਦੀ ਨਸ਼ਾ ਵਿਰੋਧੀ ਟਾਸਕ ਫੋਰਸ ਦਾ ਇੰਸਪੈਕਟਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਜਲਬੇੜੀ ਗਹਿਲਾਂ ਦੀ ਨਵੀਂ ਚੁਣੀ ਪੰਚਾਇਤ ਦਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਨਮਾਨ

ਜਲਬੇੜੀ ਗਹਿਲਾਂ ਦੀ ਨਵੀਂ ਚੁਣੀ ਪੰਚਾਇਤ ਦਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਨਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਇਆ ਯੁਵਕ ਅਤੇ ਸੱਭਿਆਚਾਰਕ ਮੇਲਾ “ਪਰਗਾਸ-2024” 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਕਰਵਾਇਆ ਯੁਵਕ ਅਤੇ ਸੱਭਿਆਚਾਰਕ ਮੇਲਾ “ਪਰਗਾਸ-2024” 

ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਕੇਂਦਰ ਸਰਕਾਰ : ਕੰਗ

ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ ਕੇਂਦਰ ਸਰਕਾਰ : ਕੰਗ

ਵਪਾਰੀਆਂ ਜਾਂ ਦੁਕਾਨਦਾਰਾਂ ਨੂੰ ਵਗਾਰ ਪਾਉਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ 'ਤੇ ਹੋਵੇਗੀ ਕਾਰਵਾਈ: ਵਿਧਾਇਕ ਰਾਏ

ਵਪਾਰੀਆਂ ਜਾਂ ਦੁਕਾਨਦਾਰਾਂ ਨੂੰ ਵਗਾਰ ਪਾਉਣ ਵਾਲੇ ਅਧਿਕਾਰੀਆਂ/ ਕਰਮਚਾਰੀਆਂ 'ਤੇ ਹੋਵੇਗੀ ਕਾਰਵਾਈ: ਵਿਧਾਇਕ ਰਾਏ

ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਨੇ ਜ਼ਿਲ੍ਹਾ ਕਚਿਹਰੀਆਂ ਵਿੱਚ ਫਸਟ ਏਡ ਰੂਮ ਦਾ ਕੀਤਾ ਉਦਘਾਟਨ

ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਨੇ ਜ਼ਿਲ੍ਹਾ ਕਚਿਹਰੀਆਂ ਵਿੱਚ ਫਸਟ ਏਡ ਰੂਮ ਦਾ ਕੀਤਾ ਉਦਘਾਟਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਪੰਜਾਬ ਵਿੱਚ ਪ੍ਰਦੂਸ਼ਣ ਰੋਕਥਾਮ ਲਈ ਕਾਨੂੰਨੀ ਢਾਂਚੇ ਬਾਰੇ ਕਰਵਾਇਆ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਨੇ ਪੰਜਾਬ ਵਿੱਚ ਪ੍ਰਦੂਸ਼ਣ ਰੋਕਥਾਮ ਲਈ ਕਾਨੂੰਨੀ ਢਾਂਚੇ ਬਾਰੇ ਕਰਵਾਇਆ ਸੈਮੀਨਾਰ

ਪੰਜਾਬ ਪੁਲਿਸ ਨੇ ਯੂਪੀ ਪੁਲਿਸ ਨਾਲ ਮਿਲ ਕੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਯੂਪੀ ਪੁਲਿਸ ਨਾਲ ਮਿਲ ਕੇ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ

Back Page 3