Wednesday, August 20, 2025  

ਪੰਜਾਬ

ਦੇਸ਼ ਭਗਤ ਗਲੋਬਲ ਸਕੂਲ 'ਚ ਖੁਸ਼ੀਆਂ ਭਰੇ ਮਾਹੌਲ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ  

ਦੇਸ਼ ਭਗਤ ਗਲੋਬਲ ਸਕੂਲ 'ਚ ਖੁਸ਼ੀਆਂ ਭਰੇ ਮਾਹੌਲ ਵਿੱਚ ਮਨਾਇਆ ਗਿਆ ਤੀਆਂ ਦਾ ਤਿਉਹਾਰ  

ਦੇਸ਼ ਭਗਤ ਗਲੋਬਲ ਸਕੂਲ ਵਿੱਚ ਉਤਸ਼ਾਹ, ਪਰੰਪਰਾ ਅਤੇ ਸੱਭਿਆਚਾਰਕ ਮਾਣ ਨਾਲ ਭਰਪੂਰ ਤੀਆਂ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਇਸ ਮੌਕੇ ਬੜੇ ਸੋਹਣੇ ਰਵਾਇਤੀ ਪਹਿਰਾਵੇ ਪਹਿਨ ਕੇ ਤਿਉਹਾਰ ਵਾਲਾ ਮਾਹੌਲ ਬਣਾਇਆ ਹੋਇਆ ਸੀ।ਚੌਥੀ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਆਪਣੀਆਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ, ਜੋ ਕਿ ਭੰਗੜੇ ਅਤੇ ਸ਼ਾਨਦਾਰ ਗਿੱਧੇ ਦੇ ਪ੍ਰਦਰਸ਼ਨਾਂ ਪ ਪੰਜਾਬੀ ਵਿਰਸੇ ਦੀ ਅਮੀਰੀ ਨੂੰ ਦਰਸਾਉਂਦੀਆਂ ਸਨ।ਇਸ ਸਮਾਗਮ ਦਾ ਮੁੱਖ ਆਕਰਸ਼ਣ ਮਿਸ ਤੀਜ 2025 ਮੁਕਾਬਲਾ ਸੀ।

ਲੁਧਿਆਣਾ ਨੇੜੇ ਨਹਿਰ ਵਿੱਚ ਓਵਰਲੋਡਿਡ ਮਿੰਨੀ ਟਰੱਕ ਡਿੱਗਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ; ਗੋਤਾਖੋਰ ਹੋਰ ਲਾਸ਼ਾਂ ਦੀ ਭਾਲ ਕਰ ਰਹੇ ਹਨ

ਲੁਧਿਆਣਾ ਨੇੜੇ ਨਹਿਰ ਵਿੱਚ ਓਵਰਲੋਡਿਡ ਮਿੰਨੀ ਟਰੱਕ ਡਿੱਗਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ; ਗੋਤਾਖੋਰ ਹੋਰ ਲਾਸ਼ਾਂ ਦੀ ਭਾਲ ਕਰ ਰਹੇ ਹਨ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ 25 ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਓਵਰਲੋਡਿਡ ਮਿੰਨੀ ਟਰੱਕ ਦੇ ਸੁੱਜੀ ਹੋਈ ਸਰਹਿੰਦ ਨਹਿਰ ਵਿੱਚ ਡਿੱਗਣ ਕਾਰਨ ਘੱਟੋ-ਘੱਟ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਪੰਜ ਲੋਕ ਲਾਪਤਾ ਹੋ ਗਏ ਹਨ, ਪੁਲਿਸ ਨੇ ਸੋਮਵਾਰ ਨੂੰ ਦੱਸਿਆ। ਇਹ ਹਾਦਸਾ ਐਤਵਾਰ ਰਾਤ ਨੂੰ ਡੇਹਲੋਂ ਪਿੰਡ ਨੇੜੇ ਮਲੇਰਕੋਟਲਾ ਸੜਕ 'ਤੇ ਜਗੇੜਾ ਪੁਲ ਨੇੜੇ ਵਾਪਰਿਆ।

ਨਹਿਰ ਵਿੱਚੋਂ ਲਾਸ਼ਾਂ ਕੱਢਣ ਲਈ ਸੋਮਵਾਰ ਨੂੰ ਗੋਤਾਖੋਰਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਸੀਨੀਅਰ ਪੁਲਿਸ ਸੁਪਰਡੈਂਟ ਜੋਤੀ ਯਾਦਵ, ਸਥਾਨਕ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਸਮੇਤ ਪੁਲਿਸ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਸਵੇਰੇ ਮੌਕੇ 'ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਦੀ ਨਿਗਰਾਨੀ ਕਰ ਰਹੇ ਸਨ।

ਪੁਲਿਸ ਨੇ ਕਿਹਾ ਕਿ ਜ਼ਿਆਦਾਤਰ ਸ਼ਰਧਾਲੂਆਂ ਨੂੰ ਬਚਾ ਲਿਆ ਗਿਆ ਅਤੇ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।

ਹੈਲਪਲਾਈਨ 1076 `ਤੇ ਜ਼ਿਲ੍ਹੇ ਦੇ 1250 ਨਾਗਰਿਕਾਂ ਨੇ ਘਰ ਬੈਠੇ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲਿਆ : ਡਿਪਟੀ ਕਮਿਸ਼ਨਰ

ਹੈਲਪਲਾਈਨ 1076 `ਤੇ ਜ਼ਿਲ੍ਹੇ ਦੇ 1250 ਨਾਗਰਿਕਾਂ ਨੇ ਘਰ ਬੈਠੇ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲਿਆ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਦੇਣ ਲਈ ਚਲਾਈ ਜਾ ਰਹੀ 1076 ਹੈਲਪਲਾਈਨ ਸੇਵਾ, ਜ਼ਿਲ੍ਹੇ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਹੈਲਪਲਾਈਨ ਰਾਹੀਂ ਜਨਵਰੀ, 2025 ਤੋਂ ਹੁਣ ਤੱਕ ਜ਼ਿਲ੍ਹੇ ਦੇ 1250 ਨਾਗਰਿਕਾਂ ਨੇ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਦਾ, ਘਰ ਬੈਠੇ ਹੀ ਲਾਭ ਹਾਸਲ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਦਿੱਤੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਨਾਗਰਿਕ 1076 'ਤੇ ਫੋਨ ਕਰਕੇ 406 ਪ੍ਰਕਾਰ ਦੀਆਂ ਸੇਵਾਵਾਂ, ਜਿੰਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ ਜਾਂ ਮੌਤ ਸਰਟੀਫਿਕੇਟ, ਲੇਬਰ ਕਾਰਡ, ਟਰਾਂਸਪੋਰਟ ਵਿਭਾਗ ਆਦਿ ਵੀ ਸ਼ਾਮਿਲ ਹਨ, ਦਾ ਲਾਭ ਹਾਸਲ ਕਰ ਸਕਦਾ ਹੈ।

ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਲਈ ਸਾਰੀਆਂ ਸਹੂਲਤਾਂ ਮੁਫਤ : ਡਾ. ਦਵਿੰਦਰਜੀਤ ਕੌਰ

ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਔਰਤਾਂ ਲਈ ਸਾਰੀਆਂ ਸਹੂਲਤਾਂ ਮੁਫਤ : ਡਾ. ਦਵਿੰਦਰਜੀਤ ਕੌਰ

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜਿਲਾ ਹਸਪਤਾਲ ਵਿੱਚ ਪੀ.ਐਮ.ਐਸ.ਐਮ.ਏ (ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ) ਦਿਵਸ ਮੌਕੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਹਿਚਾਨਣ ਅਤੇ ਸਮਾਂ ਰਹਿੰਦਿਆਂ ਉਹਨਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਮਹੀਨੇ ਵਿੱਚ ਦੋ ਵਾਰ ਇਹ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਇਸ ਦਿਵਸ ਤਹਿਤ ਗਰਭਵਤੀ ਔਰਤਾਂ ਲਈ ਲਗਾਏ ਗਏ ਜਾਂਚ ਕੈਂਪ ਦੌਰਾਨ ਵਿਸ਼ੇਸ਼ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਤੇ ਗਰਭਵਤੀ ਔਰਤਾਂ ਨੂੰ ਸਿਹਤ ਤੇ ਖੁਰਾਕ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।

350 ਸਾਲਾ ਗੁਰਪੁਰਬ ਮੌਕੇ ਸਰਕਾਰ ਵੱਲੋਂ ਵੋਟ ਬੈਂਕ ਵਧਾਉਣ ਹਿੱਤ ਕੀਤੇ ਗਏ ਅਮਲ ਨਿੰਦਣਯੋਗ : ਮਾਨ

350 ਸਾਲਾ ਗੁਰਪੁਰਬ ਮੌਕੇ ਸਰਕਾਰ ਵੱਲੋਂ ਵੋਟ ਬੈਂਕ ਵਧਾਉਣ ਹਿੱਤ ਕੀਤੇ ਗਏ ਅਮਲ ਨਿੰਦਣਯੋਗ : ਮਾਨ

“ਬੀਤੇ ਸਮੇਂ ਦਾ ਇਤਿਹਾਸ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਜਦੋ ਵੀ ਹੁਕਮਰਾਨ ਜਾਂ ਸਰਕਾਰ ਨੇ ਪੰਜਾਬੀਆਂ ਤੇ ਸਿੱਖ ਕੌਮ ਵਿਚ ਆਪਣੇ ਵੋਟ ਬੈਂਕ ਨੂੰ ਵਧਾਉਣ ਦੀ ਮੰਦਭਾਵਨਾ ਅਧੀਨ ਸਿੱਖ ਸਮਾਗਮਾਂ ਦੀ ਰਹਿਤ ਮਰਿਯਾਦਾ ਵਿਚ ਦਖਲ ਦੇ ਕੇ ਆਪਣੇ ਆਪ ਨੂੰ ਪੰਥ ਹਿਤੈਸ਼ੀ ਸਾਬਤ ਕਰਨ ਦੀ ਕੋਸ਼ਿਸ਼ ਕਰਦੇ ਹੋਏ ਗੈਰ ਧਾਰਮਿਕ ਤੇ ਗੈਰ ਇਖਲਾਕੀ ਅਮਲ ਕੀਤੇ ਹਨ, ਤਾਂ ਪੰਜਾਬੀਆਂ ਤੇ ਸਿੱਖ ਕੌਮ ਨੇ ਅਜਿਹੇ ਸਵਾਰਥੀ ਹੁਕਮਰਾਨਾਂ ਜਾਂ ਸਿਆਸੀ, ਧਾਰਮਿਕ ਪਾਰਟੀਆਂ ਦਾ ਕਤਈ ਸਾਥ ਨਹੀ ਦਿੱਤਾ । 

ਮਾਤਾ ਗੁਜਰੀ ਕਾਲਜ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਖੱਟਿਆ ਨਾਮਣਾ

ਮਾਤਾ ਗੁਜਰੀ ਕਾਲਜ ਦੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਨੇ ਖੱਟਿਆ ਨਾਮਣਾ

ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸੈਸ਼ਨ 2023-24 ਦੀ ਐਮ.ਏ. ਪੰਜਾਬੀ ਦੀ ਹੋਣਹਾਰ ਵਿਦਿਆਰਥਣ ਹਰਸ਼ਦੀਪ ਕੌਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੀ ਰਾਸ਼ਟਰੀ ਯੋਗਤਾ ਪ੍ਰੀਖਿਆ (ਯੂ.ਜੀ.ਸੀ. ਨੈੱਟ ਅਤੇ ਜੇ.ਆਰ.ਐੱਫ.) ਨੂੰ ਸਫ਼ਲਤਾਪੂਰਵਕ ਪਾਸ ਕੀਤਾ ਅਤੇ ਆਲ ਇੰਡੀਆ ਰੈਂਕ ਤੀਸਰਾ ਹਾਸਲ ਕਰਕੇ ਵਿਸ਼ੇਸ਼ ਨਾਮਣਾ ਖੱਟਿਆ ਹੈ। ਵਰਣਨਯੋਗ ਹੈ ਕਿ ਪੰਜਾਬੀ ਵਿਭਾਗ ਦੀ ਵਿਦਿਆਰਥਣ ਹਰਸ਼ਦੀਪ ਕੌਰ ਨੇ ਸਹਾਇਕ ਪ੍ਰੋਫ਼ੈਸਰ ਦੀ ਯੋਗਤਾ ਨਾਲ ਨੈੱਟ ਦੀ ਪ੍ਰੀਖਿਆ ਪਾਸ ਕਰਕੇ ਆਪਣੇ ਵਿਭਾਗ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। 

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪੰਜ ਦਿਨਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਪੰਜ ਦਿਨਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ

ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਲੋਂ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੀ ਅਗਵਾਈ ਹੇਠ “ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿੱਚ ਉੱਭਰ ਰਹੇ ਰੁਝਾਨਾਂ” ਵਿਸ਼ੇ ’ਤੇ ਇੱਕ ਹਫ਼ਤੇ ਦੀ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ 21 ਤੋਂ 25 ਜੁਲਾਈ 2025 ਤੱਕ ਕਰਵਾਇਆ ਗਿਆ , ਜਿਸ ਦਾ ਸਮਾਪਨ 25 ਜੁਲਾਈ ਨੂੰ ਵੈਲੇਡਿਕਟਰੀ ਸਮਾਰੋਹ ਨਾਲ ਹੋਇਆ।

ਇੰਦਰਪਾਲ ਸਿੰਘ ਨੇ ਗੇਟ 2025 ਦੀ ਪ੍ਰੀਖਿਆ ਪਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਵਧਾਇਆ ਮਾਣ 

ਇੰਦਰਪਾਲ ਸਿੰਘ ਨੇ ਗੇਟ 2025 ਦੀ ਪ੍ਰੀਖਿਆ ਪਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਵਧਾਇਆ ਮਾਣ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਬੀ.ਟੈਕ. ਫੂਡ ਪ੍ਰੋਸੈਸਿੰਗ ਟੈਕਨਾਲੋਜੀ ਦੇ ਅੰਤਿਮ ਸਾਲ ਦੇ ਵਿਦਿਆਰਥੀ ਇੰਦਰਪਾਲ ਸਿੰਘ ਨੇ ਗੇਟ 2025 ਦੀ ਪ੍ਰੀਖਿਆ ਪਾਸ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਜਿਸ ਕਾਰਨ ਉਸ ਨੂੰ ਇੰਸਟੀਚਿਊਟ ਆਫ਼ ਕੈਮੀਕਲ ਟੈਕਨਾਲੋਜੀ (ਆਈਸੀਟੀ), ਮੁੰਬਈ ਵਿੱਚ ਦਾਖਲਾ ਮਿਲਿਆ ਹੈ ਅਤੇ ਆਪਣੀ ਪੋਸਟ ਗ੍ਰੈਜੂਏਟ ਪੜ੍ਹਾਈ ਲਈ ਸਕਾਲਰਸ਼ਿਪ ਪ੍ਰਾਪਤ ਕੀਤੀ ਹੈ। ਯੂਨੀਵਰਸਿਟੀ ਦੇ ਬੁਲਾਰੇ ਨੇ ਉਪਰੋਕਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਦਰਪਾਲ ਸਿੰਘ ਨੇ ਫੂਡ ਪ੍ਰੋਸੈਸਿੰਗ ਟੈਕਨਾਲੋਜੀ ਦੇ ਇੰਚਾਰਜ ਡਾ. ਰੁਪਿੰਦਰ ਪਾਲ ਸਿੰਘ ਦੀ ਨਿਗਰਾਨੀ ਹੇਠ ਆਪਣਾ ਛੇ ਮਹੀਨਿਆਂ ਦਾ ਖੋਜ ਪ੍ਰੋਜੈਕਟ ਸਫਲਤਾਪੂਰਵਕ ਪੂਰਾ ਕੀਤਾ ਸੀ। ਡਾ. ਰੁਪਿੰਦਰ ਪਾਲ ਸਿੰਘ ਨੇ ਦੱਸਿਆ ਕਿ ਇੰਦਰਪਾਲ ਸਿੰਘ ਦੇ ਸਮਰਪਣ, ਇਕਸਾਰ ਪ੍ਰਦਰਸ਼ਨ ਅਤੇ ਖੋਜ ਯੋਗਤਾ ਨੇ ਉਸਨੂੰ ਰਾਸ਼ਟਰੀ ਪੱਧਰ 'ਤੇ ਮਾਨਤਾ ਅਤੇ ਮੌਕੇ ਪ੍ਰਦਾਨ ਕੀਤੇ ਹਨ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਈਜੀ ਰਜਿਸਟਰੇਸ਼ਨ ਪ੍ਰਕਿਰਿਆ ਦੌਰਾਨ ਭ੍ਰਿਸ਼ਟਾਚਾਰ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਈਜੀ ਰਜਿਸਟਰੇਸ਼ਨ ਪ੍ਰਕਿਰਿਆ ਦੌਰਾਨ ਭ੍ਰਿਸ਼ਟਾਚਾਰ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼

ਪੰਜਾਬ ਸਰਕਾਰ ਨੇ ਰਜਿਸਟਰੀ ਪ੍ਰਕਿਰਿਆ ਦੌਰਾਨ ਹੋਣ ਵਾਲੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਈਜੀ ਰਜਿਸਟਰੇਸ਼ਨ ਪ੍ਰੋਜੈਕਟ ਆਰੰਭ ਕੀਤਾ ਹੈ ਅਤੇ ਇਸ ਪ੍ਰੋਜੈਕਟ ਨੂੰ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਸਫ਼ਲਤਾ ਨਾਲ ਲਾਗੂ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਜਿ਼ਲ੍ਹੇ ਦੀਆਂ ਤਹਿਸੀਲਾਂ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਾਲੇ ਡੀਡ ਰਾਈਟਰਾਂ, ਵਕੀਲਾਂ, ਟਾਈਪਿਸਟਾਂ ਤੇ ਪ੍ਰਾਪਰਟੀ ਡੀਲਰਾਂ ਨਾਲ ਮੀਟਿੰਗ ਕੀਤੀ ਅਤੇ ਸਰਕਾਰ ਦੀਆਂ ਸਪੱਸ਼ਟ ਹਦਾਇਤਾਂ ਬਾਰੇ ਜਾਣੂ ਕਰਵਾਇਆ। ਮੀਟਿੰਗ ਦੌਰਾਨ ਸਮੂਹ ਉਪ ਮੰਡਲ ਮੈਜਿਸਟਰੇਟ ਤੇ ਜਿ਼ਲ੍ਹਾ ਮਾਲ ਅਫ਼ਸਰ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਤਹਿਸੀਲਾਂ ਵਿੱਚ ਰਜਿਸਟਰੀਆਂ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਲੁੱਟ ਖਸੁੱਟ ਨੂੰ ਰੋਕਦੇ ਹੋਏ ਪਾਰਦਰਸ਼ੀ ਪ੍ਰਣਾਲੀ ਨਾਲ ਸਰਵੋਤਮ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨਾ ਹੈ। 

ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਪਟਿਆਲਾ ਅਤੇ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

ਸੁਤੰਤਰਤਾ ਸੰਗਰਾਮੀ ਗਿਆਨੀ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ, ਸਨੌਰ, ਜ਼ਿਲ੍ਹਾ ਪਟਿਆਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਾਗਰਾ, ਜ਼ਿਲ੍ਹਾ ਸੰਗਰੂਰ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਵਿੱਦਿਅਕ ਦੌਰਾ ਕੀਤਾ। ਸਨੌਰ ਸਕੂਲ ਦੀ ਪ੍ਰਿੰਸੀਪਲ ਰੇਣੂ ਰਾਣੀ ਅਤੇ ਸੰਗਰੂਰ ਸਕੂਲ ਦੀ ਪ੍ਰਿੰਸੀਪਲ ਵੀਣਾ ਰਾਣੀ ਨੇ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼ ਦਾ ਸਕੂਲ ਦੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਸਬੰਧੀ ਜਾਣਕਾਰੀ ਦੇਣ ਲਈ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੋਨਾਂ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸੁਆਗਤ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਸੰਧੂ ਨੇ ਕਿਹਾ ਕਿ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਦੌਰੇ ਲਾਹੇਵੰਦ ਬਣਾਉਣ ਲਈ ਕਾਲਜ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਸਰਕਾਰੀ ਸਕੂਲਾਂ, ਰਾਸ਼ਨ ਡਿਪੂਆਂ ਤੇ ਆਂਗਣਵਾੜੀ ਕੇਂਦਰਾਂ ਦੇ ਬਾਹਰ ਹੈਲਪਲਾਈਨ ਨੂੰ ਦਰਸਾਉਂਦੇ ਸੂਚਨਾ ਬੋਰਡ ਲਗਾਏ ਜਾਣ: ਜਸਵੀਰ ਸਿੰਘ ਸੇਖੋਂ

ਸਰਕਾਰੀ ਸਕੂਲਾਂ, ਰਾਸ਼ਨ ਡਿਪੂਆਂ ਤੇ ਆਂਗਣਵਾੜੀ ਕੇਂਦਰਾਂ ਦੇ ਬਾਹਰ ਹੈਲਪਲਾਈਨ ਨੂੰ ਦਰਸਾਉਂਦੇ ਸੂਚਨਾ ਬੋਰਡ ਲਗਾਏ ਜਾਣ: ਜਸਵੀਰ ਸਿੰਘ ਸੇਖੋਂ

ਸਿਹਤ ਅਧਿਕਾਰੀਆਂ ਨੇ

ਸਿਹਤ ਅਧਿਕਾਰੀਆਂ ਨੇ "ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਦੀ ਕੀਤੀ ਚੈਕਿੰਗ  

ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵੱਲੋਂ ਨਸ਼ੇ ਛੱਡਣ ਲਈ ਦਿੱਤੀਆਂ ਜਾ ਰਹੀਆਂ ਦਵਾਈਆਂ ਸਬੰਧੀ ਜਾਂਚ ਕਰਕੇ ਭੇਜੀ ਜਾਵੇ ਰਿਪੋਰਟ: ਡਾ. ਸੋਨਾ ਥਿੰਦ

ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵੱਲੋਂ ਨਸ਼ੇ ਛੱਡਣ ਲਈ ਦਿੱਤੀਆਂ ਜਾ ਰਹੀਆਂ ਦਵਾਈਆਂ ਸਬੰਧੀ ਜਾਂਚ ਕਰਕੇ ਭੇਜੀ ਜਾਵੇ ਰਿਪੋਰਟ: ਡਾ. ਸੋਨਾ ਥਿੰਦ

ਡਿਜਿਟਲ ਗ੍ਰਿਫਤਾਰੀ ਦਾ ਡਰਾਵਾ ਦੇ ਕੇ 30 ਲੱਖ ਰੁਪਏ ਠੱਗਣ ਦੇ ਮਾਮਲੇ 'ਚ ਚਾਰ ਗ੍ਰਿਫਤਾਰ 

ਡਿਜਿਟਲ ਗ੍ਰਿਫਤਾਰੀ ਦਾ ਡਰਾਵਾ ਦੇ ਕੇ 30 ਲੱਖ ਰੁਪਏ ਠੱਗਣ ਦੇ ਮਾਮਲੇ 'ਚ ਚਾਰ ਗ੍ਰਿਫਤਾਰ 

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵੱਲੋਂ 2025 ਬੈਚ ਲਈ ਓਰੀਐਂਟੇਸ਼ਨ ਪ੍ਰੋਗਰਾਮ 

ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵੱਲੋਂ 2025 ਬੈਚ ਲਈ ਓਰੀਐਂਟੇਸ਼ਨ ਪ੍ਰੋਗਰਾਮ 

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਵੀ ਉਪਲਬਧ ਹੋਵੇਗਾ ਜਾਨਵਰਾਂ ਦੇ ਕੱਟਣ ਤੋਂ ਬਚਾਅ ਲਈ ਟੀਕਾਕਰਨ: ਡਾ. ਦਵਿੰਦਰਜੀਤ ਕੌਰ 

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਵੀ ਉਪਲਬਧ ਹੋਵੇਗਾ ਜਾਨਵਰਾਂ ਦੇ ਕੱਟਣ ਤੋਂ ਬਚਾਅ ਲਈ ਟੀਕਾਕਰਨ: ਡਾ. ਦਵਿੰਦਰਜੀਤ ਕੌਰ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਯੂ ਜੀ ਸੀ-ਨੈਟ ਦੀ ਪ੍ਰੀਖਿਆ ਪਾਸ ਕੀਤੀ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਯੂ ਜੀ ਸੀ-ਨੈਟ ਦੀ ਪ੍ਰੀਖਿਆ ਪਾਸ ਕੀਤੀ

ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਅੱਠ ਹਥਿਆਰ ਜ਼ਬਤ

ਪੰਜਾਬ ਵਿੱਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; ਅੱਠ ਹਥਿਆਰ ਜ਼ਬਤ

ਪੰਜਾਬ ਦੇ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਭਰੇ ਈਮੇਲ ਭੇਜਣ ਵਾਲਿਆਂ ਲਈ ਮਿਸਾਲੀ ਸਜ਼ਾ ਦਾ ਵਾਅਦਾ ਕੀਤਾ

ਪੰਜਾਬ ਦੇ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਭਰੇ ਈਮੇਲ ਭੇਜਣ ਵਾਲਿਆਂ ਲਈ ਮਿਸਾਲੀ ਸਜ਼ਾ ਦਾ ਵਾਅਦਾ ਕੀਤਾ

ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਇੱਕ ਕਾਬੂ-ਮਕੱਦਮਾ ਦਰਜ

ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਇੱਕ ਕਾਬੂ-ਮਕੱਦਮਾ ਦਰਜ

ਸਮਾਣਾ ਟਰੱਕ ਯੂਨੀਅਨ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ

ਸਮਾਣਾ ਟਰੱਕ ਯੂਨੀਅਨ ਵੱਲੋਂ ਲਗਾਇਆ ਗਿਆ ਖੂਨਦਾਨ ਕੈਂਪ

ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ

ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ

ਉਪ ਰਾਸ਼ਟਰਪਤੀ ਦੇ ਅਸਤੀਫੇ ਦਾ ਕਾਰਨ ਸਿਹਤ ਨਹੀ, ਬਲਕਿ ਆਰ.ਐਸ.ਐਸ ਦੀਆਂ ਨੀਤੀਆਂ ਹਨ : ਮਾਨ

ਉਪ ਰਾਸ਼ਟਰਪਤੀ ਦੇ ਅਸਤੀਫੇ ਦਾ ਕਾਰਨ ਸਿਹਤ ਨਹੀ, ਬਲਕਿ ਆਰ.ਐਸ.ਐਸ ਦੀਆਂ ਨੀਤੀਆਂ ਹਨ : ਮਾਨ

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਭੋਜਨ-ਗ੍ਰਹਿ-ਸਿਹਤ’ ਵਿਸ਼ੇ ’ਤੇ ਵੈਬੀਨਾਰ

ਦੇਸ਼ ਭਗਤ ਯੂਨੀਵਰਸਿਟੀ ਵਿੱਚ ‘ਭੋਜਨ-ਗ੍ਰਹਿ-ਸਿਹਤ’ ਵਿਸ਼ੇ ’ਤੇ ਵੈਬੀਨਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ

Back Page 4